Connect with us

Mohali

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਸਤਿਕਾਰ ਵਿੱਚ ਸ਼ਰਧਾਂਜਲੀ ਸਮਾਗਮ

Published

on

 

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1 ਬੈਰੀਅਰ ਮੁਹਾਲੀ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਮਨੋਹਰ ਕੀਰਤਨ ਕਰਕੇ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਸz. ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਤੇ ਸਾਰੀ ਸਿੱਖ ਕੌਮ ਨੂੰ ਮਾਣ ਹੈ ਜੋ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ ਅਤੇ ਆਪਣੀ ਇਮਾਨਦਾਰੀ ਅਤੇ ਦਿਆਨਤਦਾਰੀ ਵਜੋਂ ਦੁਨੀਆਂ ਵਿੱਚ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਉੱਚ ਕੋਟੀ ਦੇ ਅਰਥ ਸ਼ਾਸਤਰੀ ਅਤੇ ਵਿਦਵਾਨ ਡਾਕਟਰ ਮਨਮੋਹਨ ਸਿੰਘ ਨੂੰ ਲੰਮੇ ਸਮੇਂ ਤੱਕ ਯਾਦ ਕੀਤਾ ਜਾਵੇਗਾ।

ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਸੋਧੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦਾ ਜੀਵਨ ਸਿੱਖ ਧਰਮ ਦੇ ਸਿਧਾਂਤਾਂ ਉੱਪਰ ਅਧਾਰਿਤ ਸੀ। ਉਹ ਹਮੇਸ਼ਾ ਸਾਦਗੀ ਇਮਾਨਦਾਰੀ ਅਤੇ ਸੇਵਾ ਦੇ ਸਿਧਾਂਤਾਂ ਤੋਂ ਪ੍ਰੇਰਿਤ ਰਹਿੰਦੇ ਸਨ ਗੁਰਦੁਆਰੇ ਜਾਂਦੇ ਸਨ ਸਰਬੱਤ ਦੇ ਭਲੇ ਦੀ ਅਰਦਾਸ ਵੀ ਕਰਦੇ ਸਨ। ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਡਾਕਟਰ ਸਾਹਿਬ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਕਿਰਤ ਕਰੋ ਨਾਮ ਜਪੋ ਵੰਡ ਛਕੋ ਵਿੱਚ ਵਿਸ਼ਵਾਸ ਰੱਖਣ ਵਾਲੇ ਸਿੱਖ ਪ੍ਰਧਾਨ ਮੰਤਰੀ ਸਨ, ਜੋ ਕਿਸੇ ਲੋੜਵੰਦ ਦੀ ਮਦਦ ਕਰਨ ਨੂੰ ਪਰਉਪਕਾਰ ਸਮਝਦੇ ਸਨ। ਸz. ਕਰਮ ਸਿੰਘ ਬੱਬਰਾ (ਸਾਬਕਾ ਪ੍ਰਧਾਨ ਰਾਮਗੜੀਆ ਸਭਾ) ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵੱਲੋਂ ਬਣਾਇਆ ਗਿਆ ਸੂਚਨਾ ਅਧਿਕਾਰ ਐਕਟ ਆਰ ਟੀ ਆਈ ਜੋ ਪੰਚਾਇਤ ਨੂੰ ਲੈ ਕੇ ਸਾਂਸਦ ਤੱਕ ਲਾਗੂ ਹੋਇਆ ਇੱਕ ਮੀਲ ਪੱਥਰ ਮੰਨਿਆ ਜਾਂਦਾ ਹੈ।

ਇਸ ਮੌਕੇ ਮੀਤ ਪ੍ਰਧਾਨ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਰਘਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ ਚਾਰ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪਦਮਦੀਪ ਸਿੰਘ, ਫੇਜ਼ 6 ਦੇ ਪ੍ਰਧਾਨ ਜਸਪਾਲ ਸਿੰਘ, ਫੇਜ਼ 1 ਦੇ ਪ੍ਰਧਾਨ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜਿਰ ਸਨ।

Continue Reading

Mohali

ਸੰਯੁਕਤ ਕਿਸਾਨ ਮੋਰਚੇ ਨੇ ਮੁਹਾਲੀ ਦੇ ਵਿਧਾਇਕ ਦੇ ਦਫਤਰ ਦੇ ਬਾਹਰ ਲਗਾਇਆ ਧਰਨਾ

Published

on

By

 

ਧਰਨੇ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੇ ਨਾਲ, ਪਰ ਕਿਸੇ ਨੂੰ ਪਰੇਸ਼ਾਨ ਨਾ ਕੀਤਾ ਜਾਵੇ

