Connect with us

National

ਸੁਪਰੀਮ ਕੋਰਟ ਵਲੋਂ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਜਮ੍ਹਾਂ ਕਰਵਾਉਣ ਦੇ ਹੁਕਮ

Published

on

 

ਪੰਜਾਬ ਦੇ ਮੁੱਖ ਸਕੱਤਰ ਨੂੰ ਡੱਲੇਵਾਲ ਦੀ ਜਾਂਚ ਰਿਪੋਰਟ ਅੱਜ ਹੀ ਸੁਪਰੀਮ ਕੋਰਟ ਦੇ ਰਜਿਸਟਰਾਰ ਸਾਹਮਣੇ ਪੇਸ਼ ਕਰਨ ਦੀ ਹਿਦਾਇਤ

ਨਵੀਂ ਦਿੱਲੀ, 15 ਜਨਵਰੀ (ਸ.ਬ.) ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ 51 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ ਦੀ ਕਾਪੀ ਮੰਗੀ ਹੈ ਤਾਂ ਜੋ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਦੇ ਮੈਡੀਕਲ ਬੋਰਡ ਤੋਂ ਉਨ੍ਹਾਂ ਦੀ ਸਿਹਤ ਦੀ ਸਥਿਤੀ ਬਾਰੇ ਰਾਏ ਲਈ ਜਾ ਸਕੇ।

ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਹੈਰਾਨੀ ਪ੍ਰਗਟ ਕੀਤੀ ਕਿ ਲਗਭਗ 50 ਦਿਨਾਂ ਤੋਂ ਮਰਨ ਵਰਤ ਕਰ ਰਹੇ ਵਿਅਕਤੀ ਦੀ ਸਿਹਤ ਵਿੱਚ ਕਿਵੇਂ ਸੁਧਾਰ ਹੋ ਸਕਦਾ ਹੈ। ਬੈਂਚ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਕਿ ਉਹ ਡੱਲੇਵਾਲ ਦੀ ਜਾਂਚ ਰਿਪੋਰਟ ਅੱਜ ਹੀ ਸੁਪਰੀਮ ਕੋਰਟ ਦੇ ਰਜਿਸਟਰਾਰ ਸਾਹਮਣੇ ਪੇਸ਼ ਕਰਨ। ਬੈਂਚ ਨੇ ਸੁਪਰੀਮ ਕੋਰਟ ਦੇ ਰਜਿਸਟਰਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਡੱਲੇਵਾਲ ਦੀ ਜਾਂਚ ਰਿਪੋਰਟ ਤੇ ਮੈਡੀਕਲ ਬੋਰਡ ਦੀ ਰਾਏ ਲੈਣ ਲਈ ਏਮਜ਼ ਦੇ ਡਾਇਰੈਕਟਰ ਨੂੰ ਰਿਪੋਰਟ ਭੇਜਣ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਇਸ ਦਲੀਲ ਦਾ ਵੀ ਨੋਟਿਸ ਲਿਆ ਕਿ ਅਧਿਕਾਰੀ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹੱਲ ਦੀ ਉਮੀਦ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਇਕ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਸੰਬੰਧੀ ਕੁਝ ਪ੍ਰਗਤੀ ਹੋਈ ਹੈ, ਜਿਸ ਨੂੰ ਹੁਣ ਪ੍ਰਦਰਸ਼ਨ ਵਾਲੀ ਥਾਂ ਤੋਂ 10 ਮੀਟਰ ਦੀ ਦੂਰੀ ਤੇ ਸਥਾਪਿਤ ਕੀਤਾ ਗਿਆ ਹੈ। ਸਿੱਬਲ ਨੇ ਬੈਂਚ ਨੂੰ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਦੇ ਪ੍ਰਤੀਨਿਧੀ ਵੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲ ਰਹੇ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਮੇਟੀ ਦੀ ਪ੍ਰਧਾਨਗੀ ਕਰਨ ਵਾਲੇ ਜੱਜ (ਸੇਵਾਮੁਕਤ) ਨਵਾਬ ਸਿੰਘ ਨਾਲ ਮਿਲਣ ਲਈ ਰਾਜ਼ੀ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ 6 ਜਨਵਰੀ ਨੂੰ 70 ਸਾਲਾ ਕਿਸਾਨ ਆਗੂ ਨੇ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਨਾਲ ਮੁਲਾਕਾਤ ਕੀਤੀ।

ਜਿਕਰਯੋਗ ਹੈ ਕਿ ਡੱਲੇਵਾਲ ਨੇ 26 ਨਵੰਬਰ, 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਡਾਕਟਰੀ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲ ਹੀ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ।

