Connect with us

Mohali

ਨਯਾ ਸਵੇਰਾ ਫਾਊਂਡੇਸ਼ਨ ਵੱਲੋਂ ਚੁੰਨੀ ਕਲਾਂ ਵਿਚ ਮੈਡੀਕਲ ਕੈਂਪ ਦਾ ਆਯੋਜਨ

Published

on

 

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਮੁਹਾਲੀ, ਝੰਜੇੜੀ ਦੀ ਨਯਾ ਸਵੇਰਾ ਫਾਊਂਡੇਸ਼ਨ ਵੱਲੋਂ ਗੁਰਦਵਾਰਾ ਸਾਹਿਬ, ਚੁੰਨੀ ਕਲਾਂ ਵਿੱਚ ਨੇੜਲੇ 10-12 ਪਿੰਡਾਂ ਦੇ ਵਾਸੀਆਂ ਨੂੰ ਮੁਫ਼ਤ ਅਤੇ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਉਪਲਬਧ ਕਰਾਉਣ ਲਈ ਇੱਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਿੰਡਾਂ ਦੇ ਵਸਨੀਕਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।

ਮੈਡੀਕਲ ਕੈਂਪ ਵਿੱਚ ਡਾ. ਅਨੰਤ ਛਤਵਾਲ, ਜਨਰਲ ਫਿਜੀਸ਼ੀਅਨ, ਲੀਨਾ ਗਰਗ ਪਰਿਵਾਰਿਕ ਸਲਾਹਕਾਰ ਮਾਹਿਰ, ਡਾ. ਪ੍ਰਗਤੀ ਗੋਦਾਰਾ ਪੋਸ਼ਣ ਮਾਹਿਰ, ਡਾ. ਨਵੀਨ ਸ਼ਰਮਾ ਆਪਟੋਮੇਟ੍ਰਿਸਟ ਮਾਹਿਰ, ਡਾ. ਗਗਨਦੀਪ ਸਚਦੇਵਾ ਆਰਥੋਪੈਡਿਕਸ ਮਾਹਿਰ, ਡਾ. ਪੰਕਜ ਜੈਨ ਬਾਲਰੋਗ ਮਾਹਿਰ, ਡਾ. ਸ਼ੀਤਲ ਭਾਰਦਵਾਜ ਗਾਇਨੇਕੋਲੋਜਿਸਟ ਮਾਹਿਰ , ਡਾ. ਨਵਨੀਤ ਕੌਰ ਅੱਖਾਂ ਦੇ ਮਾਹਿਰ ਵਲੋਂ ਮਰੀਜਾਂ ਦੀ ਜਾਂਚ ਕੀਤੀ ਗਈ।

ਸੀ ਜੀ ਸੀ ਝੰਜੇੜੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਦੱਸਿਆਂ ਕਿ ਨਯਾ ਸਵੇਰਾ ਫਾਊਂਡੇਸ਼ਨ ਵੱਲੋਂ ਉੱਚ-ਮਿਆਰੀ ਮੈਡੀਕਲ ਸੇਵਾਵਾਂ ਉਪਲਬਧ ਕਰਵਾਉਣ ਲਈ ਕੈਂਪ ਲਗਾਇਆ ਗਿਆ ਹੈ ਜਿਸ ਵਿਚ ਪੂਰੇ ਖੇਤਰ ਵਿਚ ਰਹਿਣ ਵਾਲੇ ਲੋਕਾਂ ਨੂੰ ਸਿਹਤ ਸੰਭਾਲ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ

Published

on

By

 

 

ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Continue Reading

Mohali

ਏ. ਡੀ. ਸੀ. ਵੱਲੋਂ ਪੋਪਲਸ ਆਈਲੈਟਸ ਅਕੈਡਮੀ ਦਾ ਲਾਇਸੰਸ ਰੱਦ

Published

on

By

 

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੋਪਲਸ ਆਈਲੈਟਸ ਅਕੈਡਮੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਕਾਰਵਾਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੋਪਲਸ ਆਈਲੈਟਸ ਅਕੈਡਮੀ ਐਸ. ਸੀ. ਐਫ. ਨੰ: 12, ਤੀਜੀ ਮੰਜਿਲ, ਫੇਜ-5, ਮੁਹਾਲੀ ਦੇ ਮਾਲਕ ਸ੍ਰੀਮਤੀ ਪੋਪਲ ਕੌਰ ਅਰੋੜਾ (ਪ੍ਰੋਪਰਾਈਟਰ) ਵਾਸੀ ਸੰਨੀ ਿ ੲੰਨਕਲੇਵ, ਸੈਕਟਰ 125, ਖਰੜ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸਦੀ ਮਿਆਦ 25-10-2021 ਨੂੰ ਖਤਮ ਹੋ ਚੁੱਕੀ ਹੈ।

ਉਹਨਾਂ ਦੱਸਿਆ ਕਿ ਲਾਇਸੰਸੀ ਵੱਲੋਂ ਨਵੀਨੀਕਰਨ ਅਰਜ਼ੀ ਦੇ ਜੁਆਬ ਵਿੱਚ ਮੰਗੇ ਗਏ (ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ) ਜਵਾਬ/ਸਪਸ਼ਟੀਕਰਨ/ਦਸਤਾਵੇਜ਼ ਪੇਸ਼ ਨਾ ਕਰਨ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 48/ਐਮ.ਸੀ-2 ਮਿਤੀ 26-10-2016 ਨੂੰ ਤੁਰੰਤ ਪ੍ਰਭਾਵ ਤੋਂ ਰੱਦ, ਕੈਂਸਲ ਕਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਐਕਟ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ /ਡਾਇਰੈਕਟਰ/ ਪਾਰਟਨਰ/ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਵੀ ਕਰਨਗੇ।

Continue Reading

Mohali

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਸਤਿਕਾਰ ਵਿੱਚ ਸ਼ਰਧਾਂਜਲੀ ਸਮਾਗਮ

Published

on

By

 

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1 ਬੈਰੀਅਰ ਮੁਹਾਲੀ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਮਨੋਹਰ ਕੀਰਤਨ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਸz. ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਤੇ ਸਾਰੀ ਸਿੱਖ ਕੌਮ ਨੂੰ ਮਾਣ ਹੈ ਜੋ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ ਅਤੇ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਵਜੋਂ ਦੁਨੀਆਂ ਵਿੱਚ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਉੱਚ ਕੋਟੀ ਦੇ ਅਰਥ ਸ਼ਾਸਤਰੀ ਅਤੇ ਵਿਦਵਾਨ ਡਾਕਟਰ ਮਨਮੋਹਨ ਸਿੰਘ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ।

ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਸੋਧੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦਾ ਜੀਵਨ ਸਿੱਖ ਧਰਮ ਦੇ ਸਿਧਾਂਤਾਂ ਉੱਪਰ ਅਧਾਰਿਤ ਸੀ। ਉਹ ਹਮੇਸ਼ਾ ਸਾਦਗੀ ਇਮਾਨਦਾਰੀ ਅਤੇ ਸੇਵਾ ਦੇ ਸਿਧਾਂਤਾਂ ਤੋਂ ਪ੍ਰੇਰਿਤ ਰਹਿੰਦੇ ਸਨ ਗੁਰਦੁਆਰੇ ਜਾਂਦੇ ਸਨ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਸਨ। ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਡਾਕਟਰ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਵਿੱਚ ਵਿਸ਼ਵਾਸ ਰੱਖਣ ਵਾਲੇ ਸਿੱਖ ਪ੍ਰਧਾਨ ਮੰਤਰੀ ਸਨ, ਜੋ ਕਿਸੇ ਲੋੜਵੰਦ ਦੀ ਮਦਦ ਕਰਨ ਨੂੰ ਪਰਉਪਕਾਰ ਸਮਝਦੇ ਸਨ। ਸz. ਕਰਮ ਸਿੰਘ ਬੱਬਰਾ (ਸਾਬਕਾ ਪ੍ਰਧਾਨ ਰਾਮਗੜੀਆ ਸਭਾ) ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ ਬਣਾਇਆ ਗਿਆ ਸੂਚਨਾ ਅਧਿਕਾਰ ਐਕਟ ਆਰ ਟੀ ਆਈ ਜੋ ਪੰਚਾਇਤ ਨੂੰ ਲੈ ਕੇ ਸਾਂਸਦ ਤੱਕ ਲਾਗੂ ਹੋਇਆ ਇੱਕ ਮੀਲ ਪੱਥਰ ਮੰਨਿਆ ਜਾਂਦਾ ਹੈ।

ਇਸ ਮੌਕੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਘਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ ਚਾਰ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪਦਮਦੀਪ ਸਿੰਘ, ਫੇਜ਼ 6 ਦੇ ਪ੍ਰਧਾਨ ਜਸਪਾਲ ਸਿੰਘ, ਫੇਜ਼ 1 ਦੇ ਪ੍ਰਧਾਨ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ।

Continue Reading

Latest News

Trending