International
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
ਲਾਹੌਰ, 27 ਜਨਵਰੀ (ਸ.ਬ.) ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ ਇੱਕ ਨਾਬਾਲਗ ਲੜਕੀ ਸਮੇਤ ਘੱਟੋ-ਘੱਟ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 31 ਜ਼ਖਮੀ ਹੋ ਗਏ। ਰਾਹਤ ਕਾਰਜ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੁਲਤਾਨ ਦੇ ਹਾਮਿਦ ਪੁਰ ਕਨੋਰਾ ਖੇਤਰ ਦੇ ਇੰਡਸਟਰੀਅਲ ਅਸਟੇਟ ਵਿੱਚ ਵਾਪਰੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਐਲਪੀਜੀ ਟੈਂਕਰ ਵਿੱਚ ਹੋਏ ਧਮਾਕੇ ਨਾਲ ਇੱਕ ਵੱਡੀ ਅੱਗ ਲੱਗ ਗਈ, ਜਿਸ ਨਾਲ ਟੁੱਟੇ ਹੋਏ ਵਾਹਨ ਦਾ ਮਲਬਾ ਨੇੜਲੇ ਰਿਹਾਇਸ਼ੀ ਖੇਤਰਾਂ ਵਿੱਚ ਡਿੱਗਿਆ, ਜਿਸ ਨਾਲ ਮਹੱਤਵਪੂਰਨ ਤਬਾਹੀ ਹੋਈ। 10 ਤੋਂ ਵੱਧ ਅੱਗ ਬੁਝਾਊ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਘਾਤਕ ਧਮਾਕੇ ਵਿੱਚ ਸ਼ੁਰੂਆਤੀ ਤੌਰ ਤੇ ਕੁੱਲ ਪੰਜ ਵਿਅਕਤੀਆਂ ਦੇ ਮਾਰੇ ਜਾਣ ਦੀ ਸੂਚਨਾ ਸੀ।
ਹਾਲਾਂਕਿ ਬਚਾਅ ਅਧਿਕਾਰੀਆਂ ਨੇ ਧਮਾਕੇ ਨਾਲ ਨੁਕਸਾਨੇ ਗਏ ਇੱਕ ਘਰ ਤੋਂ ਇੱਕ ਹੋਰ ਲਾਸ਼ ਬਰਾਮਦ ਕਰਨ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਛੇ ਹੋ ਗਈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮ੍ਰਿਤਕਾਂ ਵਿਚ ਇਕ ਨਾਬਾਲਗ ਲੜਕੀ ਅਤੇ ਦੋ ਔਰਤਾਂ ਸ਼ਾਮਲ ਹਨ। ਪੁਲੀਸ ਨੇ ਦੱਸਿਆ ਕਿ ਧਮਾਕੇ ਵਾਲੀ ਥਾਂ ਦੇ ਆਸ-ਪਾਸ ਦੇ ਘੱਟੋ-ਘੱਟ 20 ਘਰ ਪੂਰੀ ਤਰ੍ਹਾਂ ਮਲਬੇ ਵਿੱਚ ਡਿੱਗ ਗਏ, ਜਦਕਿ 70 ਨੂੰ ਅੰਸ਼ਕ ਤੌਰ ਤੇ ਨੁਕਸਾਨ ਪਹੁੰਚਿਆ ਹੈ।
International
ਜਹਾਜ਼ ਅਤੇ ਕਿਸ਼ਤੀ ਦੀ ਟੱਕਰ ਦੌਰਾਨ 11 ਵਿਅਕਤੀਆਂ ਦੀ ਮੌਤ
ਬੀਜਿੰਗ, 1 ਮਾਰਚ (ਸ.ਬ.) ਦੱਖਣੀ ਚੀਨ ਵਿੱਚ ਬੀਤੀ ਦੇਰ ਰਾਤ ਇੱਕ ਛੋਟੀ ਕਿਸ਼ਤੀ ਇੱਕ ਨਦੀ ਵਿੱਚ ਤੇਲ ਦੇ ਛਿੱਟੇ ਨੂੰ ਸਾਫ਼ ਕਰਨ ਵਾਲੇ ਜਹਾਜ਼ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ ਲਾਪਤਾ ਹਨ। ਸਰਕਾਰੀ ਮੀਡੀਆ ਨੇ ਬੀਤੀ ਰਾਤ ਇਹ ਜਾਣਕਾਰੀ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਹੁਨਾਨ ਸੂਬੇ ਵਿੱਚ ਯੁਆਨਸ਼ੂਈ ਨਦੀ ਵਿੱਚ ਤੇਲ ਦੇ ਰਿਸਾਅ ਨੂੰ ਸਾਫ਼ ਕਰਨ ਵਾਲੇ ਇੱਕ ਜਹਾਜ਼ ਨਾਲ ਇੱਕ ਛੋਟੀ ਕਿਸ਼ਤੀ ਟਕਰਾ ਗਈ। ਇਸ ਹਾਦਸੇ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ ਲਾਪਤਾ ਹਨ। ਹਾਦਸੇ ਦੌਰਾਨ 19 ਵਿਅਕਤੀ ਪਾਣੀ ਵਿੱਚ ਡਿੱਗ ਪਏ, ਜਿਨ੍ਹਾਂ ਵਿੱਚੋਂ ਤਿੰਨ ਨੂੰ ਉਸੇ ਦਿਨ ਬਚਾ ਲਿਆ ਗਿਆ। ਇਹ ਹਾਦਸਾ ਉੱਥੇ ਵਾਪਰਿਆ ਜਿੱਥੇ ਨਦੀ ਔਸਤਨ 60 ਮੀਟਰ ਤੋਂ ਵੱਧ ਡੂੰਘੀ ਅਤੇ 500 ਮੀਟਰ ਚੌੜੀ ਹੈ। ਉਨ੍ਹਾਂ ਕਿਹਾ ਕਿ ਖੋਜ ਅਤੇ ਬਚਾਅ ਕਾਰਜ ਜਾਰੀ ਹੈ।
International
ਰੂਬੀ ਢੱਲਾ ਕੈਨੇਡੀਅਨ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚੋਂ ਬਾਹਰ

ਵੈਨਕੂਵਰ, 22 ਫਰਵਰੀ (ਸ.ਬ.) ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਆਗੂ ਦੀ 9 ਮਾਰਚ ਨੂੰ ਹੋਣ ਵਾਲੀ ਚੋਣ ਲਈ ਪਾਰਟੀ ਹਾਈ ਕਮਾਂਡ ਨੇ ਪੰਜਾਬੀ ਮੂਲ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਦੀ ਉਮੀਦਵਾਰੀ ਖਾਰਜ ਕਰ ਦਿੱਤੀ ਹੈ। ਇਸ ਤਰ੍ਹਾਂ ਰੂਬੀ ਢੱਲਾ ਕੈਨੇਡੀਅਨ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚੋਂ ਬਾਹਰ ਹੋ ਗਈ ਹੈ। ਰੂਬੀ ਢੱਲਾ ਉੱਤੇ ਅਣਐਲਾਨੇ ਤੇ ਬੇਹਿਸਾਬੇ ਖਰਚੇ ਕਰਨ, ਸ਼ੱਕੀ ਚੋਣ ਫੰਡ, ਬਾਹਰੀ ਹਮਾਇਤ ਅਤੇ ਪਾਰਟੀ ਵਲੋਂ ਨਿਰਧਾਰਤ ਚੋਣ ਮਰਿਆਦਾਵਾਂ ਭੰਗ ਕਰਨ ਦੇ ਦੋਸ਼ ਲਗਾਏ ਗਏ ਹਨ। ਰੂਬੀ ਢੱਲਾ ਨੂੰ ਦੌੜ ਵਿੱਚੋਂ ਬਾਹਰ ਕੀਤੇ ਜਾਣ ਮਗਰੋਂ ਹੁਣ ਪਾਰਟੀ ਆਗੂ ਦੀ ਦੌੜ ਵਿਚ ਚਾਰ ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ, ਜਿਨ੍ਹਾਂ ਦੀ ਜਨਤਕ ਬਹਿਸ 24 ਤੇ 25 ਫਰਵਰੀ ਨੂੰ ਮੌਂਟਰੀਅਲ ਵਿੱਚ ਅੰਗਰੇਜ਼ੀ ਅਤੇ ਫਰਾਂਸੀਸੀ ਭਾਸ਼ਾ ਵਿੱਚ ਹੋਵੇਗੀ।
ਕਈ ਸਾਲਾਂ ਤੋਂ ਸਿਆਸਤ ਵਿੱਚੋਂ ਲਾਂਭੇ ਹੋ ਕੇ ਆਪਣੇ ਵਪਾਰਕ ਅਦਾਰੇ ਸੰਭਾਲ ਰਹੀ ਰੂਬੀ ਅਚਾਨਕ ਮੁੜ ਸਿਆਸਤ ਵਿੱਚ ਕੁੱਦਣ ਅਤੇ ਪਾਰਟੀ ਦੀ ਸਿਖਰਲੀ ਚੋਣ ਵਿੱਚ ਉਮੀਦਵਾਰੀ ਜਤਾਉਣ ਕਰਕੇ ਸ਼ੁਰੂਆਤ ਤੋਂ ਹੀ ਸਵਾਲਾਂ ਵਿੱਚ ਘਿਰ ਗਈ ਸੀ, ਜਿਨ੍ਹਾਂ ਦੀ ਪਾਰਟੀ ਜਾਂਚ ਕਰ ਰਹੀ ਸੀ। ਪਾਰਟੀ ਨੇ ਬੀਤੇ ਸੋਮਵਾਰ ਨੂੰ ਉਸ ਨੂੰ 27 ਸਵਾਲਾਂ ਦੀ ਸੂਚੀ ਭੇਜ ਕੇ ਜਵਾਬ ਮੰਗਿਆ ਸੀ। ਇਹ ਤਾਂ ਪਤਾ ਨਹੀਂ ਲੱਗਾ ਕਿ ਉਸ ਨੇ ਕੋਈ ਜਵਾਬ ਦਿੱਤਾ ਜਾਂ ਨਹੀਂ, ਪਰ ਪਾਰਟੀ ਨੇ ਉਸ ਦੀ ਉਮੀਦਵਾਰੀ ਖਾਰਜ ਕਰਨ ਦਾ ਐਲਾਨ ਕਰ ਦਿੱਤਾ ਹੈ।
ਰੂਬੀ ਢੱਲਾ ਨੇ ਪਾਰਟੀ ਦੇ ਇਸ ਫੈਸਲੇ ਤੇ ਆਪਣੀ ਪ੍ਰਤੀਕਿਰਿਆ ਵਿਚ ਐਕਸ ਤੇ ਪੋਸਟ ਪਾ ਕੇ ਹੈਰਾਨੀ ਪ੍ਰਗਟਾਈ ਹੈ। ਢੱਲਾ ਨੇ ਕਿਹਾ ਕਿ ਉਸ ਨੂੰ ਇਸ ਬਾਰੇ ਸੂਚਿਤ ਕਰਨ ਦੀ ਥਾਂ ਪਾਰਟੀ ਹਾਈ ਕਮਾਂਡ ਨੇ ਇਹ ਗੱਲ ਮੀਡੀਆ ਨੂੰ ਲੀਕ ਕਿਵੇਂ ਕਰ ਦਿੱਤੀ ? ਉਸ ਨੇ ਕਿਹਾ ਕਿ ਉਸ ਤੇ ਲੱਗੇ ਦੋਸ਼ਾਂ ਵਿੱਚੋਂ ਕੋਈ ਵੀ ਸੱਚਾ ਨਹੀਂ ਸੀ, ਜਿਸ ਬਾਰੇ ਉਸ ਨੇ ਪਾਰਟੀ ਨੂੰ ਦੱਸ ਦਿੱਤਾ ਸੀ। ਰੂਬੀ ਨੇ ਕਿਹਾ ਕਿ ਉਸ ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ। ਉਸ ਨੇ ਖਦਸ਼ਾ ਜਤਾਇਆ ਕਿ ਵਿਦੇਸ਼ੀ ਮੂਲ ਦੀ ਹੋਣ ਕਰਕੇ ਉਸ ਦੀ ਉਮੀਦਵਾਰੀ ਨਕਾਰੀ ਗਈ ਹੈ।
ਰੂਬੀ ਨੇ ਇਸ ਗੱਲ ਤੇ ਵਿਸ਼ੇਸ ਜ਼ੋਰ ਦਿੱਤਾ ਕਿ ਪਾਰਟੀ ਨੇ ਬੈਂਕ ਆਫ ਕੈਨੇਡਾ ਦੇ ਸਾਬਕਾ ਗਵਰਨਰ ਮਾਰਕ ਕਾਰਨੀ ਨੂੰ ਲੀਡਰ ਬਣਾਉਣ ਲਈ ਉਸ ਨੂੰ ਮੁਕਾਬਲੇ ਵਿੱਚੋਂ ਬਾਹਰ ਕੀਤਾ ਹੈ। ਰੂਬੀ ਨੇ ਕਿਹਾ ਕਿ ਉਦੀ ਸੋਚ ਪ੍ਰਗਤੀਵਾਦੀ ਹੈ, ਪਰ ਪਾਰਟੀ ਨਹੀਂ ਚਾਹੁੰਦੀ ਕਿ ਅਜਿਹੀ ਸੋਚ ਵਾਲਾ ਕੋਈ ਵਿਅਕਤੀ ਪਾਰਟੀ ਲੀਡਰ ਬਣ ਕੇ ਦੇਸ਼ ਵਿੱਚ ਪ੍ਰਗਤੀਵਾਦੀ ਲਹਿਰ ਖੜੀ ਕਰੇ। ਉਸ ਨੇ ਕਿਹਾ ਕਿ 24 ਫਰਵਰੀ ਨੂੰ ਮੌਂਟਰੀਅਲ ਵਿੱਚ ਉਮੀਦਵਾਰਾਂ ਦੀ ਹੋਣ ਵਾਲੀ ਬਹਿਸ ਵਿੱਚ ਉਸ ਵਲੋਂ ਅਜਿਹੇ ਵਿਚਾਰ ਪ੍ਰਗਟਾਏ ਜਾਣ ਦੇ ਖਦਸ਼ਿਆਂ ਕਾਰਨ ਪਾਰਟੀ ਵਲੋਂ ਉਸ ਨੂੰ ਚੋਣ ਵਿੱਚੋਂ ਲਾਂਭੇ ਕੀਤਾ ਗਿਆ ਹੈ। ਰੂਬੀ ਨੇ ਕਿਹਾ ਕਿ ਉਹ ਪਾਰਟੀ ਆਗੂ ਦੀ ਦੌੜ ਵਿੱਚੋਂ ਬਾਹਰ ਕੀਤੇ ਜਾਣ ਦੇ ਬਾਵਜੂਦ ਉਹ ਦੇਸ਼ ਦੀ ਬਿਹਤਰੀ ਤੇ ਚੰਗੇ ਭਵਿੱਖ ਲਈ ਕੰਮ ਕਰਦੀ ਰਹੇਗੀ।
ਉਧਰ ਲਿਬਰਲ ਪਾਰਟੀ ਨੇ ਕਿਹਾ ਕਿ ਲੀਡਰਸ਼ਿਪ ਖਰਚਿਆਂ ਬਾਰੇ 10 ਮੈਂਬਰੀ ਕਮੇਟੀ ਦੀ ਰਿਪੋਰਟ ਸਮੇਤ ਚੋਣ ਪ੍ਰੀਕਿਰਿਆ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਅਤੇ ਬਾਹਰੀ ਲੋਕਾਂ ਦੀ ਹਮਾਇਤ ਜੁਟਾਉਣ ਸਮੇਤ 10 ਬੇਨੇਮੀਆਂ ਕਰਕੇ ਰੂਬੀ ਢੱਲਾ ਦੀ ਉਮੀਦਵਾਰੀ ਰੱਦ ਕੀਤੀ ਗਈ ਹੈ। ਹੁਣ ਪਾਰਟੀ ਆਗੂ ਦੀ ਦੌੜ ਵਿਚ ਚਾਰ ਉਮੀਦਵਾਰ ਮੈਦਾਨ ਚ ਰਹਿ ਗਏ ਹਨ, ਜਿਨ੍ਹਾਂ ਦੀ ਜਨਤਕ ਬਹਿਸ 24 ਤੇ 25 ਫਰਵਰੀ ਨੂੰ ਮੌਂਟਰੀਅਲ ਵਿੱਚ ਅੰਗਰੇਜ਼ੀ ਅਤੇ ਫਰਾਂਸੀਸੀ ਭਾਸ਼ਾ ਵਿੱਚ ਕਰਵਾਈ ਜਾਣੀ ਹੈ।
International
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
ਵਾਸ਼ਿੰਗਟਨ, 11 ਫਰਵਰੀ (ਸ.ਬ.) ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ ਕਥਿਤ ਰਿਸ਼ਵਤ ਘੁਟਾਲੇ ਵਿਚ ਸਨਅਤਕਾਰ ਗੌਤਮ ਅਡਾਨੀ ਸਮੂਹ ਖਿਲਾਫ਼ ਮੁਕੱਦਮਾ ਵੀ ਸ਼ਾਮਲ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿਚ ਖ਼ਦਸ਼ਾ ਜਤਾਇਆ ਕਿ ਇਸ ਨਾਲ ਨੇੜਲੇ ਭਾਈਵਾਲ ਭਾਰਤ ਨਾਲ ਰਿਸ਼ਤੇ ਖਤਰੇ ਵਿਚ ਪੈ ਸਕਦੇ ਹਨ।
