Connect with us

Punjab

ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ, ਰਾਕੇਸ਼ ਪਰਾਸ਼ਰ ਸੀਨੀਅਰ ਡਿਪਟੀ ਤੇ ਪ੍ਰਿੰਸ ਜੋਹਰ ਨੂੰ ਬਣਾਇਆ ਗਿਆ ਡਿਪਟੀ ਮੇਅਰ

Published

on

 

 

ਲੁਧਿਆਣਾ, 20 ਜਨਵਰੀ (ਸ.ਬ.) ਲੁਧਿਆਣਾ ਨੂੰ ਆਪਣਾ 7ਵਾਂ ਮੇਅਰ ਮਿਲ ਗਿਆ। ਆਮ ਆਦਮੀ ਪਾਰਟੀ ਨੇ ਇੰਦਰਜੀਤ ਕੌਰ ਨੂੰ ਸ਼ਹਿਰ ਦੀ ਮੇਅਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਮਹਿਲਾ ਮੇਅਰ ਮਿਲੀ ਹੈ। ਦਰਅਸਲ, ਇਹ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ। ਇਸ ਤੋਂ ਇਲਾਵਾਸੀਨੀਅਰ ਡਿਪਟੀ ਮੇਅਰ ਵਾਰਡ ਨੰਬਰ 90 ਦੇ ਕੌਂਸਲਰ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਵਾਰਡ ਨੰਬਰ 40 ਤੋਂ ਕੌਂਸਲਰ ਪ੍ਰਿੰਸ ਜੋਹਰ ਨੂੰ ਬਣਾਇਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਜਾਣਕਾਰੀ ਦਿੰਦੇ ਲਿਖਿਆ ਆਮ ਆਦਮੀ ਪਾਰਟੀ ਨੇ ਲੁਧਿਆਣਾ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਦੇ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਲਈ ਪ੍ਰਿੰਸ ਜੌਹਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।

ਇੰਦਰਜੀਤ ਕੌਰ ਲੁਧਿਆਣਾ ਦੇ ਵਾਰਡ ਨੰਬਰ 13 ਤੋਂ ਕੌਂਸਲਰ ਹੈ। ਇੰਦਰਜੀਤ ਕੌਰ ਇੱਕ ਨਿੱਜੀ ਸਕੂਲ ਵਿੱਚ ਪ੍ਰਿੰਸੀਪਲ ਹਨ ਤੇ ਇਹਨਾਂ ਦੇ ਪਤੀ ਇੱਕ ਵਪਾਰੀ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 21 ਦਸੰਬਰ ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਪ 41 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਸੀ। ਪਿਛਲੇ ਕੁਝ ਹਫ਼ਤਿਆਂ ਦੇ ਝਟਕੇ ਵਿੱਚ, ਕਾਂਗਰਸ ਦੇ ਚਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਦੋ ਆਜ਼ਾਦ ਕੌਂਸਲਰ ਆਪ ਵਿੱਚ ਸ਼ਾਮਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀ ਗਿਣਤੀ 48 ਹੋ ਗਈ ਤੇ ਹੁਣ ਆਮ ਆਦਮੀ ਪਾਰਟੀ ਨੇ ਆਪਣੇ ਮੇਅਰ ਦਾ ਐਲਾਨ ਕਰ ਦਿੱਤਾ ਹੈ।

Continue Reading

Mohali

ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਅਤੇ ਨੇਪਾਲ ਪੀਸ ਐਂਡ ਸੋਲੀਡੈਰਿਟੀ ਕੌਂਸਲ ਵਿਚਕਾਰ ਮੀਟਿੰਗ

Published

on

By

 

 

ਐਸ ਏ ਐਸ ਨਗਰ, 15 ਫਰਵਰੀ (ਸ.ਬ.) ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਦਿਆਂ ਭਾਰਤ ਅਤੇ ਨੇਪਾਲ ਦਰਮਿਆਨ ਵਪਾਰਕ ਮੌਕਿਆਂ ਅਤੇ ਸਾਂਝੇ ਵਿਕਾਸ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਲਈ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਅਤੇ ਨੇਪਾਲ ਪੀਸ ਐਂਡ ਸੋਲੀਡੈਰਿਟੀ ਕੌਂਸਲ (ਐਨਪੀਐਸਸੀ) ਦੀ ਇੱਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਬਲੈਕਸਟੋਨ ਦੀ ਅਗਵਾਈ ਹੇਠ ਐਮ ਆਈ ਏ ਭਵਨ, ਮੁਹਾਲੀ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜੀ. ਐਮ, ਡੀ.ਆਈ.ਸੀ. ਮੁਹਾਲੀ ਸ਼. ਅਰਸ਼ਦੀਪ ਸਿੰਘ, ਮੁਹਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸz. ਹਰਿੰਦਰ ਪਾਲ ਸਿੰਘ ਬਿੱਲਾ, ਐਚ.ਐਸ ਬਿੱਲਾ, ਐਮ. ਆਈ. ਏ. ਦੇ ਸਾਬਕਾ ਪ੍ਰਧਾਨ ਕੇ. ਐਸ. ਮਾਹਲ, ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਮੈਂਬਰ ਅਤੇ ਨੇਪਾਲੀ ਵਫ਼ਦ ਵਿੱਚ ਜਨਤਕ ਨੁਮਾਇੰਦੇ, ਵਪਾਰਕ ਆਗੂ, ਅਕਾਦਮਿਕ ਅਤੇ ਪੇਸ਼ੇਵਰ ਸ਼ਾਮਲ ਸਨ।

ਮੀਟਿੰਗ ਦੌਰਾਨ ਖੇਤਰੀ ਖੁਸ਼ਹਾਲੀ ਲਈ ਸਹਿਯੋਗ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਵਪਾਰ, ਉਦਯੋਗ ਅਤੇ ਸੈਰ-ਸਪਾਟਾ ਰਾਹੀਂ ਮਜ਼ਬੂਤ ਸਬੰਧਾਂ ਨੂੰ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਕੀਤਾ ਗਿਆ ਅਤੇ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਅਤੇ ਏਕਤਾ ਨੂੰ ਉਤਸ਼ਾਹਿਤ ਕਰਦੇ ਹੋਏ ਆਰਥਿਕ ਭਾਈਵਾਲੀ ਨੂੰ ਵਧਾਉਣ ਲਈ ਸਾਂਝੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਗਿਆ।

ਨੇਪਾਲ ਪੀਸ ਐਂਡ ਸੋਲੀਡੈਰਿਟੀ ਕੌਂਸਲ ਨੇ ਐਮ ਆਈ ਏ ਦੇ ਨੁਮਾਇੰਦਿਆਂ ਨੂੰ ਨੇਪਾਲ ਵਿੱਚ ਇਹਨਾਂ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣ ਲਈ ਇੱਕ ਰਸਮੀ ਸੱਦਾ ਦਿੱਤਾ।

ਇਸ ਮੌਕੇ ਕਾਰਜਕਾਰਨੀ ਮੈਂਬਰ ਸ. ਰਾਕੇਸ਼ ਵਿਗ, ਐਚ. ਐਸ. ਢੀਂਡਸਾ, ਸ਼. ਪਰਮਜੀਤ ਸਿੰਘ, ਸ. ਐਚ. ਐਸ. ਚੁਗੰ ਵੀ ਮੌਜੂਦ ਸਨ।

Continue Reading

Punjab

ਤਰਨਤਾਰਨ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ

Published

on

By

 

 

ਤਰਨਤਾਰਨ, 15 ਫਰਵਰੀ (ਸ.ਬ.) ਤਰਨਤਾਰਨ ਵਿੱਚ ਦੇਰ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗੁਰਗਿਆਂ ਅਤੇ ਪੁਲੀਸ ਵਿਚਾਲੇ ਹੋਏ ਮੁਕਾਬਲੇ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਜਦਕਿ ਦੋ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਦੇ ਗੁੰਡੇ ਇਲਾਕੇ ਵਿੱਚ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਅਨੁਸਾਰ ਪੁਲੀਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਪੁਲੀਸ ਨੇ ਕਾਰ ਸਵਾਰ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲੀਸ ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦਾ ਇੱਕ ਸਾਥੀ ਜਸਕਰਨ ਸਿੰਘ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀ ਹਰਮੰਦਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਖ਼ਮੀ ਜਸਕਰਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਪਾਕਿਸਤਾਨ ਦਾ ਬਣਿਆ 9 ਐਮ ਐਮ ਦਾ ਪਿਸਤੌਲ, ਦੋ ਮੈਗਜ਼ੀਨ ਅਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ।

Continue Reading

Mohali

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨ ਪ੍ਰੀਖਿਆ 2025 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

By

 

ਐਸ ਏ ਐਸ ਨਗਰ, 15 ਫਰਵਰੀ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਮੁਹਾਲੀ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇਪ੍ਰੀਖਿਆ ਵਿੱਚ 99 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਸਮੇਤ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।

ਉਹਨਾਂ ਦੱਸਿਆ ਕਿ ਪ੍ਰੀਖਿਆ ਵਿੱਚ ਸਕੂਲ ਦੇ ਵਿਦਿਆਰਥੀ ਦਿਵੇਸ਼ ਗਰਗ ਨੇ 99.72 ਫੀਸਦੀ, ਵਿਦਿਆਰਥਣ ਗੁਰਵੀਨ ਕੌਰ ਬਸੀ ਨੇ 98.79 ਫੀਸਦੀ ਅਤੇ ਕ੍ਰਿਸ਼ ਬਰਵਾਰ ਨੇ 98.41ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਮੌਕੇ ਇਹਨਾਂ ਵਿਦਿਆਰਥੀਆਂ ਨੇ ਕਿਹਾ ਕਿ ਸਖ਼ਤ ਮਿਹਨਤ ਹੀ ਉਨ੍ਹਾਂ ਦੀ ਸਫਲਤਾ ਦਾ ਮੰਤਰ ਹੈ। ਉਨ੍ਹਾਂ ਆਪਣੇ ਸਾਥੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ, ਆਪਣੇ ਆਪ ਵਿੱਚ ਵਿਸ਼ਵਾਸ ਰੱਖਣ ਅਤੇ ਅਭਿਆਸ ਕਰਦੇ ਰਹਿਣ ਕਿਹਾ।

ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਵਿਦਿਆਰਥੀਆਂ ਦੀ ਇਹ ਸਫਲਤਾ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ।

Continue Reading

Latest News

Trending