Chandigarh
ਪਰਵੇਸ਼ ਵਰਮਾ ਦੀਆਂ ਪੰਜਾਬੀਆਂ ਵਿਰੁੱਧ ਟਿੱਪਣੀਆਂ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਕਰਦੀਆਂ ਹਨ ਉਜਾਗਰ : ਮਲਵਿੰਦਰ ਕੰਗ

ਚੰਡੀਗੜ੍ਹ, 22 ਜਨਵਰੀ (ਸ.ਬ.) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਭਾਜਪਾ ਅਤੇ ਇਸਦੀ ਲੀਡਰਸ਼ਿਪ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰ ਰਹੀ ਹੈ।
ਉਹਨਾਂ ਕਿਹਾ ਕਿ ਪਰਵੇਸ਼ ਵਰਮਾ ਕਹਿ ਰਹੇ ਹਨ ਕਿ ਦਿੱਲੀ ਵਿੱਚ ਪੰਜਾਬ ਰਜਿਸਟ੍ਰੇਸ਼ਨ ਵਾਲੀਆਂ ਗੱਡੀਆਂ ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ ਅਤੇ ਇਹ ਕਹਿ ਕੇ ਉਹਨਾਂ ਨੇ ਆਪਣੀ ਪਾਰਟੀ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਖੁੱਲਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਦਿੱਲੀ ਦੇ ਵਿਕਾਸ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਦਿੱਲੀ ਦੀ ਤਰੱਕੀ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਯੋਗਦਾਨਾਂ ਦੀ ਦੇਣ ਹੈ। ਭਾਰਤ ਨੂੰ ਆਜ਼ਾਦ ਕਰਵਾਉਣ ਤੋਂ ਲੈ ਕੇ ਦਿੱਲੀ ਦੇ ਨੁਹਾਰ ਨੂੰ ਮੁੜ ਆਕਾਰ ਦੇਣ ਤੱਕ, ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਨਾ ਸਿਰਫ਼ ਪੰਜਾਬ ਬਲਕਿ ਪੂਰੇ ਦੇਸ਼ ਦਾ ਅਪਮਾਨ ਹੈ।
ਉਹਨਾਂ ਕਿਹਾ ਕਿ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ, ਤਾਂ ਭਾਜਪਾ ਡਰ ਅਤੇ ਵੰਡ ਦੀ ਰਾਜਨੀਤੀ ਵੱਲ ਝੁਕ ਜਾਂਦੀ ਹੈ। ਇਸੇ ਤਹਿਤ ਪੰਜਾਬ ਨੰਬਰ ਦੇ ਵਾਹਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂ ਕਿ ਦਿੱਲੀ ਇੱਕ ਰਾਸ਼ਟਰੀ ਰਾਜਧਾਨੀ ਹੈ ਜਿੱਥੇ ਹਰ ਨਾਗਰਿਕ ਨੂੰ ਜਾਣ ਅਤੇ ਰਹਿਣ ਦਾ ਅਧਿਕਾਰ ਹੈ। ਇਹ ਟਿੱਪਣੀਆਂ ਨਾ ਸਿਰਫ਼ ਵੰਡਣ ਵਾਲੀਆਂ ਹਨ ਬਲਕਿ ਗੈਰ-ਸੰਵਿਧਾਨਕ ਵੀ ਹਨ।
ਮਲਵਿੰਦਰ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਪਰਵੇਸ਼ ਵਰਮਾ ਵਿਰੁੱਧ ਉਨ੍ਹਾਂ ਦੀਆਂ ਸ਼ਰਮਨਾਕ ਟਿੱਪਣੀਆਂ ਲਈ ਕਾਰਵਾਈ ਕੀਤੀ ਜਾਵੇ।
Chandigarh
ਅਮਰੀਕੀ ਫਿਲਮ ‘ਬ੍ਰਿਲਿਐਂਟ ਆਈਡੀਆ’ ਦੀ ਭਾਰਤ ਵਿੱਚ ਸ਼ੂਟਿੰਗ ਮੁਕੰਮਲ
ਚੰਡੀਗੜ੍ਹ, 24 ਫਰਵਰੀ (ਸ.ਬ.) ਅਮਰੀਕੀ ਕਾਮੇਡੀ ਫਿਲਮ ਬ੍ਰਿਲਿਐਂਟ ਆਈਡੀਆ ਦੀ ਭਾਰਤ ਵਿੱਚ ਸ਼ੂਟਿੰਗ ਮੁਕੰਮਲ ਹੋ ਗਈ ਹੈ। ਫਿਲਮ ਦਾ ਨਿਰਦੇਸ਼ਨ ਅਮਰੀਕੀ ਫਿਲਮ ਨਿਰਦੇਸ਼ਕ ਰਬਿੰਦਰ ਪਰਾਸ਼ਰ ਦੁਆਰਾ ਕੀਤਾ ਗਿਆ ਹੈ। ਸz. ਪਰਾਸ਼ਰ ਪ੍ਰਸਿੱਧ ਬਾਲੀਵੁੱਡ ਫਿਲਮ ਨਿਰਮਾਤਾ ਮਹੇਸ਼ ਭੱਟ ਦੇ ਸਹਾਇਕ ਨਿਰਦੇਸ਼ਕ ਵਜੋਂ ‘ਦੁਸ਼ਮਨ, ‘ਜ਼ਖਮ ਅਤੇ ਸੰਘਰਸ਼ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ।
ਫਿਲਮ ਦੇ ਨਿਰਦੇਸ਼ਕ ਸ਼੍ਰੀ ਰਬਿੰਦਰ ਪਰਾਸ਼ਰ ਨੇ ਦੱਸਿਆ ਕਿ ਇਹ ਫਿਲਮ ਹਾਲੀਵੁੱਡ ਅਤੇ ਬਾਲੀਵੁੱਡ ਪ੍ਰਤਿਭਾ ਦਾ ਮਿਸ਼ਰਣ ਹੈ ਜਿਸ ਵਿੱਚ ਰਿੱਕੀ, ਜੇ. ਐਸ. ਕਿੰਗ, ਨਵੀਨ ਗਰੋਵਰ, ਜਤਿਨ ਸੁਨੇਜਾ, ਰਾਜੇਸ਼ ਪਰਾਸ਼ਰ ਅਤੇ ਚੰਦਰ ਮੋਹਨ ਸ਼ਾਮਲ ਹਨ। ਇਹ ਫਿਲਮ ਅੰਗਰੇਜ਼ੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਸ਼ੂਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਫਿਲਮ ਅਮਰੀਕਾ ਦੇ ਦੋ ਰੈਸਟੋਰੈਂਟ ਮਾਲਕਾਂ (ਜਿਨ੍ਹਾਂ ਦੀ ਭੂਮਿਕਾ ਰਿੱਕੀ ਅਤੇ ਜੇ.ਐਸ. ਕਿੰਗ ਨੇ ਨਿਭਾਈ ਹੈ) ਦੇ ਹਾਸੋਹੀਣੇ ਸਫ਼ਰ ਤੇ ਆਧਾਰਿਤ ਹੈ, ਜੋ ਖੁਦ ਨੂੰ ਹਾਸੋਹੀਣੇ ਹਾਲਾਤਾਂ ਵਿੱਚ ਉਲਝਿਆ ਪਾਉਂਦੇ ਹਨ।
ਫਿਲਮ ਦਾ ਸੰਗੀਤ ਚੰਦਰ ਮੋਹਨ ਵਲੋਂ ਤਿਆਰ ਕੀਤਾ ਗਿਆ ਹੈ। ਰਾਜੇਸ਼ ਪ੍ਰਾਸ਼ਰ ਦੁਆਰਾ ਲਿਖਿਆ ਟਾਈਟਲ ਗੀਤ ਪ੍ਰਸਿੱਧ ਬਾਲੀਵੁੱਡ ਗਾਇਕ ਕੁਮਾਰ ਸ਼ਾਨੂ ਨੇ ਗਾਇਆ ਹੈ।
Chandigarh
ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

ਚੰਡੀਗੜ੍ਹ, 22 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈ ਲੈਣ।
ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ ਅਤੇ ਉਹਨਾਂ ਨੂੰ ਅੰਤਰਿਗ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ।
Chandigarh
ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦੀ ਪਸਕਰੀਨਿੰਗ ਮੁਹਿੰਮ ਦੇ ਤਹਿਤ ਅਧੀਨ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਕੀਤੀ ਜਾ ਰਹੀ ਹੈ ਜਾਂਚ

ਚੰਡੀਗੜ੍ਹ, 22 ਫਰਵਰੀ (ਸ.ਬ.) ਸਿਹਤ ਵਿਭਾਗ ਅਧੀਨ ਆਉਂਦੇ ਆਯੁਸ਼ਮਾਨ ਅਰੋਗਿਆ ਕੇਂਦਰਾਂ ਵਿਖੇ 20 ਤੋਂ 31 ਮਾਰਚ ਤੱਕ ਚਲਾਈ ਜਾ ਰਹੀ ਗੈਰ ਸੰਚਾਰੀ ਬਿਮਾਰੀਆਂ (ਐਨ ਸੀ ਡੀ) ਦੀ ਸਕਰੀਨਿੰਗ ਮੁਹਿੰਮ ਦੇ ਤਹਿਤ ਅਧੀਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 30 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਐਨਸੀਡੀ ਸਕਰੀਨਿੰਗ ਕੀਤੀ ਜਾਵੇਗੀ ਤਾਂ ਜੋ ਬੀ.ਪੀ., ਸ਼ੂਗਰ, ਕੈਂਸਰ, ਵਰਗੀਆਂ ਬਿਮਾਰੀਆਂ ਦੀ ਸ਼ੁਰੂਆਤੀ ਦੌਰ ਤੇ ਪਛਾਣ ਕਰਕੇ ਉਹਨਾਂ ਬਣਦਾ ਇਲਾਜ ਸ਼ੁਰੂ ਕੀਤਾ ਜਾ ਸਕੇ।
ਡੇਰਾਬੱਸੀ ਬਲਾਕ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਬਾਰੇ ਕਮਿਊਨਟੀ ਹੈਲਥ ਅਫ਼ਸਰ ਦੀਪਸ਼ਿਖਾ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਬੀ.ਪੀ, ਸ਼ੂਗਰ ਅਤੇ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਕਮਿਊਨਿਟੀ ਹੈਲਥ ਅਫਸਰਾਂ ਵਲੋਂ ਪਿਛਲੇ 5 ਸਾਲਾਂ ਤੋਂ ਇਹਨਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਖਾਣ ਪੀਣ, ਕਸਰਤ ਆਦਿ ਦੇ ਸੁਝਾਅ ਦੇਣ ਦੇ ਨਾਲ ਨਾਲ ਇਹਨਾਂ ਬਿਮਾਰੀਆਂ ਬਾਰੇ ਸਕਰੀਨਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵਿਅਕਤੀ ਲਾ ਇਲਾਜ ਨਾ ਰਹੇ ਅਤੇ ਇਹਨਾਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚ ਸਕੇ।
ਉਹਨਾਂ ਦੱਸਿਆ ਕਿ ਕਮਿਊਨਟੀ ਹੈਲਥ ਅਫਸਰਾਂ ਵਲੋਂ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਸਥਿੱਤ ਸਿਹਤ ਸੰਸਥਾਵਾਂ (ਆਯੂਸ਼ਮਾਨ ਅਰੋਗਿਆ ਕੇਂਦਰ) ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਆਸ਼ਾ ਵਰਕਰਾਂ ਵੱਲੋਂ ਪਿੰਡ ਦੇ ਲੋਕਾਂ ਨੂੰ ਪੇਂਡੂ ਸਿਹਤ ਸੰਸਥਾਵਾਂ ਵਿਖੇ ਇਨਰੋਲ ਕਰਕੇ ਸਕਰੀਨਿੰਗ ਲਈ ਭੇਜਿਆ ਜਾ ਰਿਹਾ ਹੈ ਅਤੇ ਹਰ ਉਹ ਵਿਅਕਤੀ ਜਿਸਦੀ ਉਮਰ 30 ਸਾਲ ਜਾਂ ਇਸ ਤੋਂ ਵੱਧ ਹੈ ਨੂੰ ਸਰਕਾਰੀ ਸੰਸਥਾ ਵਿਖੇ ਇਸਦੀ ਸਕਰੀਨਿੰਗ ਕਰਵਾਉਣੀ ਚਾਹੀਦੀ ਹੈ, ਜਿਹੜੀ ਬਿਲਕੁਲ ਮੁਫਤ ਹੈ ਅਤੇ ਜੇਕਰ ਕਿਸੇ ਨੂੰ ਬਿਮਾਰੀ ਹੋਣ ਦਾ ਪਤਾ ਲੱਗਦਾ ਹੈ ਤਾਂ ਉਸਦੇ ਟੈਸਟ ਜਾਂ ਇਲਾਜ ਵੀ ਮੁਫਤ ਕੀਤਾ ਜਾਂਦਾ ਹੈ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
International1 month ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
Punjab1 month ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali1 month ago
ਦੁਖ ਦਾ ਪ੍ਰਗਟਾਵਾ
-
Mohali1 month ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