Connect with us

Chandigarh

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ

Published

on

 

ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 25 ਜਨਵਰੀ (ਸ.ਬ.) ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਸ ਦਿਸ਼ਾ ਵਿੱਚ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਹੋਣਹਾਰ ਖਿਡਾਰੀਆਂ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਹੋਰ ਵੀ ਚਮਕਾਉਣ ਲਈ ਅੱਜ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ।

ਮਹਾਨ ਮੁੱਕੇਬਾਜ ਪਦਮਸ਼੍ਰੀ ਕੌਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਰਣਜੀਤ ਕੌਰ ਅਤੇ ਕਬੱਡੀ ਖਿਡਾਰੀ ਸਵਰਗਵਾਸੀ ਗੁਰਮੇਲ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਪਰਮਜੀਤ ਕੌਰ ਦੀ ਮੌਜੂਦਗੀ ਵਿੱਚ ਇਸ ਬਹੁਮੰਤਵੀ ਇੰਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਣ ਮੌਕੇ ਉਹਨਾਂ ਕਿਹਾ ਕਿ ਖੇਡ ਪ੍ਰੇਮੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਛੇਤੀ ਹੀ ਪੂਰੀ ਹੋਣ ਜਾ ਰਹੀ ਹੈ ਅਤੇ ਸਾਡੇ ਹੋਣਹਾਰ ਖਿਡਾਰੀ ਕਬੱਡੀ ਅਤੇ ਮੁੱਕੇਬਾਜ਼ੀ ਦੇ ਨਾਲ ਨਾਲ ਵਾਲੀਬਾਲ, ਬਾਸਕਟਬਾਲ, ਬੈਡਮਿੰਟਨ, ਟੇਬਲ ਟੈਨਿਸ, ਜੂਡੋ, ਜਿਮਨਾਸਟਿਕ, ਰੈਸਲਿੰਗ ਸਮੇਤ 11 ਵੱਖ-ਵੱਖ ਖੇਡਾਂ ਵਿੱਚ ਆਪਣੇ ਖੇਡ ਹੁਨਰ ਨੂੰ ਤਰਾਸ਼ ਕੇ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਦਿੜ੍ਹਬਾ ਦਾ ਨਾਮ ਰੌਸ਼ਨ ਕਰਨਗੇ। ਇਹ ਇਨਡੋਰ ਸਟੇਡੀਅਮ ਸ਼ਹੀਦ ਬਚਨ ਸਿੰਘ ਯਾਦਗਾਰੀ ਖੇਡ ਸਟੇਡੀਅਮ ਵਿਖੇ ਹੀ ਬਣਾਇਆ ਜਾਣਾ ਹੈ।

ਸz. ਚੀਮਾ ਨੇ ਕਿਹਾ ਕਿ ਸਵ. ਕੌਰ ਸਿੰਘ ਅਤੇ ਸਵ. ਗੁਰਮੇਲ ਸਿੰਘ ਨੇ ਗਰੀਬ ਪਰਿਵਾਰਾਂ ਵਿੱਚ ਜਨਮ ਲੈਣ ਦੇ ਬਾਵਜੂਦ ਆਪਣੀ ਹਿੰਮਤ ਸਦਕਾ ਖੇਡਾਂ ਦੇ ਖੇਤਰ ਵਿੱਚ ਜਿਹੜੀਆਂ ਬੁਲੰਦੀਆਂ ਨੂੰ ਹਾਸਲ ਕੀਤਾ, ਉਹ ਬੇਮਿਸਾਲ ਹਨ ਅਤੇ ਇਹਨਾਂ ਦੋਵਾਂ ਹੀ ਖੇਡ ਜਗਤ ਦੇ ਹੀਰਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਦਿੜ੍ਹਬਾ ਵਿੱਚ ਇਹ ਇੰਨਡੋਰ ਖੇਡ ਸਟੇਡੀਅਮ ਬਣਵਾਇਆ ਜਾ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਇਹ ਇੰਨਡੋਰ ਖੇਡ ਸਟੇਡੀਅਮ ਖਿਡਾਰੀਆਂ ਲਈ ਇੱਕ ਵਰਦਾਨ ਸਾਬਿਤ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਰਾਜੇਸ਼ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਜਿਲਾ ਖੇਡ ਅਫਸਰ ਨਵਦੀਪ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ ਸਮੇਤ ਹੋਰ ਸ਼ਖਸ਼ੀਅਤਾਂ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Continue Reading