ਲਾਂਸ ਗੁਡੇਨ, ਪੈਟ ਫੌਲਨ, ਮਾਈਕ ਹਰਿਡੋਪੋਲੋਸ, ਬਰੈਂਡਨ ਗਿਲ, ਵਿਲੀਅਮ ਆਰ ਟਿਮੌਂਸ ਤੇ ਬ੍ਰਾਇਨ ਬੇਬਿਨ ਨੇ 10 ਫਰਵਰੀ ਨੂੰ ਅਮਰੀਕੀ ਦੀ ਅਟਾਰਨੀ ਜਨਰਲ ਪਾਮੇਲਾ ਬੇਦੀ ਨੂੰ ਪੱਤਰ ਲਿਖ ਕੇ ਜੋਅ ਬਾਇਡਨ ਪ੍ਰਸ਼ਾਸਨ ਤਹਿਤ ਡੀਓਜੇ ਵੱਲੋਂ ਲਏ ਗਏ ਕੁਝ ਵਿਵਾਦਿਤ ਫੈਸਲਿਆਂ ਵੱਲ ਧਿਆਨ ਖਿੱਚਿਆ ਹੈ।
ਅਮਰੀਕੀ ਵਕੀਲਾਂ ਨੇ ਉਦਯੋਗਪਤੀ ਗੌਤਮ ਅਡਾਨੀ ਤੇ ਭਾਰਤ ਵਿੱਚ ਸੂਰਜੀ ਊਰਜਾ ਦੇ ਠੇਕੇ ਪ੍ਰਾਪਤ ਕਰਨ ਲਈ ਅਨੁਕੂਲ ਸ਼ਰਤਾਂ ਬਦਲੇ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ।
ਸਰਕਾਰੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਇਹ ਜਾਣਕਾਰੀ ਅਮਰੀਕੀ ਬੈਂਕਾਂ ਅਤੇ ਨਿਵੇਸ਼ਕਾਂ ਤੋਂ ਛੁਪਾਈ ਗਈ ਸੀ ਜਿਨ੍ਹਾਂ ਤੋਂ ਅਡਾਨੀ ਸਮੂਹ ਨੇ ਇਸ ਪ੍ਰੋਜੈਕਟ ਲਈ ਅਰਬਾਂ ਡਾਲਰ ਇਕੱਠੇ ਕੀਤੇ ਸਨ। ਅਮਰੀਕੀ ਕਾਨੂੰਨ ਵਿਦੇਸ਼ੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਪੈਰਵੀ ਕਰਨ ਦੀ ਇਜਾਜ਼ਤ ਦਿੰਦਾ ਹੈ ਬਸ਼ਰਤੇ ਕਿ ਉਨ੍ਹਾਂ ਦਾ ਅਮਰੀਕੀ ਨਿਵੇਸ਼ਕਾਂ ਜਾਂ ਬਾਜ਼ਾਰਾਂ ਨਾਲ ਕੋਈ ਸਬੰਧ ਹੋਵੇ। ਹਾਲਾਂਕਿ, ਅਡਾਨੀ ਗਰੁੱਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਦੁਖ ਦਾ ਪ੍ਰਗਟਾਵਾ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ
-
National2 months ago
ਮੌਸਮ ਵਿਭਾਗ ਵੱਲੋਂ 17 ਰਾਜਾਂ ਵਿੱਚ ਧੁੰਦ ਦਾ ਅਲਰਟ ਜਾਰੀ
-
International4 weeks ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
Mohali2 months ago
ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਰਿਸ਼ਵਤ ਸਮੇਤ ਗ੍ਰਿਫਤਾਰ ਮੁਲਜਮ 2 ਦਿਨ ਦੇ ਰਿਮਾਂਡ ਤੇ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