Connect with us

Mohali

ਮੁਹਾਲੀ ਪੁਲੀਸ ਵੱਲੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਲੋੜੀਂਦਾ ਮੁਲਜਮ ਕਾਬੂ

Published

on

 

ਸਪੇਨ ਰਹਿੰਦੇ ਗੈਂਗਸਟਰ ਮਨਪ੍ਰੀਤ ਉਰਫ ਮੰਨ ਤੋਂ ਮੰਗਵਾਇਆ ਸੀ ਅਸਲਾ

ਐਸ ਏ ਐਸ ਨਗਰ, 18 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਬੀਤੀ 5 ਜਨਵਰੀ ਨੂੰ ਐਰੋਸਿਟੀ ਵਿੱਚ ਇੱਕ ਵਿਅਕਤੀ ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਦੇ ਮਾਸਟਰਮਾਈੰਂਡ ਬਿਕਰਮਜੀਤ ਸਿੰਘ ਉਰਫ ਏਕਮ ਸਿੱਧੂ ਉਰਫ ਬਿਨ੍ਹ ਵਾਸੀ ਪਿੰਡ ਚੌੜ ਜਿਲ੍ਹਾ ਗੁਰਦਾਸਪੁਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿਅਕਤੀ ਤੇ ਇਲਜਾਮ ਹੈ ਕਿ ਇਸ ਵਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਕਨਿਸ਼ ਸੇਤੀਆ ਨਾਮ ਦੇ ਇੱਕ ਵਿਅਕਤੀ ਤੇ ਜਾਨਲੇਵਾ ਹਮਲਾ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਵਲੋਂ 2 ਵਿਅਕਤੀਆਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਗਿਆ ਸੀ ਅਤੇ ਉਹਨਾਂ ਦੇ ਕਬਜੇ ਵਿੱਚੋਂ ਇਕ ਗਲੋਕ ਪਿਸਟਲ 9 ਐਮ.ਐਮ ਸਮੇਤ 05 ਜਿੰਦਾ ਰੌਂਦ ਅਤੇ 02 ਨਜਾਇਜ ਪਿਸਟਲ 30 ਬੋਰ ਸਮੇਤ 02 ਮੈਗਜ਼ੀਨ ਤੇ 10 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ ਸਨ। ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਤਰਨਦੀਪ ਸਿੰਘ ਵਾਸੀ ਪਿੰਡ ਬਾੜੇਵਾਲ ਅਵਾਨਾ, ਥਾਣਾ ਸ਼ਰਾਭਾ ਨਗਰ ਜਿਲ੍ਹਾ ਲੁਧਿਆਣਾ ਵਜੋਂ ਹੋਈ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵਲੋਂ ਇਸ ਵਿਅਕਤੀ ਨੂੰ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਐਰੋਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਸ਼ਨਪ੍ਰੀਤ ਸਰਾਂ ਅਤੇ ਪੁਲੀਸ ਪਾਰਟੀ ਵਲੋਂ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਨਿਸ਼ ਸੇਤੀਆ ਵਾਸੀ ਹਾਊਸਫੈਡ ਕਲੋਨੀ ਬਠਿੰਡਾ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ ਕਿ ਬਿਕਰਮਜੀਤ ਸਿੰਘ ਉਰਫ ਬਿਨ੍ਹ ਵਾਸੀ ਗੁਰਦਾਸਪੁਰ ਨਾਮ ਦੇ ਵਿਅਕਤੀ ਨਾਲ ਉਸਦੀ ਸ਼ੋਸ਼ਲ ਮੀਡੀਆ ਤੇ ਕਾਫੀ ਦਿਨਾਂ ਤੋਂ ਬਹਿਸਬਾਜ਼ੀ ਚਲ ਰਹੀ ਸੀ ਕਿਉਂਕਿ ਬਿਕਰਮਜੀਤ ਸਿੰਘ ਨੇ ਬਿਨ੍ਹਾ ਉਸਦੀ ਮੰਨਜੂਰੀ ਤੋਂ ਉਸਦੀ ਅਤੇ ਉਸਦੀ ਮੰਗੇਤਰ ਦੀ ਫੋਟੋ ਸ਼ੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ ਸਨ ਅਤੇ ਜਦੋਂ ਉਸਨੇ ਇਸ ਗੱਲ ਦਾ ਇਤਰਾਜ ਕੀਤਾ ਤਾਂ ਬਿਕਰਮਜੀਤ ਸਿੰਘ ਉਰਫ ਬਿਨੁ ਸਮੇਤ ਆਪਣੇ 3 ਸਾਥੀਆਂ ਦੇ ਉਸ ਨਾਲ ਗੱਲਬਾਤ ਕਰਨ ਦੇ ਬਹਾਨੇ ਆਇਆ ਸੀ ਅਤੇ ਗੱਲਬਾਤ ਦੌਰਾਨ ਇਹਨਾਂ ਵੱਲੋਂ ਉਸ ਨਾਲ ਮਾਰ ਕੁੱਟ ਕੀਤੀ ਗਈ ਅਤੇ ਜਾਨੇ ਮਾਰਨ ਦੀ ਨੀਯਤ ਨਾਲ ਨਾਜਾਇਜ਼ ਅਸਲੇ ਦੇ ਇਸਤੇਮਾਲ ਕਰਨ ਦੀ ਕੋਸ਼ਿਸ਼ ਕੀਤੀ ਗਈ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਪੁਲੀਸ ਵਲੋਂ ਬੀਤੀ 5 ਜਨਵਰੀ ਨੂੰ ਬੀ.ਐਨ.ਐਸ ਦੀ ਧਾਰਾ 115(2), 126(2),3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਗਿਆ ਸੀ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਮਾਮਲੇ ਦੀ ਜਾਂਚ ਦੌਰਾਨ ਮਨੁੱਖੀ ਅਤੇ ਤਕਨੀਕੀ ਇੰਟੈਲੀਜੈਂਸ ਦਾ ਇਸਤੇਮਾਲ ਕਰਦੇ ਹੋਏ ਇਸ ਮਾਮਲੇ ਦੇ ਮਾਸਟਰ ਮਾਈਂਡ ਬਿਕਰਮਜੀਤ ਸਿੰਘ ਉਰਫ ਏਕਮ ਸਿੱਧੂ ਉਰਫ ਬਿਨ੍ਹ ਵਾਸੀ ਪਿੰਡ ਚੌੜ ਜਿਲ੍ਹਾ ਗੁਰਦਾਸਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਸਦੀ ਮੁੱਢਲੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬਿਕਰਮਜੀਤ ਸਿੰਘ ਸਪੇਨ ਰਹਿੰਦੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ ਮੰਨ ਵਾਸੀ ਪਿੰਡ ਗਣਸ਼ਿਆਮਪੁਰ ਜਿਲ੍ਹਾ ਅਮ੍ਰਿੰਤਸਰ ਦੇ ਸੰਪਰਕ ਵਿੱਚ ਸੀ ਜੋ ਉਥੋਂ ਹੀ ਆਪਣਾ ਗੈਂਗ ਚਲਾਉਂਦਾ ਹੈ। ਪੁਲੀਸ ਵਲੋਂ ਉਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending