Mohali
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਦੇ ਐਮ ਡੀ ਅਰਸ਼ ਧਾਲੀਵਾਲ ਯੰਗ ਅਚੀਵਰ ਪੁਰਸਕਾਰ ਨਾਲ ਸਨਮਾਨਿਤ
ਐਸ ਏ ਐਸ ਨਗਰ, 24 ਜਨਵਰੀ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ, ਮੁਹਾਲੀ ਦੇ ਮਾਨਯੋਗ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਿੱਖਿਆ ਦੇ ਖੇਤਰ ਵਿਚ ਯੰਗ ਅਚੀਵਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਵੱਲੋਂ ਐਮ ਡੀ ਧਾਲੀਵਾਲ ਨੂੰ ਇਹ ਸਨਮਾਨ ਦਿੱਤਾ ਗਿਆ।
ਇਸ ਵੱਕਾਰੀ ਸਨਮਾਨ ਤੇ ਖ਼ੁਸ਼ੀ ਸਾਂਝੀ ਕਰਦੇ ਹੋਏ ਅਰਸ਼ ਧਾਲੀਵਾਲ ਨੇ ਕਿਹਾ ਕਿ ਇਹ ਮਾਣ ਉਨ੍ਹਾਂ ਦਾ ਇਕੱਲਾ ਨਾ ਹੋ ਕੇ ਕੈਂਪਸ ਦੇ ਹਰ ਮੈਂਬਰ ਦਾ ਹੈ। ਉਨ੍ਹਾਂ ਹਰੇਕ ਵਿਦਿਆਰਥੀ, ਫੈਕਲਟੀ ਮੈਂਬਰ ਅਤੇ ਅਦਾਰੇ ਵਿਚ ਕੰਮ ਕਰਨ ਵਾਲੇ ਹਰ ਕਰਮਚਾਰੀ ਦਾ ਧੰਨਵਾਦ ਕੀਤਾ ਜਿਨ੍ਹਾਂ ਇਸ ਮੁਕਾਮ ਤੱਕ ਪਹੁੰਚਣ ਲਈ ਆਪਣਾ ਯੋਗਦਾਨ ਪਾਇਆ। ਸੀ ਜੀ ਸੀ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਅਰਸ਼ ਧਾਲੀਵਾਲ ਨੂੰ ਇਕ ਵਕਾਰੀ ਐਵਾਰਡ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Mohali
26 ਜਨਵਰੀ ਨੂੰ ਮੁਹਾਲੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾਉਣਗੇ ਝੰਡਾ
ਐਸ ਏ ਐਸ ਨਗਰ, 24 ਜਨਵਰੀ, (ਸ.ਬ.) 26 ਜਨਵਰੀ ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੁਹਾਲੀ ਵਿਖੇ ਮਣਾਏ ਜਾਣ ਵਾਲੇ 76ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਖਾਣਾਂ ਅਤੇ ਭੂ ਵਿਗਿਆਨ, ਜਲ ਸਰੋਤ, ਭੂਮੀ ਅਤੇ ਜਲ ਸੰਭਾਲ, ਮੰਤਰੀ, ਬਰਿੰਦਰ ਕੁਮਾਰ ਗੋਇਲ ਕੌਮੀ ਝੰਡਾ ਲਹਿਰਾਉਣਗੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਐਸ. ਐਸ. ਪੀ. ਦੀਪਕ ਪਾਰੀਕ ਨਾਲ ਮਿਲ ਕੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਗਣਤੰਤਰ ਦਿਵਸ ਦੇ ਜਸ਼ਨਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਕੌਮੀ ਮਹੱਤਵ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਕਮਾਂਡਰ ਡੀ ਐਸ ਪੀ ਪ੍ਰੀਤ ਕੰਵਰ ਸਿੰਘ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟਨਾਂ, ਸਮੇਤ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟਾਂ ਦੀਆਂ ਪੰਜ ਪਲਟਨਾਂ ਅਤੇ ਦੋ ਸਕੂਲਾਂ ਦੇ ਸਕੂਲੀ ਬੈਂਡਾਂ ਨੇ ਭਾਗ ਲਿਆ।
