Connect with us

National

ਵਕਫ਼ ਤੇ ਜੇਪੀਸੀ ਦੀ ਬੈਠਕ ਵਿੱਚ ਹੰਗਾਮਾ, ਵਿਰੋਧੀ ਧਿਰ ਦੇ 10 ਸੰਸਦ ਮੈਂਬਰ ਮੁਅੱਤਲ

Published

on

 

ਨਵੀਂ ਦਿੱਲੀ, 24 ਜਨਵਰੀ (ਸ.ਬ.) ਵਕਫ਼ ਬਿੱਲ ਬਾਰੇ ਗਠਿਤ ਸੰਸਦ ਦੀ ਸਾਂਝੀ ਕਮੇਟੀ (ਜੇਪੀਸੀ) ਦੀ ਅੱਜ ਬੈਠਕ ਹੋਈ। ਮੀਟਿੰਗ ਵਿਚ ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਅਤੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵਿਚਾਲੇ ਗਰਮਾ-ਗਰਮੀ ਹੋ ਗਈ। ਇਸ ਮਗਰੋਂ ਮੀਟਿੰਗ ਕੁਝ ਸਮੇਂ ਲਈ ਮੁਲਤਵੀ ਕਰ ਦਿਤੀ ਗਈ।

ਜ਼ਿਕਰਯੋਗ ਹੈ ਕਿ ਕਲਿਆਣ ਬੈਨਰਜੀ ਨੇ ਪੁਛਿਆ ਕਿ ਮੀਟਿੰਗ ਇੰਨੀ ਜਲਦੀ ਕਿਉਂ ਬੁਲਾਈ ਜਾ ਰਹੀ ਹੈ। ਨਿਸ਼ੀਕਾਂਤ ਦੂਬੇ ਨੇ ਇਸ ਤੇ ਇਤਰਾਜ਼ ਦਰਜ ਕਰਵਾਇਆ। ਇਸ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਤਿੱਖੀ ਬਹਿਸ ਹੋਈ। ਵਿਵਾਦ ਵਧਣ ਤੋਂ ਬਾਅਦ ਵਿਰੋਧੀ ਧਿਰ ਦੇ 10 ਸੰਸਦ ਮੈਂਬਰਾਂ ਨੂੰ ਇਕ ਦਿਨ ਲਈ ਕਮੇਟੀ ਤੋਂ ਮੁਅੱਤਲ ਕਰ ਦਿਤਾ ਗਿਆ ਹੈ।

ਇਨ੍ਹਾਂ ਸੰਸਦ ਮੈਂਬਰਾਂ ਵਿਚ ਟੀਐਮਸੀ ਦੇ ਕਲਿਆਣ ਬੈਨਰਜੀ, ਟੀਐਮਸੀ ਦੇ ਨਦੀਮ ਉਲ ਹੱਕ, ਏਆਈਐਮਆਈਐਮ ਦੇ ਅਸਦੁਦੀਨ ਓਵੈਸੀ, ਸਮਾਜਵਾਦੀ ਪਾਰਟੀ ਦੇ ਮੋਬੀਬੁੱਲਾ, ਕਾਂਗਰਸ ਦੇ ਨਾਸਿਰ ਹੁਸੈਨ, ਕਾਂਗਰਸ ਦੇ ਇਮਰਾਨ ਮਸੂਦ, ਮੁਹੰਮਦ ਜਾਵੇਦ, ਸ਼ਿਵ ਸੈਨਾ ਯੂਬੀਟੀ ਦੇ ਅਰਵਿੰਦ ਸਾਵੰਤ, ਡੀਐਮਕੇ ਦੇ ਏ ਰਾਜਾ ਅਤੇ ਅਬਦੁੱਲਾ ਸ਼ਾਮਲ ਹਨ। ਇਨ੍ਹਾਂ ਸੰਸਦ ਮੈਂਬਰਾਂ ਨੂੰ ਕਮੇਟੀ ਤੋਂ ਨਹੀਂ ਬਲਕਿ ਅੱਜ ਦੀ ਮੀਟਿੰਗ ਤੋਂ ਹੀ ਮੁਅੱਤਲ ਕੀਤਾ ਗਿਆ ਹੈ।

ਜੇਪੀਸੀ ਦੀ ਬੈਠਕ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਹੰਗਾਮਾ ਇਸ ਹੱਦ ਤਕ ਵਧ ਗਿਆ ਕਿ ਮਾਰਸ਼ਲ ਨੂੰ ਬੁਲਾਉਣਾ ਪਿਆ। ਇਸ ਦੌਰਾਨ ਸੰਸਦ ਮੈਂਬਰਾਂ ਵਲੋਂ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਨੇ 27 ਜਨਵਰੀ ਨੂੰ ਧਾਰਾ ਰਾਹੀਂ ਚਰਚਾ ਕਰਨ ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਜ਼ੋਰਦਾਰ ਹੰਗਾਮਾ ਕੀਤਾ ਹੈ। ਵਕਫ਼ (ਸੋਧ) ਬਿੱਲ ਤੇ ਗਠਿਤ ਸੰਸਦੀ ਕਮੇਟੀ 24 ਅਤੇ 25 ਜਨਵਰੀ ਨੂੰ ਪ੍ਰਸਤਾਵਿਤ ਕਾਨੂੰਨ ਧਾਰਾਵਾਂ ਤੇ ਵਿਚਾਰ ਕਰਨ ਜਾ ਰਹੀ ਹੈ। ਇਹ ਰਿਪੋਰਟ ਨੂੰ ਅੰਤਮ ਰੂਪ ਦੇਣ ਦੀ ਪ੍ਰਕਿਰਿਆ ਹੈ। ਕਮੇਟੀ ਦੀ ਰਿਪੋਰਟ ਸੰਸਦ ਦੇ ਬਜਟ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਜਗਦੰਬਿਕਾ ਪਾਲ ਦੀ ਅਗਵਾਈ ਵਾਲੀ ਸੰਸਦ ਦੀ ਸੰਯੁਕਤ ਕਮੇਟੀ ਨੇ ਦੇਸ਼ ਭਰ ਦੇ ਹਿੱਸੇਦਾਰਾਂ ਨਾਲ ਅਪਣੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ ਅਤੇ ਹੁਣ ਰਿਪੋਰਟ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਕਮੇਟੀ ਦੇ ਮੈਂਬਰਾਂ ਦੀ ਰਾਏ ਲੈਣ ਲਈ ਅੱਗੇ ਵਧ ਰਹੀ ਹੈ।

 

Continue Reading

National

ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਤੇ ਮੁੱਖ ਮੰਤਰੀ ਮਾਨ ਅਤੇ ਆਤਿਸ਼ੀ ਨੇ ਭਾਜਪਾ ਤੇ ਲਗਾਏ ਇਲਜ਼ਾਮ

Published

on

By

 

 

ਨਵੀਂ ਦਿੱਲੀ, 24 ਜਨਵਰੀ (ਸ.ਬ.) ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਇਲਜਾਮ ਲਗਾਇਆ ਹੈ ਕਿ ਭਾਜਪਾ ਦਿੱਲੀ ਪੁਲੀਸ ਦੀ ਮਦਦ ਨਾਲ ਅਰਵਿੰਦ ਕੇਜਰੀਵਾਲ ਦੀ ਜਾਨ ਲੈਣਾ ਚਾਹੁੰਦੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਬਿਆਨ ਵਿੱਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕੇਜਰੀਵਾਲ ਤੇ ਹਮਲੇ ਹੋ ਰਹੇ ਹਨ ਅਤੇ ਪੰਜਾਬ ਪੁਲੀਸ ਕੋਲ ਪੁਖ਼ਤਾ ਸਬੂਤ ਸੀ, ਪਰ ਦਿੱਲੀ ਪੁਲੀਸ ਨੇ ਐਕਸ਼ਨ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਨਪੁੱਟ ਦੇ ਆਧਾਰ ਤੇ ਹੀ ਪੰਜਾਬ ਪੁਲੀਸ ਦੀ ਉਨ੍ਹਾਂ ਨੂੰ ਜੈੱਡ ਸੁਰੱਖਿਆ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਤੇ ਦਿੱਲੀ ਪੁਲੀਸ ਵਲੋਂ ਕੇਜਰੀਵਾਲ ਦੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੀ ਨਿੱਜੀ ਸੁਰੱਖਿਆ ਰਾਜਨੀਤੀ ਦੇ ਹਵਾਲੇ ਹੋ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਕਹਿ ਰਹੇ ਨੇ ਕਿ ਦਿੱਲੀ ਵਿੱਚ ਪੰਜਾਬ ਨੰਬਰ ਵਾਲੀਆਂ ਗੱਡੀਆਂ ਕਿਉਂ ਆ ਗਈਆਂ, ਇਹਨਾਂ ਨੂੰ ਪੰਜਾਬੀ ਖ਼ਤਰਾ ਲੱਗਦੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬੀ ਕੁਰਬਾਨੀਆਂ ਨਾ ਦਿੰਦੇ ਤਾਂ ਅਸੀਂ ਅੱਜ ਗਣਤੰਤਤਰ ਦਿਵਸ ਕਿਵੇਂ ਮਨਾਉਂਦੇ।

ਕੇਜਰੀਵਾਲ ਨੂੰ ਮਿਲੀ ਪੰਜਾਬ ਪੁਲੀਸ ਸੁਰੱਖਿਆ ਹਟਾਉਣ ਤੇ ਦਿੱਲੀ ਦੀ ਸੀ ਐੱਮ ਆਤਿਸ਼ੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੁਕਮਾਂ ਤੇ ਇਹ ਸੁਰੱਖਿਆ ਹਟਾਈ ਗਈ ਹੈ। ਆਤਿਸ਼ੀ ਨੇ ਕਿਹਾ ਭਾਜਪਾ ਦੇ ਵਰਕਰ ਕੇਜਰੀਵਾਲ ਤੇ ਹਮਲੇ ਕਰਦੇ ਹਨ। ਉਨ੍ਹਾਂ ਕਿਹਾ ਕਿ ਹਮਲੇ ਪਿੱਛੇ ਦਿੱਲੀ ਪੁਲੀਸ ਮੁੱਖ ਸਾਜ਼ਿਸ਼ਕਰਤਾ ਹੈ। ਬੀਜੇਪੀ ਤੇ ਦਿੱਲੀ ਪੁਲੀਸ ਵੱਲੋਂ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਪ ਨੇ ਚੋਣ ਕਮਿਸ਼ਨ ਨੂੰ ਚਿੱਠੀ ਵੀ ਲਿਖੀ ਸੀ।

Continue Reading

National

ਅਸਲਾ ਫੈਕਟਰੀ ਵਿੱਚ ਧਮਾਕੇ ਕਾਰਨ 8 ਵਿਅਕਤੀਆਂ ਦੀ ਮੌਤ

Published

on

By

 

ਮੁੰਬਈ, 24 ਜਨਵਰੀ (ਸ.ਬ.) ਮਹਾਰਾਸ਼ਟਰ ਦੇ ਭੰਡਾਰਾ ਵਿਚ ਅੱਜ ਸਵੇਰੇ ਅਸਲਾ ਫੈਕਟਰੀ (ਔਰਡਨੈਂਸ ਕੰਪਨੀ) ਵਿਚ ਕਈ ਧਮਾਕੇ ਹੋਏ। ਇਹ ਹਾਦਸਾ ਸਵੇਰੇ 10 :30 ਵਜੇ ਵਾਪਰਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਇਹਨਾਂ ਧਮਾਕਿਆਂ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਬਾਕੀ ਕਰਮਚਾਰੀਆਂ ਲਈ ਖੋਜ ਤੇ ਬਚਾਅ ਕਾਰਜ ਜਾਰੀ ਹਨ। ਪੀ ਆਰ ਓ ਡਿਫੈਂਸ ਨਾਗਪੁਰ ਦੇ ਅਨੁਸਾਰ ਬਚੇ ਲੋਕਾਂ ਦੀ ਭਾਲ ਲਈ ਬਚਾਅ ਅਤੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਬਚਾਅ ਕਾਰਜ ਜਾਰੀ ਹਨ।

ਭੰਡਾਰਾ ਦੇ ਕੁਲੈਕਟਰ ਸੰਜੇ ਕੋਲਟੇ ਨੇ ਕਿਹਾ ਕਿ ਅਸਲਾ ਫੈਕਟਰੀ (ਔਰਡਨੈਂਸ ਕੰਪਨੀ) ਜਵਾਹਰ ਨਗਰ ਭੰਡਾਰਾ ਵਿਚ ਹੋਏ ਧਮਾਕੇ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵਲੋਂ ਬਚਾਅ ਕਾਰਜ ਜਾਰੀ ਹੈ। ਹਾਦਸੇ ਵਿਚ ਫੈਕਟਰੀ ਦੀ ਛੱਤ ਡਿੱਗ ਗਈ ਹੈ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕਾ ਜਵਾਹਰ ਨਗਰ ਇਲਾਕੇ ਵਿਚ ਸਥਿਤ ਫੈਕਟਰੀ ਦੇ ਐਲਟੀਪੀ ਸੈਕਸ਼ਨ ਵਿਚ ਹੋਇਆ। ਧਮਾਕੇ ਸਮੇਂ ਸੈਕਸ਼ਨ ਵਿਚ 14 ਕਰਮਚਾਰੀ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਜ਼ਿੰਦਾ ਬਚਾ ਲਿਆ ਗਿਆ ਤੇ 8 ਦੀ ਮੌਤ ਹੋ ਗਈ।

Continue Reading

National

ਉੱਤਰਕਾਸ਼ੀ ਵਿੱਚ ਤੜਕਸਾਰ ਦੋ ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਲੋਕਾਂ ਵਿੱਚ ਸਹਿਮ ਦਾ ਮਾਹੌਲ

Published

on

By

 

 

ਨਵੀ ਦਿੱਲੀ, 24 ਜਨਵਰੀ (ਸ.ਬ.) ਉੱਤਰਕਾਸ਼ੀ ਅਤੇ ਆਸਪਾਸ ਦੇ ਕਈ ਇਲਾਕਿਆਂ ਵਿੱਚ ਅੱਜ ਤੜਕੇ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲਗਣ ਤੇ ਡਰ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਉੱਤਰਕਾਸ਼ੀ ਵਿੱਚ ਸੀ।

ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 7.42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਵਰੁਣਾਵਤ ਪਹਾੜ ਦੇ ਲੈਂਡਸਲਾਈਡ ਜ਼ੋਨ ਤੋਂ ਮਲਬਾ ਅਤੇ ਪੱਥਰ ਡਿੱਗ ਪਏ। ਇਸ ਤੋਂ ਬਾਅਦ 8.19 ਵਜੇ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 3.5 ਦੱਸੀ ਗਈ ਹੈ।

ਭੂਚਾਲ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਫਿਲਹਾਲ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੋਂ ਜਾਨੀ ਮਾਲੀ ਨੁਕਸਾਨ ਦੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਆਪਦਾ ਪ੍ਰਬੰਧਨ ਵਿਭਾਗ ਵੱਲੋਂ ਸਾਰੀਆਂ ਤਹਿਸੀਲਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Continue Reading

Latest News

Trending