National
ਲਖਨਊ ਐਕਸਪ੍ਰੈਸ ਵੇਅ ਤੇ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 4 ਵਿਅਕਤੀਆਂ ਦੀ ਮੌਤ

ਆਗਰਾ, 27 ਜਨਵਰੀ (ਸ.ਬ.) ਆਗਰਾ ਦੇ ਫ਼ਤਿਹਾਬਾਦ ਵਿੱਚ ਲਖਨਊ ਐਕਸਪ੍ਰੈਸ ਵੇਅ ਤੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਕੁੰਭ ਇਸ਼ਨਾਨ ਕਰਨ ਤੋਂ ਬਾਅਦ ਕਾਰ ਰਾਹੀਂ ਜਾ ਰਿਹਾ ਪਰਿਵਾਰ ਦਾ ਐਕਸੀਡੈਂਟ ਹੋ ਗਿਆ। ਜ਼ਿਕਰਯੋਗ ਹੈ ਕਿ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਤੋਂ ਬਾਅਦ ਕਾਰ ਦੂਜੀ ਲਾਈਨ ਤੇ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਸਵਾਰ ਪੂਰੇ ਪਰਿਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਪੁਲੀਸ ਨੇ ਮਾਸੂਮ ਪੁੱਤਰ-ਧੀ ਸਮੇਤ ਕਾਰ ਵਿੱਚ ਫਸੀਆਂ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ।
ਪਛਾਣ ਤੋਂ ਬਾਅਦ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈਸ ਵੇਅ ਦੇ 31 ਕਿਲੋਮੀਟਰ ਤੇ ਵਾਪਰਿਆ। ਜ਼ਿਕਰਯੋਗ ਹੈ ਕਿ ਫਤਿਹਾਬਾਦ ਥਾਣਾ ਖੇਤਰ ਵਿੱਚ ਕਾਰ ਅਚਾਨਕ ਸੜਕ ਦੇ ਦੂਜੇ ਪਾਸੇ ਜਾ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਬੱਚਿਆਂ ਸਮੇਤ ਚਾਰ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ।
ਹਾਦਸੇ ਤੋਂ ਬਾਅਦ ਦੋਵੇਂ ਨੁਕਸਾਨੇ ਵਾਹਨਾਂ ਕਾਰਨ ਐਕਸਪ੍ਰੈਸ ਵੇਅ ਤੇ ਜਾਮ ਲੱਗ ਗਿਆ। ਪੁਲੀਸ ਨੇ ਕਰੇਨ ਦੀ ਮਦਦ ਨਾਲ ਵਾਹਨਾਂ ਨੂੰ ਹਟਾ ਕੇ ਸੜਕ ਤੇ ਟ੍ਰੈਫ਼ਿਕ ਨੂੰ ਹਟਾਇਆ। ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਐਸਐਨ ਮੈਡੀਕਲ ਕਾਲਜ ਆਗਰਾ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਇਹ ਪਰਿਵਾਰ ਦਿੱਲੀ ਦੇ ਉੱਤਮ ਨਗਰ ਦਾ ਰਹਿਣ ਵਾਲਾ ਹੈ, ਜੋ ਕੁੰਭ ਇਸ਼ਨਾਨ ਕਰਕੇ ਵਾਪਸ ਆ ਰਿਹਾ ਸੀ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ।
ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਓਮਪ੍ਰਕਾਸ਼ ਆਰੀਆ, ਉਸ ਦੀ ਪਤਨੀ ਪੂਰਨਿਮਾ ਸਿੰਘ, ਬੇਟੀ ਅਹਾਨਾ ਅਤੇ ਬੇਟਾ ਵਿਨਾਇਕ ਸ਼ਾਮਲ ਹਨ।
National
ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ : ਰਾਹੁਲ ਗਾਂਧੀ
ਨਵੀਂ ਦਿੱਲੀ, 13 ਮਾਰਚ (ਸ.ਬ.) ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਉਦੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਜਦੋਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਆਪੋ ਆਪਣੇ ਵੱਖਰੇਵੇਂ ਭੁੱਲ ਕੇ ਮਿਲਜੁਲ ਕੇ ਸਖ਼ਤ ਕਦਮ ਚੁੱਕਣ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਛੇ ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ਵਿਚ ਹੈ ਕਿਉਂਕਿ ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ (ਭਾਜਪਾ ਦਾ ਚੱਕਰਵਿਊ) ਬਣ ਗਿਆ ਹੈ। ਗਾਂਧੀ ਨੇ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਪੇਪਰ ਲੀਕ ਕਰਕੇ 6 ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਖਤਰੇ ਵਿਚ ਹੈ। ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ ਬਣ ਗਿਆ ਹੈ। ਪੇਪਰ ਲੀਕ ਮਿਹਤਨੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਯਕੀਨੀ ਤੇ ਤਣਾਅ ਵਿਚ ਧੱਕ ਦਿੰਦਾ ਹੈ, ਉਨ੍ਹਾਂ ਦੀ ਮਿਹਨਤ ਦਾ ਫਲ ਉਨ੍ਹਾਂ ਤੋਂ ਖੋਹ ਲੈਂਦਾ ਹੈ। ਨਾਲ ਹੀ ਅਗਲੀ ਪੀੜ੍ਹੀ ਨੂੰ ਸੁਨੇਹਾ ਦਿੰਦਾ ਹੈ ਕਿ ਬੇਈਮਾਨੀ, ਮਿਹਨਤ ਤੋਂ ਬਿਹਤਰ ਹੋ ਸਕਦੀ ਹੈ, ਜੋ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ।
ਗਾਂਧੀ ਨੇ ਕਿਹਾ ਕਿ ਅਜੇ ਇਕ ਸਾਲ ਨਹੀਂ ਹੋਇਆ ਜਦੋਂ ਨੀਟ ਪੇਪਰ ਲੀਕ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸਾਡੇ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਨੇ ਨਵੇਂ ਕਾਨੂੰਨ ਪਿੱਛੇ ਲੁਕ ਕੇ ਇਸ ਨੂੰ ਹੱਲ ਦੱਸਿਆ, ਪਰ ਇੰਨੇ ਸਾਰੇ ਹਾਲੀਆ ਲੀਕ ਨੇ ਉਸ ਨੂੰ ਨਾਕਾਮ ਸਾਬਤ ਕਰ ਦਿੱਤਾ। ਇਹ ਗੰਭੀਰ ਸਮੱਸਿਆ ਯੋਜਨਾਬੱਧ ਨਾਕਾਮੀ ਹੈ। ਇਸ ਦਾ ਖਾਤਮਾ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਆਪਸੀ ਵੱਖਰੇਵੇਂ ਭੁਲਾ ਕੇ ਤੇ ਮਿਲ ਕੇ ਸਖ਼ਤ ਕਦਮ ਚੁੱਕਣ ਨਾਲ ਹੋਵੇਗਾ। ਇਨ੍ਹਾਂ ਪ੍ਰੀਖਿਆਵਾਂ ਦਾ ਗੌਰਵ ਬਣੇ ਰਹਿਣਾ ਸਾਡੇ ਬੱਚਿਆਂ ਦਾ ਅਧਿਕਾਰ ਹੈ ਤੇ ਇਸ ਨੂੰ ਹਰ ਹਾਲ ਵਿਚ ਸੁਰੱਖਿਅਤ ਰੱਖਣਾ ਹੋਵੇਗਾ।
National
ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਕਾਲਜ ਪ੍ਰਿੰਸੀਪਲ ਗ੍ਰਿਫ਼ਤਾਰ
ਜੈਪੁਰ, 13 ਮਾਰਚ (ਸ.ਬ.) ਪੁਲੀਸ ਨੇ ਅੱਜ ਇੱਕ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਦਿਆਰਥਣਾਂ ਅਤੇ ਕੁਝ ਸਟਾਫ਼ ਮੈਂਬਰਾਂ ਵੱਲੋਂ ਪ੍ਰਿੰਸੀਪਲ ਸਈਦ ਮਸ਼ਕੂਰ ਅਲੀ ਖ਼ਿਲਾਫ਼ ਤਕਨੀਕੀ ਸਿੱਖਿਆ ਸਕੱਤਰ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਇੱਕ ਮਹੀਨੇ ਬਾਅਦ ਗ੍ਰਿਫਤਾਰੀ ਸਾਹਮਣੇ ਆਈ ਹੈ।
3 ਫਰਵਰੀ ਨੂੰ ਸ਼ਿਕਾਇਤ ਤੋਂ ਬਾਅਦ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਕਿਹਾ ਕਿ ਅਲੀ ਤੇ ਕਈ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਅਤੇ ਉਨ੍ਹਾਂ ਨੂੰ ਇਤਰਾਜ਼ਯੋਗ ਸੁਨੇਹੇ ਭੇਜਣ ਦਾ ਦੋਸ਼ ਹੈ। ਸੋਮਵਾਰ ਨੂੰ ਤਕਨੀਕੀ ਸਿੱਖਿਆ ਸਕੱਤਰ ਵੱਲੋਂ ਗਠਿਤ ਇੱਕ ਜਾਂਚ ਟੀਮ ਨੇ ਕਾਲਜ ਦਾ ਦੌਰਾ ਕੀਤਾ, ਪਰ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਨਵੀਂ ਜਾਂਚ ਦੀ ਮੰਗ ਕਰਦੇ ਹੋਏ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਪ੍ਰਿੰਸੀਪਲ ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ। ਜਿਸ ਉਪਰੰਤ ਇਕ ਪੁਲੀਸ ਟੀਮ ਮੌਕੇ ਤੇ ਪਹੁੰਚੀ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੇ ਕੇਸ ਦਰਜ ਕੀਤਾ। ਡੀਸੀਪੀ (ਪੂਰਬੀ) ਤੇਜਸਵਿਨੀ ਗੌਤਮ ਨੇ ਕਿਹਾ ਪੀੜਤ ਵਿਦਿਆਰਥੀਆਂ ਨੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ ਅਤੇ ਇਸ ਤੋਂ ਬਾਅਦ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
National
ਗੈਸ ਟੈਂਕਰ, ਪਿਕਅੱਪ ਅਤੇ ਕਾਰ ਦੀ ਟੱਕਰ ਦੌਰਾਨ 7 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖ਼ਮੀ

ਧਾਰ, 13 ਮਾਰਚ (ਸ.ਬ.) ਮੱਧ ਪ੍ਰਦੇਸ਼ ਦੇ ਧਾਰ ਵਿੱਚ ਬੀਤੀ ਦੇਰ ਰਾਤ ਬਦਨਵਰ-ਉਜੈਨ ਫੋਰਲੇਨ ਤੇ ਇੱਕ ਗੈਸ ਟੈਂਕਰ ਨੇ ਇੱਕ ਪਿਕਅੱਪ ਅਤੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ। ਉਥੇ ਹੀ ਤਿੰਨ ਲੋਕ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਥਾਣਾ ਬਦਨੌਰ ਦੀ ਪੁਲੀਸ ਨੂੰ ਦਿੱਤੀ।
ਮੌਕੇ ਤੇ ਪਹੁੰਚੀ ਪੁਲੀਸ ਨੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਕਾਰ ਵਿੱਚ ਸਵਾਰ ਮ੍ਰਿਤਕ ਮੰਦਸੌਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਘਟਨਾ ਬੀਤੀ ਰਾਤ ਕਰੀਬ 11 ਵਜੇ ਦੀ ਹੈ। ਇੰਡੇਨ ਗੈਸ ਦਾ ਟੈਂਕਰ ਉਜੈਨ ਵੱਲ ਜਾ ਰਿਹਾ ਸੀ। ਬਦਨਵਰ-ਉਜੈਨ ਫੋਰ ਲੇਨ ਤੇ ਟੈਂਕਰ ਗਲਤ ਪਾਸੇ ਚੱਲ ਰਿਹਾ ਸੀ।
ਇਸ ਦੌਰਾਨ ਟੈਂਕਰ ਨੇ ਪਹਿਲਾਂ ਪਿਕਅੱਪ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਕਾਰ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅਪ ਟੈਂਕਰ ਦੇ ਹੇਠਾਂ ਆ ਗਈ ਅਤੇ ਪਿਕਅਪ ਵਿੱਚ ਸਵਾਰ ਪੰਜ ਵਿੱਚੋਂ ਤਿੰਨ ਦੀ ਮੌਕੇ ਤੇ ਹੀ ਮੌਤ ਹੋ ਗਈ। ਗੱਡੀ ਵਿੱਚ ਦੋ ਲੋਕ ਫਸੇ ਰਹੇ। ਜਿਨ੍ਹਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ।
ਕਾਰ ਵਿੱਚ ਚਾਰ ਵਿਅਕਤੀ ਸਵਾਰ ਸਨ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂਕਿ ਇੱਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਬਦਨੌਰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਤੇ ਉਸ ਨੂੰ ਰਤਲਾਮ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਦਨਵਰ ਹਸਪਤਾਲ ਲਿਆਂਦਾ ਗਿਆ ਹੈ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