International
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ

ਦਮਿਸ਼ਕ, 3 ਫਰਵਰੀ (ਸ.ਬ.) ਉੱਤਰੀ ਸੀਰੀਆ ਦੇ ਇੱਕ ਸ਼ਹਿਰ ਦੇ ਬਾਹਰਵਾਰ ਇੱਕ ਕਾਰ ਬੰਬ ਧਮਾਕੇ ਵਿੱਚ 15 ਵਿਅਕਤੀ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ। ਸਥਾਨਕ ਸਿਵਲ ਸੁਰੱਖਿਆ ਏਜੰਸੀ ਅਤੇ ਇੱਕ ਯੁੱਧ ਨਿਗਰਾਨੀ ਏਜੰਸੀ ਨੇ ਇਹ ਜਾਣਕਾਰੀ ਦਿੱਤੀ।
ਸਥਾਨਕ ਸੀਰੀਆਈ ਸਿਵਲ ਡਿਫੈਂਸ ਵਿਭਾਗ ਨੇ ਦੱਸਿਆ ਕਿ ਮਨਬਿਜ ਸ਼ਹਿਰ ਦੇ ਬਾਹਰਵਾਰ ਖੇਤੀਬਾੜੀ ਕਾਮਿਆਂ ਨੂੰ ਲੈ ਕੇ ਜਾ ਰਹੇ ਇੱਕ ਵਾਹਨ ਦੇ ਨੇੜੇ ਇੱਕ ਕਾਰ ਵਿੱਚ ਧਮਾਕਾ ਹੋਇਆ, ਜਿਸ ਵਿੱਚ 14 ਔਰਤਾਂ ਅਤੇ ਇੱਕ ਪੁਰਸ਼ ਦੀ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ 15 ਔਰਤਾਂ ਜ਼ਖਮੀ ਹੋਈਆਂ ਹਨ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।
ਇਸ ਦੌਰਾਨ, ਯੁੱਧ ਨਿਗਰਾਨੀ ਸਮੂਹ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕਿਹਾ ਕਿ 18 ਔਰਤਾਂ ਅਤੇ ਇੱਕ ਆਦਮੀ ਮਾਰੇ ਗਏ ਹਨ। ਇਸ ਸੰਸਥਾ ਦਾ ਮੁੱਖ ਦਫਤਰ ਬ੍ਰਿਟੇਨ ਵਿੱਚ ਹੈ। ਦਸੰਬਰ ਵਿੱਚ ਰਾਸ਼ਟਰਪਤੀ ਬਸ਼ਰ ਅਲ-ਅਸਦ ਨੂੰ ਗੱਦੀਓਂ ਲਾਹ ਦਿੱਤੇ ਜਾਣ ਤੋਂ ਬਾਅਦ ਉੱਤਰ-ਪੂਰਬੀ ਅਲੇਪੋ ਸੂਬੇ ਦੇ ਮਨਬਿਜ ਵਿੱਚ ਹਿੰਸਾ ਜਾਰੀ ਹੈ। ਤੁਰਕੀ-ਸਮਰਥਿਤ ਸਮੂਹ, ਜਿਨ੍ਹਾਂ ਨੂੰ ਸੀਰੀਅਨ ਨੈਸ਼ਨਲ ਆਰਮੀ ਵਜੋਂ ਜਾਣਿਆ ਜਾਂਦਾ ਹੈ, ਅਮਰੀਕਾ-ਸਮਰਥਿਤ ਕੁਰਦਿਸ਼-ਅਗਵਾਈ ਵਾਲੇ ਸੀਰੀਅਨ ਡੈਮੋਕ੍ਰੇਟਿਕ ਫੋਰਸਿਜ਼ ਨਾਲ ਟਕਰਾਅ ਜਾਰੀ ਰੱਖਦੇ ਹਨ।
International
ਟਰੰਪ ਵਲੋਂ 2 ਅਪਰੈਲ ਤੋਂ ਭਾਰਤ ਅਤੇ ਚੀਨ ਦੇ ਖਿਲਾਫ ਬਰਾਬਰੀ ਦਾ ਟੈਕਸ ਦਾ ਐਲਾਨ

ਵਾਸ਼ਿੰਗਟਨ, 5 ਮਾਰਚ (ਸ.ਬ.) ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਅਮਰੀਕੀ ਸਾਮਾਨ ਤੇ ਲਗਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਅਗਲੇ ਮਹੀਨੇ ਤੋਂ ਭਾਰਤ ਅਤੇ ਚੀਨ ਵਲੋਂ ਲਗਾਏ ਜਾਂਦੇ ਟੈਕਸ ਦੇ ਬਰਾਬਰ ਟੈਕਸ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਅਮਰੀਕੀ ਕਾਂਗਰਸ ਦੇ ਇੱਕ ਸੰਯੁਕਤ ਸੈਸ਼ਨ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ ਇਹ ਬਰਾਬਰੀ ਦਾ ਟੈਕਸ 2 ਅਪਰੈਲ ਤੋਂ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਨੇ ਦਹਾਕਿਆਂ ਤੋਂ ਸਾਡੇ ਵਿਰੁੱਧ ਟੈਕਸ ਦੀ ਵਰਤੋਂ ਕੀਤੀ ਹੈ ਅਤੇ ਹੁਣ ਸਾਡੀ ਵਾਰੀ ਹੈ। ਯੂਰਪੀਅਨ ਯੂਨੀਅਨ, ਚੀਨ, ਬ੍ਰਾਜ਼ੀਲ, ਭਾਰਤ, ਮੈਕਸੀਕੋ ਅਤੇ ਕੈਨੇਡਾ ਸਾਡੇ ਮੁਕਾਬਲੇ ਉਚ ਦਰਾਂ ਤੇ ਟੈਕਸ ਵਸੂਲੀ ਕਰਦੇ ਹਨ, ਕੀ ਤੁਸੀਂ ਉਨ੍ਹਾਂ ਦੇ ਬਾਰੇ ਵਿੱਚ ਸੁਣਿਆ ਹੈ? ਇਹ ਬਹੁਤ ਹੀ ਨਾਜਾਇਜ਼ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਾਡੇ ਤੋਂ 100 ਫੀਸਦੀ ਤੋਂ ਵੱਧ ਆਟੋ ਟੈਕਸ ਵਸੂਲਦਾ ਹੈ। ਸਾਡੇ ਉਤਪਾਦਾਂ ਤੇ ਚੀਨ ਦਾ ਔਸਤ ਟੈਕਸ ਦੁੱਗਣਾ ਹੈ ਅਤੇ ਦੱਖਣੀ ਕੋਰੀਆ ਦਾ ਔਸਤ ਟੈਕਸ ਚਾਰ ਗੁਣਾ ਵੱਧ ਹੈ।
ਫਰਵਰੀ ਵਿੱਚ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਦਾ ਪ੍ਰਸ਼ਾਸਨ ਜਲਦ ਹੀ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੇ ਪਰਸਪਰ ਟੈਕਸ ਲਗਾਏਗਾ। ਟਰੰਪ ਨੇ ਕਿਹਾ ਕਿ 2 ਅਪਰੈਲ ਤੋਂ ਇਹ ਪਾਰਸਪਰਿਕ ਟੈਕਸ ਸ਼ੁਰੂ ਹੋ ਜਾਣਗੇ ਅਤੇ ਜੋ ਵੀ ਦੇਸ਼ ਸਾਡੇ ਸਾਮਾਨ ਟੈਕਸ ਲਗਾਉਂਦੇ ਹਨ, ਅਸੀਂ ਉਨ੍ਹਾਂ ਤੇ ਬਰਾਬਰ ਦਾ ਟੈਕਸ ਲਗਾਵਾਂਗੇ।
International
ਆਈਈਡੀ ਧਮਾਕੇ ਵਿੱਚ ਸੀ ਆਰ ਪੀ ਐਫ ਦੇ 3 ਜਵਾਨ ਜ਼ਖ਼ਮੀ
ਰਾਂਚੀ ਚਾਈਬਾਸਾ, 5 ਮਾਰਚ (ਸ.ਬ.) ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਇੱਕ ਆਈਈਡੀ ਧਮਾਕੇ ਵਿੱਚ ਘੱਟੋ-ਘੱਟ ਤਿੰਨ ਸੀਆਰਪੀਐਫ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਰਾਂਚੀ ਲਿਜਾਇਆ ਗਿਆ।
ਕੋਲਹਾਨ ਦੇ ਡੀਆਈਜੀ ਮਨੋਜ ਰਤਨ ਚੋਥੇ ਨੇ ਦੱਸਿਆ ਕਿ ਇਹ ਘਟਨਾ ਮਨੋਹਰਪੁਰ ਪੁਲੀਸ ਸਟੇਸ਼ਨ ਦੀ ਸੀਮਾ ਦੇ ਅਧੀਨ ਸਾਰੰਦਾ ਦੇ ਜੰਗਲਾਂ ਵਿੱਚ ਬਲੀਵਾ ਵਿੱਚ ਵਾਪਰੀ ਜਦੋਂ ਸੀਆਰਪੀਐਫ 197 ਬਟਾਲੀਅਨ ਦੇ ਜਵਾਨ ਤਲਾਸ਼ੀ ਮੁਹਿੰਮ ਲਈ ਉੱਥੇ ਗਏ ਸਨ। ਉਸ ਨੇ ਅੱਗੇ ਦੱਸਿਆ ਕਿ ਸਰਚ ਅਭਿਆਨ ਦੌਰਾਨ ਇੱਕ ਆਈਈਡੀ ਵਿਸਫੋਟ ਹੋਇਆ ਅਤੇ ਜਿਸ ਦੌਰਾਨ ਤਿੰਨ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਰਾਂਚੀ ਲਿਜਾਇਆ ਗਿਆ ਹੈ।
International
ਪਾਕਿਸਤਾਨ ਵਿੱਚ ਹੋਏ ਅੱਤਵਾਦੀ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧਕੇ 11 ਹੋਈ, 22 ਜ਼ਖਮੀ

ਇਸਲਾਮਾਬਾਦ, 5 ਮਾਰਚ (ਸ.ਬ.) ਬੀਤੀ ਸ਼ਾਮ ਉੱਚ ਸੁਰੱਖਿਆ ਵਾਲੇ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵਿੱਚ ਅੱਤਵਾਦੀਆਂ ਨੇ ਬੰਨੂ ਛਾਉਣੀ ਦੇ ਘੇਰੇ ਵਿੱਚ ਵਿਸਫੋਟਕ ਨਾਲ ਭਰੇ ਦੋ ਵਾਹਨਾਂ ਨੂੰ ਟੱਕ ਮਾਰ ਦਿੱਤੀ। ਜਿਸ ਦੌਰਾਨ ਪੰਜ ਔਰਤਾਂ ਅਤੇ ਚਾਰ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਬੰਨੂ ਛਾਉਣੀ ਪੁਲੀਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਹੋਈ ਗੋਲੀਬਾਰੀ ਵਿੱਚ ਛੇ ਹਮਲਾਵਰ ਮਾਰੇ ਗਏ ਹਨ। ਛਾਉਣੀ ਖੇਤਰ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਵੱਲੋਂ ਰੋਕੇ ਜਾਣ ਤੇ ਅੱਤਵਾਦੀਆਂ ਨੇ ਗੇਟ ਤੇ ਵਾਹਨਾਂ ਨੂੰ ਉਡਾ ਦਿੱਤਾ। ਧਮਾਕੇ ਤੋਂ ਬਾਅਦ ਅੱਤਵਾਦੀਆਂ ਨੇ ਕੈਂਪ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਗੋਲੀਬਾਰੀ ਹੋਈ। ਹਮਲਾ ਇਫਤਾਰ ਤੋਂ ਕੁਝ ਮਿੰਟ ਬਾਅਦ ਸ਼ਾਮ 6:30 ਵਜੇ ਸ਼ੁਰੂ ਹੋਇਆ।
ਰਿਪੋਰਟ ਮੁਤਾਬਕ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਿੱਚ 10 ਸੁਰੱਖਿਆ ਕਰਮਚਾਰੀ ਸ਼ਾਮਲ ਹਨ। ਇੱਕ ਸੂਤਰ ਦੇ ਅਨੁਸਾਰ ਗੈਰਕਾਨੂੰਨੀ ਹਾਫਿਜ਼ ਗੁਲ ਬਹਾਦੁਰ ਸਮੂਹ ਦੇ ਇੱਕ ਧੜੇ ਜੈਸ਼-ਏ-ਫੁਰਸਾਨ ਮੁਹੰਮਦ ਨੇ ਸੋਸ਼ਲ ਮੀਡੀਆ ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਦੁਖ ਦਾ ਪ੍ਰਗਟਾਵਾ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National1 month ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali1 month ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
National2 months ago
ਏਮਜ਼ ਦੇ ਬਾਹਰ ਮਰੀਜ਼ਾਂ ਨੂੰ ਮਿਲੇ ਰਾਹੁਲ ਗਾਂਧੀ
-
International4 weeks ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