Mohali
ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਵਿੱਚ ਨਾਬਾਲਗ ਗ੍ਰਿਫਤਾਰ
ਲੜਕੀ ਨੇ ਮੈਡੀਕਲ ਕਰਵਾਉਣ ਤੋਂ ਕੀਤਾ ਇਨਕਾਰ
ਐਸ ਏ ਐਸ ਨਗਰ, 6 ਫਰਵਰੀ (ਪਰਵਿੰਦਰ ਕੌਰ ਜੱਸੀ) ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਦੇ ਮਾਮਲੇ ਵਿੱਚ ਥਾਣਾ ਫੇਜ਼ 11 ਦੀ ਪੁਲੀਸ ਨੇ ਇੱਕ ਨਾਬਾਲਗ ਵਿਰੁਧ ਅਗਵਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼ ਕੀਤਾ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲੀਸ ਨੇ ਨਾਬਾਲਗ ਲੜਕੇ ਨੂੰ ਗ੍ਰਿਫਤਾਰ ਕਰਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ।
ਇਸ ਸਬੰਧੀ ਥਾਣਾ ਫੇਜ਼ 11 ਦੇ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਨਾਬਾਲਗ ਮੁਲਜਮ ਨੂੰ ਜੁਬਨਾਇਲ ਕੋਰਟ ਵਿੱਚ ਪੇਸ਼ ਕੀਤਾ ਸੀ, ਜਿਥੇ ਅਦਾਲਤ ਨੇ ਉਕਤ ਮੁਲਜਮ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ। ਉਹਨਾਂ ਦੱਸਿਆ ਕਿ ਦੂਜੇ ਪਾਸੇ ਜਦੋਂ ਪੁਲੀਸ ਪੀੜਤ ਲੜਕੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਗਈ ਤਾਂ ਲੜਕੀ ਨੇ ਆਪਣਾ ਮੈਡੀਕਲ ਕਰਵਾਉਣ ਤੋਂ ਮਨਾਂ ਕਰ ਦਿੱਤਾ ਅਤੇ ਲੜਕੀ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਲੜਕਾ ਕਿਸੇ ਠੇਕੇਦਾਰ ਕੋਲ ਲੇਬਰ ਦਾ ਕੰਮ ਕਰਦਾ ਸੀ ਅਤੇ ਇਸ ਦੌਰਾਨ ਉਸ ਦੀ ਪੀੜਤ ਲੜਕੀ ਨਾਲ ਮੁਲਾਕਾਤ ਹੋ ਗਈ ਅਤੇ ਇਕ ਦੂਜੇ ਨੂੰ ਪਿਆਰ ਕਰਨ ਲੱਗ ਪਏ। ਉਧਰ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨਾਂ ਦੀ ਲੜਕੀ ਮਾਸੂਮ ਹੈ ਅਤੇ ਉਕਤ ਮੁਲਜਮ ਲੜਕਾ ਉਨਾਂ ਦੀ ਲੜਕੀ ਨੂੰ ਆਪਣੇ ਪਿਆਰ ਦੇ ਜਾਲ ਵਿੱਚ ਫਸਾ ਲਿਆ ਅਤੇ ਵਿਆਹ ਕਰਵਾਉਣ ਲਈ ਵਰਗਲਾ ਕੇ ਆਪਣੇ ਨਾਲ ਕਿਸੇ ਅਣਦੱਸੀ ਜਗਾ ਤੇ ਲੈ ਗਿਆ ਸੀ।
Mohali
ਜੁਆਏ ਬੈਦਵਾਣ ਨੇ ਕੌਮੀ ਯੂਥ ਖੇਡਾਂ ਵਿੱਚ ਅੰਡਰ 18 ਸ਼ਾਟ ਪੁਟ ਵਿੱਚ ਪੂਰੇ ਭਾਰਤ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

ਐਸ ਏ ਐਸ ਨਗਰ, 12 ਮਾਰਚ (ਸ.ਬ.) ਮੁਹਾਲੀ ਦੇ ਪਿੰਡ ਮਟੌਰ ਦੀ ਵਸਨੀਕ ਜੁਆਏ ਬੈਦਵਾਣ ਨੇ ਪਟਨਾ ਸਾਹਿਬ ਵਿੱਚ 10 ਤੋਂ 12 ਮਾਰਚ ਤਕ ਹੋਈਆਂ ਯੂਥ ਖੇਡਾਂ ਵਿੱਚ ਅੰਡਰ 18 ਸ਼ਾਟ ਪੁਟ (ਗੋਲਾ ਸੁੱਟਣ) ਵਿੱਚ ਪੂਰੇ ਭਾਰਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜੁਆਏ ਬੈਦਵਾਣ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਦੀ ਪੁੱਤਰੀ ਹੈ ਅਤੇ ਉਸਨੇ 2023 ਵਿੱਚ ਅੰਡਰ 14 ਤਾਮਿਲਨਾਡੂ ਵਿੱਚ ਵੀ ਪੂਰੇ ਭਾਰਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਪਿਛਲੇ ਸਾਲ (2024 ਵਿੱਚ) ਲਖਨਊ ਵਿਖੇ ਅੰਡਰ 16 ਵਰਗ ਵਿੱਚ ਜੁਆਏ ਬੈਦਵਾਣ ਨੇ ਗੋਲਾ ਸੁੱਟਣ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਸੀ। ਜੁਆਏ ਬੈਦਵਾਣ ਮੁਹਾਲੀ ਕੇ ਵੀ ਸਕੂਲ ਦੀ 9 ਵੀਂ ਦੀ ਵਿਦਿਆਰਥਣ ਹੈ।
ਜੁਆਏ ਬੈਦਵਾਣ ਦੇ ਗੋਲਡ ਮੈਡਲ ਜਿੱਤਣ ਤੇ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ ਬਲਵੀਰ ਸਿੰਘ ਰਾਜੇਵਾਲ, ਪਰਮਿੰਦਰ ਸਿੰਘ ਚਾਲਾਕੀ ਜਨਰਲ ਸਕੱਤਰ, ਪ੍ਰਗਟ ਸਿੰਘ ਕੋਟ ਪਨੈਚ, ਕਿਸਾਨ ਆਗੂ ਕਿਰਪਾਲ ਸਿੰਘ ਸਿਆਓ ਜਿਲਾ ਪ੍ਰਧਾਨ ਮੁਹਾਲੀ, ਕੋਚ ਡਾ ਸਵਰਨ ਸਿੰਘ, ਕੋਚ ਮਲਕੀਅਤ ਸਿੰਘ ਬੈਦਵਾਣ ਅਤੇ ਮਨਜੀਤ ਸਿੰਘ ਸਰਪੰਚ ਤੰਗੋਰੀ ਨੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਜੁਆਏ ਬੈਦਵਾਣ ਨੇ ਗੋਲਡ ਮੈਡਲ ਜਿੱਤ ਕੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
Mohali
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਜੁਆਏ ਬੈਦਵਾਣ ਨੂੰ ਸਨਮਾਨਿਤ ਕੀਤਾ

ਐਸ ਏ ਐਸ ਨਗਰ, 12 ਮਾਰਚ (ਸ.ਬ.) ਮੁਹਾਲੀ ਦੇ ਕਿਸਾਨ ਆਗੂ ਪਰਮਦੀਪ ਬੈਦਵਾਣ ਦੀ ਹੋਣਹਾਰ ਸਪੁੱਤਰੀ ਜੁਆਏ ਬੈਦਵਾਣ ਨੇ ਗੋਲਾ ਸੁੱਟਣ ਵਿੱਚ ਭਾਰਤ ਵਿੱਚ ਅੰਡਰ 18 ਯੂਥ ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਮੁਹਾਲੀ ਪੁੱਜਣ ਤੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਜੁਆਏ ਬੈਦਵਾਨ ਦਾ ਸਨਮਾਨ ਕੀਤਾ।
ਉਹਨਾਂ ਕਿਹਾ ਕਿ ਜੁਆਏ ਬੈਦਵਾਣ ਨੇ ਮੁਹਾਲੀ ਦੇ ਨਾਲ ਨਾਲ ਪੰਜਾਬ ਅਤੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿੱਚ ਅੱਗੇ ਆ ਰਹੀਆਂ ਹਨ ਅਤੇ ਖਾਸ ਤੌਰ ਤੇ ਖੇਡਾਂ ਵਿੱਚ ਸਾਡੀਆਂ ਬੱਚੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਹਨਾਂ ਕਿਹਾ ਕਿ ਜੁਆਏ ਬੈਦਵਾਣ ਦੀ ਇਹ ਉਪਲਬਧੀ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰੇਗੀ। ਜੁਆਏ ਬੈਦਵਾਣ ਦੇ ਪਿਤਾ ਪਰਮਦੀਪ ਸਿੰਘ ਬੈਦਵਾਣ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਉਹ ਦਿਨ ਰਾਤ ਆਪਣੀ ਬੱਚੀ ਨੂੰ ਚੈਂਪੀਅਨ ਬਣਾਉਣ ਲਈ ਲਗਾਤਾਰ ਮਿਹਨਤ ਕਰਦੇ ਰਹੇ ਹਨ। ਉਹਨਾਂ ਨੇ ਚੈਂਪੀਅਨ ਐਥਲੀਟ ਦੇ ਕੋਚ ਸਵਰਨ ਸਿੰਘ ਦਾ ਵੀ ਸਨਮਾਨ ਕੀਤਾ ਜਿਹਨਾਂ ਨੇ ਮੁਹਾਲੀ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕਈ ਖਿਡਾਰੀ ਤਿਆਰ ਕੀਤੇ ਹਨ।
ਇਸ ਮੌਕੇ ਮਲਕੀਅਤ ਸਿੰਘ ਪ੍ਰਧਾਨ ਅਥਲੈਟਿਕ ਐਸੋਸੀਏਸ਼ਨ ਮੁਹਾਲੀ, ਪਰਮਜੀਤ ਸਿੰਘ, ਅਮਰਜੀਤ ਸਿੰਘ, ਮਨਦੀਪ ਕੌਰ, ਸੁਰਜੀਤ ਸਿੰਘ ਮਟੌਰ, ਰਮਨਜੀਤ ਸਿੰਘ ਲਿੱਧੜ, ਰਾਜਨ ਪੁਰੀ ਹਾਜ਼ਰ ਸਨ।
Mohali
ਡੰਪਿੰਗ ਪੁਆਇੰਟ ਬਣ ਗਈ ਹੈ ਕਰੋੜਾਂ ਰੁਪਏ ਦੀ ਲਾਗਤ ਨਾਲ ਫੇਜ 3 ਬੀ 1 ਵਿੱਚ ਬਣ ਰਹੀ ਹਾਈ ਟੇਕ ਕੰਮਿਉਨਿਟੀ ਸੈਂਟਰ ਦੀ ਇਮਾਰਤ : ਰਮਨ ਸੈਲੀ

ਐਸ ਏ ਐਸ ਨਗਰ, 12 ਮਾਰਚ (ਸ.ਬ.) ਮੁਹਾਲੀ ਨਗਰ ਨਿਗਮ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਫੇਜ 3 ਬੀ 1 ਵਿੱਚ ਬਣਾਈ ਗਈ ਹਾਈ ਟੇਕ ਕੰਮਿਉਨਿਟੀ ਸੈਂਟਰ ਦੀ ਉਸਾਰੀ ਅਧੀਨ ਇਮਾਰਤ ਡੰਪਿੰਗ ਪੁਆਇੰਟ ਬਣ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਮੰਡਲ ਦੇ ਪ੍ਰਧਾਨ ਰਮਨ ਸੈਲੀ ਨੇ ਕਿਹਾ ਹੈ ਕਿ ਸ਼ਹਿਰ ਦਾ ਇੱਕ ਸਿਰਫ ਇਹ ਕੰਮਿਉਨਿਟੀ ਸੈਂਟਰ ਜੋ ਕਿ ਮੈਰਿਜ ਪੈਲੇਸ ਦੀ ਤਰਜ ਉੱਤੇ ਬਣਾਇਆ ਜਾਣਾ ਹੈ।
ਉਹਨਾਂ ਕਿਹਾ ਕਿ ਇਸ ਇਮਾਰਤ ਦਾ ਕੰਮ ਕਰੀਬ ਦੋ ਸਾਲ ਤੋਂ ਬੰਦ ਪਿਆ ਹੈ ਅਤੇ ਇਸਨੂੰ ਹੁਣ ਡੰਪਿੰਗ ਪੁਆਇੰਟ ਦੇ ਰੂਪ ਵਿੱਚ ਇਸਤੇਮਾਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਸੜਕ ਦੇ ਨਾਲ ਬਣੀ ਇਸ ਸੈਂਟਰ ਦੀ ਦੀਵਾਰ ਨੂੰ ਤੋੜ ਕੇ ਇੱਥੇ ਕੂੜਾ ਸੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸੜਕ ਤੇ ਵੀ ਆਈ ਪੀ ਵਿਅਕਤੀਆਂ ਅਤੇ ਉੱਚ ਅਧਿਕਾਰੀਆਂ ਦੀ ਆਵਾਜਾਈ ਵੀ ਕਾਫ਼ੀ ਜ਼ਿਆਦਾ ਹੈ, ਪਰੰਤੂ ਇਸਦੇ ਬਾਵਜੂਦ ਕਿਸੇ ਦੀ ਨਜ਼ਰ ਇਸ ਉੱਤੇ ਨਹੀਂ ਪੈ ਰਹੀ ਹੈ। ਉਹਨਾਂ ਕਿਹਾ ਕਿ ਇੱਥੇ ਪਿਛਲੇ ਕਾਫੀ ਦਿਨਾਂ ਤੋਂ ਗ਼ੈਰਕਾਨੂੰਨੀ ਡੰਪਿੰਗ ਪੁਆਇੰਟ ਬਣ ਚੁੱਕਿਆ ਹੈ ਅਤੇ ਕੂੜੇ ਦੇ ਢੇਰ ਲੱਗ ਰਹੇ ਹਨ।
ਸ੍ਰੀ ਸੈਲੀ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਨਗਰ ਨਿਗਮ ਵਲੋਂ ਬੇਸ਼ੱਕ ਸ਼ਹਿਰ ਦੀ ਸਫਾਈ ਉੱਤੇ ਕਰੋੜਾਂ ਰੁਪਏ ਖਰਚ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰੰਤੂ ਸ਼ਹਿਰ ਦੇ ਵਿਚਕਾਰ ਬਣੇ ਇਸ ਕੰਮਿਊਨਿਟੀ ਸੈਂਟਰ ਦੀ ਹਾਲਤ ਤੋਂ ਸਾਫ਼ ਦਿਖਦਾ ਹੈ ਕਿ ਨਗਰ ਨਿਗਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਲੈ ਕੇ ਗੰਭੀਰ ਨਹੀਂ ਹੈ।
ਉਨ੍ਹਾਂ ਜਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਉਹ ਨਾਲ ਇਸ ਗੰਭੀਰ ਸਮੱਸਿਆ ਵੱਲ ਧਿਆਨ ਦੇਣ ਅਤੇ ਇੱਥੇ ਸਫਾਈ ਕਰਵਾਉਣ। ਇਸਦੇ ਨਾਲ ਹੀ ਉਹਨਾਂ ਮੰਗ ਕੀਤੀ ਹੈ ਕਿ ਇਸ ਕੰਮਿਉਨਿਟੀ ਸੈਂਟਰ ਦਾ ਬੰਦ ਪਿਆ ਕੰਮ ਆਰੰਭ ਕਰਕੇ ਇਸਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸੈਂਟਰ ਦਾ ਬਣਦਾ ਲਾਭ ਮਿਲ ਸਕੇ।
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International2 months ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
Editorial1 month ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
National2 months ago
ਕਪਿਲ ਸ਼ਰਮਾ, ਰੇਮੋ ਡਿਸੂਜ਼ਾ, ਸੁਗੰਧਾ ਮਿਸ਼ਰਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