Connect with us

International

ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ

Published

on

 

 

ਗਾਜ਼ਾ, 20 ਜਨਵਰੀ (ਸ.ਬ.) ਇਜ਼ਰਾਈਲ ਨੇ ਹਮਾਸ ਨਾਲ ਜੰਗਬੰਦੀ ਸਮਝੌਤੇ ਤਹਿਤ ਅੱਜ ਤੜਕੇ 90 ਫ਼ਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਹਮਾਸ ਨੇ ਤਿੰਨ ਇਜ਼ਰਾਇਲੀ ਬੰਧਕਾਂ ਨੂੰ ਰਿਹਾਅ ਕਰ ਦਿੱਤਾ ਸੀ ਜੋ ਇਜ਼ਰਾਈਲ ਪਹੁੰਚ ਚੁੱਕੇ ਹਨ। ਜਿਵੇਂ ਹੀ ਵੱਡੀਆਂ ਚਿੱਟੀਆਂ ਬੱਸਾਂ ਵਿਚ ਕੈਦੀਆਂ ਨੂੰ ਜੇਲ ਤੋਂ ਬਾਹਰ ਲਿਆਂਦਾ ਗਿਆ ਤਾਂ ਲੋਕਾਂ ਨੇ ਜਸ਼ਨ ਮਨਾਏ ਅਤੇ ਪਟਾਕੇ ਚਲਾਏ। ਬੱਸਾਂ ਦੇ ਆਲੇ-ਦੁਆਲੇ ਫ਼ਲਸਤੀਨੀਆਂ ਦੀ ਭੀੜ ਇਕੱਠੀ ਹੋ ਗਈ ਅਤੇ ਉੱਥੇ ਮੌਜੂਦ ਲੋਕਾਂ ਨੇ ਨਾਹਰੇਬਾਜ਼ੀ ਕੀਤੀ।

ਫ਼ਲਸਤੀਨੀ ਅਥਾਰਟੀ ਦੇ ਕੈਦੀ ਮਾਮਲਿਆਂ ਦੇ ਕਮਿਸ਼ਨ ਦੁਆਰਾ ਪ੍ਰਦਾਨ ਕੀਤੀ ਗਈ ਸੂਚੀ ਅਨੁਸਾਰ, ਰਿਹਾਅ ਕੀਤੇ ਗਏ ਸਾਰੇ ਔਰਤਾਂ ਜਾਂ ਨਾਬਾਲਗ਼ ਸਨ।

ਇਜ਼ਰਾਈਲ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦੇ ਜ਼ੁਰਮਾਂ ਲਈ ਹਿਰਾਸਤ ਵਿਚ ਲਿਆ ਸੀ। ਇਨ੍ਹਾਂ ਲੋਕਾਂ ਤੇ ਪੱਥਰਬਾਜ਼ੀ ਤੋਂ ਲੈ ਕੇ ਕਤਲ ਦੀ ਕੋਸ਼ਿਸ਼ ਤੱਕ ਦੇ ਗੰਭੀਰ ਦੋਸ਼ ਸਨ।

ਵੈਸਟ ਬੈਂਕ ਤੇ ਇਜ਼ਰਾਈਲ ਦਾ ਕਬਜ਼ਾ ਹੈ ਅਤੇ ਫ਼ੌਜ ਨੇ ਲੋਕਾਂ ਨੂੰ ਕੋਈ ਵੀ ਜਨਤਕ ਜਸ਼ਨ ਨਾ ਮਨਾਉਣ ਲਈ ਕਿਹਾ ਹੈ। ਕੈਦੀਆਂ ਦੀ ਰਿਹਾਈ ਅੱਧੀ ਰਾਤ ਨੂੰ ਹੋਈ, ਜਿਸਦੀ ਫ਼ਲਸਤੀਨੀਆਂ ਨੇ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਕੈਦੀਆਂ ਦੇ ਘਰ ਵਾਪਸੀ ਤੇ ਸਵਾਗਤ ਕਰਨ ਤੋਂ ਭੀੜ ਨੂੰ ਰੋਕਣ ਦੀ ਕੋਸ਼ਿਸ਼ ਹੈ।

