Punjab
ਦੋ ਪਰਿਵਾਰਾਂ ਦੇ ਝਗੜੇ ਦੌਰਾਨ 21 ਸਾਲਾ ਲੜਕੀ ਦੀ ਮੌਤ

ਲਹਿਰਾਗਾਗਾ, 18 ਜਨਵਰੀ (ਸ.ਬ.) ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਚ ਦੋ ਪਰਿਵਾਰਾਂ ਦੇ ਆਪਸੀ ਝਗੜੇ ਵਿੱਚ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ। ਸਦਰ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ਧਾਰਾ 302, 458, 34 ਅਧੀਨ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕਰਦੇ ਹੋਏ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਐਸਐਚਓ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪਿੰਡ ਰਾਮਪੁਰਾ ਜਵਾਹਰਵਾਲਾ ਦੀ ਵਸਨੀਕ ਮੋਸਮਾ ਪਤਨੀ ਬੱਲੀ ਸਿੰਘ ਨੇ ਪੁਲੀਸ ਬਿਆਨ ਵਿਚ ਦੱਸਿਆ ਕਿ ਬੀਤੀ ਰਾਤ ਮੋਸਮਾ, ਆਪਣੀ ਲੜਕੇ ਸੁਨੀਲ ਕੁਮਾਰ ਅਤੇ ਲੜਕੀ ਕੁੰਤੀ ਦੇਵੀ ਸਣੇ ਆਪਣੇ ਘਰ ਵਿਚ ਮੌਜੂਦ ਸਨ। ਵਕਤ ਰਾਤ ਕਰੀਬ 11.30 ਵਜੇ
ਪਰਿਵਾਰ ਦੇ ਗੁਆਂਢੀ ਸਰਬਣ ਸਿੰਘ, ਰਾਮਫਲ ਸਿੰਘ ਪੁੱਤਰ ਸਰਬਣ ਸਿੰਘ, ਕਸ਼ਮੀਰ ਸਿੰਘ ਪੁੱਤਰ ਸਰਬਣ ਸਿੰਘ, ਮੁਰਲੀ ਪਤਨੀ ਸਰਬਣ ਸਿੰਘ ਵਾਸੀਆਨ ਰਾਮਪੁਰਾ ਜਵਾਹਰਵਾਲਾ ਉਸ ਦੇ ਘਰ ਦੀ ਕੰਧ ਟੱਪ ਕੇ ਅੰਦਰ ਦਾਖਲ ਹੋ ਜਿਨ੍ਹਾਂ ਹੱਥਾਂ ਵਿੱਚ ਇੱਟਾਂ ਫੜੀਆ ਹੋਈਆ ਸਨ।
ਉਨ੍ਹਾਂ ਕਿਹਾ ਕਿ ਉਹ ਗਾਲੀ ਗਲੋਚ ਕਰ ਕੇ ਕਹਿਣ ਲੱਗੇ ਕਿ ਅੱਜ ਉਸ ਨੂੰ ਘਰੋਂ ਕੱਢਕੇ ਹਟਾਂਗੇ। ਇਸ ਦੌਰਾਨ ਉਸ ਦੇ ਦਿਉਰ ਕਸ਼ਮੀਰ ਸਿੰਘ ਨੇ ਉਸ ਦੀ ਲੜਕੀ ਕੁੰਤੀ ਦੇਵੀ ਉਮਰ ਕਰੀਬ 21 ਸਾਲ ਨੂੰ ਥੱਲੇ ਸੁੱਟ ਲਿਆ ਅਤੇ ਉਸ ਦੇ ਉਪਰ ਬੈਠ ਗਿਆ। ਇਸ ਤੋਂ ਬਾਅਦ ਕਸ਼ਮੀਰ ਸਿੰਘ ਅਤੇ ਸਰਬਣ ਸਿੰਘ ਨੇ ਕੁੰਤੀ ਦੇਵੀ ਦੀ ਛਾਤੀ ਉਤੇ ਇੱਟਾਂ ਮਾਰੀਆਂ।
ਮੁਰਲੀ ਨੇ ਲੜਕੀ ਦੀਆਂ ਲੱਤਾਂ ਫੜ ਲਈਆਂ ਅਤੇ ਰਾਮਫਲ ਸਿੰਘ ਨੇ ਹੱਥ ਫੜ ਲਏ। ਮੋਸਮਾ ਨੇ ਆਪਣੀ ਧੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਮੋਸਮਾ ਦੀ ਵੀ ਕੁੱਟ ਮਾਰ ਕੀਤੀ। ਇਸ ਦੌਰਾਨ ਲੋਕਾਂ ਦਾ ਕਾਫੀ ਇਕੱਠ ਹੁੰਦਾ ਦੇਖ ਮੁਲਜ਼ਮ ਮੌਕਾ ਤੋਂ ਭੱਜ ਗਏ।
ਜ਼ਖ਼ਮੀ ਹਾਲਤ ਵਿਚ ਲੜਕੀ ਕੁੰਤੀ ਦੇਵੀ ਨੂੰ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਐਸਐਚਓ ਅਨੁਸਾਰ ਪੀੜਤ ਮੋਸਮਾ ਦੇ ਬਿਆਨ ਤੇ ਪੁਲੀਸ ਨੇ ਮੁਲਾਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ।
Punjab
ਮੁਕਤਸਰ ਪੁਲੀਸ ਵਲੋਂ ਲਾਰੈਂਸ ਬਿਸ਼ਨੋਈ ਗਿਰੋਹ ਦੇ 2 ਮੈਂਬਰ ਕਾਬੂ

3 ਵਿਦੇਸ਼ੀ ਪਿਸਟਲਾਂ, 20 ਜਿੰਦਾਂ ਰੋਂਦ ਅਤੇ ਇਕ ਮੋਬਾਈਲ ਫ਼ੋਨ ਬਰਾਮਦ
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ (ਸ.ਬ.) ਜਿਲ੍ਹਾ ਮੁਕਤਸਰ ਸਾਹਿਬ ਦੀ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜੇ ਤੋਂ 3 ਵਿਦੇਸ਼ੀ ਪਿਸਟਲਾਂ, 20 ਜਿੰਦਾਂ ਰੋਂਦ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ ਨੇ ਦਸਿਆ ਸੀ. ਆਈ. ਏ. ਸਟਾਫ਼, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵਲੋਂ ਗਸ਼ਤ ਦੌਰਾਨ ਫ਼ਿਰੋਜ਼ਪੁਰ ਰੋੜ ( ਨੇੜੇ ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ) ਵਿਖੇ ਦੋ ਨੌਜਵਾਨਾਂ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਨਾਮ ਪਤਾ ਪੁੱਛਿਆ ਜਿਸਤੇ ਇਕ ਮੋਨੇ ਨੌਜਵਾਨ ਨੇ ਆਪਣਾ ਨਾਮ ਰਵੀ ਕੁਮਾਰ ਵਾਸੀ ਗਾਂਧੀ ਨਗਰ, ਗਲੀ ਨੰਬਰ 2, ਨੇੜੇ ਬੱਗੂ ਭਗਤ ਦਾ ਡੇਰਾ ਸ੍ਰੀ ਮੁਕਤਸਰ ਸਾਹਿਬ ਅਤੇ ਦੂਸਰੇ ਨੌਜਵਾਨ ਦੇ ਆਪਣਾ ਨਾਮ ਅਵਤਾਰ ਸਿੰਘ ਉਰਫ਼ ਲੱਬਾ ਬਾਬਾ ਵਾਸੀ ਗਲੀ ਨੰਬਰ 9, ਕੋਟਲੀ ਰੋਡ, ਸ੍ਰੀ ਮੁਕਤਸਰ ਸਾਹਿਬ ਦਸਿਆ।
ਉਹਨਾਂ ਦੱਸਿਆ ਕਿ ਉਕਤ ਨੌਜਵਾਨਾਂ ਦੀ ਤਲਾਸ਼ੀ ਕਰਨ ਤੇ ਮੋਨੇ ਨੌਜਵਾਨ ਕੋਲੋਂ ਇਕ ਪਿਸਟਲ ਬ੍ਰਾਮਦ ਹੋਇਆ ਜਿਸ ਦੇ ਮੈਗਜੀਨ ਵਿਚ ਰੋਂਦ ਲੋਡ ਸੀ। ਜਿਸ ਨਾਲ 10 ਜ਼ਿੰਦਾ ਰੌਂਦ ਬ੍ਰਾਮਦ ਹੋਏ। ਉਹਲਾਂ ਦੱਸਿਆ ਕਿ ਦੂਸਰੇ ਨੌਜਵਾਨ ਦਾ ਬੈਗ ਚੈਕ ਕੀਤੇ ਜਾਣ ਤੇ ਉਸ ਵਿੱਚ ਦੋ ਹੋਰ ਪਿਸਟਲ, ਇਕ ਮੈਗਜ਼ੀਨ ਅਤੇ 10 ਜ਼ਿੰਦਾ ਰੌਂਦ ਬਰਾਮਦ ਹੋਏ। ਤਿੰਨੇ ਹੀ ਪਿਸਟਲ ਵਿਦੇਸ਼ੀ ਸਨ।
ਉਹਨਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁਧ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਢਲੀ ਤਫ਼ਤੀਸ਼ ਵਿਚ ਪਤਾ ਲੱਗਾ ਹੈ ਕਿ ਕਿ ਇਹ ਦੋਵੇਂ ਲਾਰੈਂਸ ਬਿਸ਼ਨੋਈ ਗੁਰੱਪ ਦੇ ਗੁਰਗੇ ਸਚਿਨ ਚੜੇਵਾਨ ਨਾਲ ਸਬੰਧ ਰੱਖਦੇ ਸਨ। ਉਹਨਾਂ ਦੱਸਿਆ ਕਿ ਰਵੀ ਕੁਮਾਰ ਅਤੇ ਅਵਤਾਰ ਸਿੰਘ ਉਰਫ਼ ਲੱਬਾ ਬਾਬਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Punjab
ਕਿਸਾਨਾਂ ਦੀਆਂ ਜ਼ਮੀਨਾਂ ਤੇ ਜਬਰੀ ਕਬਜ਼ਿਆਂ ਖਿਲਾਫ ਪੰਜਾਬ ਸਰਕਾਰ ਖਿਲਾਫ਼ ਵੀ ਖੋਲ੍ਹਾਂਗੇ ਮੋਰਚਾ : ਸਰਵਣ ਸਿੰਘ ਪੰਧੇਰ

