Connect with us

Mohali

ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰਨ ਦੀ ਮੰਗ

Published

on

 

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਜਨਰਲ ਕੈਟਾਗਰੀਜ਼ ਵੈਲਫ਼ੇਅਰ ਫ਼ੈਡਰੇਸ਼ਨ ਪੰਜਾਬ ਵਲੋਂ ਮੰਗ ਕੀਤੀ ਗਈ ਹੈ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਤੁਰੰਤ ਕੀਤੀ ਜਾਵੇ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਇਸ ਸਰਕਾਰ ਦੇ ਤਿੰਨ ਸਾਲ ਬੀਤ ਗਏ ਹਨ ਪਰੰਤੂ ਇਸ ਨੇ ਹੁਣ ਤਕ ਕਾਂਗਰਸ ਸਰਕਾਰ ਦੁਆਰਾ ਬਣਾਏ ਗਏ ਜਨਰਲ ਕੈਟਾਗਰੀ ਕਮਿਸ਼ਨ ਨੂੰ ਚਾਲੂ ਨਹੀ ਕੀਤਾ। ਆਗੂਆਂ ਨੇ ਕਿਹਾ ਕਿ ਫੈਡਰੇਸ਼ਨ ਦੇ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਗਿਆ ਅਤੇ ਨਾ ਹੀ ਦੂਸਰੇ ਲੋੜੀਦੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ। ਇੱਥੋਂ ਤੱਕ ਕਿ ਇਸ ਕਮਿਸ਼ਨ ਨੂੰ ਕੋਈ ਵੀ ਦਫ਼ਤਰੀ ਬਿਲਡਿੰਗ ਅਲਾਟ ਨਹੀਂ ਕੀਤੀ ਗਈ। ਜਿਸ ਕਰਕੇ ਸਮੁੱਚੇ ਜਨਰਲ ਵਰਗ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਵਿਚ ਪੇਸ਼ ਕੀਤੇ ਤਿੰਨ ਸਲਾਨਾ ਬਜਟਾਂ ਵਿਚੋਂ ਦੋ ਬਜਟਾਂ ਵਿੱਚ ਮੁੱਖ ਮੰਤਰੀ ਵਜੀਫ਼ਾ ਯੋਜਨਾ ਤਹਿਤ ਨਾਂ ਮਾਤਰ ਰਾਸ਼ੀ ਹੀ ਜਨਰਲ ਵਰਗ ਦੇ ਵਿਦਿਆਰਥੀਆਂ ਲਈ ਅਲਾਟ ਕੀਤੀ ਗਈ ਸੀ। ਇਹ ਰਾਸ਼ੀ ਵੀ ਕੇਵਲ ਕਾਗਜਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਸਰਕਾਰ ਕਾਲਜਾਂ ਵਿਚ ਪੜ੍ਹਦੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਦੇ ਹੀ ਨਹੀਂ ਰਹੀ, ਜਿਸ ਕਰਕੇ ਸਰਕਾਰ ਦਾ ਜਨਰਲ ਵਰਗ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ।

ਆਗੂਆਂ ਨੇ ਕਿਹਾ ਕਿ ਇਸ ਸਰਕਾਰ ਨੇ ਜਨਰਲ ਵਰਗ ਨੂੰ ਖੁੱਡੇ ਲਾਇਨ ਲਗਾਇਆ ਹੋਇਆ ਹੈ ਅਤੇ ਸਮਾਂ ਆਉਣ ਤੇ 2027 ਵਿਚ ਜਨਰਲ ਵਰਗ ਇਸ ਸਰਕਾਰ ਨੂੰ ਖੁੱਡੇ ਲਾਇਨ ਲਗਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਬਰਾੜ, ਸੁਦੇਸ਼ ਕਮਲ ਸ਼ਰਮਾ, ਜਸਵੀਰ ਸਿੰਘ ਗੜਾਂਗ, ਰਣਜੀਤ ਸਿੰਘ, ਸੁਰਿੰਦਰ ਕੁਮਾਰ ਸਣੀ, ਕਪਲ ਦੇਵ ਪ੍ਰਾਸ਼ਰ, ਪ੍ਰਦੀਪ ਸਿੰਘ ਰਧਾਵਾ ਦਿਲਬਾਗ ਸਿੰਘ, ਗੁਰਜੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।

 

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending