Connect with us

Mohali

ਸਰਦਾਰਨੀ ਕਰਮਿੰਦਰ ਕੌਰ ਸ਼ੇਰਗਿੱਲ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਂਟ

Published

on

 

ਐਸ ਏ ਐਸ ਨਗਰ, 20 ਜਨਵਰੀ (ਸ.ਬ.) ਪਿਛਲੇ ਕਰੀਬ ਪੰਜ ਦਹਾਕਿਆਂ ਤੋਂ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸਥਾਨਕ ਸੈਕਟਰ 69 ਸਥਿਤ ਪੈਰਾਗਾਨ ਸਕੂਲ ਦੇ ਡਾਇਰੈਕਟਰ ਸਰਦਾਰਨੀ ਕਰਮਿੰਦਰ ਕੌਰ ਸ਼ੇਰਗਿੱਲ (ਜੋ ਪਿਛਲੇ ਦਿਨੀ ਇੱਕ ਬੀਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ) ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਲੰਬਿਆਂ ਵਿਖੇ ਸੰਪੰਨ ਹੋਈ ਜਿਸ ਵਿੱਚ ਇਲਾਕੇ ਦੀਆਂ ਅਨੇਕਾਂ ਧਾਰਮਿਕ, ਸਮਾਜਿਕ, ਵਿੱਦਿਅਕ ਅਤੇ ਰਾਜਸੀ ਸਖਸੀਅਤਾਂ ਨੇ ਹਾਜ਼ਰੀ ਭਰਕੇ ਵਿੱਛੜੀ ਆਤਮਾ ਨੂੰ ਸ਼ਰਧਾਂਜਲੀ ਫੁੱਲ ਭੇਂਟ ਕੀਤੇ।

ਇਸਤੋਂ ਪਹਿਲਾਂ ਪਰਿਵਾਰ ਵਲੋਂ ਸਰਦਾਰਨੀ ਕਰਮਿੰਦਰ ਕੌਰ ਸ਼ੇਰਗਿੱਲ ਦੀ ਯਾਦ ਵਿੱਚ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਵੱਲੋਂ ਰਖਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਲੰਬਿਆਂ ਸਾਹਿਬ ਵਿਖੇ ਰੱਖੇ ਗਏ ਧਾਰਮਿਕ ਦੀਵਾਨਾਂ ਵਿੱਚ ਹਜ਼ੂਰੀ ਰਾਗੀ ਭਾਈ ਗੁਰਮੀਤ ਸ਼ਾਂਤ ਦੇ ਰਾਗੀ ਜਥੇ ਨੇ ਤੰਤੀ ਸਾਜ਼ਾਂ ਦੇ ਨਾਲ ਵੈਰਾਗਮਈ ਕੀਰਤਨ ਤੇ ਕਥਾ ਵੀਚਾਰ ਕੀਤੀ।

ਸ਼ਰਧਾਂਜਲੀ ਸਮਾਗਮ ਦੌਰਾਨ ਮੰਚ ਸੰਚਾਲਕ ਸ਼ਮਸ਼ੇਰ ਪੁਰਖਾਲਵੀ ਨੇ ਮਾਤਾ ਸ਼ੇਰਗਿੱਲ ਦੀ ਜ਼ਿੰਦਗੀ ਬਾਰੇ ਸੰਗਤ ਨੂੰ ਜਾਣੂ ਕਰਵਾਉਂਦਿਆਂ ਸਾਬਕਾ ਕੈਬਨਿਟ ਮੰਤਰੀ ਹੀਰਾ ਲਿੰਘ ਗਾਬੜੀਆ, ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ, ਦਲਿਤ ਚੇਤਨਾ ਮੰਚ, ਐਫੀਲੇਟਿਡ ਸਕੂਲ ਐਸੋਸੀਏਸ਼ਨ ਮੁਹਾਲੀ, ਗੁਰੂ ਰਵਿਦਾਸ ਨੌਜਵਾਨ ਸਭਾ, ਇਪਟਾ ਮੁਹਾਲੀ ਅਤੇ ਰਾਜਿੰਦਰ ਸ਼ਰਮਾ ਵੱਲੋਂ ਆਏ ਸ਼ੋਕ ਸ਼ੰਦਸ਼ ਪੜ੍ਹੇ।

ਸ਼ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੁਹਾਣਾ ਨੇ ਸ਼ੇਰਗਿੱਲ ਪਰਿਵਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਮਾਤਾ ਸੁਲੱਖਣੀ ਦੀ ਅੰਸ਼-ਵੰਸ਼ ਨਾਲ ਸੰਬੰਧਿਤ ਹੋਣ ਕਰਕੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਆਪਣਾ ਭਰਪੂਰ ਯੋਗਦਾਨ ਪਾ ਰਿਹਾ ਹੈ। ਸ਼੍ਰੀ ਸੁਹਾਣਾ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਆਇਆ ਸ਼ੋਕ-ਸੰਦੇਸ਼ ਵੀ ਪੜ੍ਹਿਆ।

ਇਸ ਮੌਕੇ ਸ਼ੇਰਗਿੱਲ ਪਰਿਵਾਰ ਦੇ ਫਰਜੰਦ ਹਰਸ਼ਦੀਪ ਸਿੰਘ ਸ਼ੇਰਗਿੱਲ ਨੇ ਆਪਣੀ ਮਾਤਾ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸ਼੍ਰੀ ਐਨ ਕੇ ਸ਼ਰਮਾ, ਪੀਸੀਐਸ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਢੋਲ ਪੀਸੀਐਸ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ, ਅਕਾਲੀ ਦਲ ਦੇ ਖੰਨਾ ਤੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਕਵੀ ਮਨਮੋਹਨ ਸਿੰਘ ਦਾਊਂ, ਅਕਾਲੀ ਆਗੂ ਅਜੇਪਾਲ ਮਿੱਡੂਖੇੜਾ ਤੇ ਪਰਮਜੀਤ ਸਿੰਘ ਕਾਹਲੋਂ, ਸਤਵੀਰ ਸਿੰਘ ਧਨੋਆ, ਬਲਰਾਜ ਸਿੰਘ ਗਿੱਲ, ਮਨਜੀਤ ਸਿੰਘ ਸੇਠੀ, ਬੀਬੀ ਹਰਜਿੰਦਰ ਕੌਰ ਸੁਹਾਣਾ (ਸਾਰੇ ਐਮਸੀ), ਰੰਗਕਰਮੀ ਸੰਜੀਵਨ ਸਿੰਘ, ਕਰਨਲ ਐਸ ਐਸ ਸੋਹੀ, ਮੁਲਾਜ਼ਮ ਆਗੂ ਗੁਰਮੇਲ ਸਿੰਘ ਅਤੇ ਪੀਐਸ ਵਿਰਦੀ ਆਦਿ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending