Connect with us

Mohali

ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਹੁਣ ਤਕ 99 ਹਜ਼ਾਰ 260 ਪਰਿਵਾਰਾਂ ਦੇ ਈ-ਕਾਰਡ ਬਣੇ : ਡਾ. ਪਰਵਿੰਦਰਪਾਲ ਕੌਰ

Published

on

 

ਜ਼ਿਲ੍ਹੇ ਵਿੱਚ 115492 ਲੋਕਾਂ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਸ਼ਲੈਸ ਇਲਾਜ ਦਾ ਲਿਆ ਲਾਭ

ਐਸ ਏ ਐਸ ਨਗਰ, 16 ਜਨਵਰੀ (ਸ.ਬ.) ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ (ਜ਼ਿਲ੍ਹਾ ਨੋਡਲ ਅਫ਼ਸਰ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ) ਨੇ ਕਿਹਾ ਹੈ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿਚ 1 ਲੱਖ 21 ਹਜ਼ਾਰ 286 ਪਰਿਵਾਰ ਯੋਗ ਲਾਭਪਾਤਰੀ ਹਨ ਜਿਨ੍ਹਾਂ ਵਿਚੋਂ 99 ਹਜ਼ਾਰ 260 ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ ਅਤੇ ਜ਼ਿਲ੍ਹੇ ਵਿਚ ਹੁਣ ਤਕ ਪ੍ਰਤੀ ਲਾਭਪਾਤਰੀ ਕੁਲ 2 ਲੱਖ 50 ਹਜ਼ਾਰ 13 ਲੋਕਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 115492 ਲੋਕਾਂ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 72,43,42,192 ਰੁਪਏ ਦੇ ਕੈਸ਼ਲੈਸ ਇਲਾਜ ਦਾ ਲਾਭ ਲਿਆ ਹੈ। ਸਰਕਾਰੀ ਹਸਪਤਾਲਾਂ ਤਹਿਤ 23117 ਮਰੀਜ਼ਾਂ ਨੂੰ 21,14,54,800 ਰੁਪਏ ਦੇ ਕੈਸ਼ਲੈਸ ਇਲਾਜ ਦੀ ਮਨਜੂਰੀ ਦਿੱਤੀ ਗਈ, ਜਿਸ ਵਿਚੋਂ 17,99,91,181 ਰੁਪਏ ਦੇ ਕਲੇਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਇਸ ਸਕੀਮ ਤਹਿਤ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚੋਂ ਇਲਾਜ ਕਰਵਾਉਣ ਲਈ 92375 ਮਰੀਜ਼ਾਂ ਨੂੰ 58,54,69,294 ਰੁਪਏ ਦੇ ਕੈਸ਼ਲੈਸ ਇਲਾਜ ਦੀ ਮਨਜੂਰੀ ਦਿੱਤੀ ਗਈ। ਇਸ ਵਿੱਚੋਂ 51,28,87,392 ਰੁਪਏ ਦੇ ਕਲੇਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਹਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਅਤੇ ਮਾਨਤਾ ਪ੍ਰਾਪਤ ਹਸਪਤਾਲਾਂ ਵਿਚ 5 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਦਿਤੀ ਜਾਂਦੀ ਹੈ। ਇਹ ਸਹੂਲਤ ਕਈ ਗੰਭੀਰ ਬੀਮਾਰੀਆਂ ਜਿਵੇਂ ਦਿਲ ਦੀਆਂ ਬੀਮਾਰੀਆਂ, ਗੋਡਿਆਂ ਦਾ ਬਦਲਾਅ, ਅੱਖਾਂ ਦੇ ਆਪਰੇਸ਼ਨ, ਜਣੇਪਾ, ਕੈਂਸਰ ਆਦਿ ਦੇ ਇਲਾਜ ਲਈ ਵੀ ਦਿਤੀ ਜਾਂਦੀ ਹੈ। ਜ਼ਿਲ੍ਹੇ ਵਿਚ ਸਰਕਾਰੀ ਹਸਪਤਾਲਾਂ ਤੋਂ ਇਲਾਵਾ 30 ਨਿੱਜੀ ਸੂਚੀਬੱਧ ਹਸਪਤਾਲਾਂ ਵਿਚ ਵੀ ਇਸ ਸਹੂਲਤ ਦਾ ਲਾਭ ਲਿਆ ਜਾ ਸਕਦਾ ਹੈ।

Continue Reading

Mohali

ਨਿਗਮ ਵਲੋਂ ਕਰਵਾਏ ਜਾਂਦੇ ਕੰਮਾਂ ਦੀ ਕੁਆਲਿਟੀ ਨਾਲ ਨਹੀਂ ਹੋਵੇਗਾ ਸਮਝੌਤਾ, ਕੁਤਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਮੇਅਰ ਜੀਤੀ ਸਿੱਧੂ

Published

on

By

 

ਮੇਅਰ ਦੀ ਅਗਵਾਈ ਹੇਠ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ 70 ਕਰੋੜ 60 ਲੱਖ ਦੇ ਕੰਮਾਂ ਦੇ ਵਰਕ ਆਰਡਰ ਦਿੱਤੇ, 3 ਕਰੋੜ 62 ਲੱਖ ਦੇ ਨਵੇਂ ਵਿਕਾਸ ਕੰਮਾਂ ਦੇ ਐਸਟੀਮੇਟ ਵੀ ਕੀਤੇ ਪਾਸ

ਐਸ ਏ ਐਸ ਨਗਰ, 16 ਜਨਵਰੀ (ਸ.ਬ.) ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 70 ਕਰੋੜ 60 ਲੱਖ ਰੁਪਏ ਦੇ ਪਹਿਲਾਂ ਪਾਸ ਕੀਤੇ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਜਦੋਂ ਕਿ 3 ਕਰੋੜ 62 ਲੱਖ ਰੁਪਏ ਦੇ ਨਵੇਂ ਐਸਟੀਮੇਟ ਪਾਸ ਕੀਤੇ ਗਏ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਨਿਗਮ ਕਮਿਸ਼ਨਰ ਟੀ ਬੈਨਿਥ, ਕੌਂਸਲਰ ਮੈਂਬਰ ਜਸਬੀਰ ਸਿੰਘ ਮਣਕੂ ਅਤੇ ਅਨੁਰਾਧਾ ਅਨੰਦ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ।

ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਮੰਜੂਰ ਕੀਤੇ ਗਏ ਕੰਮਾਂ ਵਿੱਚ ਸੈਕਟਰ 74, 90-91 ਵਿਖੇ ਨਵੇਂ ਟਰੈਫਿਕ ਸਿਗਨਲ ਲਗਾਉਣ, ਸੈਕਟਰ 69 ਅਤੇ 70 ਦੇ ਕਮਿਊਨਿਟੀ ਸੈਂਟਰ ਦੀ ਰੈਨੋਵੇਸ਼ਨ ਕਰਨ, ਮੁਹਾਲੀ ਦੇ ਸ਼ਮਸ਼ਾਨ ਘਾਟ ਵਾਸਤੇ ਇੱਕ ਹੋਰ ਫਿਊਨਰਲ ਵੈਨ ਖਰੀਦਣ, ਨਗਰ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਲਾਈਬ੍ਰੇਰੀਆਂ ਸਮਾਜ ਭਲਾਈ ਸੰਸਥਾਵਾਂ ਦੇ ਹਵਾਲੇ ਕਰਨ, ਬਾਬਾ ਵਾਈਟ ਹਾਊਸ ਤੋਂ ਜਗਤਪੁਰਾ ਐਂਟਰੀ ਤੱਕ ਗ੍ਰੀਨ ਬੈਲਟਾਂ ਦੀ ਸਾਂਭ ਸੰਭਾਲ, ਸਿਲਵੀ ਪਾਰਕ ਵਿੱਚ ਯੋਗਾ ਸ਼ੈਡ ਬਣਾਉਣ, ਮੁਹਾਲੀ ਦੇ ਫੇਜ਼ ਅੱਠ ਬੀ ਵਿਚਲੇ ਡੰਪਿੰਗ ਪੁਆਇੰਟ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮ, ਮਿਨੀ ਮਾਰਕੀਟ ਫੇਜ਼ 10 ਵਿੱਚ ਸ਼ੈਡ ਦੀ ਉਸਾਰੀ, ਜਗਤਪੁਰਾ ਡੰਪਿੰਗ ਪੁਆਇੰਟ ਵਿਖੇ ਸ਼ੈਡ ਦੀ ਉਸਾਰੀ ਵਰਗੇ ਪ੍ਰਮੁੱਖ ਕੰਮ ਸ਼ਾਮਿਲ ਹਨ।

 

