Connect with us

Chandigarh

10 ਫਰਵਰੀ ਨੂੰ ਰਿਲੀਜ਼ ਹੋਵੇਗੀ ਜੈਜ਼ੀ ਬੀ ਦੀ ਨਵੀਂ ਸੰਗੀਤਕ ਐਲਬਮ ‘ਕੋਬਰਾ’

Published

on

 

 

ਚੰਡੀਗੜ੍ਹ, 8 ਫਰਵਰੀ (ਸ.ਬ.) ਪੰਜਾਬੀ ਦੇ ਸਦਾਬਹਾਰ ਗਾਇਕ ਜੈਜ਼ੀ ਬੀ ਆਪਣੇ ਸੰਗੀਤਕ ਸਫ਼ਰ ਨੂੰ ਅੱਗੇ ਤੋਰਦਿਆਂ ਹੁਣ ਆਪਣੀ ਨਵੀਂ ਸੰਗੀਤਕ ਐਲਬਮ ‘ਕੋਬਰਾ’ ਲੈ ਕੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੈਜ਼ੀ ਬੈਂਸ ਦੇ ਮਿੱਤਰ ਗੁਰਮੁੱਖ ਸਿੰਘ ਗੋਗਾ ਧਾਲੀਵਾਲ ਨੇ ਦੱਸਿਆ ਕਿ 10 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਇਹ ਨਵੀਂ ਐਲਬਮ ਵਿੱਚ 5 ਗੀਤ ਹਨ।

ਉਹਨਾਂ ਦੱਸਿਆ ਕਿ ਇਸ ਐਲਬਮ ਦੇ 3 ਗੀਤ ‘ਕਾਤਲ ਕੋਕਾ, ‘ਟੋਹਰ’, ‘ਪੁੱਤ ਜੱਟਾਂ ਦੇ’ ਗੀਤਕਾਰ ਕਪਤਾਨ ਹਨ ਅਤੇ 2 ਗੀਤ ‘ਨਜ਼ਾਰੇ’ ਅਤੇ ‘ਕੌਬਰਾ’ ਗੀਤਕਾਰ ਗੁਰਜੀਤ ਗਿੱਲ ਨੇ ਲਿਖੇ ਹਨ। ਇਹ ਐਲਬਮ ਦਾ ਸੰਗੀਤ ਬਲੈਕ ਵਾਇਰਸ ਮਿਊਜ਼ਿਕ ਦਾ ਹੈ ਜਿਸਨੂੰ ਜੈਜ਼ੀ ਬੀ ਰਿਕਾਰਡਸ ਅਤੇ ਦਿਨੇਸ਼ ਔਲਖ ਵਲੋਂ ਪੇਸ਼ ਕੀਤਾ ਜਾ ਰਿਹਾ ਹੈ।

ਜਿਕਰਯੋਗ ਹੈ ਕਿ ਜੈਜੀ ਬੀ ਨੇ ਆਪਣੀ ਬੁਲੰਦ ਗਾਇਕੀ ਰਾਹੀਂ ਸਰੋਤਿਆਂ ਦੇ ਦਿਲਾਂ ਵਿੱਚ ਆਪਣੀ ਇੱਕ ਵੱਖਰੀ ਜਗ੍ਹਾ ਬਣਾਈ ਹੋਈ ਹੈ ਅਤੇ ਦੇਸ਼ ਵਿਦੇਸ਼ ਵਿੰਚ ਉਹਨਾਂ ਦੇ ਵੱਡੀ ਗਿਣਤੀ ਫੈਨ ਹਨ। ਨੌਜਵਾਨ ਪੀੜ੍ਹੀ ਪੰਜਾਬੀ ਸੰਗੀਤ ਅਤੇ ਗਾਇਕੀ ਨੂੰ ਰੈਪ ਅਤੇ ਹਿਪ-ਹੌਪ ਨਾਲ ਮਿਲਾ ਕੇ ਗਾਉਣ ਵਾਲੇ ਜੈਜੀ ਬੀ ਦੀ ਵੱਡੀ ਪ੍ਰਸ਼ੰਸ਼ਕ ਹੈੇ।

Continue Reading

Chandigarh

ਪੰਜਾਬ ਸਰਕਾਰ ਕੇਂਦਰ ਦੀ ਤਰਜ ਤੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ

Published

on

By

 

 

ਚੰਡੀਗੜ੍ਹ, 8 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਪਛੜੀ ਸ਼੍ਰੇਣੀ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਵੀ ਕੇਂਦਰ ਦੀ ਤਰਜ ਤੇ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਉਨਾਂ ਵੱਲੋਂ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੇ ਖ਼ੁਦ ਪੰਜ ਸਾਲ ਬਤੌਰ ਚੇਅਰਮੈਨ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਹਨ ਅਤੇ ਪਹਿਲਾਂ ਤੋਂ ਹੀ ਉਨਾਂ ਵੱਲੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦਿੱਤਾ ਜਾਵੇ ਤਾਂ ਜੋ ਇਸ ਦਾ ਕਾਨੂੰਨਨ ਤੌਰ ਤੇ ਵਿਧੀ ਵਿਧਾਨ ਤਿਆਰ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕੇਂਦਰ ਦੀ ਤਰਜ ਤੇ ਰਾਸ਼ਟਰੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਪ੍ਰਦਾਨ ਕੀਤਾ ਜਾਵੇ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਪੰਜਾਬ ਦੇ ਸਪੀਕਰ ਨੂੰ ਚਿੱਠੀ ਲਿਖਣਗੇ।

Continue Reading

Chandigarh

ਡਾ: ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

Published

on

By

 

ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰੇਕ ਕਾਰਪੋਰੇਸ਼ਨ ਏ ਬੀ ਸੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ

ਚੰਡੀਗੜ੍ਹ, 8 ਫਰਵਰੀ (ਸ.ਬ.) ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਅੱਜ ਮਿਉਂਸੀਪਲ ਭਵਨ ਵਿਖੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਸਵੱਛ ਭਾਰਤ ਮਿਸ਼ਨ (ਸ਼ਹਿਰੀ), ਸਮਾਰਟ ਸਿਟੀ ਮਿਸ਼ਨ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਪੰਜਾਬ ਮਿਉਂਸੀਪਲ ਸਰਵਿਸਜ ਸੁਧਾਰ ਪ੍ਰੋਜੈਕਟ, ਐਮ.ਡੀ.ਐਫ ਸਮੇਤ ਵੱਖ-ਵੱਖ ਸਕੀਮਾਂ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉੱਚ ਪੱਧਰੀ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਤੇਜ਼ੀ ਲਿਆਉਣ।

ਕੈਬਨਿਟ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਿਤ ਹੋਰ ਵੱਖ-ਵੱਖ ਅਹਿਮ ਮਾਮਲਿਆਂ, ਜਿਵੇਂ ਕਿ ਬਿਲਡਿੰਗ ਪਲਾਨ ਦੀ ਪ੍ਰਵਾਨਗੀ, ਪਲਾਟਾਂ ਨੂੰ ਨਿਯਮਤ ਕਰਨ ਲਈ ਐਨ. ਓ. ਸੀ. ਦੇ ਬਕਾਇਆ ਕੇਸਾਂ, ਆਵਾਰਾ ਪਸ਼ੂਆਂ ਦੇ ਪ੍ਰਬੰਧਨ, ਏ ਬੀ ਸੀ ਪ੍ਰੋਗਰਾਮ ਅਤੇ ਗਊ ਸੈੱਸ ਆਦਿ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ। ਡਾ ਰਵਜੋਤ ਸਿੰਘ ਨੇ ਆਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਤੌਰ ਤੇ ਅਧਿਕਾਰੀਆਂ ਨਾਲ ਚਰਚਾ ਕਰਦਿਆਂ ਨਗਰ ਨਿਗਮਾਂ ਦੇ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਐਨੀਮਲ ਬਰਥ ਕੰਟਰੋਲ (ਏ ਬੀ ਸੀ) ਪ੍ਰੋਗਰਾਮ ਨੂੰ ਹਰੇਕ ਕਾਰਪੋਰੇਸ਼ਨ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ।

ਇਸ ਤੋਂ ਇਲਾਵਾ ਉਹਨਾਂ ਸ਼ਹਿਰਾਂ ਵਿੱਚ ਵਧ ਰਹੀਆਂ ਕੂੜਾ ਪ੍ਰਬੰਧਨ ਚੁਣੌਤੀਆਂ ਨਾਲ ਨਜਿੱਠਣ ਲਈ ਇੰਟੈਗਰੇਟਿਡ ਸੋਲਿਡ ਵੇਸਟ ਮੈਨੇਜਮੈਂਟ, ਬਾਈਓ ਗੈਸ ਪਲਾਂਟ ਸਥਾਪਤ ਕਰਨ ਲਈ ਢੁਕਵੀਂ ਜ਼ਮੀਨ ਦੀ ਪਛਾਣ ਕਰਨ ਦੀ ਲੋੜ ਤੇ ਚਾਨਣਾ ਪਾਇਆ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਿੱਤੇ ਵੀ ਕੂੜੇ ਦੇ ਢੇਰ ਦਿਖਾਈ ਨਹੀਂ ਦੇਣੇ ਚਾਹੀਦੇ ਹਨ ਅਤੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰ, ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰਾਂ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Continue Reading

Chandigarh

‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

Published

on

By

 

ਚੰਡੀਗੜ੍ਹ, 8 ਫਰਵਰੀ (ਸ.ਬ.) ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਨਵੇਕਲਾ ਤੇ ਇਨਕਲਾਬੀ ਕਦਮ ਹੈ।

ਪੰਜਾਬ ਵਿਧਾਨਸਭਾ ਦੇ ਸਪੀਕਰ ਸz. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਡਿਜੀਟਾਈਜੇਸ਼ਨ ਸਦਕਾ ਵਿਧਾਇਕਾਂ ਦੀ ਜਨਤਾ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਵਿੱਚ ਕੁਸ਼ਲਤਾ ਹੋਰ ਵਧੇਗੀ ਅਤੇ ਵਿਧਾਨ ਸਭਾ ਦੇ ਕੰਮਕਾਜ ਨੂੰ ਕਾਗਜ਼ ਰਹਿਤ ਬਣਾਇਆ ਜਾਣਾ ਇੱਕ ਨਵੇਂ ਯੁੱਗ ਦੀ ਸੁਰੂਆਤ ਦਾ ਸੂਚਕ ਹੈ। ਉਹਨਾਂ ਕਿਹਾ ਕਿ ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਜਾਣਕਾਰੀ ਸਾਂਝੀ ਕਰਨ ਦੇ ਮੱਦੇਨਜ਼ਰ ਫੈਸਲਿਆਂ ਅਤੇ ਰਿਕਾਰਡਾਂ ਨੂੰ ਟਰੈਕ ਕਰਨਾ ਹੁਣ ਆਸਾਨ ਹੋ ਗਿਆ ਹੈ।

ਸਪੀਕਰ ਨੇ ਦੱਸਿਆ ਕਿ ਸਾਲ 2022 ਤੋਂ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਆਮ ਲੋਕ ਵੀ ਸਦਨ ਦੀ ਕਾਰਵਾਈ ਨੂੰ ਆਸਾਨੀ ਨਾਲ ਦੇਖ ਸਕਦੇ ਹਨ। ਸਦਨ ਵਿੱਚ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣ ਲਈ 23 ਸਤੰਬਰ 2023 ਨੂੰ ਪੰਜਾਬ ਵਿਧਾਨ ਸਭਾ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕਸ਼ਨ ਦਾ ਉਦਘਾਟਨ ਕੀਤਾ ਗਿਆ ਸੀ।

ਰਾਸ਼ਟਰੀ ਈ-ਵਿਧਾਨ ਐਪਲੀਕੇਸਨ (ਨੇਵਾ) ਭਾਰਤ ਸਰਕਾਰ ਦਾ ਇੱਕ ਮਿਸ਼ਨ ਮੋਡ ਪ੍ਰੋਜੈਕਟ ਹੈ, ਜਿਸ ਤਹਿਤ ਦੇਸ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦਾ ਕੰਮਕਾਜ ਕਾਗਜ ਰਹਿਤ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਦਾ ਉਦੇਸ਼ ਵਿਧਾਨ ਸਭਾਵਾਂ ਦੀ ਕਾਰਵਾਈ ਨੂੰ ਕੁਸ਼ਲ ਅਤੇ ਪਾਰਦਰਸੀ ਢੰਗ ਨਾਲ ਪੇਸ਼ ਕਰਨਾ ਹੈ।

Continue Reading

Latest News

Trending