Connect with us

Mohali

ਏ ਡੀ ਸੀ ਵਿਰਾਜ ਤਿੜਕੇ ਨੇ ਮਾਲ ਅਫਸਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Published

on

 

 

ਜ਼ਮੀਨ ਦੀ 1 ਸਾਲ ਤੋਂ ਵੱਧ ਦੀ ਤਕਸੀਮ ਅਤੇ ਖਸਰਾ ਗਿਰਦਵਾਰੀ ਕੇਸਾਂ ਦੇ ਨਿਪਟਾਰੇ ਲਈ ਸਮਾਂ ਸੀਮਾ ਤੈਅ

ਐਸ. ਏ. ਐਸ. ਨਗਰ, 15 ਜਨਵਰੀ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਜ਼ਮੀਨ ਦੀ ਤਕਸੀਮ ਅਤੇ ਖਸਰਾ ਗਿਰਦਵਾਰੀ ਦੇ 1 ਸਾਲ ਤੋਂ ਉੱਪਰ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਅਗਲੇ ਦੋ ਮਹੀਨਿਆਂ ਵਿੱਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਉਪ ਮੰਡਲ ਮੈਜਿਸਟਰੇਟਾਂ ਅਤੇ ਜ਼ਿਲ੍ਹਾ ਮਾਲ ਅਫ਼ਸਰ ਦੀ ਹਾਜ਼ਰੀ ਵਿੱਚ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਮੀਨਾਂ ਦੀ ਵੰਡ ਤੇ ਖਸਰਾ ਗਿਰਦਵਾਰੀ ਦੇ ਲੰਬਿਤ ਕੇਸਾਂ ਸਬੰਧੀ ਉਨ੍ਹਾਂ ਦੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਮਾਂਬੱਧ ਹੋਣੀ ਚਾਹੀਦੀ ਹੈ ਅਤੇ ਇੱਕ ਸਾਲ ਤੋਂ ਵੱਧ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਇਆ ਜਾਵੇ। ਇੰਤਕਾਲਾਂ ਦੇ ਬਕਾਇਆ ਮਾਮਲਿਆਂ ਵਿੱਚ ਹੋਰ ਕਮੀ ਲਿਆਉਣ ਦੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇਸ ਤੇ ਜ਼ੋਰ ਦੇਣ ਲਈ ਕਿਹਾ।

ਐੱਨ. ਐੱਚ. ਏ. ਆਈ. ਦੇ ਨਾਂ ਤੇ ਸੜਕੀ ਨੈਟਵਰਕ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਇੰਤਕਾਲ ਦੇ ਕੇਸਾਂ ਦਾ ਜਲਦ ਨਿਪਟਾਰਾ ਨਾ ਕੀਤੇ ਜਾਣ ਕਾਰਨ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਮੁਸ਼ਕਿਲਾਂ ਬਾਰੇ ਮਾਲ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਏ. ਡੀ. ਸੀ. ਵਿਰਾਜ ਐੱਸ. ਤਿੜਕੇ ਨੇ ਕਿਹਾ ਕਿ ਇਹ ਜ਼ਮੀਨ ਮਾਲਕਾਂ ਲਈ ਉਨ੍ਹਾਂ ਦੀ ਬਾਕੀ ਜ਼ਮੀਨ ਦਾ ਮਾਲ ਰਿਕਾਰਡ ਸਾਫ਼ ਰੱਖਣ ਲਈ ਅਤੇ ਹੋਰ ਲੋੜਾਂ ਲਈ ਵੀ ਲਾਭਕਾਰੀ ਹੋਵੇਗਾ। ਮਾਲ ਅਫਸਰਾਂ ਵੱਲੋਂ ਕੀਤੀ ਗਈ ਰਿਕਵਰੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਮਾਲੀਆ ਅਤੇ ਹੋਰ ਵਸੂਲੀ ਨੂੰ ਵਧਾਉਣ ਅਤੇ ਤੇਜ਼ ਕਰਨ ਤੇ ਜ਼ੋਰ ਦਿੱਤਾ। ਮਾਲ ਅਫਸਰਾਂ ਨੂੰ ਮਾਨਯੋਗ ਅਦਾਲਤਾਂ ਦੁਆਰਾ ਕਿਸੇ ਵੀ ਪ੍ਰਤੀਕੂਲ ਟਿੱਪਣੀ ਤੋਂ ਬਚਣ ਲਈ ਅਦਾਲਤੀ ਕੇਸਾਂ ਦੀ ਨਿੱਜੀ ਤੌਰ ਤੇ ਪੈਰਵੀ ਕਰਨ ਲਈ ਕਿਹਾ ਗਿਆ।

ਜ਼ੀਰਕਪੁਰ ਅਤੇ ਮਾਜਰੀ ਸਬ ਤਹਿਸੀਲਾਂ ਦੀਆਂ ਬਣਨ ਵਾਲੀਆਂ ਇਮਾਰਤਾਂ ਅਤੇ ਸਬ ਰਜਿਸਟਰਾਰ ਦਫ਼ਤਰ ਐਸ. ਏ. ਐਸ. ਨਗਰ ਮੁਹਾਲੀ ਦੇ ਆਧੁਨਿਕੀਕਰਨ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਅਤੇ ਸਬੰਧਤ ਮਾਲ ਅਧਿਕਾਰੀਆਂ ਨੂੰ ਸਮੇਂ ਸਿਰ ਲੋੜੀਂਦੀਆਂ ਪ੍ਰਵਾਨਗੀਆਂ ਲਈ ਅਧਿਕਾਰੀਆਂ ਨਾਲ ਸੰਪਰਕ ਵਿੱਚ ਰਹਿਣ ਲਈ ਕਿਹਾ।

ਮੀਟਿੰਗ ਵਿੱਚ ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਜ਼ਿਲ੍ਹਾ ਮਾਲ ਅਫਸਰ ਡਾ. ਅਮਨਦੀਪ ਚਾਵਲਾ, ਤਹਿਸੀਲਦਾਰ ਬੀਰਕਰਨ ਸਿੰਘ ਢਿੱਲੋਂ, ਸਬ ਰਜਿਸਟਰਾਰ ਨਵਪ੍ਰੀਤ ਸਿੰਘ ਸ਼ੇਰਗਿੱਲ, ਸਬ ਰਜਿਸਟਰਾਰ ਨਵਪ੍ਰੀਤ ਸਿੰਘ ਸ਼ੇਰਗਿੱਲ, ਸਬ ਰਜਿਸਟਰਾਰ ਜਸਪ੍ਰੀਤ ਸਿੰਘ ਅਤੇ ਜ਼ਿਲ੍ਹੇ ਦੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending