Connect with us

Punjab

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ 2 ਫਰਵਰੀ ਨੂੰ ਕਰਨਗੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ

Published

on

 

ਪਟਿਆਲਾ, 29 ਜਨਵਰੀ (ਬਿੰਦੂ ਧੀਮਾਨ) ਸਿਹਤ ਵਿਭਾਗ ਵਿੱਚ ਪੋਸਟਾਂ ਅਤੇ ਉੱਮਰ ਹੱਦ ਵਿੱਚ ਛੋਟ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ 2 ਫਰਵਰੀ ਨੂੰ ਸਿਹਤ ਮੰਤਰੀ ਦੀ ਗੁਰਦੁਆਰਾ ਦੂਖ ਨਿਵਾਰਨ ਨੇੜਲੀ ਕੋਠੀ ਦਾ ਘਿਰਾਓ ਕਰਨਗੇ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਅਤੇ ਭਰਤੀਆਂ ਵਿੱਚ ਉਮਰ ਹੱਦ ਛੋਟ ਦੇਣ ਦੇ ਵਾਅਦੇ ਕਰਕੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਨੇ 34 ਮਹੀਨੇ ਵਿੱਚ ਸਿਰਫ਼ ਲਾਰੇ ਲਗਾਏ ਹਨ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਅਸਾਮੀ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀ ਭਰਤੀ ਨਹੀਂ ਕੀਤੀ ਅਤੇ ਨਾ ਹੀ ਮੁੱਖ ਮੰਤਰੀ ਸz ਭਗਵੰਤ ਮਾਨ ਨੇ ਦਰਜਨਾਂ ਵਾਰ ਕੀਤੇ ਉਮਰ ਹੱਦ ਛੋਟ ਦੇ ਵਾਅਦੇ ਨੂੰ ਪੂਰਾ ਕੀਤਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਦਸੰਬਰ 2024 ਦੇ ਪਹਿਲੇ ਹਫਤੇ ਇੱਕ ਸਮਾਗਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਵਿੱਚ ਭਰਤੀਆਂ ਕਰਨ ਅਤੇ ਉਮਰ ਹੱਦ ਛੋਟ ਦੇਣ ਦਾ ਐਲਾਨ ਕੀਤਾ ਸੀ। ਪ੍ਰੰਤੂ ਸਿਹਤ ਵਿਭਾਗ ਅੰਦਰ ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਮਨਜੂਰ ਹੋ ਚੁੱਕੀਆਂ 270 ਅਸਾਮੀਆਂ ਬਾਰੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵਲੋਂ ਕਈ ਮੀਟਿੰਗਾਂ ਕਰਕੇ ਵੀ ਲਾਰੇ ਹੀ ਲਗਾਏ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਦਾ ਡਿਪਲੋਮਾ ਸਾਲ 2012 ਤੋਂ ਬਾਅਦ ਬੰਦ ਹੋ ਚੁੱਕਾ ਹੈ ਅਤੇ ਪੰਜਾਬ ਵਿੱਚ ਚੱਲਦੇ ਤਿੰਨੇ ਸਰਕਾਰੀ ਕੇਂਦਰ ਸਾਲ 2014 ਤੋ ਬੰਦ ਪਏ ਹਨ। ਉਹਨਾਂ ਕਿਹਾ ਕਿ ਪਹਿਲਾਂ ਕੋਰਸ ਪਾਸ ਕਰ ਚੁੱਕੇ ਬੇਰੁਜ਼ਗਾਰਾਂ ਦੀ ਗਿਣਤੀ 2500 ਦੇ ਕਰੀਬ ਹੈ, ਜਿਹਨਾਂ ਵਿੱਚੋਂ 2000 ਦੇ ਕਰੀਬ ਓਵਰ ਏਜ਼ ਹੋ ਚੁੱਕੇ ਹਨ। ਦੂਜੇ ਪਾਸੇ 270 ਪੋਸਟਾਂ ਮਨਜੂਰ ਹੋ ਚੁੱਕੀਆਂ ਹਨ, ਜਿਸ ਸਬੰਧੀ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ 7 ਜਨਵਰੀ ਦੀ ਪੈਨਲ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਹੈ, ਪ੍ਰੰਤੂ ਕਰੀਬ ਇਕ ਮਹੀਨਾ ਬੀਤਣ ਉਪਰੰਤ ਵੀ ਉਮਰ ਹੱਦ ਛੋਟ ਦੇਣ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਜਿਸਦੇ ਰੋਸ ਵਜੋਂ 2 ਫਰਵਰੀ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਤਰਲੋਚਨ ਨਾਗਰਾ, ਮਨਪ੍ਰੀਤ ਬਠਿੰਡਾ ਅਤੇ ਕਰਮਜੀਤ ਸਿੰਘ ਬਰਨਾਲਾ ਆਦਿ ਵੀ ਹਾਜ਼ਰ ਸਨ।

 

Continue Reading

Chandigarh

ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

Published

on

By

 

ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ

Published

on

By

 

 

ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Continue Reading

Chandigarh

ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

Published

on

By

 

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ. ਟੀ., ਸੀ. ਐਚ. ਟੀ. ਅਤੇ ਬੀ. ਪੀ. ਈ. ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਹਾਸਿਲ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ. ਸੀ. ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

Continue Reading

Latest News

Trending