ਮੇਅਰ ਵਲੋਂ ਸੈਨੀਟੇਸ਼ਨ ਬ੍ਰਾਂਚ ਦੇ ਅਧਿਕਾਰੀਆਂ ਨਾਲ ਮੀਟਿੰਗ

ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਉਪਰੰਤ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਨਾਲ ਮੀਟਿੰਗ ਕੀਤੀ ਅਤੇ ਵਿਸ਼ੇਸ਼ ਤੌਰ ਤੇ ਮਕੈਨਿਕਲ ਸਵੀਪਿੰਗ ਕਰਨ ਵਾਲੇ ਠੇਕੇਦਾਰ ਨੂੰ ਮੀਟਿੰਗ ਵਿੱਚ ਸੱਦ ਕੇ ਹਦਾਇਤਾਂ ਦਿੱਤੀਆਂ। ਮੇਅਰ ਨੇ ਠੇਕੇਦਾਰ ਕੰਪਨੀ ਨੂੰ ਕਿਹਾ ਕਿ ਮੁੱਖ ਸੜਕਾਂ ਉੱਤੇ ਵਾਲ ਟੂ ਵਾਲ ਮਕੈਨਿਕਲ ਸਫਾਈ ਕਰਵਾਈ ਜਾਵੇ ਅਤੇ ਫੇਜ਼ 8 ਬੀ ਇੰਡਸਟਰੀ ਏਰੀਆ ਦੇ ਖੇਤਰ ਵਿੱਚ ਵੀ ਸਫਾਈ ਦਾ ਕੰਮ ਕੀਤਾ ਜਾਵੇ ਜੋ ਕਿ ਨਹੀਂ ਹੋ ਰਿਹਾ। ਠੇਕੇਦਾਰ ਕੰਪਨੀ ਦੇ ਨੁਮਾਇੰਦੇ ਵੱਲੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਭਰੋਸਾ ਵਿਸ਼ਵਾਸ਼ ਦਵਾਇਆ ਗਿਆ ਕਿ ਕੰਮ ਫੌਰੀ ਤੌਰ ਤੇ ਆਰੰਭ ਕਰਵਾ ਦਿੱਤੇ ਜਾਣਗੇ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਖੁਦ ਕੰਮਾਂ ਦੀ ਨਜ਼ਰਸ਼ਾਨੀ ਕਰਨ ਅਤੇ ਕੰਮਾਂ ਦੀ ਕੁਆਲਿਟੀ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Continue Reading

Mohali

ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫਤਾਰ ਮੁਲਜਮ 2 ਦਿਨ ਦੇ ਰਿਮਾਂਡ ਤੇ

Published

on

By

 

 

ਈ.ਓ ਵਿੰਗ ਮੁਹਾਲੀ ਦਾ ਮੁਣਸ਼ੀ ਅਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ

ਐਸ.ਏ.ਐਸ.ਨਗਰ, 16 ਜਨਵਰੀ (ਜਸਬੀਰ ਸਿੰਘ ਜੱਸੀ) ਵਿਜੀਲੈਂਸ ਵਲੋਂ 50 ਹਜਾਰ ਰੁਪਏ ਦੀ ਰਿਸ਼ਵਤ ਸਮੇਤ ਗ੍ਰਿਫਤਾਰ ਕੀਤੇ ਗਏ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਅੱਜ ਮੁਹਾਲੀ ਦੀ ਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜਮ ਗੁਰਪ੍ਰੀਤ ਸਿੰਘ ਨੂੰ 2 ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ। ਇਸ ਮਾਮਲੇ ਵਿੱਚ ਨਾਮਜ਼ਦ ਈ.ਓ ਵਿੰਗ ਮੁਹਾਲੀ ਵਿੱਚ ਤੈਨਾਤ ਹੌਲਦਾਰ ਅਮ੍ਰਿਤਪਾਲ ਸਿੰਘ ਜੋ ਕਿ ਇਸ ਵਿੰਗ ਦਾ ਮੁਣਸ਼ੀ ਵੀ ਹੈ, ਹਾਲੇ ਵੀ ਵਿਜੀਲੈਂਸ ਦੀ ਗ੍ਰਿਫਤ ਤੋਂ ਬਾਹਰ ਹੈ।

ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਰਿਸ਼ਵਤ ਦੇ ਪੈਸਿਆਂ ਦੀ ਮੰਗ ਮੁਣਸ਼ੀ ਅਮ੍ਰਿਤਪਾਲ ਸਿੰਘ ਵਲੋਂ ਕੀਤੀ ਗਈ ਸੀ। ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਸੈਕਟਰ 31 ਚੰਡੀਮੰਦਰ ਜਿਲਾ ਪੰਚਕੂਲਾ ਨੇ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਉਹ ਨਗਰ ਨਿਗਮ ਚੰਡੀਗੜ੍ਹ ਵਿਖੇ ਬਤੌਰ ਡਰਾਫਟਸਮੈਨ ਨੌਕਰੀ ਕਰ ਰਿਹਾ ਹੈ। ਉਸ ਦੀ ਭੈਣ ਗੀਤਾ ਸੱਗਰ ਪਿੰਡ ਦਿੱਗਲ ਤਹਿਸੀਲ ਨਾਲਾਗੜ੍ਹ ਵਲੋਂ ਉਸ ਸਮੇਤ ਹੋਰਾਂ ਵਿਰੁਧ ਮਕਾਨ ਨੰਬਰ 12,13,14 ਸੈਣੀ ਵਿਹਾਰ ਫੇਜ਼ 3 ਬਲਟਾਣਾ ਜਿਲਾ ਮੁਹਾਲੀ ਨੂੰ ਹੜੱਪਣ ਦੇ ਦੋਸ਼ਾਂ ਤਹਿਤ ਐਸ.ਐਸ.ਪੀ ਮੁਹਾਲੀ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਸਬੰਧੀ ਈ.ਓ ਵਿੰਗ ਮੁਹਾਲੀ ਤੋਂ ਉਸ ਨੂੰ ਲਿਖਤੀ ਰੂਪ ਵਿੱਚ ਬੁਲਾਇਆ ਗਿਆ ਸੀ। ਉਹ ਕਿਸੇ ਕਾਰਨ ਈ.ਓ ਵਿੰਗ ਦੇ ਦਫਤਰ ਨਹੀਂ ਆ ਸਕਿਆ ਅਤੇ ਉਸ ਨੂੰ ਮੁੜ ਹੌਲਦਾਰ ਅਮ੍ਰਿਤਪਾਲ ਸਿੰਘ ਵਲੋਂ ਫੋਨ ਕਰਕੇ ਈ.ਓ ਵਿੰਗ ਬੁਲਾਇਆ ਗਿਆ। ਉਹ ਆਪਣੇ ਵਕੀਲ ਈ.ਓ ਵਿੰਗ ਮੁਹਾਲੀ ਪਹੁੰਚਿਆ ਤਾਂ ਉਸ ਨੂੰ ਹੌਲਦਾਰ ਅਮ੍ਰਿਤਪਾਲ ਸਿੰਘ ਮਿਲਿਆ, ਜਿਸ ਨੇ ਉਸ ਵਿਰੁਧ ਚੱਲ ਰਹੀ ਸ਼ਿਕਾਇਤ ਦਾ ਬਿਆਨ ਆਪਣੇ ਆਪਰੇਟਰ ਤੋਂ ਲਿਖਵਾਇਆ ਅਤੇ ਕਿਹਾ ਕਿ ਉਸ ਦਾ ਬਿਆਨ ਵਧੀਆ ਲਿਖ ਦਿੱਤਾ ਹੈ ਅਤੇ ਉਹ ਹੁਣ ਉਸ ਬਾਰੇ ਵੀ ਕੁਝ ਸੋਚੇ।

ਸ਼ਿਕਾਇਤਕਰਤਾ ਮੁਤਾਬਕ ਅਮ੍ਰਿਤਪਾਲ ਸਿੰਘ ਨੇ ਉਸ ਕੋਲੋਂ 50 ਹਜਾਰ ਰੁਪਏ ਦੀ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਰਿਸ਼ਵਤ ਨਾ ਦਿੱਤੀ ਗਈ ਤਾਂ ਉਸ ਖਿਲਾਫ ਕਾਰਵਾਈ ਹੋ ਸਕਦੀ ਹੈ। ਸ਼ਿਕਾਇਤਕਰਤਾ ਨੇ ਸਾਰੀ ਗੱਲ ਫੋਨ ਵਿੱਚ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਨੂੰ ਇਸ ਦੀ ਜਾਣਕਾਰੀ ਦਿੱਤੀ। ਵਿਜੀਲੈਂਸ ਨੇ ਟ੍ਰੈਪ ਲਗਾ ਕੇ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਕਾਬੂ ਕਰ ਲਿਆ, ਜਦੋਂ ਕਿ ਹੌਲਦਾਰ ਅਮ੍ਰਿਤਪਾਲ ਸਿੰਘ ਮੌਕੇ ਤੋਂ ਖਿਸਕ ਗਿਆ।

 

Continue Reading

Mohali

ਪੰਜਾਬ ਵਿੱਚ ਰਿਲੀਜ ਨਾ ਹੋਵੇ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ : ਪਰਵਿੰਦਰ ਸਿੰਘ ਸੋਹਾਣਾ

Published

on

By

 

ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ, ਗੁ. ਅੰਬ ਸਾਹਿਬ ਦੇ ਮੈਨੇਜਰ ਨੇ ਵੀ ਡਿਪਟੀ ਕਮਿਸ਼ਨਰ ਨੂੰ ਸੌਪਿਆ ਮੰਗ ਪੱਤਰ

ਐਸ ਏ ਐਸ ਨਗਰ, 16 ਜਨਵਰੀ (ਸ. ਬ.) ਅਕਾਲੀ ਦਲ ਦੇ ਹਲਕਾ ਇੰਚਾਰਜ ਸz. ਪਰਵਿੰਦਰ ਸਿੰਘ ਸੋਹਾਣਾ ਵਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਵਿੱਚ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋ ਬਣਾਈ ਗਈ ਫਿਲਮ ਐਮਰਜੈਂਸੀ ਤੇ ਪਾਬੰਦੀ ਲਾਗੂ ਕੀਤੀ ਜਾਵੇ। ਇਸ ਸੰਬੰਧੀ ਉਹਨਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਵੀ ਭੇਜਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਪੰਜਾਬ ਵਿੱਚ ਰਿਲੀਜ਼ ਕੀਤੀ ਜਾ ਰਹੀ ਹੈ। ਇਹ ਫਿਲਮ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਬੁਰੀ ਤਰ੍ਹਾਂ ਭੜਕਾਉਣ ਵਾਲੀ ਹੈ ਅਤੇ ਜੇਕਰ ਇਹ ਫਿਲਮ ਪੰਜਾਬ ਵਿੱਚ ਲੱਗ ਜਾਂਦੀ ਹੈ ਤਾਂ ਪੰਜਾਬ ਵਿੱਚ ਹਿੰਸਾ ਦਾ ਦੌਰ ਸ਼ੁਰੂ ਹੋਣ ਦਾ ਖਤਰਾ ਹੈ।

ਉਹਨਾਂ ਲਿਖਿਆ ਹੈ ਕਿ ਜੇਕਰ ਸਰਕਾਰ ਵਲੋਂ ਇਸ ਫਿਲਮ ਨੂੰ ਪੰਜਾਬ ਵਿੱਚ ਰਿਲੀਜ ਕੀਤਾ ਜਾਂਦਾ ਹੈ ਤਾਂ ਉਹ ਇਸ ਫਿਲਮ ਦਾ ਡੱਟ ਕੇ ਵਿਰੋਧ ਕਰਣਗੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਫਿਲਮ ਨੂੰ ਜ਼ਿਲਾ ਮੁਹਾਲੀ ਵਿੱਚ ਰਿਲੀਜ਼ ਨਾ ਹੋਣ ਦਿੱਤਾ ਜਾਵੇ ਅਤੇ ਜੇਕਰ ਇਹ ਫਿਲਮ ਰਿਲੀਜ਼ ਹੋ ਜਾਂਦੀ ਹੈ ਤਾਂ ਆਮ ਪਬਲਿਕ ਵੱਲੋਂ ਜੋ ਵਿਰੋਧ ਕੀਤਾ ਜਾਵੇਗਾ ਉਸ ਦੇ ਨਿਕਲਣ ਵਾਲੇ ਸਿੱਟਿਆਂ ਲਈ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ।

ਇਸ ਦੌਰਾਨ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸz. ਰਜਿੰਦਰ ਸਿੰਘ ਟੌਹੜਾ, ਸz. ਸੁਖਵਿੰਦਰ ਸਿੰਘ ਮੈਨੇਜਰ ਗੁ: ਸ੍ਰੀ ਬਾਗ ਸ਼ਹੀਦਾ, ਚੰਡੀਗੜ੍ਹ, ਸz. ਗੁਰਵਿੰਦਰ ਸਿੰਘ ਅਕਾਊਟੈਟ, ਸz. ਜਗਰਾਜ ਸਿੰਘ ਖਜਾਨਚੀ, ਸz: ਜਗਦੀਪ ਸਿੰਘ, ਸz: ਕੁਲਵਿੰਦਰ ਸਿੰਘ ਤੇ ਆਧਾਰਿਤ ਇੱਕ ਵਫਦ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਕੰਗਣਾ ਰਨੌਤ ਦੀ ਫਿਲਮ ਦੀ ਰਿਲੀਜ ਦੇ ਖਿਲਾਫ ਸ਼ੋ੍ਰਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਮੰਗ ਪੱਤਰ ਦਿੱਤਾ ਗਿਆ ਹੈ। ਪੱਤਰ ਵਿੰਚ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਹੇ ਕਿ ਇਸ ਫਿਲਮ ਤੇ ਪਾਬੰਦੀ ਲਗਾਈ ਜਾਵੇ।

 

Continue Reading

Latest News

Trending