Connect with us

Mohali

ਮੁਹਾਲੀ ਵਿੱਚ ਆਰੰਭ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ, ਪਾਰਟੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਰਵਾਈ ਸ਼ੁਰੂਆਤ

Published

on

 

2027 ਦੀਆਂ ਵਿਧਾਨ ਸਭਾ ਚੋਣਾਂ ਡੱਟ ਕੇ ਲੜੇਗਾ ਸ਼੍ਰੋਮਣੀ ਅਕਾਲੀ ਦਲ : ਪਰਵਿੰਦਰ ਸਿੰਘ ਸੋਹਾਣਾ

ਐਸ ਏ ਐਸ ਨਗਰ, 20 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਜਿਲਾ ਐਸ ਏ ਐਸ ਨਗਰ ਮੁਹਾਲੀ ਵੱਲੋਂ ਅੱਜ ਭਰਤੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਵੱਲੋਂ ਭਰਤੀ ਮੁਹਿੰਮ ਆਰੰਭ ਕਰਵਾਈ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਗੁਲਜਾਰ ਸਿੰਘ ਰਾਣੀਕੇ, ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਅਤੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਤੋਂ ਇਲਾਵਾ ਹਲਕਾ ਮੁਹਾਲੀ ਦਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਭਰਤੀ ਮੌਕੇ ਹਲਕੇ ਦੀ ਇਸ ਮੈਂਬਰਸ਼ਿਪ ਮੁਹਿੰਮ ਦੇ ਅਬਜਰਵਰ ਕੁਲਦੀਪ ਕੌਰ ਕੰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਇਸ ਮੌਕੇ ਗੱਲਬਾਤ ਕਰਦਿਆਂ ਸ. ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਦਾ ਬਹੁਤ ਭਾਰੀ ਉਤਸਾਹ ਹੈ ਅਤੇ ਮੁਹਾਲੀ ਵਿੱਚ ਉਹ ਖੁਦ ਇਸ ਮੁਹਿੰਮ ਦਾ ਆਗਾਜ਼ ਕਰਨ ਪਹੁੰਚੇ ਹਨ ਜਦੋਂ ਕਿ ਪੂਰੇ ਪੰਜਾਬ ਵਿੱਚ ਹੀ ਭਰਤੀ ਮੁਹਿੰਮ ਜ਼ੋਰਾਂ ਤੇ ਸ਼ੁਰੂ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਭਰਤੀ ਮੁਹਿਮ ਆਰੰਭ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਕਿ ਭਰਤੀ ਸਹੀ ਹੋਵੇ ਤੇ ਵੱਧ ਤੋਂ ਵੱਧ ਹੋਵੇ।

ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਟੀਚਾ 25 ਲੱਖ ਭਰਤੀ ਦਾ ਹੈ ਪਰ ਜਿਸ ਤਰ੍ਹਾਂ ਦਾ ਉਤਸ਼ਾਹ ਹੈ ਇਸ ਨਾਲ ਲੱਗਦਾ ਹੈ ਕਿ 20 ਫਰਵਰੀ ਤੱਕ ਇਸ ਟੀਚੇ ਤੋਂ ਭਰਤੀ ਇਸ ਤੋਂ ਕਿਤੇ ਵੱਧ ਹੋਵੇਗੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਜਥੇਬੰਦਕ ਚੋਣਾਂ ਹੋਣਗੀਆਂ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਡੱਟ ਕੇ ਲੜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਬਾਰੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਤਕਨੀਕੀ ਤਰੁਟੀਆਂ ਬਾਰੇ ਦੱਸ ਦਿੱਤਾ ਗਿਆ ਸੀ ਅਤੇ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਇਹ ਭਰਤੀ ਕਰਵਾਈ ਜਾ ਰਹੀ ਹੈ। ਉਹਨਾਂ ਗੁਰ ਪਤਾਪ ਸਿੰਘ ਵਡਾਲਾ ਨੂੰ ਵੀ ਅਪੀਲ ਕੀਤੀ ਕਿ ਉਹ ਇਕੱਲੇ ਖਿਲਾਰਾ ਨਾ ਪਾਉਣ ਤੇ ਜੇਕਰ ਅਕਾਲੀ ਦਲ ਵਿੱਚ ਆਉਣਾ ਚਾਹੁੰਦੇ ਹਨ ਤਾਂ ਡਿਸਿਪਲਨਰੀ ਕਮੇਟੀ ਕੋਲ ਜਾਣ।

ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇਸ ਗੱਲ ਦੀ ਖੁਸ਼ੀ ਪ੍ਰਗਟ ਕੀਤੀ ਕਿ ਪਾਰਟੀ ਦੀ ਚਲਾਈ ਜਾਣ ਵਾਲੀ ਇਸ ਵਿਸ਼ੇਸ਼ ਮੁਹਿੰਮ ਦੀ ਜਿਹੜਾ ਆਗਾਜ਼ ਹੈ ਉਹ ਹਲਕਾ ਮੁਹਾਲੀ ਤੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਮੀਨ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਇੱਕੋ ਇੱਕ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਜੋ ਕੰਮ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਹਨ ਉਹ ਲੋਕ ਅੱਜ ਵੀ ਯਾਦ ਕਰਦੇ ਹਨ। ਉਹਨਾਂ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਵਿਧਾਨ ਸਭਾ ਚੋਣਾਂ ਲੜ ਕੇ ਪੰਜਾਬ ਵਿੱਚ ਸਰਕਾਰ ਬਣਾਵੇਗਾ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਉਹਨਾਂ ਨੇ ਮੂਹਰਲੀ ਕਤਾਰ ਦੇ ਸਮੁੱਚੇ ਆਗੂਆਂ ਨਾਲ ਮੀਟਿੰਗ ਕੀਤੀ ਹੈ ਅਤੇ ਭਰਤੀ ਦੀ ਰੂਪਰੇਖਾ ਸਮਝਾ ਕੇ ਭਰਤੀ ਆਰੰਭ ਕਰ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਭਰੋਸਾ ਹੈ ਕਿ ਆਉਣ ਵਾਲੇ ਨਿਰਧਾਰਤ ਸਮੇਂ ਦੇ ਵਿੱਚ ਪਾਰਟੀ ਦੀ ਰਿਕਾਰਡ ਮੈਂਬਰਸ਼ਿਪ ਹੋਵੇਗੀ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਇਸ ਤੋਂ ਬਾਅਦ ਡੈਲੀਗੇਟ ਬਣਨਗੇ ਅਤੇ ਫਿਰ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

ਭਰਤੀ ਦੌਰਾਨ ਇਲਾਕੇ ਦੇ ਸੀਨੀਅਰ ਆਗੂਆਂ ਨੇ ਇਸ ਮੁਹਿੰਮ ਦੇ ਵਿੱਚ ਸ਼ਿਰਕਤ ਕਰਕੇ ਇਸ ਗੱਲ ਦਾ ਅਹਿਦ ਕੀਤਾ ਕਿ ਹਾਈ ਕਮਾਂਡ ਵੱਲੋਂ ਦਿੱਤੇ ਗਏ ਟੀਚੇ ਨੂੰ ਸਫਲਤਾ ਪੂਰਵਕ ਸਮਾਂ ਵੱਧ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਾਬਕਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਚਰਨਜੀਤ ਸਿੰਘ ਕਾਲੇਵਾਲ, ਮੈਂਬਰ ਐਸ ਜੀ ਪੀ ਸੀ ਰਵਿੰਦਰ ਸਿੰਘ ਖੇੜਾ, ਤਰਸੇਮ ਸਿੰਘ ਗੰਦੋ, ਰਮਨਦੀਪ ਸਿੰਘ ਬਾਵਾ, ਸ਼ਮਸ਼ੇਰ ਸਿੰਘ ਪੁਰਖਾਲਵੀ, ਕਰਮ ਸਿੰਘ ਬਾਬਰਾ, ਪਾਲ ਸਿੰਘ ਰੱਤੂ, ਬਲਜੀਤ ਸਿੰਘ ਡੈਡੀ, ਸਾਬਕਾ ਸਰਪੰਚ ਨਿਰਮਲ ਸਿੰਘ ਪਿੰਡ ਮਾਣਕ ਮਾਜਰਾ, ਬਲਵਿੰਦਰ ਸਿੰਘ ਬਿੰਦਾ ਲਖਨੌਰ, ਕੁਲਦੀਪ ਸਿੰਘ ਬੈਰੋਪੁਰ, ਜੀਤ ਮਾਨ, ਹਰਜੀਤ ਮਾਨ, ਅਵਤਾਰ ਸਿੰਘ ਦਾਊ, ਐਮ ਸੀ ਹਰਜਿੰਦਰ ਕੌਰ ਬੈਦਵਾਨ ਸਮੇਤ ਹੋਰ ਆਗੂ ਹਾਜ਼ਰ ਰਹੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending