Mohali
ਏ ਡੀ ਸੀ ਸੋਨਮ ਚੌਧਰੀ ਵਲੋਂ ਐਂਬੂਲੈਂਸਾਂ ਅਤੇ ਪਸ਼ੂ ਉਠਾਉਣ ਵਾਲੇ ਵਾਹਨਾਂ ਦੀ ਜਲਦੀ ਖਰੀਦ ਦੇ ਹੁਕਮ

ਸਥਾਨਕ ਸੰਸਥਾਵਾਂ ਨੂੰ ਆਵਾਰਾ ਕੁੱਤਿਆਂ ਦੀ ਗਿਣਤੀ ਤੇ ਕਾਬੂ ਪਾਉਣ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼
ਐਸ ਏ ਐਸ ਨਗਰ, 30 ਜਨਵਰੀ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪੋ-ਆਪਣੇ ਖੇਤਰਾਂ ਲਈ ਐਂਬੂਲੈਂਸ-ਕਮ-ਐਨੀਮਲ ਲਿਫਟਰ ਵਾਹਨ ਜਲਦੀ ਖਰੀਦਣ ਦੇ ਆਦੇਸ਼ ਦਿੱਤੇ ਹਨ। ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਏਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੌਰਾਨ ਸੰਸਥਾ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਏ.ਡੀ.ਸੀ. ਚੌਧਰੀ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੀ ਆਬਾਦੀ ਨੂੰ ਰੋਕਣ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਸ਼ੁਰੂ ਕਰਨ ਵਿੱਚ ਦੇਰੀ ਨਾਲ ਕੁੱਤਿਆਂ ਦੇ ਕੱਟਣ ਦੇ ਮਾਮਲੇ ਵਧਣ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸਦੇ ਨਾਲ ਹੀ ਪਸ਼ੂ ਪਾਲਣ ਵਿਭਾਗ ਨੂੰ ਅਵਾਰਾ ਕੁੱਤਿਆਂ ਨੂੰ ਐਂਟੀ ਰੈਬੀਜ਼ (ਹਲਕਾਅ ਤੋਂ ਬਚਾਅ) ਦਵਾਈ ਨਾਲ ਟੀਕਾਕਰਨ ਕਰਨ ਲਈ ਮਹੀਨਾਵਾਰ ਐਂਟੀ-ਰੇਬੀਜ਼ ਕੈਂਪਾਂ ਦੀ ਗਿਣਤੀ ਇੱਕ ਮਹੀਨੇ ਤੋਂ ਵਧਾ ਕੇ ਦੋ ਕਰਨ ਲਈ ਕਿਹਾ ਗਿਆ।
ਲਾਲੜੂ (ਮਗਰਾ ਕੈਟਲ ਪੌਂਡ) ਵਿਖੇ ਬਣ ਰਹੀ ‘ਲਾਲੜੂ ਇਨਫਰਮਰੀ’ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਨੇ ਲਾਲੜੂ ਨਗਰ ਕੌਂਸਲ ਨੂੰ ਬਿਮਾਰ ਅਤੇ ਜ਼ਖਮੀ ਪਸ਼ੂਆਂ ਨੂੰ ਉੱਥੇ ਰੱਖਣ ਲਈ ਜਲਦੀ ਤੋਂ ਜਲਦੀ ਇਨਫਰਮਰੀ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਰੱਖਣ ਵਾਲੇ ਐਨਕਲੋਜ਼ਰ ਪ੍ਰਜਾਤੀ ਅਤੇ ਆਕਾਰ ਅਨੁਸਾਰ ਹੋਣੇ ਚਾਹੀਦੇ ਹਨ ਤਾਂ ਜੋ ਜਾਨਵਰਾਂ ਨੂੰ ਉਨ੍ਹਾਂ ਦੀ ਉੱਥੇ ਰਹਿਣ ਦੌਰਾਨ ਅਸੁਵਿਧਾ ਮਹਿਸੂਸ ਨਾ ਹੋਵੇ। ਈ ਓ ਲਾਲੜੂ ਨੂੰ ਇਨਫਰਮਰੀ ਅਧੀਨ ਜ਼ਮੀਨ ਦੀ ਟਾਈਟਲ ਡੀਡ (ਮਾਲਕੀ) ਐਸ ਪੀ ਸੀ ਏ ਦੇ ਨਾਂ ਤੇ ਤਬਦੀਲ ਕਰਨ ਲਈ ਵੀ ਕਿਹਾ ਗਿਆ। ਈ.ਓ. ਲਾਲੜੂ ਗੁਰਬਖਸ਼ੀਸ਼ ਸਿੰਘ ਨੂੰ ਮਗਰਾ ਕੈਟਲ ਪੌਂਡ ਵਿਖੇ ਬਾਇਓ-ਮਾਸ ਆਧਾਰਿਤ ਬਿਜਲੀ ਜਨਰੇਟਰ ਨੂੰ ਪੂਰੀ ਸਮਰੱਥਾ ਤੇ ਚਲਾਉਣ ਲਈ ਗੋਹੇ ਵਾਲੇ ਪਾਣੀ ਦੇ ਟੋਇਆਂ (ਸਲੱਰੀ ਪਿਟਸ) ਦੀ ਸਫਾਈ ਦਾ ਕੰਮ ਵੀ ਨਗਰ ਕੌਂਸਲ ਰਾਹੀਂ ਕਰਵਾਉਣ ਲਈ ਕਿਹਾ ਗਿਆ। ਇਹ ਜਨਰੇਟਰ 10 ਕਿਲੋਵਾਟ ਬਿਜਲੀ ਪੈਦਾ ਕਰਦਾ ਹੈ।
ਮੀਟਿੰਗ ਵਿੱਚ ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਈਕੋਸਿਟੀ ਅਤੇ ਐਰੋਸਿਟੀ ਵਰਗੇ ਖੇਤਰਾਂ ਵਿੱਚ ਪਸ਼ੂ ਜਨਮ ਨਿਯੰਤਰਣ ਮੁਹਿੰਮ ਸ਼ੁਰੂ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਲਿਖਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਸੁਸਾਇਟੀ ਦੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।
Mohali
ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਪੰਜਾਬ ਭਰ ਵਿੱਚ ਹੋ ਰਹੇ ਹਨ ਥਾਂ ਥਾਂ ਖੇਡ ਮੇਲੇ : ਕੁਲਵੰਤ ਸਿੰਘ

ਪਿੰਡ ਬੈਰੋਪੁਰ ਭਾਗੋ ਮਾਜਰਾ ਦੇ ਖੇਡ ਮੇਲੇ ਦਾ ਪੋਸਟਰ ਰਿਲੀਜ਼ ਕੀਤਾ
ਐਸ ਏ ਐਸ ਨਗਰ, 12 ਮਾਰਚ (ਸ.ਬ.) ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਸਮੁੱਚਾ ਪੰਜਾਬ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੀ ਪਨੀਰੀ ਹੈ ਅਤੇ ਇਸ ਵੇਲੇ ਲੋੜ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨ ਵੱਲ ਤੋਰਿਆ ਜਾਵੇ। ਪਿੰਡ ਬੈਰੋਪੁਰ ਭਾਗੋ ਮਾਜਰਾ ਦੇ ਖੇਡ ਮੇਲੇ ਦਾ ਪੋਸਟਰ ਰਿਲੀਜ਼ ਕਰਨ ਮੌਕੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖਿਡਾਰੀਆਂ ਅਤੇ ਖੇਡਾਂ ਦਾ ਆਯੋਜਨ ਕਰਨ ਵਾਲੇ ਪ੍ਰਬੰਧਕਾਂ ਦੇ ਲਈ ਪੰਜਾਬ ਭਰ ਦੇ ਵਿੱਚ ਸਾਜਗਾਰ ਮਾਹੌਲ ਬਣਾਇਆ ਗਿਆ ਜਿਸ ਦੇ ਚਲਦਿਆਂ ਥਾਂ-ਥਾਂ ਵੱਡੇ-ਵੱਡੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਯੁਵਕ ਸੇਵਾਵਾਂ ਕਲੱਬ ਬੈਰੋਪੁਰ (ਰਜਿ:) ਵੱਲੋਂ ਪਿੰਡ ਬੈਰੋਪੁਰ- ਭਾਗੋ ਮਾਜਰਾ ਵਿਖੇ 7ਵਾਂ ਬਾਲੀਵਾਲ ਸ਼ੂਟਿੰਗ (ਕੱਚੀ) ਮਹਾਕੁੰਭ 22 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ, ਜਦ ਕਿ 23 ਮਾਰਚ 2025 ਨੂੰ ਪਹਿਲਾ ਕੁਸ਼ਤੀ ਮੁਕਾਬਲਾ- ਸ਼ਹੀਦ ਭਗਤ ਸਿੰਘ ਕੇਸਰੀ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ ਜਿਸਦਾ ਪੋਸਟਰ ਅੱਜ ਰਿਬਲੀਜ ਕੀਤਾ ਗਿਆ ਹੈ। ਉਹਨਾਂ ਇਸ ਖੇਡ ਮੇਲੇ ਦੇ ਪ੍ਰਬੰਧਕਾਂ ਨੂੰ ਭਰੋਸਾ ਦਿਵਾਇਆ ਕਿ ਖੇਡ ਮੇਲੇ ਦੇ ਆਯੋਜਨ ਵਿੱਚ ਉਹਨਾਂ ਦੀ ਜੋ ਵੀ ਜਿੰਮੇਵਾਰੀ ਲਗਾਈ ਜਾਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਗੁਰਜੰਟ ਸਿੰਘ ਭਾਗੋ ਮਾਜਰਾ ਨੇ ਦੱਸਿਆ ਕਿ ਖੇਡ ਮੇਲੇ ਦੇ ਦੌਰਾਨ 8 ਲੱਖ ਰੁਪਏ ਦੇ ਨਗਦ ਇਨਾਮ ਤਕਸੀਮ ਕੀਤੇ ਜਾਣਗੇ।
Mohali
ਜੁਆਏ ਬੈਦਵਾਣ ਨੇ ਕੌਮੀ ਯੂਥ ਖੇਡਾਂ ਵਿੱਚ ਅੰਡਰ 18 ਸ਼ਾਟ ਪੁਟ ਵਿੱਚ ਪੂਰੇ ਭਾਰਤ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

ਐਸ ਏ ਐਸ ਨਗਰ, 12 ਮਾਰਚ (ਸ.ਬ.) ਮੁਹਾਲੀ ਦੇ ਪਿੰਡ ਮਟੌਰ ਦੀ ਵਸਨੀਕ ਜੁਆਏ ਬੈਦਵਾਣ ਨੇ ਪਟਨਾ ਸਾਹਿਬ ਵਿੱਚ 10 ਤੋਂ 12 ਮਾਰਚ ਤਕ ਹੋਈਆਂ ਯੂਥ ਖੇਡਾਂ ਵਿੱਚ ਅੰਡਰ 18 ਸ਼ਾਟ ਪੁਟ (ਗੋਲਾ ਸੁੱਟਣ) ਵਿੱਚ ਪੂਰੇ ਭਾਰਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜੁਆਏ ਬੈਦਵਾਣ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਦੀ ਪੁੱਤਰੀ ਹੈ ਅਤੇ ਉਸਨੇ 2023 ਵਿੱਚ ਅੰਡਰ 14 ਤਾਮਿਲਨਾਡੂ ਵਿੱਚ ਵੀ ਪੂਰੇ ਭਾਰਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਪਿਛਲੇ ਸਾਲ (2024 ਵਿੱਚ) ਲਖਨਊ ਵਿਖੇ ਅੰਡਰ 16 ਵਰਗ ਵਿੱਚ ਜੁਆਏ ਬੈਦਵਾਣ ਨੇ ਗੋਲਾ ਸੁੱਟਣ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਸੀ। ਜੁਆਏ ਬੈਦਵਾਣ ਮੁਹਾਲੀ ਕੇ ਵੀ ਸਕੂਲ ਦੀ 9 ਵੀਂ ਦੀ ਵਿਦਿਆਰਥਣ ਹੈ।
ਜੁਆਏ ਬੈਦਵਾਣ ਦੇ ਗੋਲਡ ਮੈਡਲ ਜਿੱਤਣ ਤੇ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ ਬਲਵੀਰ ਸਿੰਘ ਰਾਜੇਵਾਲ, ਪਰਮਿੰਦਰ ਸਿੰਘ ਚਾਲਾਕੀ ਜਨਰਲ ਸਕੱਤਰ, ਪ੍ਰਗਟ ਸਿੰਘ ਕੋਟ ਪਨੈਚ, ਕਿਸਾਨ ਆਗੂ ਕਿਰਪਾਲ ਸਿੰਘ ਸਿਆਓ ਜਿਲਾ ਪ੍ਰਧਾਨ ਮੁਹਾਲੀ, ਕੋਚ ਡਾ ਸਵਰਨ ਸਿੰਘ, ਕੋਚ ਮਲਕੀਅਤ ਸਿੰਘ ਬੈਦਵਾਣ ਅਤੇ ਮਨਜੀਤ ਸਿੰਘ ਸਰਪੰਚ ਤੰਗੋਰੀ ਨੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਜੁਆਏ ਬੈਦਵਾਣ ਨੇ ਗੋਲਡ ਮੈਡਲ ਜਿੱਤ ਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
Mohali
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਜੁਆਏ ਬੈਦਵਾਣ ਨੂੰ ਸਨਮਾਨਿਤ ਕੀਤਾ

ਐਸ ਏ ਐਸ ਨਗਰ, 12 ਮਾਰਚ (ਸ.ਬ.) ਮੁਹਾਲੀ ਦੇ ਕਿਸਾਨ ਆਗੂ ਪਰਮਦੀਪ ਬੈਦਵਾਣ ਦੀ ਹੋਣਹਾਰ ਸਪੁੱਤਰੀ ਜੁਆਏ ਬੈਦਵਾਣ ਨੇ ਗੋਲਾ ਸੁੱਟਣ ਵਿੱਚ ਭਾਰਤ ਵਿੱਚ ਅੰਡਰ 18 ਯੂਥ ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਮੁਹਾਲੀ ਪੁੱਜਣ ਤੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਜੁਆਏ ਬੈਦਵਾਨ ਦਾ ਸਨਮਾਨ ਕੀਤਾ।
ਉਹਨਾਂ ਕਿਹਾ ਕਿ ਜੁਆਏ ਬੈਦਵਾਣ ਨੇ ਮੁਹਾਲੀ ਦੇ ਨਾਲ ਨਾਲ ਪੰਜਾਬ ਅਤੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿੱਚ ਅੱਗੇ ਆ ਰਹੀਆਂ ਹਨ ਅਤੇ ਖਾਸ ਤੌਰ ਤੇ ਖੇਡਾਂ ਵਿੱਚ ਸਾਡੀਆਂ ਬੱਚੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਹਨਾਂ ਕਿਹਾ ਕਿ ਜੁਆਏ ਬੈਦਵਾਣ ਦੀ ਇਹ ਉਪਲਬਧੀ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰੇਗੀ। ਜੁਆਏ ਬੈਦਵਾਣ ਦੇ ਪਿਤਾ ਪਰਮਦੀਪ ਸਿੰਘ ਬੈਦਵਾਣ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਉਹ ਦਿਨ ਰਾਤ ਆਪਣੀ ਬੱਚੀ ਨੂੰ ਚੈਂਪੀਅਨ ਬਣਾਉਣ ਲਈ ਲਗਾਤਾਰ ਮਿਹਨਤ ਕਰਦੇ ਰਹੇ ਹਨ। ਉਹਨਾਂ ਨੇ ਚੈਂਪੀਅਨ ਐਥਲੀਟ ਦੇ ਕੋਚ ਸਵਰਨ ਸਿੰਘ ਦਾ ਵੀ ਸਨਮਾਨ ਕੀਤਾ ਜਿਹਨਾਂ ਨੇ ਮੁਹਾਲੀ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕਈ ਖਿਡਾਰੀ ਤਿਆਰ ਕੀਤੇ ਹਨ।
ਇਸ ਮੌਕੇ ਮਲਕੀਅਤ ਸਿੰਘ ਪ੍ਰਧਾਨ ਅਥਲੈਟਿਕ ਐਸੋਸੀਏਸ਼ਨ ਮੁਹਾਲੀ, ਪਰਮਜੀਤ ਸਿੰਘ, ਅਮਰਜੀਤ ਸਿੰਘ, ਮਨਦੀਪ ਕੌਰ, ਸੁਰਜੀਤ ਸਿੰਘ ਮਟੌਰ, ਰਮਨਜੀਤ ਸਿੰਘ ਲਿੱਧੜ, ਰਾਜਨ ਪੁਰੀ ਹਾਜ਼ਰ ਸਨ।
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