ਫੁੱਲ ਡਰੈੱਸ ਰਿਹਰਸਲ ਦੌਰਾਨ 14 ਸਕੂਲਾਂ ਅਤੇ ਇੱਕ ਕਾਲਜ ਦੇ ਲਗਪਗ 1586 ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜੋਸ਼ ਨਾਲ ਭਰਪੂਰ ਪ੍ਰਦਰਸ਼ਨ ਪੇਸ਼ ਕੀਤਾ। ਸਕੂਲ ਆਫ਼ ਐਮੀਨੈਂਸ ਫੇਜ਼-11 ਮੁਹਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਮੁਹਾਲੀ, ਸੰਤ ਈਸ਼ਰ ਸਿੰਘ ਪਬਲਿਕ ਸਕੂਲ ਮੁਹਾਲੀ, ਏਪੀਜੇ ਸਕੂਲ ਮੁੰਡੀ ਖਰੜ, ਲਾਰੈਂਸ ਪਬਲਿਕ ਸਕੂਲ ਮੁਹਾਲੀ, ਗਿਲਕੋ ਇੰਟਰਨੈਸ਼ਨਲ ਸਕੂਲ ਖਰੜ, ਸਵਾਮੀ ਰਾਮ ਤੀਰਥ ਸਕੂਲ, ਮੁਹਾਲੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵਿਸ਼ਿਆਂ ਉੱਤੇ ਆਧਾਰਿਤ ਵੱਖ-ਵੱਖ ਡਾਂਸ ਗੀਤ, ਕੋਰੀਓਗ੍ਰਾਫੀਆਂ ਅਤੇ ਹੋਰ ਗਤੀਵਿਧੀਆਂ ਨਾਲ ਸੱਭਿਆਚਾਰਕ ਪੇਸ਼ਕਾਰੀ ਦਿੱਤੀ।
ਪਰੇਡ ਵਿੱਚ ਭਾਗ ਲੈਣ ਵਾਲੀਆਂ ਪਲਟਨਾਂ ਵਿੱਚ ਸਰਕਾਰੀ ਕਾਲਜ ਮੁਹਾਲੀ, ਸ਼ਿਵਾਲਿਕ ਸਕੂਲ ਫੇਜ਼-6 ਮੁਹਾਲੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਲਕਸ਼ਮੀ ਬਤਾਰਾ ਰਠੌਰ ਸਕੂਲ ਸਿਆਲਬਾ ਮਾਜਰੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਸ਼ਾਮਿਲ ਹੋਈਆਂ, ਜਦੋਂਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਅਤੇ ਸਕੂਲ ਆਫ ਐਮੀਨੈਂਸ, 3ਬੀ1, ਮੁਹਾਲੀ ਦੀਆਂ ਬੈਂਡ ਟੀਮਾਂ ਸ਼ਾਮਿਲ ਸਨ।
ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਾਂ ਵਿੱਚ ਲੱਗੇ ਵੱਖ-ਵੱਖ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਹਨਾਂ ਕਿਹਾ ਕਿ ਸਮਾਗਮ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਗੈਰਵਾਜਬ ਅਤੇ ਅਣਇੱਛਤ ਹੋਵੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜ) ਵਿਰਾਜ ਸ਼ਿਆਮਕਰਨ ਤਿੜਕੇ, ਕਮਿਸ਼ਨਰ ਐਮ ਸੀ ਟੀ ਬੈਨੀਥ, ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ, ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਦਮਨਦੀਪ ਕੌਰ, ਸੰਯੁਕਤ ਕਮਿਸ਼ਨਰ ਐਮ ਸੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਐਸ ਪੀ ਐਚ ਐਸ ਮਾਨ, ਡੀ ਈ ਓ ਡਾ. ਗਿੰਨੀ ਦੁੱਗਲ ਸ਼ਾਮਿਲ ਸਨ।
Mohali
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਾਰਟੀਬਾਜੀ ਤੋਂ ਉੱਪਰ ਉਠ ਕੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਕੁਲਵੰਤ ਸਿੰਘ
ਪਿੰਡ ਦਾਊ ਰਾਮਗੜ੍ਹ ਅਤੇ ਲਖਨੌਰ ਵਿਖੇ ਲਗਾਏ ਗਏ ਟਿਊਬੈਲ ਲੋਕਾਂ ਨੂੰ ਸਮਰਪਿਤ ਕੀਤੇ
ਐਸ ਏ ਐਸ ਨਗਰ, 24 ਜਨਵਰੀ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਧੜੇਬਾਜ਼ੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਪਿੰਡ ਦਾਊ ਰਾਮਗੜ੍ਹ ਅਤੇ ਪਿੰਡ ਲਖਨੌਰ ਵਿਖੇ ਨਵੇਂ ਲਗਾਏ ਗਏ ਟਿਊਬਲ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਮੌਕੇ ਰੱਖੇ ਗਏ ਸਮਾਗਮ ਦੌਰਾਨ ਗੱਲ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿਰਫ ਅਤੇ ਸਿਰਫ ਵਿਕਾਸ ਮੁਖੀ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਪਿੰਡ ਦਾਊਂ ਰਾਮਗੜ੍ਹ ਵਿੱਖੇ ਪਹਿਲਾਂ ਇੱਕ ਟਿਊਬਵੈੱਲ ਲੱਗਿਆ ਹੋਇਆ ਸੀ ਜੋ ਪਿੰਡ ਦੀ ਆਬਾਦੀ ਮੁਤਾਬਕ ਕਾਫ਼ੀ ਨਹੀਂ ਸੀ, ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਹ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ, ਜਿਸਦਾ ਬੋਰ 10 ਇੰਚ ਅਤੇ ਡੂੰਘਾਈ ਲਗਭੱਗ 1100 ਫੁੱਟ ਹੈ। ਇਸ ਟਿਊਬਵੈੱਲ ਤੇ 35.88 ਲੱਖ ਰੁਪਏ ਦੀ ਲਾਗਤ ਆਈ ਹੈ।
ਉਹਨਾਂ ਕਿਹਾ ਕਿ ਪਿੰਡ ਲਖ਼ਨੌਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ 2 ਟਿਊਬਵੈੱਲ ਲੱਗੇ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਟਿਊਬਵੈੱਲ ਕਾਫ਼ੀ ਸਮੇਂ ਤੋਂ ਖ਼ਰਾਬ ਹੋਣ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਮੁਸ਼ਕਲ ਪੈਦਾ ਹੋ ਰਹੀ ਸੀ, ਜਿਸ ਕਾਰਨ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਇਹ ਟਿਊਬਵੈੱਲ ਲਗਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਟਿਊਬਵੈੱਲ ਦਾ ਬੋਰ 10 ਇੰਚ ਹੈ ਅਤੇ ਡੂੰਘਾਈ ਲਗਭੱਗ 920 ਫੁੱਟ ਹੈ। ਇਸ ਟਿਊਬਵੈੱਲ ਤੇ 26.50 ਲੱਖ ਰੁਪਏ ਦੀ ਲਾਗਤ ਆਈ ਹੈ।
ਪਿੰਡ ਦਾਊ ਵਿਖੇ ਹੋਏ ਸਮਾਗਮ ਦੌਰਾਨ ਅਨਿਲ ਕੁਮਾਰ ਐਸ.ਈ. ਜਲ ਸਪਲਾਈ ਸੈਨੀਟੇਸ਼ਨ ਵਿਭਾਗ, ਰਮਨਪ੍ਰੀਤ ਸਿੰਘ, ਐਕਸੀਅਨ ਜਲ ਸਪਲਾਈ ਸੈਨੀਟੇਸ਼ਨ ਵਿਭਾਗ, ਰਜਿੰਦਰ ਸਚਦੇਵਾ ਐਸ. ਡੀ. ਓ.ਪਿੰਡ ਦਾਊਂ, ਗੁਰਨਾਮ ਸਿੰਘ ਸਰਪੰਚ ਦਾਊਂ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਬਲਵੀਰ ਸਿੰਘ ਸਰਪੰਚ ਰਾਏਪੁਰ, ਗੁਰਜਿੰਦਰ ਸਿੰਘ ਸਰਪੰਚ ਬੱਲੋਮਾਜਰਾ, ਰਣਧੀਰ ਸਿੰਘ ਸਰਪੰਚ ਹੁਸੈਨਪੁਰ, ਮਲਕੀਤ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੌਨੀ, ਰਾਜੂ ਦਾਊਂ, ਮਨਦੀਪ ਸਿੰਘ ਪੰਚ ਦਾਊਂ, ਹਰਜੀਤ ਸਿੰਘ ਪੰਚ ਦਾਊ, ਅਸ਼ੋਕ ਕੁਮਾਰ ਪੰਚ ਦਾਊ, ਪ੍ਰਤਾਪ ਪੰਚ ਦਾਊਂ, ਅਮਿਤ ਵਰਮਾ ਦਾਊਂ, ਮਨਪ੍ਰੀਤ ਸਿੰਘ ਬੜਮਾਜਰਾ, ਗੁਰਵਿੰਦਰ ਸਿੰਘ ਪਿੰਕੀ, ਅਤਵਾਰ ਸਿੰਘ ਮੌਲੀ, ਹਰਪਾਲ ਸਿੰਘ ਚੰਨਾ, ਆਰ.ਪੀ.ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਭੁਪਿੰਦਰ ਸਿੰਘ ਮੌਲੀ, ਸੰਨੀ ਮੌਲੀ ਅਤੇ ਪਿੰਡ ਲਖਨੌਰ ਵਿੱਚ ਕੁਲਦੀਪ ਕੌਰ ਸਰਪੰਚ ਲਖਨੌਰ, ਪ੍ਰਭਜੋਤ ਕੌਰ ਸਾਬਕਾ ਸਰਪੰਚ ਲਖਨੌਰ, ਮੁਖਤਿਆਰ ਸਿੰਘ ਲਖਨੌਰ, ਗੁਰਸੇਵਕ ਸਿੰਘ,ਪ੍ਰੇਮੀ ਸਰਪੰਚ ਮੌਲੀ, ਤਰਲੋਚਨ ਸਿੰਘ ਤੋਚੀ ਸਰਪੰਚ ਪਿੰਡ ਕੈਲੋਂ (ਬਲਾਕ ਪ੍ਰਧਾਨ), ਹਰਿੰਦਰ ਸਿੰਘ ਟਿੱਕਾ ਪੰਚ ਮੌਲੀ, ਅਮਨਦੀਪ ਸਿੰਘ ਸੋਨਾ ਸਾਬਕਾ ਪੰਚ ਲਖਨੌਰ, ਗੁਰਮੁੱਖ ਸਿੰਘ ਨੰਬਰਦਾਰ, ਕੁਲਦੀਪ ਸਿੰਘ ਪੰਚ, ਭਾਗ ਸਿੰਘ ਪੰਚ, ਜਸਪ੍ਰੀਤ ਸਿੰਘ ਪੰਚ, ਦਿਲਬਾਗ ਸਿੰਘ ਪੰਚ, ਡਾ. ਕੁਲਦੀਪ ਸਿੰਘ, ਅਕਬਿੰਦਰ ਸਿੰਘ ਗੋਸਲ, ਲਾਡੀ ਲਖਨੌਰ, ਗੁਰਪ੍ਰੀਤ ਸਿੰਘ ਕੁਰੜਾ ਵੀ ਹਾਜ਼ਰ ਸਨ।
Mohali
ਐੱਸ ਜੀ ਪੀ ਸੀ ਚੋਣਾਂ ਦੀ ਵੋਟਰ ਸੂਚੀ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਧਾਈ
ਹੁਣ 10 ਮਾਰਚ 2025 ਤੱਕ ਦਿੱਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼
ਐਸ ਏ ਐਸ ਨਗਰ, 24 ਜਨਵਰੀ (ਸ.ਬ.) ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਹੈ ਕਿ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੂਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਤਹਿਤ 3, ਜਨਵਰੀ, 2025 ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹੁਣ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਤਾਰੀਖ ਮਿਤੀ 24.1.25 ਤੋਂ ਵਧਾ ਕੇ ਮਿਤੀ 10.3.2025 ਕਰ ਦਿੱਤੀ ਗਈ ਹੈ। ਇਹ ਦਾਅਵੇ ਅਤੇ ਇਤਰਾਜ਼ 10 ਮਾਰਚ 25 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ (ਐੱਸ ਡੀ ਐੱਮ) ਕੋਲ ਜਮ੍ਹਾ ਕਰਵਾਏ ਜਾ ਸਕਦੇ ਹਨ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਤਨਮਨਜੀਤ ਸਿੰਘ ਢੇਸੀ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਮੈਂਬਰ ਨਿਯੁਕਤ
-
National2 months ago
ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Chandigarh2 months ago
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਆਉਂਦੇ ਸਾਰੇ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