Mohali
ਫੇਜ਼ 6 ਦੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹਲ ਲਈ ਪਾਈਪ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਐਸ ਏ ਐਸ ਨਗਰ, 3 ਫਰਵਰੀ (ਸ.ਬ.) ਵੈਲਫੇਅਰ ਐਕਸ਼ਨ ਕਮੇਟੀ, ਫੇਜ਼-6 ਦੇ ਪ੍ਰਧਾਨ ਸ਼੍ਰੀ ਆਰ.ਪੀ. ਸ਼ਰਮਾ ਵਲੋਂ ਟੱਕ ਲਗਾ ਕੇ ਫੇਜ਼ 6 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈ ਜਾਣ ਵਾਲੀ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਸ਼ਰਮਾ ਨੇ ਦੱਸਿਆ ਕਿ ਫੇਜ਼ ਦੀ ਕੋਠੀ ਨੰਬਰ 300 ਤੋਂ 307 ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਏਰੀਏ ਵਿੱਚ ਸਟਾਰਮ ਵਾਟਰ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ ਪਿਛਲੇ ਕਾਫੀ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਹਨਾਂ ਦੱਸਿਆ ਕਿ ਉਹਨਾਂ ਵਲੋਂ ਇਹ ਮਾਮਲਾ ਵੈਲਫੇਅਰ ਐਕਸ਼ਨ ਕਮੇਟੀ ਫੇਜ਼-6 ਦੇ ਹੋਰਨਾਂ ਮੈਂਬਰਾਂ ਦੇ ਨਾਲ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਨ੍ਹਾਂ ਵੱਲੋਂ ਇਸ ਸਬੰਧੀ ਕਾਰਵਾਈ ਕਰਵਾਉਂਦਿਆਂ ਸਟਾਰਮ ਵਾਟਰ ਦੀ ਨਿਕਾਸੀ ਲਈ ਸਟਾਰਮ ਵਾਟਰ ਪਾਈਪ ਪਾਉਣ ਲਈ 9 ਲੱਖ ਰੁਪਏ ਮੰਨਜੂਰ ਕਰਵਾਏ ਸਨ ਅਤੇ ਅੱਜ ਇਸ ਕੰਮ ਨੂੰ ਸ਼ੁਰੂ ਕਰਨ ਲਈ ਟੱਕ ਲਗਾਇਆ ਗਿਆ ਹੈ ਉਹਨਾਂ ਕਿਹਾ ਕਿ ਇਹ ਕੰਮ ਲਗਭਗ 1 ਮਹੀਨੇ ਦੇ ਅੰਦਰ-ਅੰਦਰ ਪੂਰਾ ਲਿਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਪੀ. ਐਸ. ਬੇਦੀ, ਸ਼੍ਰੀ ਤਰਸੇਮ ਲਾਲ, ਸ਼੍ਰੀ ਮਨਮੀਤ ਸਿੰਘ ਮਿੱਠੂ, ਸ਼੍ਰੀ ਸੁਪਿੰਦਰ ਸਿੰਘ ਰਾਣਾ, ਸ਼੍ਰੀ ਕੁਲਵਿੰਦਰ ਸਿੰਘ, ਸ਼੍ਰੀ ਰਾਜ ਕੁਮਾਰ ਸੂਦ, ਸ਼੍ਰੀ ਹਰਜੀਤ ਸਿੰਘ, ਸ਼੍ਰੀ ਮੋਹਿੰਦਰ ਸਿੰਘ, ਸ਼੍ਰੀ ਭੁਪਿੰਦਰ ਸਿੰਘ, ਸ਼੍ਰੀ ਨਿਰਮਲ ਸਿੰਘ, ਸ਼੍ਰੀ ਮਨਜਿੰਦਰ ਸਿੰਘ, ਸ਼੍ਰੀ ਕ੍ਰਿਪਾਲ ਸਿੰਘ ਅਤੇ ਸ਼੍ਰੀ ਹਰਮਨ ਹੁੰਦਲ ਹਾਜਰ ਸਨ।
Mohali
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਕਾਰਕੁੰਨ ਕਾਬੂ

ਨਾਂਦੇੜ ਮਾਮਲੇ ਵਿੱਚ ਨਾਮਜ਼ਦ ਸਨ 2 ਮੁਲਜਮ, ਪਾਕਿਸਤਾਨ ਵਿੱਚ ਬੈਠੇ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਸਨ ਸਿੱਧੇ ਸੰਬੰਧ
ਐਸ ਏ ਐਸ ਨਗਰ, 15 ਮਾਰਚ (ਪਰਵਿੰਦਰ ਕੌਰ ਜੱਸੀ) ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈਲ (ਐਸ.ਐਸ.ਓ.ਸੀ.) ਵਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪ੍ਰਮੁੱਖ ਆਗੂ ਹਰਵਿੰਦਰ ਸਿੰਘ ਰਿੰਦਾ ਦੇ ਨਜਦੀਕੀ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਵਾਸੀ ਨਾਂਦੇੜ ਮਹਾਰਾਸ਼ਟਰ, ਸ਼ੁਭਮ ਖੇਲਬੂਡੇ ਵਾਸੀ ਬੰਦਘਾਟ ਵਜੀਰਾਬਾਦ, ਨਾਂਦੇੜ ਅਤੇ ਗੁਰਦੀਪ ਸਿੰਘ ਦੀਪਾ ਪਿੰਡ ਰਾਏਪੁਰ, ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੋਪੜ ਵਜੋਂ ਹੋਈ ਹੈ।
ਇਸ ਸਬੰਧੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਐਸ. ਏ. ਐਸ ਨਗਰ ਦੇ ਏ ਆਈ ਜੀ ਨੇ ਦੱਸਿਆ ਕਿ ਤਿੰਨੋ ਮੁੱਖ ਕਾਰਕੁਨ (ਬੀ ਕੇ ਆਈ) ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਪਾਕਿਸਤਾਨ ਦੀ ਆਈ ਐਸ ਆਈ ਦੇ ਸੰਪਰਕ ਵਿੱਚ ਹਨ। ਉਨ੍ਹਾਂ ਦੱਸਿਆ ਕਿ ਜਗਜੀਤ ਉਰਫ ਜੱਗੀ, ਸ਼ੁਭਮ ਅਤੇ ਗੁਰਦੀਪ ਉਰਫ ਦੀਪਾ ਬਾਰੇ ਸੂਚਨਾ ਮਿਲਣ ਤੇ ਐਸ. ਐਸ. ਓ. ਸੀ., ਐਸ. ਏ. ਐਸ ਨਗਰ ਦੀ ਟੀਮ ਨੇ 13 ਮਾਰਚ ਨੂੰ ਸ਼ੁਭਮ ਖੇਲਬੁੜੇ ਅਤੇ ਗੁਰਦੀਪ ਉਰਫ ਦੀਪਾ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਦੀਪਾ ਦੁਆਰਾ ਚਲਾਏ ਜਾ ਰਹੇ ਰੇਤ ਦੇ ਕਰੱਸ਼ਰ ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਤੀਜੇ ਮੁਲਜ਼ਮ ਜਗਜੀਤ ਉਰਫ ਜੱਗੀ ਨੂੰ ਉਸੇ ਦਿਨ ਦੇਰ ਰਾਤ ਜ਼ਿਲ੍ਹਾ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਜਗਜੀਤ ਉਰਫ ਜੱਗੀ ਅਤੇ ਸ਼ੁਭਮ ਨਾਂਦੇੜ, ਮਹਾਰਾਸ਼ਟਰ ਵਿਚ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਉਰਫ ਰਿੰਦਾ ਦੁਆਰਾ ਚਲਾਈਆਂ ਗਈਆਂ ਕਈ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਰਿੰਦਾ ਮੂਲ ਰੂਪ ਵਿਚ ਨਾਂਦੇੜ, ਮਹਾਰਾਸ਼ਟਰ ਦਾ ਰਹਿਣ ਵਾਲਾ ਹੈ ਅਤੇ ਕੁਝ ਸਾਲ ਪਹਿਲਾਂ ਪਾਕਿਸਤਾਨ ਭੱਜ ਗਿਆ ਸੀ। ਦੋਵੇਂ ਵਿਅਕਤੀ ਮਹਾਰਾਸ਼ਟਰ ਵਿਚ ਕਈ ਮਾਮਲਿਆਂ ਵਿਚ ਭਗੌੜੇ ਸਨ ਅਤੇ ਆਪਣੀ ਗ੍ਰਿਫ਼ਤਾਰੀ ਤੋਂ ਬਚਦੇ ਹੋਏ ਪੰਜਾਬ ਆਏ ਸਨ। ਜਗਜੀਤ ਉਰਫ਼ ਜੱਗੀ ਕਤਲ, ਕਤਲ ਦੀ ਕੋਸ਼ਿਸ਼, ਧਮਕੀਆਂ ਅਤੇ ਜਬਰੀ ਵਸੂਲੀ ਲਈ ਧਮਕਾਉਣ ਦੇ ਮਾਮਲਿਆਂ ਵਿਚ ਪੁਲੀਸ ਨੂੰ ਲੋੜੀਂਦਾ ਹੈ, ਜਦੋਂ ਕਿ ਸ਼ੁਭਮ ਧਮਕੀਆਂ ਅਤੇ ਜਬਰੀ ਵਸੂਲੀ ਨਾਲ ਸਬੰਧਤ ਮਾਮਲਿਆਂ ਵਿਚ ਲੋੜੀਂਦਾ ਸੀ। ਇਹ ਦੋਵੇਂ ਉਰਫ਼ ਰਿੰਦਾ ਦੇ ਨਿਰਦੇਸ਼ਾਂ ਤੇ ਨਾਂਦੇੜ ਵਿਚ ਵੱਖ-ਵੱਖ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸਰਗਰਮੀ ਨਾਲ ਸ਼ਾਮਲ ਸਨ, ਜਿਸ ਵਿਚ ਹਥਿਆਰਾਂ ਦੀ ਖਰੀਦ, ਜਬਰੀ ਵਸੂਲੀ, ਲੌਜਿਸਟਿਕਸ ਸਹਾਇਤਾ ਅਤੇ ਨਾਂਦੇੜ ਵਿਚ ਆਪਣੇ ਹੋਰ ਕਾਰਕੁਨਾਂ ਲਈ ਪਨਾਹ ਸ਼ਾਮਲ ਹੈ।
ਉਹਨਾਂ ਦੱਸਿਆ ਕਿ ਤੀਜੇ ਗ੍ਰਿਫ਼ਤਾਰ ਵਿਅਕਤੀ ਗੁਰਦੀਪ ਉਰਫ਼ ਦੀਪਾ ਨੂੰ ਵੀ ਭਗੌੜੇ ਜੱਗੀ ਅਤੇ ਸ਼ੁਭਮ ਨੂੰ ਪਨਾਹ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰਦੀਪ ਦੀਪਾ ਨੇ ਮੁਲਜ਼ਮਾਂ ਦੇ ਭੱਜਣ ਅਤੇ ਨਿਰੰਤਰ ਗਤੀਵਿਧੀਆਂ ਨੂੰ ਸਮਰੱਥ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਗੁਰਦੀਪ ਉਰਫ਼ ਦੀਪਾ ਕੋਲ ਮਾਈਨਿੰਗ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਦਾ ਅਪਰਾਧਿਕ ਰਿਕਾਰਡ ਹੈ। ਇਸ ਆਪਰੇਸ਼ਨ ਦੌਰਾਨ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਗਏ ਕਾਰਕੁਨਾਂ ਤੋਂ ਮਹੱਤਵਪੂਰਨ ਹਥਿਆਰ ਬਰਾਮਦ ਕੀਤੇ ਹਨ। ਸ਼ੁਭਮ ਤੋਂ 8 ਜ਼ਿੰਦਾ ਕਾਰਤੂਸਾਂ ਦੇ ਨਾਲ ਇੱਕ 32 ਬੋਰ ਪਿਸਤੌਲ ਅਤੇ ਗੁਰਦੀਪ ਦੀਪਾ ਤੋਂ ਇੱਕ ਪੰਪ ਐਕਸ਼ਨ ਗੰਨ ਦੇ ਨਾਲ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਹ ਹਥਿਆਰ ਕਥਿਤ ਤੌਰ ਤੇ ਪੰਜਾਬ ਅਤੇ ਹੋਰ ਖੇਤਰਾਂ ਵਿੱਚ ਗੈਰ-ਕਾਨੂੰਨੀ ਕਾਰਵਾਈਆਂ ਨੂੰ ਅੱਗੇ ਵਧਾਉਣ ਲਈ ਵਰਤਿਆ ਜਾਣ ਵਾਲਾ ਸੀ।
ਉਹਨਾਂ ਦੱਸਿਆ ਕਿ ਇਸ ਸਬੰਧ ਵਿਚ 21 ਫਰਵਰੀ 2025 ਨੂੰ ਇਕ ਐਫਆਈਆਰ ਨੰਬਰ ਪਹਿਲਾਂ ਹੀ ਅਸਲਾ ਐਕਟ ਦੀ ਧਾਰਾ 25(1) ਬੀ ਅਤੇ ਬੀ ਐਨ ਐਸ ਦੀ ਧਾਰਾ 249 ਅਤੇ 61(2) ਦੇ ਤਹਿਤ ਪੁਲੀਸ ਸਟੇਸ਼ਨ ਐਸ ਐਸ ਓ ਸੀ, ਐਸ ਏ ਐਸ ਨਗਰ ਵਿਖੇ ਦਰਜ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਜਗਦੀਸ਼ ਉਰਫ਼ ਜੱਗਾ (ਜਿਸਨੇ 10 ਫਰਵਰੀ ਨੂੰ ਨੰਦੇੜ ਕਤਲੇਆਮ ਨੂੰ ਅੰਜਾਮ ਦਿੱਤਾ ਸੀ), ਨੂੰ ਉਸਦੇ ਦੋ ਸਾਥੀਆਂ ਸ਼ੁਭਮਦੀਪ ਉਰਫ਼ ਸ਼ੁਭ ਅਤੇ ਸਚਿਨਦੀਪ ਉਰਫ਼ ਸਚਿਨ ਸਮੇਤ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਐਸ ਐਸ ਓ ਸੀ ਵਲੋਂ ਹੁਣ ਤੱਕ ਕੀਤੀਆਂ ਗਈਆਂ ਇਨ੍ਹਾਂ ਹਾਲੀਆ ਗ੍ਰਿਫ਼ਤਾਰੀਆਂ ਨਾਲ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 6 ਹੋ ਗਈ ਹੈ ਅਤੇ ਕੁੱਲ ਬਰਾਮਦਗੀ ਤਿੰਨ .32 ਬੋਰ ਪਿਸਤੌਲਾਂ ਦੇ ਨਾਲ-ਨਾਲ 13 ਕਾਰਤੂਸ ਅਤੇ 01 ਪੰਪ ਐਕਸ਼ਨ ਗੰਨ ਦੇ ਨਾਲ-ਨਾਲ 15 ਜ਼ਿੰਦਾ ਕਾਰਤੂਸ ਹੋ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੂੰ ਅੱਜ ਪੁਲੀਸ ਰਿਮਾਂਡ ਪ੍ਰਾਪਤ ਕਰਨ ਲਈ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Mohali
ਬਲੌਂਗੀ ਵਿੱਚ ਚਾਕੂ ਮਾਰ ਕੇ ਨੌਜਵਾਨ ਦਾ ਕਤਲ, ਪੰਜ ਨਾਬਾਲਗ ਗ੍ਰਿਫਤਾਰ