Continue Reading

National

ਅਰਵਿੰਦ ਕੇਜਰੀਵਾਲ ਨੇ ਦਾਖ਼ਲ ਕੀਤਾ ਆਪਣਾ ਨਾਮਜ਼ਦਗੀ ਪੱਤਰ

Published

on

By

 

 

ਨਵੀਂ ਦਿੱਲੀ, 15 ਜਨਵਰੀ (ਸ.ਬ.) ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ। ਇਸ ਦੌਰਾਨ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ।

ਉਨ੍ਹਾਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਕੇਜਰੀਵਾਲ ਨੇ ਲੋਕਾਂ ਨੂੰ ਕੰਮ ਕਰਨ ਵਾਲੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇੱਕ ਪਾਸੇ ਵਰਕਿੰਗ ਪਾਰਟੀ ਹੈ ਅਤੇ ਦੂਜੇ ਪਾਸੇ ਗਾਲਾਂ ਕੱਢਣ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਸ ਸਾਲਾਂ ਦੇ ਆਪਣੇ ਕੰਮ ਅਤੇ ਅਗਲੇ ਪੰਜ ਸਾਲਾਂ ਵਿੱਚ ਕੀ ਕਰਾਂਗੇ, ਦੇ ਆਧਾਰ ਤੇ ਚੋਣਾਂ ਲੜ ਰਹੇ ਹਾਂ।

ਨਾਮਜ਼ਦਗੀ ਲਈ ਰਵਾਨਾ ਹੋਣ ਤੋਂ ਪਹਿਲਾਂ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾ ਰਹੇ ਹਨ। ਇਸ ਦੌਰਾਨ ਦਿੱਲੀ ਦੇ ਹਰ ਕੋਨੇ ਤੋਂ ਮਾਵਾਂ ਅਤੇ ਭੈਣਾਂ ਇੱਥੇ ਇਕੱਠੀਆਂ ਹੋਈਆਂ ਹਨ। ਇਹ ਸਾਰੇ ਮੇਰੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਜਾਣਗੇ। ਉਨ੍ਹਾਂ ਕਿਹਾ ਕਿ ਹਰ ਕੋਈ ਜਿੱਥੇ ਵੀ ਹੋਵੇ, ਆਪਣੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਮੈਨੂੰ ਉਥੋਂ ਹੀ ਭੇਜਣ ਤਾਂ ਜੋ ਇਸ ਵਾਰ ਵੀ ਇਤਿਹਾਸਕ ਜਿੱਤ ਪ੍ਰਾਪਤ ਹੋਵੇ। ਇਸ ਤੋਂ ਬਾਅਦ ਉਹ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਗਏ ਅਤੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ 70 ਸੀਟਾਂ ਲਈ ਵੋਟਿੰਗ 5 ਫਰਵਰੀ ਨੂੰ ਇੱਕ ਪੜਾਅ ਵਿੱਚ ਹੋਵੇਗੀ, ਜਦੋਂ ਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।

Continue Reading

National

ਕਈ ਵਾਹਨਾਂ ਦੀ ਟੱਕਰ ਦੌਰਾਨ 3 ਵਿਅਕਤੀਆਂ ਦੀ ਮੌਤ, 15 ਜ਼ਖ਼ਮੀ

Published

on

By

 

ਠਾਣੇ, 15 ਜਨਵਰੀ (ਸ.ਬ.) ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਅੱਜ ਤੜਕੇ ਮੁੰਬਈ-ਆਗਰਾ ਹਾਈਵੇਅ ਤੇ ਇੱਕ ਆਟੋ-ਰਿਕਸ਼ਾ ਦੀ ਬੱਸ ਅਤੇ ਕਈ ਹੋਰ ਵਾਹਨਾਂ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਵਿਅਕਤੀ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਸੂਚਨਾ ਮੌਕੇ ਤੇ ਪਹੁੰਚੀ ਪੁਲੀਸ ਵਲੋਂ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਤੜਕੇ ਸਵੇਰੇ 4.15 ਵਜੇ ਸ਼ਾਹਪੁਰ ਤਾਲੁਕਾ ਦੇ ਘੋਟੇਘਰ ਪਿੰਡ ਦੇ ਖਿਨਾਵਾਲੀ ਪੁਲ ਨੇੜੇ ਵਾਪਰਿਆ ਹੈ।

