Connect with us

Punjab

ਪਟਿਆਲਾ ਪੁਲੀਸ ਵੱਲੋਂ ਲੁੱਟਾ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦੇ 5 ਮੈਂਬਰ ਕਾਬੂ

Published

on

 

 

ਦੋ ਪਿਸਤੌਲਾਂ ਅਤੇ 9 ਕਾਰਤੂਸ ਬਰਾਮਦ

ਪਟਿਆਲਾ, 30 ਜਨਵਰੀ (ਬਿੰਦੂ ਧੀਮਾਨ) ਪਟਿਆਲਾ ਪੁਲੀਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਗੈਂਗ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀਆਂ ਤੋਂ ਪਿਸਤੌਲ .315 ਬੋਰ (ਸਮੇਤ 4 ਰੌਦ ਜਿੰਦਾ) ਅਤੇ ਇੱਕ ਪਿਸਤੌਲ 32 ਬੋਰ (ਸਮੇਤ 5 ਰੌਦ ਜਿੰਦਾ) ਬ੍ਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਪਟਿਆਲਾ ਸ੍ਰੀ ਨਾਨਕ ਸਿੰਘ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਇੰਸ: ਹਰਜਿੰਦਰ ਸਿੰਘ ਢਿੱਲੋਂ ਅਤੇ ਐਸ.ਆਈ ਸੁਰਜੀਤ ਸਿੰਘ ਦੀ ਟੀਮ ਨੇ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਇਹ ਸਾਰੇ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜੀ ਸੰਗਠਿਤ ਗਿਰੋਹ ਦੇ ਮੈਂਬਰ ਹਨ, ਜਿਨ੍ਹਾਂ ਦੇ ਖਿਲਾਫ ਹਰਿਆਣਾ ਵਿੱਚ ਪਹਿਲਾਂ ਵੀ ਕਾਫੀ ਮੁੱਕਦਮੇ ਦਰਜ ਹਨ ਅਤੇ ਇਹ ਵਿਅਕਤੀ ਇਹਨਾਂ ਮੁੱਕਦਮਿਆਂ ਵਿੱਚ ਭਗੌੜੇ ਵੀ ਹਨ।

ਉਹਨਾਂ ਦੱਸਿਆ ਕਿ ਮੁਲਜਮਾਂ ਨੇ ਆਪਣੇ ਸਾਥੀ ਗੈਂਗ ਮੈਂਬਰਾਂ ਨਾਲ ਮਿਲ ਕੇ ਪੰਜਾਬ ਵਿੱਚ ਵੀ ਕਈ ਵਾਰਦਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਹੁਣ ਵੀ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਵਿਊਤਬੰਦੀ ਕਰ ਰਹੇ ਸਨ। ਕਾਬੂ ਕੀਤੇ ਗਏ ਵਿਅਕਤੀਆਂ ਦੇ ਨਾਮ ਮਨੀਸ਼ ਕੁਮਾਰ ਵਾਸੀ ਢੇਹਾ ਕਾਲੋਨੀ, ਅੰਬਾਲਾ ਕੈਂਟ ਹਰਿਆਣਾ, ਸਾਹਿਲ ਵਾਸੀ ਮੁਹੱਲਾ ਸੂਤਵੱਟਾ, ਪਟਿਆਲਾ, ਵਰੁਣ ਕੁਮਾਰ ਵਾਸੀ ਮੁਹੱਲਾ ਸੂਈਗਰਾਂ ਪਟਿਆਲਾ, ਸਾਹਿਲ ਕੁਮਾਰ ਵਾਸੀ ਗੋਬਿੰਦ ਨਗਰ, ਸਦਰ ਬਾਜ਼ਾਰ, ਸਹਾਰਨਪੁਰ, ਉੱਤਰ ਪ੍ਰਦੇਸ਼, ਸੁਦੇਸ਼ ਵਾਸੀ ਢੇਹਾ ਕਾਲੋਨੀ, ਅੰਬਾਲਾ ਕੈਂਟ, ਹਰਿਆਣਾ ਹਨ। ਉਹਨਾਂ ਦੱਸਿਆ ਕਿ ਗਿਰੋਹ ਦਾ ਮੁੱਖ ਸਰਗਨਾ ਮਾਨਵ ਉਰਫ ਬੋਖਲ ਵਾਸੀ ਢੇਹਾ ਕਾਲੋਨੀ, ਅੰਬਾਲਾ ਕੈਂਟ ਹੈ, ਜਿਸਦੀ ਗ੍ਰਿਫਤਾਰੀ ਬਾਕੀ ਹੈ।

ਉਹਨਾਂ ਦੱਸਿਆ ਕਿ ਪੁਲੀਸ ਨੂੰ ਮੁਖਬਰ ਤੋਂ ਇਤਲਾ ਮਿਲੀ ਸੀ ਕਿ ਮਨੀਸ਼ ਕੁਮਾਰ, ਸਾਹਿਲ, ਵਰੁਨ ਕੁਮਾਰ, ਸਾਹਿਲ ਕੁਮਾਰ ਅਤੇ ਸੁਦੇਸ (ਜਿਨ੍ਹਾਂ ਪਾਸ ਅਸਲਾ ਅਤੇ ਮਾਰੂ ਹਥਿਆਰ ਹਨ) ਕਿਸੇ ਵੱਡੀ ਡਕੈਤੀ/ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਵਿਊਤਬੰਦੀ ਕਰ ਰਹੇ ਹਨ ਅਤੇ ਇਹਨਾਂ ਨੇ ਪੰਜਾਬ ਵਿੱਚ ਆਪਣੇ ਸਾਥੀ ਗੈਂਗ ਮੈਂਬਰਾਂ ਨਾਲ ਰਲ ਕੇ ਕਈ ਵਾਰਦਤਾਂ ਨੂੰ ਅੰਜ਼ਾਮ ਦਿੱਤਾ ਹੋਇਆ ਹੈ। ਉਹਨਾਂ ਕਿਹਾ ਕਿ ਇਸਤੇ ਕਾਰਵਾਈ ਕਰਦਿਆਂ ਸ:ਥ: ਸੁਰਜਨ ਸਿੰਘ ਨੇ ਪੁਲੀਸ ਪਾਰਟੀ ਨਾਲ ਇਹਨਾਂ ਨੂੰ ਡਕਾਲਾ ਰੋਡ ਤੇ ਖੰਡਰ ਬਣੇ ਕੁਆਟਰਾਂ ਦੇ ਨੇੜਿਉਂ ਗ੍ਰਿਫਤਾਰ ਕਰਕੇ ਇਹਨਾਂ ਤੋਂ ਦੋ ਪਿਸਤੌਲਾਂ, 9 ਜਿੰਦਾ ਕਾਰਤੂਸ ਜਿੰਦਾ ਅਤੇ ਚੋਰੀ ਦੇ ਦੋ ਮੋਟਰਸਾਈਕਲ ਬ੍ਰਾਮਦ ਕੀਤੇ ਹਨ।

ਇਹਨਾਂ ਵਿਅਕਤੀਆਂ ਦੇ ਖਿਲਾਫ ਬੀ ਐਨ ਐਸ ਦੀ ਧਾਰਾ 310(4), 310(5), 317(3), 61(2), ਆਰਮਸ ਐਕਟ ਦੀ ਧਾਰ 25/54/59 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਹਨਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਨੇ ਹੋਰ ਕਿੰਨੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਦੇ ਗੈਂਗ ਦਾ ਮੁੱਖ ਸਰਗਨਾ ਮਾਨਵ ਉਰਫ ਬੋਖਲ ਵਾਸੀ ਢੇਹਾ ਕਾਲੋਨੀ, ਅੰਬਾਲਾ ਕੈਂਟ ਹਰਿਆਣਾ ਦਾ ਹੈ, ਜਿਸਦੇ ਖਿਲਾਫ ਚੋਰੀ ਅਤੇ ਲੜਾਈ ਝਗੜੇ ਦੇ 21 ਮੁੱਕਦਮੇ ਅੰਬਾਲਾ, ਹਰਿਆਣਾ ਵਿਖੇ ਵੱਖ-ਵੱਖ ਥਾਣਿਆਂ ਵਿੱਚ ਦਰਜ ਰਜਿਸਟਰ ਹਨ। ਮਾਨਵ ਉਰਫ ਬੋਖਲ, ਮਨੀਸ਼ ਕੁਮਾਰ, ਸਾਹਿਲ, ਵਰੁਣ ਕੁਮਾਰ, ਸਾਹਿਲ ਕੁਮਾਰ ਅਤੇ ਸੁਦੇਸ਼ ਨੇ ਆਪਸ ਵਿੱਚ ਰਲ ਕੇ ਕਾਫੀ ਵਾਰਦਾਤ ਨੂੰ ਪਟਿਆਲਾ ਅਤੇ ਅੰਬਾਲਾ ਸ਼ਹਿਰ ਵਿੱਚ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ। ਇਹ ਦੋਸ਼ੀਆਨ ਅੰਬਾਲਾ ਸ਼ਹਿਰ ਦੇ ਮੁੱਕਦਮਿਆਂ ਵਿੱਚ ਲੋੜੀਦੇ ਹੋਣ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਪਟਿਆਲਾ ਸ਼ਹਿਰ ਵਿੱਚ ਕਿਰਾਏ ਤੇ ਕਮਰਾ ਲੈ ਕੇ ਰਹਿ ਰਹੇ ਸਨ।

ਇਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਨਾਲ ਥਾਣਾ ਸਿਵਲ ਲਾਈਨ ਪਟਿਆਲਾ ਦੇ 3, ਥਾਣਾ ਲਾਹੌਰੀ ਗੇਟ ਪਟਿਆਲਾ ਦੇ 3 ਅਤੇ ਥਾਣਾ ਕੋਤਵਾਲੀ ਪਟਿਆਲਾ ਦੇ 2 ਮੁਕਦਮੇ ਟਰੇਸ ਹੋਣੇ ਪਾਏ ਗਏ ਹਨ।

 

Continue Reading

Chandigarh

ਭਾਜਪਾ ਦੇ ਹਰਪ੍ਰੀਤ ਬਬਲਾ ਬਣੇ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ

Published

on

By

 

ਕਾਂਗਰਸ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਅਤੇ ਤਰੁਣਾ ਮਹਿਤਾ ਬਣੀ ਡਿਪਟੀ ਮੇਅਰ

ਚੰਡੀਗੜ੍ਹ, 30 ਜਨਵਰੀ (ਸ.ਬ.) ਭਾਜਪਾ ਦੇ ਹਰਪ੍ਰੀਤ ਬਬਲਾ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੇ ਹਨ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲਾ ਜੋੜਾ ਕਾਬੂ

Published

on

By

 

 

ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕੁਲ 25 ਮਾਮਲੇ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀਆਂ ਮਾਰਨ ਵਾਲੇ ਜੋੜੇ ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸੋਹਾਣਾ ਦੀ ਟੀਮ ਵੱਲੋਂ ਇੱਕ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿਲਸ ਬਨੂੜ ਰੋਡ ਸੈਕਟਰ 106 ਮੁਹਾਲੀ (ਜਿਹਨਾਂ ਦੇ ਖਿਲਾਫ ਥਾਣਾ ਸੁਹਾਣਾ ਵਿੱਚ 25 ਮੁਕਦਮੇ ਦਰਜ ਹਨ) ਨੂੰ ਨਵੀਂ ਜੇਲ ਨਾਭਾ ਤੋਂ ਪ੍ਰੋਡਕਸ਼ਨ ਵਰੰਟ ਤੇ ਲਿਆ ਕੇ ਥਾਣਾ ਸੁਹਾਣਾ ਦੇ 25 ਮੁਕਦਮਿਆਂ ਵਿੱਚ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਹਨਾਂ ਦੱਸਿਆ ਕਿ ਇਸ ਜੋੜੇ ਵਲੋਂ ਲੋਕਾਂ ਨਾਲ 5 ਕਰੋੜ ਰੁਪਏ ਦੇ ਕਰੀਬ ਠੱਗੀ ਮਾਰੀ ਗਈ ਹੈ। ਪੁਲੀਸ ਵਲੋਂ ਜੋੜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

Continue Reading

Chandigarh

ਪੰਜਾਬ ਸਰਕਾਰ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

Published

on

By

 

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ਤੇ ਕਰ ਸਕਦੇ ਹਨ ਆਨਲਾਈਨ ਅਪਲਾਈ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇੱਕ ਹਫ਼ਤਾ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਤੱਕ 43 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ, ਜਦੋਂਕਿ ਐਚ. ਟੀ., ਸੀ. ਐਚ. ਟੀ. ਅਤੇ ਬੀ. ਪੀ. ਈ. ਓ. ਦੀ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਬਿਨੈਕਾਰਾਂ ਕੋਲ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ ਜਿਸਦੀ ਵੈਧਤਾ ਘੱਟੋ ਘੱਟ ਸਤੰਬਰ 2025 ਤੱਕ ਹੋਵੇ। ਇਸ ਦੇ ਨਾਲ ਹੀ ਉਮੀਦਵਾਰਾਂ ਵਿਰੁੱਧ ਕੋਈ ਵੀ ਲੰਬਿਤ ਚਾਰਜਸ਼ੀਟ, ਇਨਕੁਆਰੀ ਜਾਂ ਅਪਰਾਧਿਕ ਮਾਮਲਾ ਨਹੀਂ ਹੋਣਾ ਚਾਹੀਦਾ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਉਨ੍ਹਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਦਰਸਾਉਂਦੇ 20 ਰੈਕਮੈਂਡੇਸ਼ਨ ਜਾਂ ਰੈਫਰੈਂਸ ਹਾਸਿਲ ਕਰਨੇ ਪੈਣਗੇ, ਜਿਨ੍ਹਾਂ ਵਿੱਚੋਂ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਸਾਬਕਾ ਵਿਦਿਆਰਥੀਆਂ ਦੇ ਮਾਪਿਆਂ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਦੌਰ ਵਿੱਚ ਜਾਣਗੇ। ਦੂਜੇ ਰਾਊਂਡ ਵਿੱਚ ਵਿਦਿਅਕ ਯੋਗਤਾ, ਤਜਰਬੇ, ਏ. ਸੀ. ਆਰ., ਇੰਟਰਵਿਊ-ਕਮ-ਪ੍ਰੈਜ਼ੈਂਟੇਸ਼ਨ ਵਿੱਚ ਕਾਰਗੁਜ਼ਾਰੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ ਤੇ ਯੋਗ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।

Continue Reading

Latest News

Trending