ਬਲੌਂਗੀ, 15 ਮਾਰਚ (ਪਵਨ ਰਾਵਤ) ਬੀਤੇ ਕੱਲ ਹੋਲੀ ਵਾਲੇ ਦਿਨ ਦੁਪਹਿਰ 1 ਵਜੇ ਦੇ ਕਰੀਬ ਨਾਬਾਲਗ ਮੁੰਡਿਆਂ ਦੇ ਇੱਕ ਗਰੁੱਪ ਵਲੋਂ ਬਲੌਂਗੀ ਵਸਨੀਕ ਆਕਾਸ਼ ਪੁੱਤਰ ਰਾਜਿੰਦਰ (ਉਮਰ 17 ਸਾਲ) ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਮੁੰਡਿਆਂ ਦਾ 2 ਦਿਨ ਪਹਿਲਾਂ ਆਕਾਸ਼ ਨਾਲ ਲੜਾਈ ਝਗੜਾ ਹੋਇਆ ਸੀ ਜਿਸ ਦੀ ਰੰਜਿਸ਼ ਕਾਰਨ ਇਹਨਾਂ ਵਲੋਂ ਹੋਲੀ ਦੇ ਤਿਉਹਾਰ ਮੌਕੇ ਆਕਾਸ਼ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਹਾਲਾਂਕਿ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਬਲੌਂਗੀ ਪੁਲੀਸ ਵੱਲੋਂ ਨਾਕਾ ਬੰਦੀ ਵੀ ਕੀਤੀ ਗਈ ਸੀ ਪਰੰਤੂ ਹਮਲਾਵਰਾਂ ਵਲੋਂ ਇਸ ਗੱਲ ਦੀ ਵੀ ਪਰਵਾਹ ਨਹੀਂ ਕੀਤੀ ਗਈ। ਹਮਲਾਵਰਾਂ ਵਲੋਂ ਬਲੌਂਗੀ ਪਾਣੀ ਦੀ ਟੈਂਕੀ ਨੇੜੇ ਆਕਾਸ਼ ਦੀ ਪਿੱਠ ਤੇ ਚਾਕੂ ਨਾਲ ਵਾਰ ਕੀਤਾ ਗਿਆ।
ਚਾਕੂ ਲੱਗਣ ਤੋਂ ਬਾਅਦ ਜਖਮੀ ਆਕਾਸ਼ ਆਪਣੀ ਜਾਨ ਬਚਾਉਣ ਲਈ ਸੜਕ ਤੇ ਭੱਜਿਆ ਪਰੰਤੂ ਥੋੜੀ ਦੂਰ ਜਾ ਕੇ ਜ਼ਮੀਨ ਤੇ ਡਿੱਗ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਸੜਕ ਤੇ ਡਿੱਗੇ ਪਏ ਆਕਾਸ਼ ਨੂੰ ਉਸਦੇ ਪਰਿਵਾਰ ਵੱਲੋਂ ਮੁਹਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਿਊਟੀ ਤੇ ਮੌਜੂਦ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਸਬੰਧੀ ਸੰਪਰਕ ਕਰਨ ਤੇ ਬਲੌਂਗੀ ਥਾਣੇ ਦੇ ਐਸ ਐਚ ਓ ਅਮਨਦੀਪ ਕੰਬੋਜ ਨੇ ਦੱਸਿਆ ਕਿ ਆਕਾਸ਼ ਨਾਮ ਦੇ ਇਸ ਨੌਜਵਾਨ ਤੇ ਹਮਲਾ ਕਰਕੇ ਉਸਨੂੰ ਮੌਤ ਦੇ ਘਾਟ ਉਤਾਰਨ ਵਾਲਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ 5 ਮੁੰਡਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਹੜੇ ਨਾਬਾਲਗ ਹਨ। ਉਹਨਾਂ ਦੱਸਿਆ ਕਿ 2 ਦਿਨ ਪਹਿਲਾਂ ਇਹਨਾਂ ਮੁੰਡਿਆਂ ਦੀ ਲੜਾਈ ਹੋਈ ਸੀ। ਜਿਸਤੇ ਇਹਨਾਂ ਮੁੰਡਿਆਂ ਨੇ ਹੋਲੀ ਵਾਲੇ ਦਿਨ ਇਸ ਘਟਨਾ ਨੂੰ ਅੰਜਾਮ ਦਿੱਤਾ। ਉਹਨਾਂ ਕਿਹਾ ਹਾਲੇ ਤਫਤੀਸ਼ ਜਾਰੀ ਹੈ ਅਤੇ ਹੋਰ ਵੀ ਮੁੰਡਿਆਂ ਦਾ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
Mohali
ਕਾਬਜ ਧਿਰ ਦੇ ਤਿੰਨ ਕੌਂਸਲਰ ਹੋਣ ਦੇ ਬਾਵਜੂਦ ਫੇਜ਼ 4 ਦੀ ਸਫਾਈ ਵਿਵਸਥਾ ਦੀ ਹਾਲਤ ਬਦਤਰ : ਕਰਨ ਜੌਹਰ

ਥਾਂ ਥਾਂ ਤੇ ਲੱਗੇ ਹਨ ਗੰਦਗੀ ਦੇ ਢੇਰ, ਕਈ ਕਈ ਦਿਨ ਤਕ ਚੁੱਕਿਆ ਨਹੀਂ ਜਾਂਦਾ ਕੂੜਾ
ਐਸ ਏ ਐਸ ਨਗਰ, 15 ਮਾਰਚ (ਸ.ਬ.) ਫੇਜ਼ 4 ਵਿੱਚ ਸਫਾਈ ਵਿਵਸਥਾ ਦੀ ਹਾਲਤ ਮਾੜੀ ਹੈ ਅਤੇ ਹਰ ਪਾਸੇ ਸੜਕਾਂ ਕਿਨਾਰੇ ਗੰਦਗੀ ਦੇ ਢੇਰ ਲੱਗੇ ਦਿਖਦੇ ਹਨ। ਗੰਦਗੀ ਦੇ ਇਹਨਾਂ ਢੇਰਾਂ ਵਿੱਚ ਜਿੱਥੇ ਸੁੱਕੇ ਪੱਤੇ ਅਤੇ ਹੋਰ ਗੰਦਗੀ ਹੈ ਉੱਥੇ ਲੋਕਾਂ ਵਲੋਂ ਇਹਨਾਂ ਉੱਪਰ ਘਰੇਲੂ ਕੂੜਾ ਵੀ ਸੁੱਟਿਆ ਜਾਂਦਾ ਹੈ ਜਿਸਨੂੰ ਕਈ ਕਈ ਦਿਨ ਤਕ ਚੁਕਵਾਇਆ ਨਹੀਂ ਜਾਂਦਾ ਅਤੇ ਇਹ ਕੂੜਾ ਇੱਥੇ ਹੀ ਸੜਦਾ ਰਹਿੰਦਾ ਹੈ।
ਸਥਾਨਕ ਵਸਨੀਕ ਅਤੇ ਸਮਾਜਸੇਵੀ ਆਗੂ ਸ੍ਰੀ ਕਰਨ ਜੌਹਰ ਨੇ ਕਿਹਾ ਕਿ ਫੇਜ਼ 4 ਦੇ ਤਿੰਨ ਕੌਂਸਲਰ ਹਨ ਅਤੇ ਇਹ ਸਾਰੇ ਹੀ ਨਗਰ ਨਿਗਮ ਦੀ ਕਾਬਿਜ ਧਿਰ ਨਾਲ ਸੰਬੰਧਿਤ ਹਨ ਪਰੰਤੂ ਇਸਦੇ ਬਾਵਜੂਦ ਫੇਜ਼ 4 ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ ਅਤੇ ਇੱਥੇ ਕਈ ਕਈ ਦਿਨ ਤਕ ਕੂੜਾ ਨਹੀਂ ਚੁੱਕਿਆ ਜਾਂਦਾ। ਉਹਨਾਂ ਕਿਹਾ ਕਿ ਗੁਰੂਦੁਆਰਾ ਸਾਹਿਬ ਅਤੇ ਮਾਰਕੀਟ ਦੇ ਨੇੜੇ ਮੁੱਖ ਸੜਕ ਦੇ ਕਿੜਾਰੇ ਕੂੜਾ ਪਿਆ ਹੈ ਜਿਸਨੂੰ ਕਈ ਦਿਨ ਤੋਂ ਚੁਕਵਾਇਆ ਨਹੀਂ ਗਿਆ। ਇਸੇ ਤਰ੍ਹਾਂ ਹੋਰਨਾਂ ਥਾਂਵਾਂ ਤੇ ਵੀ ਕਈ ਕਈ ਦਿਨ ਤੋਂ ਕੂੜਾ ਨਹੀਂ ਚੁਕਵਾਇਆ ਜਾਂਦਾ ਜਿਸ ਨਾਲ ਅਜਿਹਾ ਲੱਗਦਾ ਹੈ ਕਿ ਫੇਜ਼ 4 ਦਾ ਕੋਈ ਵਾਲੀ ਵਾਰਿਸ ਨਹੀਂ ਹੈ।
ਉਹਨਾਂ ਮੰਗ ਕੀਤੀ ਕਿ ਫੇਜ਼ 4 ਵਿੱਚ ਪਏ ਗੰਦਗੀ ਦੇ ਢੇਰ ਤੁਰੰਤ ਚੁਕਵਾਏ ਜਾਣ ਅਤੇ ਆਪਣੀ ਡਿਊਟੀ ਨੂੰ ਠੀਕ ਤਰੀਕੇ ਨਾਲ ਨਾ ਨਿਭਾਉਣ ਵਾਲੇ ਸਫਾਈ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
Editorial2 months ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