Punjab
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 25 ਜਨਵਰੀ (ਸ.ਬ.) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਸੇਵਕ ਜਥਾ ਕੜਾਹਿ ਪ੍ਰਸ਼ਾਦ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਸਰਪ੍ਰਸਤ ਜਗਜੀਤ ਸਿੰਘ ਖਾਲਸਾ ਅਤੇ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸੰਗਤਾਂ, ਧਾਰਮਿਕ ਸਭਾ ਸੁਸਾਇਟੀਆਂ, ਗਤਕਾ ਪਾਰਟੀਆਂ ਸ਼ਾਮਿਲ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਂਕ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
Mohali
ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ 3 ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ, 2-2 ਲੱਖ ਰੁਪਏ ਜੁਰਮਾਨਾ
ਐਸ ਏ ਐਸ ਨਗਰ, 27 ਜਨਵਰੀ (ਸ.ਬ.) ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੁਹਾਲੀ ਅਦਾਲਤ ਵਲੋਂ 3 ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ 2-2 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ।
ਮਾਣਯੋਗ ਅਦਾਲਤ ਨੇ ਬੀਤੇ ਸ਼ੁੱਕਰਵਾਰ ਨੂੰ ਉਕਤ ਤਿੰਨਾਂ ਸ਼ੂਟਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਹਨਾਂ ਦੋਸ਼ੀਆਂ ਵਿੱਚ ਅਜੈ ਉਰਫ਼ ਸੰਨੀ ਉਰਫ਼ ਲੇਫਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ ਸ਼ਾਰਪ ਸ਼ੂਟਰ ਹਨ।
ਇੱਥੇ ਜਿਕਰਯੋਗ ਹੈ ਕਿ 4 ਸਾਲ ਪਹਿਲਾਂ 7 ਅਗਸਤ 2021 ਨੂੰ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਜਿਸ ਵੇਲੇ ਉਸਦਾ ਕਤਲ ਕੀਤਾ ਗਿਆ ਸੀ ਉਸ ਵੇਲੇ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ ਅਤੇ ਜਦੋਂ ਪ੍ਰਾਪਰਟੀ ਡੀਲਰ ਦੇ ਦਫ਼ਤਰ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਵਧਿਆ, ਉੱਥੇ ਆਏ ਦੋ ਨਕਾਬਪੋਸ਼ ਵਿਅਕਤੀਆਂ ਨੇ ਉਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਗੋਲੀਆਂ ਚਲਣ ਤੇ ਵਿੱਕੀ ਮਿੱਡੂਖੇੜਾ ਕਾਰ ਤੋਂ ਨਿਕਲ ਕੇ ਉੱਥੋਂ ਭੱਜ ਪਿਆ ਅਤੇ ਮਾਰਕੀਟ ਦੇ ਪਿਛਲੇ ਪਾਸੇ ਪੈਂਂਦੇ ਪਾਰਕ ਵਿੱਚ ਵੜ ਗਿਆ ਪਰੰਤੂ ਹਮਲਾਵਰਾਂ ਨੇ ਉਸਦਾ ਪਿੱਛਾ ਨਹੀਂ ਛੱਡਿਆ ਅਤੇ ਉਸਤੇ ਗੋਲੀਆਂ ਚਲਾਉਂਦੇ ਰਹੇ। ਇਸ ਦੌਰਾਨ ਹਮਲਾਵਰਾਂ ਵਲੋਂ ਵਿੱਕੀ ਤੇ 20 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਵਿੱਕੀ ਨੂੰ 9 ਗੋਲੀਆਂ ਲੱਗੀਆਂ ਸਨ ਅਤੇ ਫਿਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ।
