Connect with us

National

ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ਆਪ ਦੇ ਚੋਣ ਮਨੋਰਥ ਪੱਤਰ ਵਿੱਚ 15 ਗਰੰਟੀਆਂ ਦਾ ਐਲਾਨ ਕੀਤਾ

Published

on

 

 

ਨਵੀਂ ਦਿੱਲੀ, 27 ਜਨਵਰੀ (ਸ.ਬ.) ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ ਪੱਤਰ ਕੇਜਰੀਵਾਲ ਕੀ ਗਰੰਟੀ ਜਾਰੀ ਕੀਤਾ। ਚੋਣ ਮਨੋਰਥ ਪੱਤਰ ਦੀ ਸ਼ੁਰੂਆਤ ਮੌਕੇ ਬੋਲਦਿਆਂ ਕੇਜਰੀਵਾਲ ਨੇ ਭਾਜਪਾ ਤੇ ਆਪ ਦੇ ਵਾਅਦੇ-ਅਧਾਰਿਤ ਸ਼ਾਸਨ ਦੀ ਨਕਲ ਕਰਨ ਦਾ ਦੋਸ਼ ਲਾਉਂਦਿਆਂ ਉਸ ਤੇ ਨਿਸ਼ਾਨਾ ਸੇਧਿਆ।

ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਵਿੱਚ ਸਭ ਤੋਂ ਪਹਿਲਾਂ ਗਰੰਟੀ ਸ਼ਬਦ ਤਿਆਰ ਕੀਤਾ। ਸਾਡੇ ਤੋਂ ਬਾਅਦ ਭਾਜਪਾ ਨੇ ਇਸ ਨੂੰ ਚੋਰੀ ਕੀਤਾ, ਪਰ ਫਰਕ ਇਹ ਹੈ ਕਿ ਅਸੀਂ ਆਪਣੀਆਂ ਗਰੰਟੀਆਂ ਪੂਰੀਆਂ ਕਰਦੇ ਹਾਂ ਅਤੇ ਉਹ ਨਹੀਂ ਕਰਦੇ।

ਉਨ੍ਹਾਂ ਦਿੱਲੀ ਵਾਸੀਆਂ ਲਈ ਆਪਣੀਆਂ ਗਰੰਟੀਆਂ ਦਾ ਐਲਾਨ ਕੀਤਾ ਜਿਸ ਵਿਚ ਦਿੱਲੀ ਵਾਸੀਆਂ ਲਈ ਮਜਬੂਤ ਰੁਜ਼ਗਾਰ ਸਿਰਜਣਾ, ਮਹਿਲਾ ਸਨਮਾਨ ਯੋਜਨਾ ਦੇ ਤਹਿਤ, ਔਰਤਾਂ ਲਈ 2100 ਰੁਪਏ ਦੀ ਮਹੀਨਾ ਵਿੱਤੀ ਸਹਾਇਤਾ, ਸੰਜੀਵਨੀ ਯੋਜਨਾ ਮੁਫਤ ਸਿਹਤ ਸਹੂਲਤਾਂ, ਬਕਾਇਆ ਵਧੇ ਹੋਏ ਪਾਣੀ ਦੇ ਬਿੱਲਾਂ ਨੂੰ ਮੁਆਫੀ, ਕੌਮੀ ਰਾਜਧਾਨੀ ਦੇ ਹਰ ਘਰ ਨੂੰ ਚੌਵੀ ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਸ਼ਾਮਲ ਹੈ। ਪਾਰਟੀ ਵੱਲੋਂ ਕੀਤੇ ਮੁੱਖ ਵਾਅਦੇ ਪ੍ਰਦੂਸ਼ਿਤ ਯਮੁਨਾ ਨਦੀ ਨੂੰ ਸਾਫ਼ ਕਰਨ ਅਤੇ ਦਿੱਲੀ ਦੀਆਂ ਸੜਕਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵਚਨਬੱਧਤਾ ਹੈ।

ਬਾਬਾ ਸਾਹਿਬ ਅੰਬੇਡਕਰ ਸਕਾਲਰਸ਼ਿਪ ਦੇ ਤਹਿਤ ਐਸਸੀ ਅਤੇ ਐਸਟੀ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਨ ਲਈ ਵਜ਼ੀਫੇ ਦੇਣ ਦਾ ਵਾਅਦਾ, ਨਿਸ਼ੁਲਕ ਬੱਸ ਸਵਾਰੀ ਅਤੇ ਮੈਟਰੋ ਕਿਰਾਏ ਵਿੱਚ 50 ਪ੍ਰਤੀਸ਼ਤ ਦੀ ਛੋਟ ਦੀ ਗਰੰਟੀ ਦਿੱਤੀ ਗਈ ਹੈ। ਮੈਨੀਫੈਸਟੋ ਵਿੱਚ ਪੁਜਾਰੀਆਂ ਅਤੇ ਗੁਰਦੁਆਰਾ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਵਿੱਤੀ ਸਹਾਇਤਾ ਅਤੇ ਕਿਰਾਏਦਾਰਾਂ ਨੂੰ ਮੁਫਤ ਬਿਜਲੀ ਅਤੇ ਪਾਣੀ ਦੇ ਲਾਭ ਦੇਣ ਦਾ ਵਾਅਦਾ ਕੀਤਾ ਗਿਆ ਹੈ।

ਕੇਜਰੀਵਾਲ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਆਪ ਦੇ ਸ਼ਾਸਨ ਦੇ ਫਲਸਫੇ ਦੀ ਪੁਸ਼ਟੀ ਦੇ ਤੌਰ ਤੇ ਪੇਸ਼ ਕੀਤਾ ਜਾ ਰਿਹਾ ਹੈ, ਜੋ ਕਿ ਲੋਕ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਨੂੰ ਪਹਿਲ ਦਿੰਦਾ ਹੈ।

Continue Reading

National

ਬੁਰਾਰੀ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ

Published

on

By

 

 

ਨਵੀਂ ਦਿੱਲੀ, 28 ਜਨਵਰੀ (ਸ.ਬ.) ਬੀਤੀ ਸ਼ਾਮ ਉੱਤਰੀ ਦਿੱਲੀ ਦੇ ਬੁਰਾਰੀ ਵਿੱਚ ਇੱਕ ਨਵੀਂ ਬਣੀ ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਦੇ ਅਨੁਸਾਰ, ਹੁਣ ਤੱਕ 12 ਲੋਕਾਂ ਨੂੰ ਬਚਾਇਆ ਗਿਆ ਹੈ ਪਰ ਹੋਰ ਵੀ ਫਸੇ ਹੋਣ ਦਾ ਖਦਸ਼ਾ ਹੈ। ਬੀਤੀ ਸ਼ਾਮ ਕੌਸ਼ਿਕ ਐਨਕਲੇਵ, ਬੁਰਾਰੀ ਵਿੱਚ ਚਾਰ ਮੰਜ਼ਿਲਾ ਇਮਾਰਤ ਲਗਭਗ 6:30 ਵਜੇ ਢਹਿ ਗਈ। ਪੁਲੀਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 6:58 ਵਜੇ ਘਟਨਾ ਸੰਬੰਧੀ ਇੱਕ ਕਾਲ ਆਈ।

ਬਿਆਨ ਵਿੱਚ ਕਿਹਾ ਗਿਆ ਕਿ ਜਾਣਕਾਰੀ ਸ਼ਾਮ 6:58 ਵਜੇ ਪ੍ਰਾਪਤ ਹੋਈ। ਬਚਾਅ ਕਾਰਜ ਜਾਰੀ ਹੈ। ਪੁਲੀਸ, ਫਾਇਰ ਬ੍ਰਿਗੇਡ, ਡੀਡੀਐਮਏ (ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ) ਅਤੇ ਐਨਡੀਆਰਐਫ (ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ) ਦੇ ਕਰਮਚਾਰੀ ਮੌਕੇ ਤੇ ਮੌਜੂਦ ਹਨ। ਹੁਣ ਤੱਕ 12 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ।

ਡੀਐਫਐਸ ਮੁਖੀ ਅਤੁਲ ਗਰਗ ਨੇ ਕਿਹਾ ਕਿ ਸਾਡੀ ਟੀਮ ਨੇ ਤਿੰਨ ਕੁੜੀਆਂ ਅਤੇ ਇੱਕ ਆਦਮੀ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਉਨ੍ਹਾਂ ਕਿਹਾ ਕਿ ਬਚਾਅ ਕਾਰਜਾਂ ਵਿੱਚ ਮਦਦ ਲਈ ਨੌਂ ਫਾਇਰ ਇੰਜਣ ਤਾਇਨਾਤ ਕੀਤੇ ਗਏ ਹਨ। ਪੁਲੀਸ ਨੇ ਕਿਸੇ ਵੀ ਹੋਰ ਘਟਨਾ ਨੂੰ ਰੋਕਣ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਐਕਸ ਤੇ ਕਿਹਾ ਕਿ ਬੁਰਾਰੀ ਵਿੱਚ ਇਮਾਰਤ ਢਹਿਣ ਦੀ ਘਟਨਾ ਬਹੁਤ ਦੁਖਦਾਈ ਹੈ। ਮੈਂ ਸਥਾਨਕ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਤਾਂ ਜੋ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ ਇਹ ਘਟਨਾ ਬਹੁਤ ਦੁਖਦਾਈ ਹੈ। ਬੁਰਾਰੀ ਤੋਂ ਸਾਡੇ ਵਿਧਾਇਕ ਸੰਜੀਵ ਝਾਅ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਤੁਰੰਤ ਪਾਰਟੀ ਵਰਕਰਾਂ ਨਾਲ ਉੱਥੇ ਜਾਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ। ਨਾਲ ਹੀ ਸਥਾਨਕ ਲੋਕਾਂ ਦੀ ਹਰ ਸੰਭਵ ਮਦਦ ਕਰੋ।

 

Continue Reading

National

ਟਰੱਕ ਅਤੇ ਕਾਰ ਦੀ ਟੱਕਰ ਦੌਰਾਨ ਫ਼ੌਜੀ ਜਵਾਨ ਅਤੇ ਉਸ ਦੇ ਪੁੱਤਰ ਦੀ ਮੌਤ

Published

on

By

 

 

 

ਹਰਦੋਈ, 28 ਜਨਵਰੀ (ਸ.ਬ.) ਹਰਦੋਈ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਫੌਜੀ ਜਵਾਨ ਅਤੇ ਉਸਦੇ ਦੋ ਸਾਲ ਦੇ ਪੁੱਤਰ ਦੀ ਮੌਤ ਹੋ ਗਈ ਜਦੋਂ ਕਿ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਇੱਕ ਪੁਲੀਸ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ।

ਹਰਦੋਈ ਪੂਰਬ ਦੇ ਵਧੀਕ ਪੁਲੀਸ ਸੁਪਰਡੈਂਟ (ਏਐਸਪੀ) ਨ੍ਰਿਪੇਂਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਲਖਨਊ-ਹਰਦੋਈ ਰਾਸ਼ਟਰੀ ਰਾਜਮਾਰਗ ਤੇ ਬਘੌਲੀ ਥਾਣਾ ਖੇਤਰ ਦੇ ਖਜੁਰਮਈ ਚੌਰਾਹੇ ਦੇ ਨੇੜੇ ਇੱਕ ਸਕਾਰਪੀਓ ਇੱਕ ਟਰੱਕ ਨਾਲ ਟਕਰਾ ਗਈ।

ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਕਾਰਪੀਓ ਸਵਾਰ ਰਾਜਾ ਸਿੰਘ, ਜੋ ਕਿ ਰਾਏਬਰੇਲੀ ਦੇ ਅੰਬੇਡਕਰ ਨਗਰ ਦਾ ਰਹਿਣ ਵਾਲਾ ਸੀ, ਅਤੇ ਉਸਦੇ ਪੁੱਤਰ ਲਕਸ਼ਯ ਪ੍ਰਤਾਪ ਸਿੰਘ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਰਿਸ਼ੂ ਸਿੰਘ ਗੰਭੀਰ ਜ਼ਖਮੀ ਹੋ ਗਈ।

ਰਿਸ਼ੂ ਨੂੰ ਕਛੂਨਾ ਸੀਐਸਸੀ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਪੁਲੀਸ ਵਿੱਚ ਕਾਂਸਟੇਬਲ ਹੈ।

Continue Reading

National

ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ

Published

on

By

 

ਰੋਹਤਕ, 28 ਜਨਵਰੀ (ਸ.ਬ.) ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਖ਼ਤ ਸੁਰੱਖਿਆ ਦੇ ਵਿਚਕਾਰ ਉਹ ਬੀਤੀ ਸਵੇਰੇ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲਿਆ।

ਇਸ ਵਾਰ ਰਾਮ ਰਹੀਮ ਬਾਗਪਤ ਆਸ਼ਰਮ ਨਾ ਜਾ ਕੇ ਸਿਰਸਾ ਸਥਿਤ ਡੇਰੇ ਵਿਖੇ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ 2017 ਵਿੱਚ ਸਜਾ ਸੁਣਾਉਣ ਦੇ ਬਾਅਦ ਉਸ ਨੂੰ ਸਿਰਸਾ ਡੇਰੇ ਵਿੱਚ ਜਾਣ ਦੀ ਇਜਾਜ਼ਤ ਮਿਲੀ ਹੈ।

ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਸ ਤੋਂ ਬਾਅਦ ਉਹ ਕਈ ਵਾਰ ਪੈਰੋਲ ਅਤੇ ਫਰਲੋ ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਪੈਰੋਲ ਦੇ ਦੌਰਾਨ ਉਸਨੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦਾ ਆਯੋਜਨ ਕੀਤਾ, ਜਿਨ੍ਹਾਂ ਵਿੱਚ ਉਸ ਦੇ ਸ਼ਰਧਾਲੂਆਂ ਦੀ ਵੱਡੀ ਸੰਖਿਆ ਨੇ ਹਿੱਸਾ ਲਿਆ। ਇਸ ਵਾਰ ਦੀ ਪੈਰੋਲ ਨੂੰ ਲੈ ਕੇ ਸੁਰੱਖਿਆ ਦੇ ਖਾਸ ਇੰਤਜ਼ਾਮ ਕੀਤੇ ਗਏ ਹਨ।

 

Continue Reading

Latest News

Trending