ਸ਼ਾਹਪੁਰ ਪੁਲੀਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਆਟੋ-ਰਿਕਸ਼ਾ ਚਾਲਕ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਸੀ। ਨਤੀਜੇ ਵਜੋਂ ਗੱਡੀ ਡਿਵਾਈਡਰ ਨਾਲ ਟਕਰਾ ਗਈ ਅਤੇ ਉਲਟ ਲੇਨ ਵਿੱਚ ਚਲੀ ਗਈ। ਇਸ ਤੋਂ ਬਾਅਦ ਉਹ ਇੱਕ ਨਿੱਜੀ ਬੱਸ, ਦੋ ਕਾਰਾਂ ਅਤੇ ਇੱਕ ਟੈਂਪੂ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਆਟੋ-ਰਿਕਸ਼ਾ ਚਾਲਕ ਸਮੇਤ 15 ਵਿਅਕਤੀ ਜ਼ਖ਼ਮੀ ਹੋ ਗਏ।

ਅਧਿਕਾਰੀ ਨੇ ਦੱਸਿਆ ਕਿ ਬੱਸ ਨਾਸਿਕ ਤੋਂ ਮੁੰਬਈ ਜਾ ਰਹੀ ਸੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲੀਸ ਆਫ਼ਤ ਪ੍ਰਬੰਧਨ ਬਚਾਅ ਟੀਮ ਦੇ ਨਾਲ ਮੌਕੇ ਤੇ ਪਹੁੰਚ ਗਈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਸ਼ਾਹਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Continue Reading

National

ਪ੍ਰੇਮੀ ਨਾਲ ਵਿਆਹ ਕਰਵਾਉਣ ਤੇ ਅੜੀ ਧੀ ਦਾ ਪਿਤਾ ਵੱਲੋਂ ਗੋਲੀਆਂ ਮਾਰ ਕੇ ਕਤਲ

Published

on

By

 

 

ਗਵਾਲੀਅਰ, 15 ਜਨਵਰੀ (ਸ.ਬ.) ਮੱਧ ਪ੍ਰਦੇਸ਼ ਦੇ ਗਵਾਲੀਅਰ ਸ਼ਹਿਰ ਦੇ ਮਹਾਰਾਜ ਪੁਰਾ ਥਾਣਾ ਖੇਤਰ ਦੇ ਆਦਰਸ਼ ਨਗਰ ਵਿਚ ਇਕ ਪਿਤਾ ਨੇ ਆਪਣੀ ਧੀ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ। ਚਾਰ ਦਿਨਾਂ ਬਾਅਦ ਧੀ ਦਾ ਵਿਆਹ ਹੋਣਾ ਸੀ। ਪੁਲੀਸ ਮੁਤਾਬਕ ਆਦਰਸ਼ ਨਗਰ ਦੀ ਰਹਿਣ ਵਾਲੀ ਤਨੂ ਗੁਰਜਰ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਤੇ ਅੜੀ ਹੋਈ ਸੀ। ਉਥੇ ਹੀ ਪਿਤਾ ਨੇ ਸਮੁੰਦਰੀ ਫ਼ੌਜ ਵਿੱਚ ਤਾਇਨਾਤ ਇਕ ਨੌਜਵਾਨ ਨਾਲ ਉਸ ਦਾ ਰਿਸ਼ਤਾ ਤੈਅ ਕੀਤਾ ਸੀ। ਚਾਰ ਦਿਨਾਂ ਬਾਅਦ ਉਸ ਦਾ ਵਿਆਹ ਹੋਣਾ ਸੀ।

ਉਥੇ ਹੀ ਲੜਕੀ ਨਾਲ ਝਗੜੇ ਦੇ ਚਲਦੇ ਪੁਲੀਸ ਨੇ ਉਸ ਦੀ ਕੌਂਸਲਿੰਗ ਵੀ ਕੀਤੀ ਸੀ। ਨਾ ਮੰਨਣ ਤੇ ਗੁੱਸੇ ਵਿਚ ਪਿਤਾ ਮਹੇਸ਼ ਗੁਰਜਰ ਜੋ ਕਿ ਹਾਈਵੇ ਤੇ ਢਾਬਾ ਚਲਾਉਂਦਾ ਹੈ, ਨੇ ਬੀਤੀ ਰਾਤ ਆਪਣੇ ਚਚੇਰੇ ਭਰਾ ਨਾਲ ਮਿਲ ਕੇ ਤਨੂ ਦੇ ਚਾਰ ਗੋਲੀਆਂ ਮਾਰ ਦਿਤੀਆਂ, ਜਿਸ ਕਾਰਨ ਤਨੂ ਦੀ ਮੌਤ ਹੋ ਗਈ। ਬਾਅਦ ਵਿੱਚ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਪਿਤਾ ਮਹੇਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਉਸ ਦਾ ਚਚੇਰਾ ਭਰਾ ਰਾਹੁਲ ਅਜੇ ਫ਼ਰਾਰ ਹੈ। ਪੁਲੀਸ ਉਸ ਦੀ ਭਾਲ ਕਰ ਰਹੀ ਹੈ।

Continue Reading

Latest News

Trending