ਹਮਲਾਵਰਾਂ ਦੇ ਫਰਾਰ ਹੋਣ ਤੋਂ ਬਾਅਦ ਵਿੱਕੀ ਮਿੱਡੂਖੇੜਾ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਸੀ ਪਰੰਤੂ ਉਸਦੀ ਮੌਤ ਹੋ ਗਈ ਸੀ। ਵਿੱਕੀ ਦੇ ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਸੀ ਅਤੇ ਸ਼ੁਰੂਆਤੀ ਜਾਂਚ ਵਿੱਚ ਬੰਬੀਹਾ ਗੈਂਗ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਂ ਸਾਹਮਣੇ ਆਇਆ ਸੀ।
Chandigarh
ਪੰਜਾਬ ਪੁਲੀਸ ਵਲੋਂ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰ ਗ੍ਰਿਫ਼ਤਾਰ, ਛੇ ਪਿਸਤੌਲ ਬਰਾਮਦ
ਕਾਬੂ ਕੀਤੇ ਗੈਂਗਸਟਰਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲਾਂ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ ਵੀ ਸ਼ਾਮਿਲ
ਚੰਡੀਗੜ੍ਹ, 27 ਜਨਵਰੀ (ਸ.ਬ.) ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਡਾਇਰੈਕਟਰ ਜਨਰਲ ਆਫ ਪੁਲੀਸ, ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹਨਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲਾਂ ਵਿੱਚ ਸ਼ਾਮਲ ਦੋ ਨਿਸ਼ਾਨੇਬਾਜ਼ ਵੀ ਸ਼ਾਮਿਲ ਹਨ ਜਿਹਨਾਂ ਦੀ ਪਹਿਚਾਣ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਬਾਕੀ ਦੇ ਚਾਰ ਮੈਂਬਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪਲ ਵਾਸੀ ਗੁਰੂਹਰਸਹਾਏ ਫਿਰੋਜ਼ਪੁਰ, ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲੇਹਲ, ਅੰਮ੍ਰਿਤਸਰ ਦੇ ਪਿੰਡ ਰਾਜਧਾਨ ਦੇ ਸੰਦੀਪ ਸਿੰਘ ਅਤੇ ਲੁਧਿਆਣਾ ਦੇ ਪਿੰਡ ਬੱਦੋਵਾਲ ਝਾਂਡੇ ਦੇ ਮਨਿੰਦਰਜੀਤ ਸਿੰਘ ਉਰਫ ਸ਼ਿੰਦਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 6.30 ਬੋਰ ਦੇ ਵਿਦੇਸ਼ੀ ਪਿਸਤੌਲ ਸਮੇਤ 40 ਰੌਂਦ ਵੀ ਬਰਾਮਦ ਕੀਤੇ ਹਨ।
ਉਹਨਾਂ ਦੱਸਿਆ ਕਿ ਇਹ ਗਿਰੋਹ ਸਤੰਬਰ 2024 ਵਿੱਚ ਰਾਜਸਥਾਨ ਦੇ ਹਾਈਵੇਅ ਕਿੰਗ ਹੋਟਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰਨ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਿੱਚ ਵੀ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਹ ਪਿਛਲੇ ਤਿੰਨ ਸਾਲ ਤੋਂ ਗ੍ਰਿਫ਼ਤਾਰੀਆਂ ਤੋਂ ਬਚ ਰਹੇ ਸਨ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਕੌਸ਼ਲ ਚੌਧਰੀ ਗਰੋਹ ਦੇ ਸੰਗਠਿਤ ਅਪਰਾਧਿਕ ਨੈਟਵਰਕ (ਜੋ ਕਿ ਹਰਿਆਣਾ, ਰਾਜਸਥਾਨ, ਪੰਜਾਬ ਆਦਿ ਵਿੱਚ ਸਰਗਰਮ ਹੈ) ਦੇ ਪੇਸ਼ੇਵਰ ਸ਼ੂਟਰ ਹਨ ਅਤੇ ਉਹ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਉਹਨਾਂ ਦੱਸਿਆ ਕਿ ਐਤਵਾਰ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੂੰ ਕੌਸ਼ਲ ਚੌਧਰੀ ਗੈਂਗ ਦੇ ਮੈਂਬਰਾਂ (ਜਿਨ੍ਹਾਂ ਵਿੱਚ ਅਮਰਜੀਤ ਸਿੰਘ ਉਰਫ਼ ਅਮਰ, ਜਗਜੀਤ ਸਿੰਘ ਉਰਫ਼ ਗਾਂਧੀ, ਬਲਵਿੰਦਰ ਸਿੰਘ ਉਰਫ਼ ਡੋਨੀ, ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਸ਼ਾਮਲ ਸਨ) ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਗਰੋਹ ਦੇ ਸਥਾਨਕ ਮੈਂਬਰ ਕਥਿਤ ਤੌਰ ਤੇ ਜੰਡਿਆਲਾ ਅੰਮ੍ਰਿਤਸਰ ਵਿਖੇ ਹਵੇਲੀ ਰੈਸਟੋਰੈਂਟ ਦੇ ਨੇੜੇ ਘੁੰਮ ਰਹੇ ਹਨ ਅਤੇ ਮਾਰੂ ਹਥਿਆਰਾਂ ਨਾਲ ਲੈਸ ਹਨ, ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲੀਸ ਟੀਮਾਂ ਨੇ ਵਿਸ਼ੇਸ਼ ਨਾਕਾ ਲਗਾ ਕੇ ਗਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।
ਉਹਨਾਂ ਕਿਹਾ ਕਿ ਉਹਨਾਂ ਦੇ ਅਪਰਾਧਿਕ ਨੈਟਵਰਕ ਦੇ ਅੰਦਰ ਡੂੰਘੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ, ਜੋ ਕਿ ਕਈ ਰਾਜਾਂ ਵਿੱਚ ਫੈਲਿਆ ਹੋਇਆ ਹੈ ਅਤੇ ਜਬਰਨ ਵਸੂਲੀ, ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਹਿੰਸਾ ਸਮੇਤ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੈ। ਇਸ ਸਬੰਧੀ ਪੁਲੀਸ ਵਲੋਂ ਅਸਲਾ ਐਕਟ ਦੀਆਂ ਧਾਰਾਵਾਂ 25, 25(1), 25(1) (ਡੀ) ਅਤੇ 25(8) ਅਤੇ ਬੀ ਐਨ ਐਸ ਦੀ ਧਾਰਾ ਧਾਰਾ 111 ਅਤੇ 61(2) ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
Mohali
ਮੁਹਾਲੀ ਨਗਰ ਨਿਗਮ ਨੂੰ ਸੈਸ ਦੀ ਬਕਾਇਆ ਰਕਮ ਨਾ ਦੇਣ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਪੀ ਐਸ ਪੀ ਸੀ ਐਲ ਨੂੰ ਦਿੱਤਾ ਚਾਰ ਹਫਤਿਆਂ ਵਿੱਚ ਜਵਾਬ ਦੇਣ ਦਾ ਆਖਰੀ ਮੌਕਾ
ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਪੀ ਐਸ ਪੀ ਸੀ ਐਲ ਦੇ ਖਿਲਾਫ ਕੀਤਾ ਗਿਆ ਹੈ ਕੇਸ
ਐਸ ਏ ਐਸ ਨਗਰ, 27 ਜਨਵਰੀ (ਸ.ਬ.) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਪੀ ਐਸ ਪੀ ਸੀ ਐਲ (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਦੇ ਖਿਲਾਫ ਦਾਇਰ ਕੀਤੀ ਪਟੀਸ਼ਨ ਦੇ ਮਾਮਲੇ ਵਿੱਚ ਪੀ ਐਸ ਪੀ ਸੀ ਐਲ ਨੂੰ ਜਵਾਬ ਦਾਖਲ ਕਰਨ ਲਈ ਚਾਰ ਹਫਤੇ ਦਾ ਆਖਰੀ ਮੌਕਾ ਦਿੱਤਾ ਹੈ। ਇਹ ਹਦਾਇਤਾਂ 24 ਜਨਵਰੀ ਨੂੰ ਜਾਰੀ ਕੀਤੀਆਂ ਗਈਆਂ ਹਨ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੀ ਐਸ ਪੀ ਸੀ ਐਲ ਵੱਲੋਂ ਬਿਜਲੀ ਦੇ ਬਿਲਾਂ ਰਾਹੀਂ ਇਕੱਠੇ ਕੀਤੇ ਜਾਂਦੇ ਸੈਸ ਦੀ ਰਕਮ ਨੂੰ ਮੁਹਾਲੀ ਨਗਰ ਨਿਗਮ ਨੂੰ ਅਦਾ ਨਾ ਕੀਤੇ ਜਾਣ ਦੇ ਖਿਲਾਫ ਵਲੋਂ ਇਹ ਮਾਮਲਾ ਦਾਇਰ ਕੀਤਾ ਸੀ।
