Chandigarh
ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ : ਸੁਖਬੀਰ ਬਾਦਲ
ਬਲੋ ਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ
ਚੰਡੀਗੜ੍ਹ, 3 ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮਾਂ ਖੇਡ ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ ਹੈ। ਅੱਜ ਇੱਥੇ ਬਲੋ ਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ ਕਰਨ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਇਸ ਖੇਡ ਨੂੰ ਵਿਸ਼ਵ ਪੱਧਰ ਤੇ ਲਿਜਾਣ ਲਈ ਬੇਹੱਦ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਵਿਸ਼ਵ ਕੱਪ ਕਬੱਡੀ ਦੇ ਵੱਡੇ ਟੂਰਨਾਮੈਂਟ ਕਰਵਾਏ ਗਏ ਸਨ, ਜਿਨ੍ਹਾਂ ਦੀ ਮਦਦ ਨਾਲ ਪੰਜਾਬ ਦੀ ਮਿੱਟੀ ਨਾਲ ਜੁੜੀ ਇਹ ਖੇਡ ਦੁਨੀਆ ਭਰ ਵਿੱਚ ਮਸ਼ਹੂਰ ਹੋਈ। ਉਹਨਾਂ ਕਿਹਾ ਕਿ ਵਰਤਮਾਨ ਸਰਕਾਰ ਨੇ ਕਬੱਡੀ ਖੇਡ ਦੀ ਬੇਹੱਦ ਅਣਦੇਖੀ ਕੀਤੀ ਹੈ, ਜਿਸ ਕਰਕੇ ਕਈ ਉੱਚ ਪੱਧਰੀ ਮੈਚ ਅਤੇ ਲੀਗ ਬੰਦ ਹੋ ਗਈਆਂ ਹਨ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਮੁੜ ਸਰਕਾਰ ਬਣਾਉਂਦਾ ਹੈ, ਤਾਂ ਵਿਸ਼ਵ ਕੱਪ ਕਬੱਡੀ ਵਰਗੀਆਂ ਇਵੈਂਟਸ ਮੁੜ ਸ਼ੁਰੂ ਕੀਤੀਆਂ ਜਾਣਗੀਆਂ।
ਬਲੋ ਮਾਜਰਾ ਕਬੱਡੀ ਕੱਪ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ ਲਈ ਇੱਕ ਵਧੀਆ ਮੰਚ ਹੋਵੇਗਾ, ਜਿੱਥੇ ਉਹ ਆਪਣੀ ਖੇਡ ਦੀ ਕਾਬਲੀਅਤ ਵਿਖਾ ਸਕਣਗੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਸੁਖਵਿੰਦਰ ਸਿੰਘ ਛਿੰਦੀ, ਤਜਿੰਦਰ ਸਿੰਘ ਮਿੱਡੂ ਖੇੜਾ (ਮੀਤ ਪ੍ਰਧਾਨ ਕਬੱਡੀ ਐਸੋਸੀਏਸ਼ਨ) ਅਤੇ ਹੋਰ ਕਈ ਆਯੋਜਕ ਹਾਜ਼ਰ ਸਨ।
Chandigarh
ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਵੱਡੇ ਉਦਯੋਗ : ਸੌਂਦ
ਹੁਣ ਤਕ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲੇ
ਚੰਡੀਗੜ੍ਹ, 3 ਫਰਵਰੀ (ਸ.ਬ.) ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ।
ਉਹਨਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੇ ਹਨ। ਉਹਨਾਂ ਕਿਹਾ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਹੀਆਂ ਹਨ।
ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਟਿਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਟਿਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਟਿਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ ਨੇ (160 ਕਰੋੜ ਰੁਪਏ) ਦੇ ਨਾਮ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਨਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
Chandigarh
22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਾ. ਬਲਜੀਤ ਕੌਰ
ਚੰਡੀਗੜ੍ਹ, 3 ਫਰਵਰੀ (ਸ.ਬ.) ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਸੂਬੇ ਵਿੱਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ।
ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Chandigarh
ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਕਾਬੂ
ਚੰਡੀਗੜ੍ਹ 1 ਫਰਵਰੀ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਭੁੱਚੋ (ਬਠਿੰਡਾ) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਸੰਦੀਪ ਕੁਮਾਰ ਨੂੰ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਵਸਨੀਕ ਗੁਰਦਾਸ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਜੇ.ਈ. ਨੇ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 7000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤ ਤੇ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ. ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
National1 month ago
ਨੇਪਾਲ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International2 months ago
ਮੀਂਹ ਕਾਰਨ ਭਾਰਤ ਅਤੇ ਆਸਟ੍ਰੇਲੀਆ ਟੈਸਟ ਮੈਚ ਡਰਾਅ
-
National1 month ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
International2 months ago
15 ਸਾਲਾ ਵਿਦਿਆਰਥਣ ਵੱਲੋਂ ਸਕੂਲ ਵਿੱਚ ਗੋਲੀਬਾਰੀ, ਅਧਿਆਪਕ ਤੇ ਇੱਕ ਵਿਦਿਆਰਥੀ ਦੀ ਮੌਤ
-
National1 month ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International3 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਪਾਕਿਸਤਾਨ ਵੱਲੋਂ ਅਫ਼ਗ਼ਾਨਿਸਤਾਨ ਤੇ ਕੀਤੇ ਹਵਾਈ ਹਮਲੇ ਦੌਰਾਨ 15 ਵਿਅਕਤੀਆਂ ਦੀ ਮੌਤ