Connect with us

National

ਗੋਲੀਬਾਰੀ ਦੀ ਘਟਨਾ ਵਿੱਚ ਟਰੱਕ ਡਰਾਈਵਰ ਦੀ ਮੌਤ

Published

on

 

ਸ਼੍ਰੀਨਗਰ, 6 ਫਰਵਰੀ (ਸ.ਬ.) ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਇਕ ਮੋਬਾਇਲ ਵਾਹਨ ਚੈਕ ਪੋਸਟ ਤੇ ਕਈ ਵਾਰ ਰੁਕਣ ਦੀ ਚਿਤਾਵਨੀ ਦਿੱਤੇ ਜਾਣ ਦੇ ਬਾਵਜੂਦ ਉਸ ਨੂੰ ਅਣਸੁਣਾ ਕਰਨ ਵਾਲੇ ਟਰੱਕ ਨੂੰ ਰੋਕਣ ਲਈ ਸੁਰੱਖਿਆ ਫ਼ੋਰਸਾਂ ਨੂੰ ਗੋਲੀਆਂ ਚਲਾਉਣੀਆਂ ਪਈਆਂ, ਜਿਸ ਨਾਲ ਉਸ ਦੇ ਡਰਾਈਵਰ ਦੀ ਮੌਤ ਹੋ ਗਈ। ਫ਼ੌਜ ਦੇ ਚਿਨਾਰ ਕੋਰ ਨੇ ਐਕਸ ਤੇ ਇਕ ਪੋਸਟ ਵਿੱਚ ਦੱਸਿਆ ਕਿ ਬੀਤੀ ਰਾਤ ਅੱਤਵਾਦੀਆਂ ਦੀ ਗਤੀਵਿਧੀਆਂ ਨੂੰ ਲੈ ਕੇ ਮਿਲੀ ਵਿਸ਼ੇਸ਼ ਖੁਫੀਆ ਸੂਚਨਾ ਦੇ ਆਧਾਰ ਤੇ ਸੁਰੱਖਿਆ ਫ਼ੋਰਸਾਂ ਨੇ ਇਕ ਐਮਵੀਸੀਪੀ ਸਥਾਪਤ ਕੀਤਾ। ਸੁਰੱਖਿਆ ਫ਼ੋਰਸਾਂ ਨੇ ਇਕ ਸ਼ੱਕੀ ਤੇਜ਼ ਰਫ਼ਤਾਰ ਸਿਵਲ ਟਰੱਕ ਨੂੰ ਦੇਖਿਆ ਅਤੇ ਜਦੋਂ ਉਸ ਨੂੰ ਰੁਕਣ ਦਾ ਸੰਕੇਤ ਦਿੱਤਾ ਗਿਆ ਤਾਂ ਉਹ ਨਹੀਂ ਰੁਕਿਆ ਸਗੋਂ ਡਰਾਈਵਰ ਨੇ ਚੈਕ ਪੋਸਟ ਪਾਰ ਕਰਦੇ ਹੋਏ ਆਪਣੀ ਰਫ਼ਤਾਰ ਹੋਰ ਤੇਜ਼ ਕਰ ਦਿੱਤੀ।

ਚੌਕਸ ਜਵਾਨਾਂ ਨੇ ਵਾਹਨ ਦਾ ਕਰੀਬ 23 ਕਿਲੋਮੀਟਰ ਤੱਕ ਪਿੱਛਾ ਕੀਤਾ। ਟਰੱਕ ਨੂੰ ਰੋਕਣ ਲਈ ਉਸ ਦੇ ਟਾਇਰਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਵਾਹਨ ਸੰਗ੍ਰਾਮ ਚੌਕ ਤੇ ਰੁਕ ਗਿਆ। ਇਸ ਦੌਰਾਨ ਡਰਾਈਵਰ ਨੂੰ ਵੀ ਗੋਲੀ ਲੱਗ ਗਈ। ਫ਼ੌਜ ਨੇ ਕਿਹਾ ਕਿ ਤਲਾਸ਼ੀ ਤੋਂ ਬਾਅਦ ਜ਼ਖਮੀ ਡਰਾਈਵਰ ਨੂੰ ਸੁਰੱਖਿਆ ਫ਼ੋਰਸ ਦੇ ਜਵਾਨ ਤੁਰੰਤ ਜੀਐਮਸੀ ਬਾਰਾਮੂਲਾ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੂਰੀ ਤਰ੍ਹਾਂ ਨਾਲ ਭਰੇ ਹੋਏ ਟਰੱਕ ਨੂੰ ਜਾਂਚ ਲਈ ਨਜ਼ਦੀਕੀ ਪੁਲੀਸ ਸਟੇਸ਼ਨ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲੀਸ ਦੀ ਹਿਰਾਸਤ ਵਿੱਚ ਟਰੱਕ ਦੀ ਪੂਰੀ ਤਲਾਸ਼ੀ ਜਾਰੀ ਹੈ ਅਤੇ ਸ਼ੱਕੀ ਦੇ ਪਿਛਲੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰੇ ਗਏ ਟਰੱਕ ਡਰਾਈਵਰ ਦੀ ਪਛਾਣ ਵਸੀਮ ਅਹਿਮਦ ਮੀਰ ਵਜੋਂ ਕੀਤੀ ਗਈ ਹੈ, ਜੋ ਬੁਮਈ ਸੋਪੋਰ ਦਾ ਵਾਸੀ ਸੀ।

Continue Reading

National

ਦਿੱਲੀ ਹਾਈ ਕੋਰਟ ਵੱਲੋਂ ਇੰਜਨੀਅਰ ਰਾਸ਼ਿਦ ਦੀ ਪਟੀਸ਼ਨ ਤੇ ਐਨ ਆਈ ਏ ਨੂੰ ਨੋਟਿਸ

Published

on

By

 

 

ਨਵੀਂ ਦਿੱਲੀ, 12 ਮਾਰਚ (ਸ.ਬ.) ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਤੋਂ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ ਤੇ ਕੌਮੀ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਰਾਸ਼ਿਦ ਨੇ ਚੱਲ ਰਹੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਹਾਈ ਕੋਰਟ ਨੇ ਐਨ ਆਈ ਏ ਨੂੰ ਇਹ ਵੀ ਕਿਹਾ ਹੈ ਕਿ ਜੇ ਪਟੀਸ਼ਨ ਤੇ ਕੋਈ ਇਤਰਾਜ਼ ਹੈ ਤਾਂ ਉਹ ਹਲਫ਼ਨਾਮਾ ਦਾਇਰ ਕਰੇ। ਜ਼ਿਕਰਯੋਗ ਹੈ ਕਿ ਹਿਰਾਸਤੀ ਪੈਰੋਲ ਲਈ ਉਸ ਦੀ ਪਹਿਲੀ ਪਟੀਸ਼ਨ ਨੂੰ ਵਿਸ਼ੇਸ਼ ਐਨ ਆਈ ਏ ਅਦਾਲਤ ਨੇ ਰੱਦ ਕਰ ਦਿੱਤਾ ਸੀ।

ਜਸਟਿਸ ਪ੍ਰਤਿਬਾ ਐਮ ਸਿੰਘ ਅਤੇ ਰਜਨੀਸ਼ ਕੁਮਾਰ ਗੁਪਤਾ ਦੇ ਡਿਵੀਜ਼ਨ ਬੈਂਚ ਨੇ ਕੌਮੀ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਮੰਗਿਆ। ਮਾਮਲਾ ਸੁਣਵਾਈ ਲਈ 18 ਮਾਰਚ ਨੂੰ ਸੂਚੀਬੱਧ ਕੀਤਾ ਗਿਆ ਹੈ।

ਸੀਨੀਅਰ ਵਕੀਲ ਐਨ ਹਰੀਹਰਨ ਸੰਸਦ ਮੈਂਬਰ ਅਬਦੁਲ ਰਸ਼ੀਦ ਸ਼ੇਖ ਵੱਲੋਂ ਪੇਸ਼ ਹੋਏ ਅਤੇ ਦਲੀਲ ਦਿੱਤੀ ਕਿ ਉਹ ਚੱਲ ਰਹੇ ਸੰਸਦ ਸੈਸ਼ਨਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗ ਰਹੇ ਹਨ। ਇਸ ਤੋਂ ਪਹਿਲਾਂ ਫਰਵਰੀ 2025 ਵਿੱਚ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਰਾਸ਼ਿਦ ਨੂੰ ਦੋ ਦਿਨਾਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਸੀ।

ਐਨਆਈਏ ਦੇ ਵਿਸ਼ੇਸ ਸਰਕਾਰੀ ਵਕੀਲ ਨੇ ਅਦਾਲਤ ਨੂੰ ਨੋਟਿਸ ਜਾਰੀ ਕਰਨ ਅਤੇ ਜਵਾਬ ਦਾਇਰ ਕਰਨ ਲਈ ਕੁਝ ਸਮਾਂ ਦੇਣ ਦੀ ਅਪੀਲ ਕੀਤੀ। ਬੈਂਚ ਨੇ ਦਲੀਲਾਂ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਜੇ ਸੈਸ਼ਨ ਖਤਮ ਹੋ ਜਾਂਦਾ ਹੈ ਤਾਂ ਪਟੀਸ਼ਨ ਤੇ ਸੁਣਵਾਈ ਕਰਨ ਦਾ ਕੀ ਫਾਇਦਾ।

 

Continue Reading

National

ਅੱਗ ਲੱਗਣ ਕਾਰਨ ਦਰਜਨਾਂ ਘਰ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

Published

on

By

 

ਕਿਸ਼ਨਗੰਜ, 12 ਮਾਰਚ (ਸ.ਬ.) ਕਿਸ਼ਨਗੰਜ ਦੇ ਕੋਚਾਧਾਮਨ ਥਾਣਾ ਖੇਤਰ ਵਿੱਚ ਅੱਗ ਲੱਗ ਗਈ। ਜਿੱਥੇ ਅੱਗ ਲੱਗਣ ਕਾਰਨ ਇੱਕ ਦਰਜਨ ਦੇ ਕਰੀਬ ਘਰ ਸੜ ਕੇ ਸੁਆਹ ਹੋ ਗਏ। ਇਸ ਘਟਨਾ ਵਿੱਚ ਲੱਖਾਂ ਰੁਪਏ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲੇ ਦੇ ਕੋਚਾਧਾਮ ਥਾਣਾ ਖੇਤਰ ਦੇ ਪਿੰਡ ਸੌਂਥਾ-ਗੁੜੀਆ ਬਸਤੀ ਵਿੱਚ ਬੀਤੀ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦਰਜਨਾਂ ਰਿਹਾਇਸ਼ੀ ਮਕਾਨ ਸੜ ਕੇ ਸੁਆਹ ਹੋ ਗਏ। ਜਿਸ ਵਿੱਚ ਪਸ਼ੂਆਂ ਦੇ ਘਰ, ਰਿਹਾਇਸ਼ੀ ਘਰ, ਬਾਲਣ ਦੇ ਘਰ ਅਤੇ ਤੂੜੀ ਦੇ ਢੇਰ ਅਤੇ ਕਈ ਕੀਮਤੀ ਸਮਾਨ ਸ਼ਾਮਲ ਹੈ।

ਇਧਰ, ਅੱਗ ਲੱਗਣ ਦੀ ਸੂਚਨਾ ਕੋਚਧਾਮਨ ਪੁਲੀਸ ਸਟੇਸ਼ਨ ਅਤੇ ਫਾਇਰ ਵਿਭਾਗ ਨੂੰ ਦਿੱਤੀ ਗਈ। ਕਿਸ਼ਨਗੰਜ, ਕੋਚਾਧਾਮਨ ਅਤੇ ਬਿਸ਼ਨਪੁਰ ਤੋਂ ਫਾਇਰ ਵਿਭਾਗ ਦੇ ਕਰਮਚਾਰੀ ਮੌਕੇ ਤੇ ਪਹੁੰਚੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ਵਿੱਚ ਕਰੀਬ 2 ਘੰਟੇ ਦਾ ਸਮਾਂ ਲੱਗਾ। ਇਸ ਦੌਰਾਨ ਪੀੜਤਾਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Continue Reading

National

ਪੰਜਾਬ ਤੋਂ ਜੋਧਪੁਰ ਜਾ ਰਹੀ ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, 3 ਦੀ ਮੌਤ

Published

on

By

 

ਨਾਗੌਰ, 11 ਮਾਰਚ (ਸ.ਬ.) ਅੱਜ ਇਕ ਸਲੀਪਰ ਬੱਸ ਪਲਟਣ ਨਾਲ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਵਾਪਰਿਆ।

ਪੁਲੀਸ ਡਿਪਟੀ ਸੁਪਰਡੈਂਟ ਖੇਮਰਾਮ ਨੇ ਦੱਸਿਆ ਕਿ ਨੈਸ਼ਨਲ ਲਾਅ ਯੂਨੀਵਰਸਿਟੀ (ਜੋਧਪੁਰ) ਦੇ ਵਿਦਿਆਰਥੀਆਂ ਦੀ ਬੱਸ ਪੰਜਾਬ ਤੋਂ ਜੋਧਪੁਰ ਜਾ ਰਹੀ ਸੀ ਕਿ ਅੱਜ ਸਵੇਰੇ ਕਰੀਬ 5.30 ਵਜੇ ਸੁਰਪਾਲੀਆ ਥਾਣਾ ਖੇਤਰ ਵਿੱਚ ਟਰੇਲਰ ਨਾਲ ਟਕਰਾ ਕੇ ਪਲਟ ਗਈ।

ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਵਿਦਿਆਰਥੀਆਂ ਨੂੰ ਜੇਐੱਲਐੱਨ ਹਸਪਤਾਲ ਨਾਗੌਰ ਵਿੱਚ ਲਿਆਂਦਾ ਗਿਆ, ਜਿੱਥੋਂ ਗੰਭੀਰ ਰੂਪ ਨਾਲ ਜ਼ਖ਼ਮੀ ਚਾਰ ਵਿਦਿਆਰਥੀਆਂ ਨੂੰ ਜੋਧਪੁਰ ਰੈਫਰ ਕੀਤਾ ਗਿਆ ਹੈ। ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀਆਂ ਦੀਆਂ ਲਾਸ਼ਾਂ ਨੂੰ ਜੇ. ਐੱਲ. ਐੱਨ. ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾਇਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Continue Reading

Latest News

Trending