ਡਿਪਟੀ ਮੇਅਰ ਕੁਲਜੀਤ ਸਿੰਘ ਦੇ ਵਕੀਲ ਰਜੀਵਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਪੀ ਐਸ ਪੀ ਸੀ ਐਲ ਦਾ ਵਕੀਲ ਪੇਸ਼ ਹੋਇਆ ਸੀ ਪਰ ਜਵਾਬ ਦਾਖਲ ਨਹੀਂ ਸੀ ਕੀਤਾ ਗਿਆ। ਉਹਨਾਂ ਕਿਹਾ ਕਿ ਹੁਣ ਹਾਈ ਕੋਰਟ ਦੇ ਮਾਨਯੋਗ ਚੀਫ ਜਸਟਿਸ ਸੁਸ਼ੀਲ ਨਾਗੂ ਤੇ ਅਧਾਰਤ ਬੈਂਚ ਨੇ ਪੀਐਸਪੀਸੀਐਲ ਨੂੰ ਚਾਰ ਹਫਤਿਆਂ ਦੇ ਅੰਦਰ ਆਪਣਾ ਜਵਾਬ ਦਾਖਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਸ ਮਾਮਲੇ ਵਿੱਚ ਪਹਿਲਾਂ ਮਾਰਚ ਦੀ ਸੁਣਵਾਈ ਦੌਰਾਨ ਪੀ ਐਸ ਪੀ ਸੀ ਐਲ ਨੂੰ ਹਾਈ ਕੋਰਟ ਨੇ ਨੋਟਿਸ ਜਾਰੀ ਕੀਤਾ ਸੀ।
ਆਪਣੀ ਪਟੀਸ਼ਨ ਵਿੱਚ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਸੀ ਕਿ 2017 ਦੀ ਨੋਟੀਫਿਕੇਸ਼ਨ ਅਧੀਨ ਪੀ ਐਸ ਪੀ ਸੀ ਐਲ ਵੱਲੋਂ ਬਿਜਲੀ ਬਿਲਾਂ ਤੇ ਲਗਾਇਆ ਜਾਂਦਾ ਦੋ ਫ਼ੀਸਦੀ ਸੈਸ ਨਗਰ ਨਿਗਮ ਨੂੰ ਦੇਣਾ ਹੁੰਦਾ ਹੈ ਪਰ 2021 ਤੱਕ ਦਿੱਤੀ ਗਈ ਰਕਮ ਵਿਚੋਂ 10 ਫ਼ੀਸਦੀ ਰਕਮ ਦੀ ਗਲਤ ਤਰੀਕੇ ਨਾਲ ਕਟੌਤੀ ਕੀਤੀ ਗਈ ਅਤੇ 2021 ਤੋਂ ਬਾਅਦ ਇੱਕ ਵੀ ਪੈਸਾ ਨਿਗਮ ਨੂੰ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦੇ ਆਮਦਨ ਦੇ ਸਰੋਤ ਬਹੁਤ ਘੱਟ ਹਨ ਅਤੇ ਸੈਸ ਦੀ ਰਕਮ ਨਾ ਮਿਲਣ ਕਾਰਨ ਨਿਗਮ ਦੀ ਵਿੱਤੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਨਿਗਮ ਕੋਲ ਰਖ-ਰਖਾਅ ਦੇ ਕੰਮਾਂ ਲਈ ਵੀ ਪੈਸੇ ਨਹੀਂ ਹਨ। ਉਹਨਾਂ ਪਟੀਸ਼ਨ ਰਾਹੀਂ ਹਾਈਕੋਰਟ ਨੂੰ ਬੇਨਤੀ ਕੀਤੀ ਹੈ ਕਿ ਪੀ ਐਸ ਪੀ ਸੀ ਐਲ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਉਹ ਸੈਸ ਦੀ ਦੋ ਫ਼ੀਸਦੀ ਰਕਮ ਨਿਯਮਿਤ ਤੌਰ ਤੇ ਨਗਰ ਨਿਗਮ ਨੂੰ ਦੇਵੇ। ਨਾਲ ਹੀ 2021 ਤੋਂ ਲੈਕੇ ਹੁਣ ਤੱਕ ਦੀ ਬਕਾਇਆ ਰਕਮ ਤੁਰੰਤ ਦਿੱਤੀ ਜਾਵੇ ਅਤੇ 10 ਫ਼ੀਸਦੀ ਕਟੌਤੀ ਨੂੰ ਰੋਕਿਆ ਜਾਵੇ।
-
National2 months ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
International2 months ago
ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ
-
International2 months ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕਤਲ, ਦੋ ਮੁਲਜ਼ਮ ਗ੍ਰਿਫਤਾਰ
-
National2 months ago
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, 30,000 ਡਾਲਰ ਮੰਗੇ
-
International1 month ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
Mohali2 months ago
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
-
National2 months ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
-
Mohali2 months ago
ਮਾਂ ਅੰਨਪੂਰਣਾ ਸੇਵਾ ਸਮਿਤੀ ਨੇ ਲੋੜਵੰਦ ਕੁੜੀ ਦੇ ਵਿਆਹ ਲਈ ਮਦਦ ਦਿੱਤੀ