ਰਿਹਾਅ ਕੀਤੇ ਗਏ ਕੈਦੀਆਂ ਵਿਚ ਸਭ ਤੋਂ ਪ੍ਰਮੁੱਖ 62 ਸਾਲਾ ਖਾਲਿਦਾ ਜਰਾਰ ਹੈ, ਜੋ ਫ਼ਲਸਤੀਨ ਦੀ ਮੁਕਤੀ ਲਈ ਕੰਮ ਕਰਨ ਵਾਲੀ ਸੰਸਥਾ ਪੀਐਫ਼ਐਲਪੀ ਦੀ ਪ੍ਰਮੁੱਖ ਮੈਂਬਰ ਹੈ। ਸੰਗਠਨ ਤੇ 70 ਦੇ ਦਹਾਕੇ ਵਿਚ ਇਜ਼ਰਾਈਲੀਆਂ ਤੇ ਅਗਵਾ ਅਤੇ ਹੋਰ ਹਮਲਿਆਂ ਵਿਚ ਸ਼ਾਮਲ ਹੋਣ ਦਾ ਦੋਸ਼ ਹੈ, ਪਰ ਹਾਲ ਹੀ ਦੇ ਸਾਲਾਂ ਵਿਚ ਸੰਗਠਨ ਨੇ ਆਪਣੀਆਂ ਹਿੰਸਕ ਗਤੀਵਿਧੀਆਂ ਵਿਚ ਕਮੀ ਕੀਤੀ ਹੈ।

Continue Reading

International

ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਵਿਦਿਆਰਥਣ ਦੀ ਮੌਤ

Published

on

By

 

 

 

ੳਟਾਵਾ, 16 ਜਨਵਰੀ (ਸ.ਬ.) ਕੈਨੇਡਾ ਵਿੱਚ ਇਕ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਜੋ ਕਿ ਜ਼ਿਲਾ ਤਰਨਤਾਰਨ ਦੇ ਪਿੰਡ ਬਹਾਦਰ ਨਗਰ ਦੀ ਰਹਿਣ ਵਾਲੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 13 ਮਹੀਨੇ ਪਹਿਲਾਂ ਆਪਣੀ ਪੜ੍ਹਾਈ ਲਈ ਬਰੈਂਪਟਨ ਗਈ ਸੀ। ਜਿਥੇ ਬੀਤੀ ਕੱਲ੍ਹ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।

Continue Reading

International

ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ

Published

on

By

 

 

ਕੈਲੀਫੋਰਨੀਆ, 13 ਜਨਵਰੀ (ਸ.ਬ.) ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਲੱਗੀ ਅੱਗ ਵਿੱਚ 24 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਾਰੇ ਗਏ ਵਿਅਕਤੀਆਂ ਵਿੱਚ ਆਸਟ੍ਰੇਲੀਆਈ ਟੀਵੀ ਅਦਾਕਾਰ ਰੋਰੀ ਸਾਈਕਸ ਵੀ ਸ਼ਾਮਲ ਸੀ। ਪਿਛਲੇ 7 ਦਿਨਾਂ ਤੋਂ ਲੱਗੀ ਅੱਗ ਤੇ ਅਜੇ ਤਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਈਟਨ ਅਤੇ ਪੈਲੀਸੇਡਸ ਵਿੱਚ 16 ਵਿਅਕਤੀ ਲਾਪਤਾ ਵੀ ਹਨ।

ਬੀਤੇ ਦਿਨ ਲਾਸ ਏਂਜਲਸ ਵਿੱਚ ਹਵਾ ਦੀ ਗਤੀ ਥੋੜ੍ਹੀ ਘੱਟ ਗਈ। ਇਸ ਨਾਲ ਫਾਇਰਫਾਈਟਰਾਂ ਨੂੰ ਅੱਗ ਤੇ ਕਾਬੂ ਪਾਉਣ ਵਿੱਚ ਮਦਦ ਮਿਲੀ। ਹਾਲਾਂਕਿ, ਇੱਕ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਦੇਰ ਰਾਤ ਤਕ ਤੇਜ਼ ਹਵਾਵਾਂ ਵਾਪਸ ਆਉਣਗੀਆਂ। ਇਸ ਕਾਰਨ ਲਾਸ ਏਂਜਲਸ ਦੇ ਦੋ ਜੰਗਲਾਂ ਵਿੱਚ ਲੱਗੀ ਅੱਗ ਨੂੰ ਜਲਦੀ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ।

ਕਾਉਂਟੀ ਦੇ ਹਰ ਵਿਅਕਤੀ ਨੂੰ ਪਹਿਲਾਂ ਹੀ ਚੇਤਾਵਨੀ ਦੇ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਸਮੇਂ ਆਪਣੇ ਘਰ ਖ਼ਾਲੀ ਕਰਨ ਲਈ ਕਿਹਾ ਜਾ ਸਕਦਾ ਹੈ।

Continue Reading

International

ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ

Published

on

By

 

 

 

ਕੈਲੀਫੋਰਨੀਆ, 11 ਜਨਵਰੀ (ਸ.ਬ.) ਕੈਲੀਫੋਰਨੀਆ ਦੇ ਜੰਗਲ ਨੂੰ ਲੱਗੀ ਅੱਗ ਵਲੋਂ ਮਚਾਈ ਵੱਡੀ ਤਬਾਹੀ ਦੇ ਦਰਮਿਆਨ ਸਿੱਖ ਸੰਸਥਾਵਾਂ ਮਦਦ ਲਈ ਅੱਗੇ ਆਈਆਂ ਹਨ। ਗੁਰੂ ਘਰਾਂ ਦੇ ਪ੍ਰਬੰਧਕ ਤੇ ਹੋਰ ਸਿੱਖ ਸੰਸਥਾਵਾਂ ਅੱਗ ਨਾਲ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਹੋਰ ਲੜੀਂਦਾ ਸਮਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਇਨ੍ਹਾਂ ਸੰਸਥਾਵਾਂ ਤੇ ਗੁਰੂ ਘਰਾਂ ਵਿਚ ਪ੍ਰਮੁੱਖ ਤੌਰ ਤੇ ਖਾਲਸਾ ਏਡ, ਗੁਰਦੁਆਰਾ ਫਰੀਮਾਂਟ, ਗੁਰਦੁਆਰਾ ਯੂਬਾ ਸਿਟੀ,ਗੁਰਦੁਆਰਾ ਵੈਸਟ ਸੈਕਰਾਮੈਂਟੋ, ਗੁਰਦੁਆਰਾ ਬਰਾਡਸ਼ਾਅ ਸੈਕਰਾਮੈਂਟੋ, ਲਾਸ ਏਂਜਲਸ ਖੇਤਰ ਵਿਚਲੇ ਸਾਰੇ ਗੁਰੂ ਘਰ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਅੱਗ ਬੁਝਾਊ ਅਮਲੇ ਨੂੰ ਕੁਝ ਹੱਦ ਤੱਕ ਅੱਗ ਬੁਝਾਉਣ ਵਿਚ ਸਫ਼ਲਤਾ ਮਿਲੀ ਹੈ ਪਰੰਤੂ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਖੇਤਰ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਕਾਰਨ ਅੱਗ ਹੋਰ ਭੜਕ ਸਕਦੀ ਹੈ।

ਲਾਸ ਏਂਜਲਸ ਕਾਊਂਟੀ ਡਾਕਟਰੀ ਜਾਂਚ ਅਧਿਕਾਰੀਆਂ ਅਨੁਸਾਰ ਅੱਗ ਨਾਲ ਸੜ ਕੇ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦ ਕਿ 56 ਵਰਗ ਮੀਲ ਵਿਚ ਫੈਲਿਆ 36000 ਏਕੜ ਜੰਗਲੀ ਰਕਬਾ ਸੜ ਕੇ ਸਵਾਹ ਹੋ ਗਿਆ ਹੈ।

Continue Reading

Latest News

Trending