ਐਸ ਏ ਐਸ ਨਗਰ, 10 ਮਾਰਚ (ਪਰਵਿੰਦਰ ਕੌਰ ਜੱਸੀ) ਸੰਯੁਕਤ ਕਿਸਾਨ ਮੋਰਚੇ ਵਲੋਂ ਆਪ ਪਾਰਟੀ ਨਾਲ ਸਬੰਧਤ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਉ ਕਾਰਨ ਦੇ ਦਿੱਤੇ ਸੱਦੇ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵਲੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫਤਰ ਦਾ ਘਿਰਾਉ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁਧ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਵਿਧਾਇਕ ਦੇ ਦਫਤਰ ਦੇ ਬਾਹਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਲੱਖੋਵਾਲ ਗਰੁੱਪ ਦੇ ਜਿਲਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ, ਰਾਜੇਵਾਲ ਗਰੁੱਪ ਦੇ ਜਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ ਜਰਨਲ ਸਕੱਤਰ ਲੱਖੋਵਾਲ, ਗੁਰਮੀਤ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ ਦੁਰਾਲੀ ਬਲਾਕ ਪ੍ਰਧਾਨ, ਕੁਲਵੰਤ ਸਿੰਘ ਚਿੱਲਾ, ਸੁਰਿੰਦਰ ਸਿੰਘ ਬਰਿਆਲੀ, ਜਸਪਾਲ ਸਿੰਘ ਲਾਂਡਰਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ 5 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਜਾਣਾ ਸੀ ਪ੍ਰੰਤੂ ਇਸ ਦੇ ਉਲਟ ਮੁੱਖ ਮੰਤਰੀ ਪੰਜਾਬ ਵਲੋਂ ਹਠ ਦਿਖਾਉਂਦਿਆਂ ਪੰਜਾਬ ਪੁਲੀਸ ਦੀ ਵਰਤੋ ਕਰਕੇ ਕਿਸਾਨਾਂ ਨੂੰ ਰਸਤੇ ਵਿਚ ਹੀ ਰੋਕਿਆ ਗਿਆ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨਾਂ ਕਿਹਾ ਕਿ ਉਨਾਂ ਦੀਆਂ ਮੰਗਾ ਵੱਲ ਨਾ ਤਾਂ ਕੇਂਦਰ ਸਰਕਾਰ ਤਵੱਜੋ ਦੇ ਰਹੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ 4 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਮੀਟਿੰਗ ਵਿਚ ਵਿਚਾਲੇ ਛੱਡ ਕੇ ਚਲੇ ਜਾਣਾ ਇਹ ਦਰਸਾਉਂਦਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾ ਨੂੰ ਲੈ ਕੇ ਗੰਭੀਰ ਨਹੀਂ ਹਨ। ਉਨਾਂ ਕਿਹਾ ਕਿ ਅੱਜ ਦਾ ਧਰਨਾ ਵੀ ਸ਼ਾਂਤਮਈ ਸੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਅਗਲੀ ਮੀਟਿੰਗ ਮੁਤਾਬਕ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।

ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਧਰਨੇ ਵਿੱਚ ਪਹੁੰਚ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਹੈ ਅਤੇ ਹਮੇਸ਼ਾਂ ਉਨ੍ਹਾਂ ਦੇ ਨਾਲ ਹਾਂ। ਉਹ ਅੱਜ ਦੇ ਸ਼ਾਂਤਮਈ ਦਿੱਤੇ ਧਰਨੇ ਦੇ ਹੱਕ ਵਿੱਚ ਹਨ, ਪ੍ਰੰਤੂ ਕਿਸਾਨਾਂ ਲੋਕਾਂ ਨੂੰ ਤੰਗ ਪਰੇਸ਼ਾਨ ਨਾ ਕਰਨ।

 

ਕਿਸਾਨ ਯੂਨੀਅਨਾਂ ਨੇ ਡੇਰਾਬਸੀ ਦੇ ਵਿਧਾਇਕ ਦੇ ਦਫਤਰ ਦੇ ਬਾਹਰ ਵੀ ਲਗਾਇਆ ਧਰਨਾ

ਧਰਨੇ ਦੌਰਾਨ ਕਿਸਾਨਾਂ ਨੇ ਡੇਰਾਬਸੀ ਦੇ ਵਿਧਾਇਕ ਵਲੋਂ ਭੇਜੇ ਸੇਬ ਕੇਲੇ ਮੋੜੇ ਵਾਪਸ

ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੇਰਾਬੱਸੀ ਖੇਤਰ ਦੀਆਂ ਕਿਸਾਨ ਜਥੇਬੰਦੀਆਂ ਕਿਸਾਨ ਯੂਨੀਅਨਾਂ ਵਲੋਂ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਦਫਤਰ ਦੇ ਬਾਹਰ ਵੀ ਧਰਨਾ ਲਗਾਇਆ ਗਿਆ ਅਤੇ ਮੁੱਖ ਮੰਤਰੀ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਲੱਖੋਵਾਲ ਦੇ ਮਨਪ੍ਰੀਤ ਸਿੰਘ ਅਮਲਾਲਾ, ਕਰਮ ਸਿੰਘ ਬਰੌਲੀ, ਭਾਕਿਯੂ ਉਗਰਾਹਾਂ ਦੇ ਲਖਵਿੰਦਰ ਸਿੰਘ ਹੈਪੀ ਮਲਕਪੁਰ ਤੇ ਗੁਰਭਜਨ ਸਿੰਘ ਧਰਮਗੜ੍ਹ, ਭਾਕਿਯੂ ਰਾਜੇਵਾਲ ਦੇ ਕਰਮ ਸਿੰਘ ਕਾਰਕੌਰ ਤੇ ਅਵਤਾਰ ਸਿੰਘ ਜਵਾਹਰਪੁਰ, ਦੋਵੇਂ ਕੁੱਲ ਹਿੰਦ ਕਿਸਾਨ ਸਭਾਵਾਂ ਦੇ ਸ਼ਿਆਮ ਲਾਲ ਹੈਬਤਪੁਰ, ਐਡਵੋਕੇਟ ਜਸਪਾਲ ਸਿੰਘ ਦੱਪਰ, ਚੰਦਰਪਾਲ ਲਾਲੜੂ, ਭਾਕਿਯੂ ਕਾਦੀਆਂ ਦੇ ਰਾਜਿੰਦਰ ਸਿੰਘ ਢੋਲਾ ਤੇ ਅਤਿੰਦਰ ਸਿੰਘ ਤੇ ਮੁਲਾਜ਼ਮ ਆਗੂ ਗੁਰਵਿੰਦਰ ਸਿੰਘ ਚਾਂਦਹੇੜੀ, ਸਵਰਨ ਸਿੰਘ ਮਾਵੀ, ਮਹਿੰਦਰ ਸਿੰਘ ਰੋਡ ਸੰਘਰਸ਼ ਕਮੇਟੀ ਤੋਂ ਬਲਜਿੰਦਰ ਸਿੰਘ ਸ਼ੇਖਪੁਰਾ, ਰਤਨ ਸਿੰਘ ਫੌਜੀ ਅਮਲਾਲਾ, ਕੁਲਦੀਪ ਸਿੰਘ ਸਰਸੀਣੀ ਤੇ ਜਗਤਾਰ ਸਿੰਘ ਝਾਰਮੜੀ, ਰਣਜੀਤ ਸਿੰਘ ਭਗਵਾਨਪੁਰਾ, ਨਾਨੂੰ ਸਿੰਘ, ਹਰੀ ਸਿੰਘ ਚਡਿਆਲਾ ਤੇ ਗੁਰਪਾਲ ਸਿੰਘ ਦੱਪਰ ਦੀ ਅਗਵਾਈ ਹੇਠ ਕੀਤੇ ਗਏ ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਪੰਜਾਬ ਸਰਕਾਰ ਵੀ ਕੇਂਦਰ ਦੀ ਤਰਜ਼ ਉਤੇ ਚੱਲਦਿਆਂ ਕਿਸਾਨਾਂ ਨੂੰ ਬਦਨਾਮ ਕਰਨ ਵੱਲ ਤੁਰ ਪਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੀ ਆਪਣੀ ਉਮਰ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਕਿਸਾਨ ਆਗੂਆਂ ਨਾਲ ਦੁਰਵਿਹਾਰ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਗੈਰ ਗੰਭੀਰ ਗੱਲ ਹੈ। ਆਗੂਆਂ ਨੇ ਕਿਹਾ ਕਿ ਉਹ ਆਮ ਲੋਕਾਂ ਨੂੰ ਤੰਗ ਪ੍ਰੇਸਾਨ ਕਰਨ ਦੇ ਹੱਕ ਵਿਚ ਨਹੀਂ ਹਨ ਪਰ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ।

ਰੋਸ ਮੁਜ਼ਾਹਰੇ ਦੌਰਾਨ ਉਸ ਸਮੇਂ ਸਥਿਤੀ ਅਜੀਬੋ-ਗਰੀਬ ਬਣ ਗਈ, ਜਦੋਂ ਹਲਕਾ ਵਿਧਾਇਕ ਅਚਾਨਕ ਧਰਨੇ ਵਿੱਚ ਪਹੁੰਚ ਗਏ ਤੇ ਕਿਸਾਨਾਂ ਨੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਕਿਸਾਨਾਂ ਨੇ ਹਲਕਾ ਵਿਧਾਇਕ ਵਲੋਂ ਕਿਸਾਨਾਂ ਲਈ ਲਿਆਂਦੇ ਗਏ ਸੇਬ-ਕੇਲੇ ਵੀ ਵਾਪਸ ਮੋੜ ਦਿੱਤੇ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

Continue Reading

Mohali

ਐਮ ਪੀ ਸੀ ਏ ਦਾ ਵਫਦ ਸਬ ਰਜਿਸਟ੍ਰਾਰ ਨੂੰ ਮਿਲਿਆ

Published

on

By

 

 

ਐਸ ਏ ਐਸ ਨਗਰ, 10 ਮਾਰਚ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਇੱਕ ਵਫਦ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਮੁਹਾਲੀ ਤਹਿਸੀਲ ਵਿੱਚ ਨਵ ਨਿਯੁਕਤ ਸਬ ਰਜਿਸਟ੍ਰਾਰ ਰਿਤੂ ਕਪੂੂਰ ਨੂੰ ਮਿਲਿਆ ਅਤੇ ਉਹਨਾਂ ਨੂੰ ਮੁਹਾਲੀ ਤਹਿਸੀਲ ਵਿੱਚ ਨਿਯੁਕਤੀ ਤੇ ਸ਼ੁਭ ਇਛਾਵਾਂ ਦਿੱਤੀਆਂ। ਇਸ ਮੌਕੇ ਸz. ਧਵਨ ਨੇ ਸਬ ਰਜਿਸਟ੍ਰਾਰ ਨੂੰ ਸੰਸਥਾ ਵਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਸz. ਡੀ ਪੀ ਸਿੰਘ ਆਹਲੂਵਾਲੀਆ ਅਤੇ ਖਜਾਂਚੀ ਹਰਪ੍ਰੀਤ ਸਿੰਘ ਲਹਿਲ ਵੀ ਮੌਜੂਦ ਸਨ।

 

Continue Reading

Mohali

ਖਾਲਸਾ ਕਾਲਜ ਮੁਹਾਲੀ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

Published

on

By

 

 

ਐਸ ਏ ਐਸ ਨਗਰ, 10 ਮਾਰਚ (ਸ.ਬ.) ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਮੁਹਾਲੀ ਵਿੱਚ ਅੱਜ ਦੂਜੇ ਸਾਲਾਨਾ ਦੀਕਸ਼ਾਂਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 258 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਗਈਆਂ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਉਨ੍ਹਾਂ ਕਿਹਾ ਕਿ ਇਹ ਹੁਨਰ ਵਿਕਾਸ ਸਿੱਖਿਆ ਦਾ ਯੁੱਗ ਹੈ ਅਤੇ ਅਧਿਐਨ ਤੇ ਪਾਠਕ੍ਰਮ ਨੂੰ ਵਿਆਪਾਰਕ ਲੋੜਾਂ ਅਤੇ ਮੌਜੂਦਾ ਨੌਕਰੀ ਲੋੜਾਂ ਦੇ ਅਨੁਸਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਹਰ ਖੇਤਰ ਵਿੱਚ ਇਨਕਲਾਬ ਵੱਲ ਵਧ ਰਹੀ ਹੈ, ਅਤੇ ਨਵੀਆਂ ਉਦਯੋਗਿਕ ਇਕਾਈਆਂ ਨੂੰ ਨਵੇਂ ਕਿਸਮ ਦੇ ਮਨੁੱਖੀ ਸਰੋਤ ਦੀ ਲੋੜ ਪਵੇਗੀ।

ਇਸ ਤੋਂ ਪਹਿਲਾਂ, ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਕਾਲਜ ਦੀ ਪ੍ਰਗਤੀ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੇਡਾਂ ਅਤੇ ਸੰਸਕ੍ਰਿਤਕ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਤੇ ਰੋਸ਼ਨੀ ਪਾਈ।

ਇਸ ਮੌਕੇ ਕੇ ਸੀ ਜੀ ਸੀ ਦੇ ਮੈਂਬਰ ਜੇ. ਐਸ. ਗਿੱਲ, ਗੁਰਦੀਪ ਸਿੰਘ ਤੂਰ, ਅਮਿਤੋਜ਼ ਸਿੰਘ ਧਾਲੀਵਾਲ, ਸਕੱਤਰ ਡੀ. ਐਸ. ਰਤੌਲ, ਡੀਨ ਬਲਵੀਰ ਕੌਰ, ਡਾ. ਮਨਿੰਦਰ ਪਾਲ ਸਿੰਘ ਡਾਇਰੈਕਟਰ, ਐਸ ਕੇ ਆਰ ਐਮ ਕਾਲਜ, ਆਰ. ਐਨ. ਜੋਸ਼ੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਰਾਏਕੋਟ ਕਾਲਜ ਅਤੇ ਹੋਰ ਸੀਨੀਅਰ ਅਧਿਆਪਕ ਹਾਜ਼ਰ ਸਨ।

Continue Reading

Latest News

Trending