ਅੰਮ੍ਰਿਤਸਰ, 24 ਫਰਵਰੀ (ਸ.ਬ.) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਪੰਧੇਰ ਨੇ ਚੇਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਲਈ ਮਜਬੂਰ ਹੋਣਗੇ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿੱਚ ਲੋਕ ਮੁੱਦੇ ਵਿਚਾਰੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਖੇਤੀ ਮੰਡੀਕਰਨ ਦੇ ਖਰੜੇ ਖਿਲਾਫ ਵੀ ਮਤਾ ਪਾਸ ਕੀਤਾ ਜਾਵੇ ਅਤੇ ਇਸ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਉਭਾਰਨ।
ਉਹਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਮਾਮਲੇ ਵਿੱਚ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਇਸ ਦੀ ਪਹਿਲ ਵਿਧਾਨ ਸਭਾ ਸੈਸ਼ਨ ਵਿੱਚ ਕੀਤੀ ਜਾਵੇ। ਉਨ੍ਹਾਂ ਭਾਰਤ ਮਾਲਾ ਯੋਜਨਾ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਐਕੁਆਇਰ ਕੀਤੇ ਜਾਣ ਤੇ ਸਖ਼ਤ ਇਤਰਾਜ਼ ਕੀਤਾ ਅਤੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਜਾਇਜ਼ ਮੁੱਲ ਨਹੀਂ ਮਿਲ ਜਾਂਦਾ, ਉਨ੍ਹਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਵੀ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰ ਦੇ ਪ੍ਰਤੀਨਿਧ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨ ਗਏ ਹਨ, ਜਿਸ ਦਾ ਉਨ੍ਹਾਂ ਸਖ਼ਤ ਇਤਰਾਜ਼ ਕੀਤਾ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸਾਨਾਂ ਦੀਆਂ ਜ਼ਮੀਨਾਂ ਤੇ ਜਬਰੀ ਕਬਜ਼ਾ ਨਾ ਕਰੇ, ਨਹੀਂ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਖਿਲਾਫ਼ ਲੱਗੇ ਮੋਰਚੇ ਤੋਂ ਆਪਣਾ ਧਿਆਨ ਹਟਾ ਕੇ ਪੰਜਾਬ ਸਰਕਾਰ ਵੱਲ ਕਰਨਾ ਪਵੇਗਾ।
ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ ਵੱਖ ਬਾਰਡਰਾਂ ਤੇ ਚੱਲ ਰਹੇ ਮੋਰਚਿਆਂ ਦੌਰਾਨ ਇਹ ਦਿਵਸ ਵੱਡੇ ਪੱਧਰ ਤੇ ਮਨਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਆਖਿਆ ਕਿ ਸਰਹੱਦਾਂ ਤੇ ਚੱਲ ਰਹੇ ਮੋਰਚਿਆਂ ਵਿੱਚ ਵੱਡੀ ਪੱਧਰ ਤੇ ਇਕੱਠ ਕੀਤੇ ਜਾਣ, ਇਸ ਨਾਲ ਸਰਕਾਰ ਤੇ ਪ੍ਰਭਾਵ ਪਵੇਗਾ। ਕਿਸਾਨਾਂ ਵੱਲੋਂ ਲਾਏ ਮੋਰਚਿਆਂ ਕਾਰਨ ਬੰਦ ਰਸਤਿਆਂ ਨਾਲ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਰਸਤਿਆਂ ਨੂੰ ਖੋਲ੍ਹੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲੇ।
ਇਸ ਦੌਰਾਨ ਭਲਕੇ 25 ਫਰਵਰੀ ਨੂੰ 101 ਕਿਸਾਨ ਕਾਰਕੁਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਹ ਜਥਾ ਹੁਣ 25 ਮਾਰਚ ਨੂੰ ਦਿੱਲੀ ਵੱਲ ਪੈਦਲ ਕੂਚ ਕਰੇਗਾ।
Mohali
ਰਾਜਪੁਰਾ ਦੇ ਆਈਲੈਟਸ ਅਤੇ ਇਮੀਗਰੇਸ਼ਨ ਸੈਂਟਰਾਂ ਵਿੱਚ ਕੀਤੀ ਗਈ ਚੈਕਿੰਗ

ਰਾਜਪੁਰਾ, 24 ਫਰਵਰੀ (ਜਤਿੰਦਰ ਲੱਕੀ) ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰਾਂ ਵੱਲੋਂ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਲਗਾਤਾਰ ਵੱਧਦੇ ਮਾਮਲਿਆਂ ਤੇ ਕਾਬੂ ਕਰਨ ਲਈ ਰਾਜਪੁਰਾ ਪੁਲੀਸ ਵਲੋਂ ਡੀਐਸਪੀ ਸਰਦਾਰ ਮਨਜੀਤ ਸਿੰਘ ਦੀ ਅਗਵਾਈ ਹੇਠ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਇਮੀਗ੍ਰੇਸ਼ਨ ਤੇ ਆਈਲੈਟਸ ਸੈਂਟਰ ਤੇ ਛਾਪੇਮਾਰੀ ਕਰਕੇ ਚੈਕਿੰਗ ਕਰ ਰਹੀ ਤਾਂ ਕਿ ਕਿਸੇ ਵੀ ਨੌਜਵਾਨਾਂ ਅਤੇ ਵਿਦਿਆਰਥੀਆ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪਰੇਸ਼ਾਨੀ ਨਾ ਹੋਵੇ।
ਇਸ ਦੌਰਾਨ ਐਸ ਐਚ ਓ ਬਲਵਿੰਦਰ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਰਾਜਪੁਰਾ ਦੇ ਕਈ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਵਿੱਚ ਛਾਪੇਮਾਰੀ ਦੌਰਾਨ ਚੈਕਿੰਗ ਕੀਤੀ ਗਈ। ਜਿੱਥੋਂ ਕੁਝ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਜਿਹਨਾਂ ਨੂੰ ਪੁਲੀਸ ਨੇ ਆਪਣੈ ਕਬਜੇ ਵਿੰਚ ਲਿਆ ਹੈ।
ਡੀ ਐਸ ਪੀ ਰਾਜਪੁਰਾ ਮਨਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਦਸਤਾਵੇਜਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਹਨਾਂ ਵਿੱਚੋਂ ਕਿਸੇ ਤਰ੍ਹਾਂ ਦੀ ਕਮੀ ਪਾਏ ਜਾਣ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਹਨਾਂ ਨੇ ਕਿਹਾ ਕਿ ਬੱਚਿਆਂ ਦੇ ਸੁਖਦ ਭਵਿੱਖ ਵਾਸਤੇ ਇਸ ਤਰ੍ਹਾਂ ਦੀਆਂ ਚੈਕਿੰਗ ਰੇਡ ਲਗਾਤਾਰ ਜਾਰੀ ਹਨ ਤੇ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਦੌਰਾਨ ਪੁਲੀਸ ਵਲੋਂ ਕੀਤੀ ਜਾ ਰਹੀ ਕਾਰਵਾਈ ਦਾ ਪਤਾ ਲੱਗਣ ਤੇ ਰਾਜਪੁਰਾ ਦੇ ਜਿਆਦਾਤਰ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰਾਂ ਦੇ ਪ੍ਰਬੰਧਕ ਅਆਪਣੇ ਆਫਿਸ ਬੰਦ ਕਰਕੇ ਰਫੂ ਚੱਕਰ ਹੋ ਗਏ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International1 month ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Mohali1 month ago
ਦੁਖ ਦਾ ਪ੍ਰਗਟਾਵਾ
-
Punjab1 month ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali1 month ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