Chandigarh

ਡੇਰਾ ਬੱਸੀ ਗੋਲੀਬਾਰੀ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਨੇੜਲਾ ਸਾਥੀ ਗ੍ਰਿਫ਼ਤਾਰ, ਇੱਕ ਪਿਸਤੌਲ ਬਰਾਮਦ

Published

on

By

 

ਗ੍ਰਿਫ਼ਤਾਰ ਕੀਤਾ ਗਿਆ ਮਹਿਫੂਜ ਖਾਨ ਡੇਰਾ ਬੱਸੀ ਦੇ ਆਈਲੈਟਸ ਸੈਂਟਰ ਵਿਖੇ ਗੋਲੀਬਾਰੀ ਦੀ ਘਟਨਾ ਦਾ ਸੀ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 25 ਜਨਵਰੀ (ਸ.ਬ.) ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਐਸ. ਏ. ਐਸ. ਨਗਰ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਡੇਰਾਬੱਸੀ ਦੇ ਆਈਲੈਸਟ/ਇਮੀਗ੍ਰੇਸ਼ਨ ਸੈਂਟਰ ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਨੇੜਲੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲੀਸ ਪੰਜਾਬ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਹਿਫੂਜ ਉਰਫ਼ ਵਿਸ਼ਾਲ ਖਾਨ ਵਜੋਂ ਹੋਈ ਹੈ, ਜੋ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਤੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਇੱਕ ਹੋਰ ਮੈਂਬਰ ਮਨਜੀਤ ਉਰਫ਼ ਗੁਰੀ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਡੇਰਾਬੱਸੀ ਵਿੱਚ ਆਈਲੈਟਸ/ ਇਮੀਗ੍ਰੇਸ਼ਨ ਸੈਂਟਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਸਟਰਮਾਈਂਡ ਸਨ। ਜਿਕਰਯੋਗ ਹੈ ਕਿ 19 ਸਤੰਬਰ, 2024 ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦਿਨ-ਦਿਹਾੜੇ ਡੇਰਾਬੱਸੀ ਵਿੱਚ ਆਈਲੈਟਸ /ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਮਾਲਕ ਤੋਂ ਫਿਰੌਤੀ ਮੰਗਣ ਦੇ ਸਬੰਧ ਵਿੱਚ ਗੋਲੀਆਂ ਚਲਾਈਆਂ ਸਨ।

ਡੀ ਜੀ ਪੀ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਹੋਰ ਸਾਰੇ ਮੁਲਜ਼ਮਾਂ ਜਿਨ੍ਹਾਂ ਵਿੱਚ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਮਹਿਫੂਜ ਉਰਫ਼ ਵਿਸ਼ਾਲ ਖਾਨ ਫਰਾਰ ਸੀ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏ ਜੀ ਟੀ ਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਏ ਡੀ ਜੀ ਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ਤੇ ਦੋਸ਼ੀ ਵਿਸ਼ਾਲ ਖਾਨ ਦੀਆਂ ਸੰਭਾਵਿਤ ਲੁਕਣਗਾਹਾਂ ਅਤੇ ਟਿਕਾਣਿਆਂ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਉਹਨਾਂ ਕਿਹਾ ਕਿ ਇਸਤੇ ਕਾਰਵਾਈ ਕਰਦਿਆਂ ਏ ਆਈ ਜੀ ਗੁਰਮੀਤ ਚੌਹਾਨ ਦੀ ਨਿਗਰਾਨੀ ਹੇਠ ਐਸ ਐਸ ਪੀ, ਐਸ ਏ ਐਸ ਨਗਰ ਦੀਪਕ ਪਾਰੀਕ ਨਾਲ ਤਾਲਮੇਲ ਕਰਕੇ ਏ ਜੀ ਟੀ ਐਫ ਦੀਆਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੀਮਾਂ ਨੇ ਸੰਭਾਵਿਤ ਲੁਕਣਗਾਹਾਂ/ਟਿਕਾਵਾਂ ਤੇ ਲਗਾਤਾਰ ਨਜ਼ਰ ਬਣਾ ਕੇ ਰੱਖੀ ਅਤੇ ਮੁਲਜਮ ਨੂੰ ਬਰਵਾਲਾ ਨੇੜੇ ਪੰਜਾਬ-ਹਰਿਆਣਾ ਸਰਹੱਦ ਤੋਂ ਪਿਸਤੌਲ ਸਮੇਤ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।

ਏ ਆਈ ਜੀ ਏ ਜੀ ਟੀ ਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ 2023 ਤੋਂ ਉਹ ਵਿਦੇਸ਼ ਆਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਨਿਰਦੇਸ਼ਾਂ ਤੇ ਕੰਮ ਕਰ ਰਿਹਾ ਹੈ। ਇਸ ਵਿਅਕਤੀ ਨੇ ਹਰਿਆਣਾ ਦੇ ਨਾਮੀ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਤੋਂ ਹਥਿਆਰਾਂ ਦੀ ਖੇਪ ਵੀ ਹਾਸਲ ਕੀਤੀ ਸੀ। ਜਿਕਰਯੋਗ ਹੈ ਕਿ ਜੋਗਾ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਹਾਇਤਾ ਮੁਹਈਆ ਕਰਵਾਈ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਏਆਈਜੀ ਨੇ ਕਿਹਾ ਕਿ ਮਨਜੀਤ ਗੁਰੀ ਪਹਿਲਾਂ ਨਵੰਬਰ 2023 ਵਿੱਚ ਪੁਲੀਸ ਕਾਰਵਾਈ ਵਿੱਚ ਉਸ ਵੇਲੇ ਜ਼ਖਮੀ ਹੋ ਗਿਆ ਸੀ, ਜਦੋਂ ਉਸਨੂੰ ਗੋਲਡੀ ਬਰਾੜ ਨੇ ਜ਼ੀਰਕਪੁਰ ਵਿੱਚ ਕੁਝ ਕਾਰੋਬਾਰੀਆਂ ਦੇ ਕਤਲ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਸਨ।

ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਵਿੱਚ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਐਸ ਏ ਐਸ ਨਗਰ ਦੇ ਡੇਰਾਬੱਸੀ ਪੁਲੀਸ ਸਟੇਸ਼ਨ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 111, 109, 308 (5), 32 (ਬੀ), 333, ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੇ ਪਹਿਲਾਂ ਹੀ ਦਰਜ ਹੈ।

 

Continue Reading

Chandigarh

19 ਪੁਲੀਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Published

on

By

 

ਮੁਹਾਲੀ ਦੇ ਸਾਬਕਾ ਐਸ ਪੀ ਨਵਰੀਤ ਸਿੰਘ ਵਿਰਕ ਅਤੇ ਫੇਜ਼ 1 ਦੇ ਸਾਬਕਾ ਇੰਸਪੈਕਟਰ ਮਨਫੂਲ ਸਿੰਘ ਦਾ ਨਾਮ ਵੀ ਸ਼ਾਮਿਲ

ਚੰਡੀਗੜ੍ਹ, 25 ਜਨਵਰੀ (ਸ.ਬ.) ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ਤੇ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਦੇ ਰਾਜਪਾਲ ਵਲੋਂ ਪੁਲੀਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਏ ਐਸ ਆਈ ਮੰਨਾ ਸਿੰਘ, ਏ ਐਸ ਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਇਸ ਪੁਲੀਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ (ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਰੁੜ੍ਹ ਗਈ ਸੀ) ਦੀ ਜਾਨ ਬਚਾਈ ਸੀ।

ਇਸੇ ਤਰ੍ਹਾਂ ਸੀ ਆਈ ਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਨੇ 29 ਅਗਸਤ, 2024 ਨੂੰ ਇੱਕ ਵਿਅਕਤੀ, ਜੋ ਆਪਣੀ ਨਵ-ਵਿਆਹੀ ਪਤਨੀ ਨਾਲ ਜ਼ੁਬਾਨੀ ਝਗੜੇ ਤੋਂ ਬਾਅਦ ਖੁਦਕੁਸ਼ੀ ਕਰਨ ਜਾ ਰਿਹਾ ਸੀ, ਨੂੰ ਸਰਹਿੰਦ ਨਹਿਰ ਵਿੱਚੋਂ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਸੀ।

ਇਸਦੇ ਨਾਲ ਨਾਲ ਅੱਠ ਪੀ ਪੀ ਐਸ ਅਧਿਕਾਰੀ ਐਸ ਪੀ ਪੀ ਬੀ ਆਈ ਸੰਗਰੂਰ ਨਵਰੀਤ ਸਿੰਘ ਵਿਰਕ, ਐਸਪੀ ਪੀ ਬੀ ਆਈ ਅਤੇ ਇੰਵੈਟੀਗੇਸ਼ਨ ਫਰੀਦਕੋਟ ਜਸਮੀਤ ਸਿੰਘ, ਐਸ ਪੀ ਹੈੱਡਕੁਆਰਟਰ ਗੁਰਦਾਸਪੁਰ ਜੁਗਰਾਜ ਸਿੰਘ, ਕਮਾਂਡੈਂਟ ਚੌਥੀ ਕਮਾਂਡੋ ਬਟਾਲੀਅਨ ਪਰਮਪਾਲ ਸਿੰਘ, ਜੁਆਇੰਟ ਡਾਇਰੈਕਟਰ ਵਿਜੀਲੈਂਸ ਬਿਊਰੋ ਦਿਗਵਿਜੈ ਕਪਿਲ, ਏ ਆਈ ਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ, ਐਸ ਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਹਰਿੰਦਰ ਸਿੰਘ ਅਤੇ ਡੀ ਐਸ ਪੀ ਲਾਅ ਐਂਡ ਆਰਡਰ ਵਿੰਗ ਸਮਰ ਪਾਲ ਸਿੰਘ ਉਨ੍ਹਾਂ 19 ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ।

ਬਾਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਇੰਸਪੈਕਟਰ ਪਰਾਨ ਨਾਥ, ਇੰਸਪੈਕਟਰ ਪ੍ਰਿਤਪਾਲ ਸਿੰਘ, ਇੰਸਪੈਕਟਰ ਸੁਖਮੰਦਰ ਸਿੰਘ, ਇੰਸਪੈਕਟਰ ਮਨਫੂਲ ਸਿੰਘ, ਐਸ ਆਈ ਰਾਜੇਸ਼ ਕੁਮਾਰ, ਐਸ ਆਈ ਪਰਮਿੰਦਰ ਸਿੰਘ, ਐਸਆਈ ਜੁਗਲ ਕਿਸ਼ੋਰ ਸ਼ਰਮਾ, ਐਸਆਈ ਸੁਮੀਤ ਐਰੀ, ਏਐਸਆਈ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਕਾਂਸਟੇਬਲ ਸਿਮਰਨਜੀਤ ਸਿੰਘ ਸ਼ਾਮਲ ਹਨ।

 

Continue Reading

Chandigarh

ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਆਪ ਨੇ ਪ੍ਰੇਮਲਤਾ ਨੂੰ ਬਣਾਇਆ ਉਮੀਦਵਾਰ

Published

on

By

 

ਭਾਜਪਾ ਦੇ ਹਰਪ੍ਰੀਤ ਬਬਲਾ ਨਾਲ ਹੋਵੇਗਾ ਮੁਕਾਬਲਾ

ਚੰਡੀਗੜ੍ਹ, 25 ਜਨਵਰੀ (ਸ.ਬ.) ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਪ੍ਰੇਮਲਤਾ ਅਤੇ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਵਿਚਾਲੇ ਮੁਕਾਬਲਾ ਹੋਵੇਗਾ।

ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੇ ਜਸਬੀਰ ਸਿੰਘ ਬੰਟੀ ਅਤੇ ਭਾਜਪਾ ਦੀ ਬਿਮਲਾ ਦੂਬੇ ਵਿਚਾਲੇ ਮੁਕਾਬਲਾ ਹੋਵੇਗਾ। ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦੀ ਤਰੁਣਾ ਮਹਿਤਾ ਅਤੇ ਭਾਜਪਾ ਦੇ ਲਖਬੀਰ ਬਿੱਲੂ ਵਿਚਾਲੇ ਮੁਕਾਬਲਾ ਹੋਵੇਗਾ।

 

Continue Reading

Latest News

Trending