Connect with us

Mohali

ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਿੱਚ ਕੂੜੇ ਦੀ ਪ੍ਰਾਸੈਸਿੰਗ ਲਈ ਲਗਾਏ ਜਾ ਰਹੇ ਪਲਾਂਟ ਖਿਲਾਫ ਵਸਨੀਕਾਂ ਨੇ ਕੀਤਾ ਪ੍ਰਦਰਸ਼ਨ

Published

on

 

ਨਗਰ ਨਿਗਮ ਦੇ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 6 ਫਰਵਰੀ (ਸ.ਬ.) ਸਥਾਨਕ ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਤੇ ਪਿੰਡ ਸ਼ਾਹੀ ਮਾਜਰਾ ਵੱਲ ਜਾਂਦੀ ਸੜਕ ਕਿਨਾਰੇ ਬਣੇ ਆਰ ਐਮ ਸੀ ਦੇ ਨਾਲ ਨਿਗਮ ਵਲੋਂ ਕੂੜੇ ਦੀ ਪ੍ਰੋਸੈਸਿੰਗ ਲਈ ਬਣਾਏ ਜਾ ਰਹੇ ਨਵੇਂ ਪਲਾਂਟ ਦੇ ਵਿਰੋਧ ਵਿੱਚ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਸਨੀਕਾਂ ਵਲੋਂ ਨਗਰ ਨਿਗਮ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਪ੍ਰੋਸੈਸਿੰਗ ਪਲਾਂਟ ਦਾ ਕੰਮ ਰੋਕਿਆ ਜਾਵੇ ਅਤੇ ਗ੍ਰੀਨ ਬੈਲਟ ਵਿੱਚ ਬਣਾਇਆ ਗਿਆ ਆਰ ਐਮ ਸੀ ਕੇਂਦਰ ਵੀ ਇੱਥੋਂ ਤਬਦੀਲ ਕੀਤਾ ਜਾਵੇ।

ਇਸ ਮੌਕੇ ਮਿਉਂਸਪਲ ਕੌਂਸਲਰ ਸ੍ਰੀ ਜਗਦੀਸ਼ ਸਿੰਘ ਜੱਗਾ, ਸਾਬਕਾ ਕੌਂਸਲਰ ਸ੍ਰੀ ਅਸ਼ੋਕ ਝਾਅ, ਸਥਾਨਕ ਵਸਨੀਕਾਂ ਅਤੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਆਰ ਐਮ ਸੀ ਕੇਂਦਰ ਦੇ ਬਾਹਰ ਹਰ ਵੇਲੇ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ ਅਤੇ ਕੂੜਾ ਸੜਕ ਕਿਨਾਰੇ ਇਕੱਠਾ ਕਰ ਦਿੱਤਾ ਜਾਂਦਾ ਹੈ ਜਿਸ ਵਿੱਚੋਂ ਭਾਰੀ ਬਦਬੂ ਆਉਂਦੀ ਹੈ। ਉਹਨਾਂ ਕਿਹਾ ਕਿ ਇਹ ਕੂੜਾ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ ਪਰੰਤੂ ਨਗਰ ਨਿਗਮ ਵਲੋਂ ਇਸਦੀ ਸਮੇਂ ਸਿਰ ਸਫਾਈ ਨਹੀਂ ਕੀਤੀ ਜਾਂਦੀ।

ਉਹਨਾਂ ਕਿਹਾ ਕਿ ਹਣ ਨਿਗਮ ਵਲੋਂ ਇੱਥੇ ਕੂੜੇ ਦੀ ਪ੍ਰਾਸੈਸਿੰਗ ਦਾ ਪਲਾਂਟ ਵੀ ਲਗਾਇਆ ਜਾ ਰਿਹਾ ਹੈ ਜਿੱਥੇ ਗਿੱਲੇ ਕੂੜੇ ਨੂੰ ਰੱਖਿਆ ਜਾਵੇਗਾ ਅਤੇ ਇਸ ਕਾਰਨ ਭਾਰੀ ਬਦਬੂ ਪੈਦਾ ਹੋਵੇਗੀ। ਉਹਨਾਂ ਕਿਹਾ ਕਿ ਇਹ ਖੇਤਰ ਰਿਹਾਇਸ਼ੀ ਖੇਤਰ ਦੇ ਬਿਲਕੁਲ ਨਾਲ ਲੱਗਦਾ ਹੈ ਅਤੇ ਵੈਸੇ ਵੀ ਕਾਨੂੰਨ ਅਨੁਸਾਰ ਗ੍ਰੀਨ ਬੈਲਟ ਵਿੱਚ ਕੋਈ ਕੂੜਾ ਇਕੱਤਰ ਕਰਨ ਵਾਲਾ ਕੇਂਦਰ ਜਾਂ ਕੂੜੇ ਦਾ ਪ੍ਰੋਸੈਸਿੰਗ ਪਲਾਂਟ ਨਹੀਂ ਲਗਾਇਆ ਜਾ ਸਕਦਾ ਇਸ ਲਈ ਇਸ ਕੰਮ ਨੂੰ ਤੁਰੰਤ ਬੰਦ ਕੀਤਾ ਜਾਵੇ।

ਇਸ ਮੌਕੇ ਮੁਹਾਲੀ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਵੀ ਮੌਕੇ ਤੇ ਪਹੁੰਚੇ ਅਤੇ ਵਸਨੀਕਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਮੁੱਦੇ ਤੇ ਵਸਨੀਕਾਂ ਦੀ ਨਿਗਮ ਦੇ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਲਈ ਕਿਹਾ। ਉਹਨਾਂ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਇਸ ਮਸਲੇ ਨੂੰ ਹਲ ਕਰਵਾਇਆ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਉਹ ਖੁਦ ਵੀ ਵਸਨੀਕਾਂ ਨਾਲ ਧਰਨੇ ਤੇ ਬੈਠਣਗੇ।

ਇਸ ਸੰਬੰਧੀ ਵਸਨੀਕਾਂ ਵਲੋਂ ਨਗਰ ਨਿਗਮ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਇਸ ਕੰਮ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਇੱਥੇ ਪਹਿਲਾ ਬਣਿਆ ਆਰ ਐਮ ਸੀ ਕੇਂਦਰ ਵੀ ਚੁਕਵਾਇਆ ਜਾਵੇ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending