Connect with us

Mohali

ਜੇਕਰ ਇੱਕ ਮਹੀਨੇ ਦੇ ਵਿੱਚ ਤਰੱਕੀਆਂ ਕਰਕੇ ਪ੍ਰਿੰਸੀਪਲ ਨਾ ਬਣਾਏ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਮੁਹਰੇ ਹੋਵੇਗਾ ਰੋਸ ਮੁਜਾਹਰਾ : ਫੈਡਰੇਸ਼ਨ

Published

on

 

 

ਐਸ ਏ ਐਸ ਨਗਰ, 5 ਫਰਵਰੀ (ਸ.ਬ.) ਜਨਰਲ ਕੈਟਾਗਰੀਜ ਫੈਲਫੇਅਰ ਫੈਡਰੇਸ਼ਨ ਪੰਜਾਬ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਮਹੀਨੇ ਦੇ ਵਿੱਚ ਤਰੱਕੀਆਂ ਕਰਕੇ ਪ੍ਰਿੰਸੀਪਲ ਨਾ ਬਣਾਏ ਗਏ ਤਾਂ ਫੈਡਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਮੁਹਰੇ ਰੋਸ ਮੁਜਾਹਰਾ ਕਰੇਗੀ।

ਫੈਡਰੇਸ਼ਨ ਪੰਜਾਬ ਦੇ ਆਗੂਆਂ ਜਰਨੈਲ ਸਿੰਘ ਬਰਾੜ,ਕਪਿਲ ਦੇਵ ਪਰਾਸ਼ਰ, ਜਸਵੀਰ ਸਿੰਘ ਗੜਾਂਗ, ਸੁਦੇਸ਼ ਕਮਲ ਸ਼ਰਮਾਂ, ਜਸਵੰਤ ਸਿੰਘ ਬਰਾੜ, ਸੁਰਿੰਦਰ ਕੁਮਾਰ ਸੈਣੀ, ਗੁਰਨੈਬ ਸਿੰਘ ਬਰਾੜ, ਦਿਲਬਾਗ ਸਿੰਘ, ਰਮੇਸ਼ ਕੁਮਾਰ ਧਵਨ ਤੇ ਗੁਰਦੇਵ ਸਿੰਘ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ 45 ਪ੍ਰਤੀਸ਼ਤ ਤੋਂ ਵੱਧ ਸੀਨੀਅਰ ਸਕੈਂਡਰੀ ਸਕੂਲਾਂ ਵਿੱਚ 856 ਤੋਂ ਵੱਧ ਪ੍ਰਿੰਸੀਪਲਾਂ ਦੀ ਅਸਾਮੀਆਂ ਖਾਲੀ ਪਈਆਂ ਹਨ, ਜੋ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਦਾਅਵੇ ਦਾ ਮੂੰਹ ਚਿੜਾ ਰਹੀਆਂ ਹਨ।

ਉਹਨਾਂ ਕਿਹਾ ਕਿ ਇਹ ਸਾਰੀਆਂ ਅੜਚਨਾਂ ਵਿਭਾਗ ਨੇ ਪੈਦਾ ਕੀਤੀਆਂ ਹਨ ਅਤੇ ਪੰਜਾਬ ਵਿੱਚ ਇਹ ਅਖੌਤੀ ਸਿੱਖਿਆ ਮਾਡਲ ਬੁਰੀ ਤਰ੍ਹਾਂ ਫੇਲ ਹੋ ਚੁੱਕਾ ਹੈ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਅਫਸਰ ਸ਼ਾਹੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨੂੰ ਗੁੰਮਰਾਹ ਕਰ ਰਹੀ ਹੈ।

ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਕਈ ਵਾਰ ਕਹਿਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਫੈਡਰੇਸ਼ਨ ਨੂੰ ਮੀਟਿੰਗ ਲਈ ਸਮਾਂ ਨਹੀ ਦੇ ਰਹੇ। ਉਹਨਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ ਹੈ ਤਾਂ ਉਹ ਮੀਟਿੰਗ ਤੋਂ ਕਿੳਂੁ ਭੱਜ ਰਹੀ ਹੈ।

ਉਹਨਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਇੱਕ ਹਫਤੇ ਦੇ ਵਿੱਚ ਹੀ ਲਗਭਗ 600 ਪ੍ਰਿੰਸੀਪਲ ਪ੍ਰਮੋਟ ਕੀਤੇ ਜਾ ਸਕਦੇ ਹਨ। ਇਸਦਾ ਤੁਰੰਤ ਹੱਲ ਇਹ ਹੈ ਕਿ ਕਾਂਗਰਸ ਸਰਕਾਰ ਵੱਲੋਂ ਅਧਿਆਪਕਾਂ ਤੋਂ ਪ੍ਰਿੰਸੀਪਲ ਪਦਉਨਤ ਹੋਣ ਦਾ ਕੋਟਾ (ਜਿਹੜਾ 75 ਪ੍ਰਤੀਸ਼ਤ ਤੋਂ ਘਟਾਕੇ 50 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ) ਵਧਾ ਕੇ 75 ਪ੍ਰਤੀਸ਼ਤ ਕਰ ਦਿੱਤਾ ਜਾਵੇ। ਇਸ ਨਾਲ ਸਮੱਸਿਆ ਦਾ ਤੁਰੰਤ ਹੱਲ ਹੋਵੇਗਾ ਅਤੇ ਕੋਈ ਕਾਨੂੰਨੀ ਅੜਚਨ ਵੀ ਨਹੀ ਪਵੇਗੀ।

ਫੈਡਰੇਸ਼ਨ ਨੇ ਕਿਹਾ ਕਿ ਇਸ ਨਾਲ ਸਰਕਾਰ ਤੇ ਕੋਈ ਵਿੱਤੀ ਬੋਝ ਵੀ ਨਹੀਂ ਪਵੇਗਾ ਅਤੇ 600 ਦੇ ਕਰੀਬ ਪ੍ਰਿੰਸੀਪਲ ਪਦਉਨਤ ਹੋ ਜਾਣਗੇ। ਉਹਨਾਂ ਕਿਹਾ ਕਿ ਤਰੱਕੀਆਂ ਅਤੇ ਸਿੱਧੀ ਭਰਤੀ ਵਾਸਤੇ 75 : 25 ਦੀ ਪ੍ਰਪੋਜਲ ਫਾਈਲ ਪਿਛਲੇ ਇੱਕ ਸਾਲ ਤੋਂ ਅਫਸਰ ਸ਼ਾਹੀ ਦੇ ਅੜਿੱਕਿਆਂ ਕਾਰਨ ਰੁਕੀ ਹੋਈ ਹੈ ਅਤੇ ਇੱਕ ਦਫਤਰ ਤੋਂ ਦੂਜੇ ਦਫਤਰ ਵਿਚਕਾਰ ਉਲਝੀ ਫਿਰਦੀ ਹੈ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਚਾਹੁਣ ਤਾਂ ਇਸਨੂੰ ਕਲੀਅਰ ਕਰਵਾਕੇ ਜਲਦੀ ਪ੍ਰਿੰਸੀਪਲ ਪ੍ਰਮੋਟ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ ਬਹੁਤੇ ਲੈਕਚਰਾਰ, ਜਿਹੜੇ 25 ਤੋਂ 31 ਸਾਲਾਂ ਦਾ ਤਜਰਬਾ ਹੋਣ ਦੇ ਬਾਵਜੂਦ ਵੀ ਪਦਉਨਤ ਨਹੀਂ ਹੋ ਰਹੇ, ਉਹਨਾਂ ਨੂੰ ਵੀ ਇਨਸਾਫ ਮਿਲ ਜਾਵੇਗਾ।

ਫੈਡਰੇਸ਼ਨ ਨੇ ਕਿਹਾ ਕਿ ਸਰਕਾਰ ਨੇ ਜੇਕਰ ਇੱਕ ਮਹੀਨੇ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਪ੍ਰਿੰਸੀਪਲ ਵਜੋਂ ਪ੍ਰਮੋਟ ਕਰਕੇ ਸਰਕਾਰੀ ਸਕੂਲਾਂ ਵਿੱਚ ਨਿਯੁਕਤ ਨਾ ਕੀਤਾ ਤਾਂ ਉਹ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੁਹਰੇ ਮਾਰਚ ਵਿੱਚ ਰੋਸ ਪ੍ਰਦਰਸ਼ਨ ਕਰਨਗੇ ਜਿਸ ਦਾ ਐਲਾਨ ਮਾਰਚ ਮਹੀਨੇ ਵਿੱਚ ਕਰ ਦਿੱਤਾ ਜਾਵੇਗਾ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending