Mohali
ਵਿਦੇਸ਼ਾਂ ਵਿੱਚ ਔਕੜਾਂ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦੀ ਮਦਦ ਕਰੇ ਪੰਜਾਬ ਸਰਕਾਰ : ਕੁਲਜੀਤ ਸਿੰਘ ਬੇਦੀ
ਡਿਪਟੀ ਮੇਅਰ ਨੇ ਮੁੱਖ ਮੰਤਰੀ ਅਤੇ ਐਨ ਆਰ ਆਈ ਮੰਤਰੀ ਨੂੰ ਲਿਖਿਆ ਪੱਤਰ
ਐਸ ਏ ਐਸ ਨਗਰ, 23 ਜਨਵਰੀ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਐਨਆਰਆਈ ਮੰਤਰੀ ਨੂੰ ਪੱਤਰ ਲਿਖ ਕੇ ਵਿਦੇਸ਼ਾਂ ਵਿੱਚ ਕਾਨੂੰਨੀ ਅੜਚਣਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਨੌਜਵਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਿੱਚ ਨੀਤੀਆਂ ਵਿੱਚ ਹੋ ਰਹੇ ਬਦਲਾਵਾਂ ਕਾਰਨ ਪੰਜਾਬੀ ਨੌਜਵਾਨ ਮੁਸ਼ਕਲਾਂ ਵਿੱਚ ਫਸੇ ਹੋਏ ਹਨ।
ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਅਮਰੀਕਾ ਵਿੱਚ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਕਈ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀਆਂ ਗੱਲਾਂ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਭਾਰਤੀ ਅਤੇ ਪੰਜਾਬੀ ਵੀ ਸ਼ਾਮਲ ਹਨ। ਇਸੇ ਤਰ੍ਹਾਂ, ਕੈਨੇਡਾ ਵਿੱਚ ਵਰਕ ਪਰਮਿਟ ਰਿਨਿਊ ਨਾ ਕਰਨ ਅਤੇ ਪੀ.ਆਰ. ਤੇ ਆਬਜੈਕਸ਼ਨ ਲਗਾਉਣ ਵਾਲੀਆਂ ਗੱਲਾਂ ਸਮੇਂ ਸਮੇਂ ਤੇ ਸੁਣਨ ਨੂੰ ਮਿਲ ਰਹੀਆਂ ਹਨ।
ਸz. ਬੇਦੀ ਨੇ ਕਿਹਾ ਕਿ ਇਹਨਾਂ ਔਕੜਾਂ ਦਾ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਵਿੱਚ ਵੱਡੀ ਗਿਣਤੀ ਪੰਜਾਬ ਦੇ ਬੱਚਿਆਂ ਦੀ ਹੈ ਜਿਹਨਾਂ ਨੂੰ ਮਾਪਿਆਂ ਨੇ ਬੜੇ ਚਾਵਾਂ ਨਾਲ ਵਿਦੇਸ਼ ਭੇਜਿਆ, ਪਰ ਹੁਣ ਉਹ ਕਾਨੂੰਨੀ ਸਮੱਸਿਆਵਾਂ ਦੇ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ, ਅਮਰੀਕਾ ਅਤੇ ਕੈਨੇਡਾ ਦੀਆਂ ਅੰਬੈਸੀਆਂ ਨਾਲ ਤਾਲਮੇਲ ਕਰੇ ਅਤੇ ਉਹਨਾਂ ਨੌਜਵਾਨਾਂ ਦੀ ਮਦਦ ਕਰੇ ਜਿਹੜੇ ਮੁਸ਼ਕਲ ਵਿੱਚ ਹਨ, ਜਾਂ ਜੋ ਵਾਪਸ ਪੰਜਾਬ ਆਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੇ ਭਵਿੱਖ ਨੂੰ ਸਵਾਰਨ ਲਈ ਪੰਜਾਬ ਸਰਕਾਰ ਨੂੰ ਇੱਕ ਵਿਸ਼ੇਸ਼ ਕਮੇਟੀ ਬਣਾਉਣੀ ਚਾਹੀਦੀ ਹੈ, ਜੋ ਉਹਨਾਂ ਦੇ ਮਸਲਿਆਂ ਨੂੰ ਹੱਲ ਕਰੇ। ਉਹਨਾਂ ਕਿਹਾ ਕਿ ਜੇਕਰ ਇਹਨਾਂ ਨੌਜਵਾਨਾਂ ਦੀ ਮਦਦ ਨਹੀਂ ਕੀਤੀ ਗਈ, ਤਾਂ ਇਹ ਨਿਰਾਸ਼ ਹੋ ਕੇ ਗਲਤ ਕਦਮ ਚੁੱਕ ਸਕਦੇ ਹਨ, ਜੋ ਮਾਪਿਆਂ ਲਈ ਇੱਕ ਵੱਡਾ ਧੱਕਾ ਹੋਵੇਗਾ।
ਉਹਨਾਂ ਅਪੀਲ ਕੀਤੀ ਕਿ ਪੰਜਾਬ ਦੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਆਉਂਦੀਆਂ ਸਮੱਸਿਆਵਾਂ ਨਾਲ ਲੜਨ ਲਈ ਸਹਿਯੋਗ ਦਿੰਦੇ ਹੋਏ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਸੈਟਲ ਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ। ਡਿਪਟੀ ਮੇਅਰ ਨੇ ਕਿਹਾ ਕਿ ਇਹ ਮਾਮਲਾ ਸਿਰਫ ਪੰਜਾਬ ਦੇ ਨੌਜਵਾਨਾਂ ਦਾ ਨਹੀਂ, ਬਲਕਿ ਸੂਬੇ ਦੇ ਭਵਿੱਖ ਦਾ ਹੈ। ਇਸ ਲਈ ਫੌਰੀ ਤੌਰ ਤੇ ਕਦਮ ਚੁੱਕਦੇ ਹੋਏ ਇਹਨਾਂ ਨੌਜਵਾਨਾਂ ਦੇ ਮਸਲੇ ਹੱਲ ਕੀਤੇ ਜਾਣ ਤੇ ਇਹਨਾਂ ਦਾ ਭਵਿੱਖ ਸਵਾਰਨ ਲਈ ਕਦਮ ਚੁੱਕੇ ਜਾਣ।
Mohali
ਮੁਹਾਲੀ ਹਲਕੇ ਵਿੱਚ ਸਿਹਤ ਸੇਵਾਵਾਂ ਦੇ ਅਧੂਰੇ ਪ੍ਰਾਜੈਕਟਾਂ ਨੂੰ ਤੁਰੰਤ ਮੁਕੰਮਲ ਕਰੇ ਸਰਕਾਰ : ਬਲਬੀਰ ਸਿੱਧੂ
ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਹਰ ਪ੍ਰਾਜੈਕਟ ਦੀ ਦਿੱਤੀ ਜਾਣਕਾਰੀ
ਐਸ ਏ ਐਸ ਨਗਰ, 23 ਜਨਵਰੀ (ਸ.ਬ.) ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿਚ ਪਿਛਲੀ ਕਾਂਗਰਸ ਸਰਕਾਰ ਵਲੋਂ ਸਿਹਤ ਸਹੂਲਤਾਂ ਸਬੰਧੀ ਸ਼ੁਰੂ ਕੀਤੇ (ਪਰ ਅਧੂਰੇ ਪਏ ਪ੍ਰਾਜੈਕਟਾਂ ਨੂੰ) ਮੁਕੰਮਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।
ਇਸ ਸੰਬੰਧੀ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਸੈਕਟਰ 79 ਵਿੱਚ ਨਿਊਰੋਲੋਜੀ ਨਾਲ ਸਬੰਧਤ ਬੀਮਾਰੀਆਂ ਦੇ ਇਲਾਜ ਲਈ 12 ਕਰੋੜ ਰੁਪਏ ਦੀ ਲਾਗਤ ਵਾਲੇ ਸੈਂਟਰ ਦੀ ਉਸਾਰੀ ਸ਼ੁਰੂ ਕਰਵਾਈ ਗਈ ਸੀ, ਪਰ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਲੰਬੇ ਸਮੇਂ ਤੋ ਬੰਦ ਪਿਆ ਹੈ। ਇਸ ਅਹਿਮ ਅਤੇ ਬਹੁਤ ਹੀ ਲੋੜੀਂਦੇ ਪ੍ਰਾਜੈਕਟ ਨੂੰ ਪੂਰਾ ਕਰਨ ਵਾਸਤੇ ਕੋਈ ਯਤਨ ਹੁੰਦਾ ਦਿਸ ਨਹੀਂ ਰਿਹਾ ਅਤੇ ਲੋਕਾਂ ਨੂੰ ਇਹਨਾਂ ਬੀਮਾਰੀਆਂ ਦੇ ਇਲਾਜ ਲਈ ਪੀ. ਜੀ. ਆਈ. ਵਿਚ ਖੱਜਲ ਖੁਆਰ ਹੋਣਾ ਪੈ ਰਿਹਾ ਹੈ।
ਉਹਨਾਂ ਦੱਸਿਆ ਕਿ ਸੈਕਟਰ 79 ਵਿੱਚ ਬਣ ਰਹੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦੀ ਉਸਾਰੀ ਲਈ 105 ਲੱਖ ਰੁਪਏ ਪ੍ਰਵਾਨ ਹੋਏ ਸਨ, ਪਰ ਇਸ ਕੰਮ ਦੀ ਉਸਾਰੀ ਵੀ ਪਿਛਲੇ ਲੰਬੇ ਸਮੇਂ ਤੋ ਬੰਦ ਹੈ। ਉਨ੍ਹਾਂ ਕਿਹਾ ਕਿ ਸੈਕਟਰ 69 ਵਿੱਚ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪ੍ਰਾਇਮਰੀ ਹੈਲਥ ਸੈਂਟਰ ਦੀ ਇਮਾਰਤ ਦੀ ਉਸਾਰੀ ਦਾ ਕੰਮ ਪੂਰਾ ਹੋ ਚੁਕਿਆ ਹੈ ਪ੍ਰੰਤੂ ਇਸ ਹੈਲਥ ਸੈਂਟਰ ਵਿਚ ਸਟਾਫ ਦੀ ਤੈਨਾਤੀ ਨਾ ਹੋਣ ਕਾਰਨ ਲੋਕਾਂ ਨੂੰ ਇਸ ਦਾ ਲਾਹਾ ਨਹੀਂ ਮਿਲ ਰਿਹਾ।
ਸz. ਸਿੱਧੂ ਨੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਪਿੰਡ ਦਿਆਲਪੁਰ ਸੋਢੀਆਂ ਵਿਖੇ 50 ਬਿਸਤਰਿਆਂ ਦੇ ਆਯੁਰਵੈਦਿਕ ਹਸਪਤਾਲ ਦੀ ਉਸਾਰੀ ਲਈ 6.5 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਸਨ, ਪਰ ਇਸ ਦੀ ਉਸਾਰੀ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹੋ ਹਾਲ ਸੈਕਟਰ 66 ਵਿੱਚ ਜਿਲ੍ਹਾ ਹਸਪਤਾਲ ਦੀ ਉਸਾਰੀ ਦਾ ਹੈ ਜਿਹੜਾ ਗਮਾਡਾ ਤੋਂ ਅਗਸਤ 2021 ਵਿੱਚ ਅਲਾਟ ਕਰਵਾਈ ਗਈ 8.72 ਏਕੜ ਜਮੀਨ ਉਤੇ ਬਣਾਇਆ ਜਾਣਾ ਹੈ। ਇਸ ਹਸਪਤਾਲ ਦਾ ਨੀਂਹ ਪੱਥਰ ਉਸ ਵੇਲੇ ਮੁੱਖ ਮੰਤਰੀ ਪੰਜਾਬ ਵੱਲੋਂ 9 ਨਵੰਬਰ 2021 ਨੂੰ ਰੱਖਿਆ ਗਿਆ ਸੀ ਅਤੇ ਤਿੰਨ ਸਾਲ ਦਾ ਸਮਾਂ ਲੰਘਣ ਤੋਂ ਬਾਅਦ ਵੀ ਇਸ ਕੰਮ ਵਿਚ ਕੋਈ ਪ੍ਰਗਤੀ ਨਹੀ ਹੋਈ।
ਕਾਂਗਰਸੀ ਆਗੂ ਨੇ ਕਿਹਾ ਕਿ ਉਹਨਾਂ ਵਲੋਂ ਕੀਤੇ ਗਏ ਵਿਸ਼ੇਸ਼ ਯਤਨਾਂ ਸਦਕਾ ਪਿੰਡ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਮਨਜ਼ੂਰ ਕਰਵਾਕੇ ਇਸ ਦੀ ਇਮਾਰਤ ਦੀ ਉਸਾਰੀ ਸਬੰਧੀ ਸ਼ੁਰੂ ਕਰਵਾਈ ਗਈ ਸੀ ਜਿਸ ਨੂੰ ਮੁਕੰਮਲ ਹੋਇਆਂ ਤਕਰੀਬਨ ਇਕ ਸਾਲ ਦਾ ਸਮਾਂ ਹੋ ਚੁੱਕਿਆ ਹੈ, ਪਰ ਅਜੇ ਤੱਕ ਕਿਸੇ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਦੀ ਤੈਨਾਤੀ ਨਾ ਹੋਣ ਕਾਰਨ ਇਹ ਸਹੂਲਤ ਚਾਲੂ ਨਹੀਂ ਹੋ ਸਕੀ।
ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਇਹਨਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਵਾਉਣ ਲਈ ਢੁਕਵੇਂ ਦਿਸ਼ਾ ਨਿਰਦੇਸ਼ ਜਾਰੀ ਕਰਨ ਤਾਂ ਕਿ ਮੁਹਾਲੀ ਹਲਕੇ ਦੇ ਲੋਕ ਇਹਨਾਂ ਸਹੂਲਤਾਂ ਦਾ ਭਰਪੂਰ ਲਾਭ ਲੈ ਸਕਣ ।
Mohali
ਪਿੰਡ ਹਸਨਪੁਰ ਦੇ ਸਰਪੰਚ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
ਘਨੌਰ, 23 ਜਨਵਰੀ (ਅਭਿਸ਼ੇਕ ਸੂਦ) ਘਨੌਰ ਨੇੜਲੇ ਪਿੰਡ ਹਸਨਪੁਰ ਦੇ ਸਰਪੰਚ ਵਲੋਂ ਪਿੰਡ ਦੀਆਂ ਪੁਰਾਣੀਆਂ ਪੰਚਾਇਤਾਂ ਵੇਲੇ ਦੇ ਰੁਕੇ ਕਾਰਜ਼ਾਂ ਨੂੰ ਮੁਕੰਮਲ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਸਰਪੰਚ ਰੁੜ ਸਿੰਘ ਨੇ ਪਿੰਡ ਦੀ ਧਰਮਸ਼ਾਲਾ ਵਿੱਚ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।
ਸਰਪੰਚ ਰੁੜ ਸਿੰਘ ਨੇ ਦੱਸਿਆ ਕਿ ਪੰਚਾਇਤ ਵਲੋਂ ਪਹਿਲਾਂ ਧਰਮਸ਼ਾਲਾ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਨਹਿਰੀ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ ਅਤੇ ਹਰ ਘਰ ਵਿੱਚ ਵਾਟਰ ਵਰਕਸ ਦੀਆਂ ਟੂਟੀਆਂ ਦੇ ਕੁਨੈਕਸ਼ਨ ਦਿੱਤੇ ਜਾਣਗੇ। ਪੀਣ ਵਾਲੇ ਪਾਣੀ ਦੀ ਸਹੂਲਤ ਵੀ ਨਾਲੋ ਨਾਲ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਨਾਹਰ ਸਿੰਘ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ, ਜਸਪਾਲ ਕੌਰ, ਅਕਬਰੀ (ਸਾਰੇ ਪੰਚ), ਗਗਨ ਅੱਗਰਵਾਲ, ਕਸ਼ਮੀਰ ਸਿੰਘ, ਸਾਬਕਾ ਸਰਪੰਚ ਗਗਨ ਚੌਧਰੀ, ਮਨੋਜ ਕੁਮਾਰ ਬਾਂਸਲ, ਤਰਸੇਮ ਸਿੰਘ, ਐਡਵੋਕੇਟ ਕਰਮਜੀਤ ਚੌਧਰੀ, ਐਡਵੋਕੇਟ ਪਰਮਵੀਰ, ਸ਼ਿਵ ਸ਼ਰਮਾ, ਅਮਰਿੰਦਰ ਸਿੰਘ ਆਦਿ ਮੌਜੂਦ ਸਨ।
Mohali
ਰਾਜਪੁਰਾ ਪੁਲੀਸ ਵੱਲੋਂ ਇੱਕ ਮੋਟਰਸਾਈਕਲ ਚੋਰ ਗ੍ਰਿਫਤਾਰ
ਰਾਜਪੁਰਾ, 23 ਜਨਵਰੀ (ਜਤਿੰਦਰ ਲੱਕੀ) ਰਾਜਪੁਰਾ ਪੁਲੀਸ ਵੱਲੋਂ ਇੱਕ ਹੋਰ ਮੋਟਰਸਾਈਕਲ ਚੋਰ ਨੂੰ ਗ੍ਰਿਫਤਾਰ ਕਕੇ ਉਸਦੇ ਕਬਜੇ ਤੋਂ ਚੋਰੀ ਦੇ 5 ਮੋਟਰ ਸਾਈਕਲ ਬਰਾਮਦ ਕੀਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ ਐਚ ਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਿਦਾਇਤਾਂ ਤੇ ਸ਼ਰਾਰਤੀ ਅੰਸਰਾਂ ਤੇ ਨਕੇਲ ਕੱਸਣ ਲਈ ਚਲਾਈ ਮੁਹਿੰਮ ਤਹਿਤ ਅਭਿਸ਼ੇਕ ਵਾਸੀ ਪਟਿਆਲਾ ਨਾਮ ਦੇ ਇਸ ਵਿਅਕਤੀ ਨੂੰ ਲੱਕੜ ਮੰਡੀ ਚੌਂਕ ਰਾਜਪੁਰਾ ਤੋਂ ਨਾਕੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿਅਕਤੀ ਕੋਲੋਂ ਤਿੰਨ ਬਿਨਾਂ ਨੰਬਰ ਦੇ ਅਤੇ ਦੋ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ।
ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਸੰਬੰਧੀ ਉਕਤ ਵਿਅਕਤੀ ਦੇ ਖਿਲਾਫ ਬੀ ਐਨ ਐਸ ਐਕਟ ਦੀ ਧਾਰਾ 303(2), 317(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਭਿਸ਼ੇਕ ਕੁਮਾਰ ਦੇ ਖਿਲਾਫ ਪਹਿਲਾਂ ਵੀ ਪਟਿਆਲਾ ਅਤੇ ਅੰਬਾਲਾ ਦੇ ਵੱਖ-ਵੱਖ ਥਾਣਿਆਂ ਵਿੱਚ 10 ਮੁਕਦਮੇ ਦਰਜ ਹਨ ਤੇ ਇਹ ਗਿਆਰਵਾਂ ਮੁਕਦਮਾ ਦਰਜ ਹੋਇਆ ਹੈ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International1 month ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