National
ਸ਼ੱਕੀ ਹਾਲਤਾਂ ਵਿੱਚ ਨੌਜਵਾਨ ਦੀ ਲਾਸ਼ ਬਰਾਮਦ
ਮੁਕੇਰੀਆਂ, 11 ਫਰਵਰੀ (ਸ.ਬ.) ਨੇੜਲੇ ਪਿੰਡ ਜਲਾਲਾ ਕੋਲ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਨੇੜਿਓਂ ਇੱਕ ਸਰਿੰਜ ਮਿਲੀ ਹੈ ਅਤੇ ਕਥਿਤ ਤੌਰ ਤੇ ਮ੍ਰਿਤਕ ਦੇ ਸਰੀਰ ਤੇ ਟੀਕਾ ਲੱਗਿਆ ਹੋਣ ਦਾ ਵੀ ਨਿਸ਼ਾਨ ਵੀ ਹੈ। ਰਾਜਪੂਤ ਸਭਾ ਦੇ ਆਗੂ ਬੈਨੀ ਮਿਨਹਾਸ ਤੇ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਨੇ ਮ੍ਰਿਤਕ ਦੀ ਮੌਤ ਨਸ਼ੇ ਨਾਲ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਮੌਕੇ ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਲਾਸ਼ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤੀ ਹੈ।
ਰਾਜਪੂਤ ਸਭਾ ਦੇ ਆਗੂ ਬੈਨੀ ਮਿਨਹਾਸ ਅਤੇ ਸਰਪੰਚ ਬਲਵਿੰਦਰ ਸਿੰਘ ਜਲਾਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫੱਤੂਵਾਲ ਜਲਾਲਾ ਸੜਕ ਕਿਨਾਰੇ ਪੈਂਦੀ ਨਹਿਰ ਕੋਲ ਇੱਕ ਨੌਜਵਾਨ ਦੀ ਲਾਸ਼ ਪਈ ਹੈ ਅਤੇ ਉਸਦੇ ਨੇੜੇ ਹੀ ਮੋਟਰ ਸਾਈਕਲ ਖੜ੍ਹਾ ਹੈ। ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਮ੍ਰਿਤਕ ਨੌਜਵਾਨ ਦੇ ਨੇੜੇ ਇੱਕ ਸਰਿੰਜ ਪਈ ਹੋਈ ਸੀ ਅਤੇ ਮ੍ਰਿਤਕ ਦੇ ਸਰੀਰ ਉੱਤੇ ਟੀਕਾ ਲੱਗਿਆ ਹੋਣ ਦਾ ਨਿਸ਼ਾਨ ਵੀ ਨਜ਼ਰ ਆ ਰਿਹਾ ਸੀ। ਜਿਸ ਤੋਂ ਖਦਸ਼ਾ ਹੈ ਕਿ ਮ੍ਰਿਤਕ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਨਾਲ ਹੋਈ ਹੋ ਸਕਦੀ ਹੈ। ਸੂਚਨਾ ਮਿਲਣ ਉਪਰੰਤ ਮੌਕੇ ਤੇ ਪੁੱਜੇ ਏਐਸਆਈ ਸੁਖਦੇਵ ਸਿੰਘ ਨੇ ਮ੍ਰਿਤਕ ਦੀ ਲਾਸ਼ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾਇਆ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਪਿੰਡ ਨੇੜਿਓਂ ਲੰਘਦੀ ਸਿੰਚਾਈ ਨਹਿਰ ਕਿਨਾਰੇ ਆਮ ਹੀ ਨੌਜਵਾਨ ਨਸ਼ੇ ਦਾ ਸੇਵਨ ਕਰਦੇ ਨਜ਼ਰ ਆਉਂਦੇ ਹਨ ਅਤੇ ਸੜਕ ਕਿਨਾਰੇ ਹੀ ਨੀਮ ਬੇਹੋਸ਼ ਹੋ ਕੇ ਡਿੱਗੇ ਰਹਿੰਦੇ ਹਨ। ਪਰ ਪੁਲੀਸ ਵਿਭਾਗ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਕਾਰਨ ਨਸ਼ਾ ਤਸਕਰਾਂ ਤੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ।
ਐਸਐਚਓ ਜੋਗਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਪੁਲੀਸ ਦੀ ਸ਼ਹਿ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲੀਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਪਿੰਡ ਘਸੀਟਪੁਰ ਦੇ ਦਰਜ਼ਨਾਂ ਨਸ਼ਾ ਤਸਕਰਾਂ ਨੂੰ ਜੇਲ੍ਹੀਂ ਡੱਕਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੇੜਿਓਂ ਪੁਲੀਸ ਨੂੰ ਕੋਈ ਸਰਿੰਜ ਆਦਿ ਨਹੀਂ ਮਿਲੀ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟ ਮਾਰਟਮ ਤੋਂ ਬਾਅਦ ਹੀ ਲੱਗੇਗਾ। ਥਾਣਾ ਮੁਖੀ ਨੇ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਨਸ਼ੇ ਦਾ ਕੁਨੈਕਸ਼ਨ ਸਾਹਮਣੇ ਆਇਆ ਤਾਂ ਸਬੰਧਿਤ ਲੋਕਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
National
ਪੰਜਾਬ ਨੂੰ ਮਾਡਲ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ
![](https://skyhawktimes.com/wp-content/uploads/2025/02/cm-1.jpg)
ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਤਰੱਕੀ ਦਾ ਗਵਾਹ ਬਣ ਰਿਹਾ ਹੈ ਪੰਜਾਬ
ਨਵੀਂ ਦਿੱਲੀ, 11 ਫਰਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕੀਤੀ ਜਾਵੇਗੀ। ਪੰਜਾਬ ਦੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਪੰਜਾਬ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਤਰੱਕੀ ਦਾ ਗਵਾਹ ਬਣ ਰਿਹਾ ਹੈ।
ਉਹਨਾਂ ਕਿਹਾ ਕਿ ਪੰਜਾਬ ਨੇ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। 850 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨੇ ਸਿਹਤ ਸੰਭਾਲ ਤੱਕ ਪਹੁੰਚ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਜਦੋਂ ਕਿ ਸਕੂਲ ਆਫ਼ ਐਮੀਨੈਂਸ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਪੰਜਾਬ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀ ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।
ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੱਖਪਾਤ ਜਾਂ ਰਿਸ਼ਵਤਖੋਰੀ ਤੋਂ ਬਿਨਾਂ 50,000 ਤੋਂ ਵੱਧ ਯੋਗਤਾ ਆਧਾਰਤ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 17 ਟੋਲ ਪਲਾਜ਼ਾ ਬੰਦ ਕਰਨਾ, ਜਨਤਾ ਲਈ ਰੋਜ਼ਾਨਾ 62 ਲੱਖ ਰੁਪਏ ਦੀ ਬਚਤ ਹੋਣੀ ਅਤੇ ਇੱਕ ਵਿਧਾਇਕ ਇਕ ਪੈਨਸ਼ਨ ਵਰਗੇ ਫੈਸਲਿਆਂ ਨੇ ਆਪ ਦੇ ਜ਼ਿੰਮੇਵਾਰ ਸ਼ਾਸਨ ਤੇ ਧਿਆਨ ਨੂੰ ਦਰਸਾਇਆ ਹੈ।
ਕਾਂਗਰਸੀ ਆਗੂ ਪ੍ਰਤਾਪ ਬਾਜਵਾ ਵਲੋਂ ਆਪ ਵਿਧਾਇਕਾਂ ਦੇ ਵਿਰੋਧੀ ਧਿਰ ਦੇ ਸੰਪਰਕ ਵਿੱਚ ਹੋਣ ਸੰਬੰਧੀ ਦਾਅਵੇ ਨੂੰ ਖਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਲਗਭਗ ਤਿੰਨ ਸਾਲਾਂ ਤੋਂ ਬੇਬੁਨਿਆਦ ਦੋਸ਼ ਲਗਾ ਰਹੇ ਹਨ ਅਤੇ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਸਾਡੇ ਵਿਧਾਇਕਾਂ ਦੀ ਬਜਾਏ ਆਪਣੇ ਵਿਧਾਇਕਾਂ ਵੱਲ ਧਿਆਨ ਦੇਣ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ‘ਆਪ’ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਬਣਾਇਆ ਹੈ, ਸਾਡੇ ਵਿੱਚ ਦਲ-ਬਦਲੂ ਦਾ ਸੱਭਿਆਚਾਰ ਨਹੀਂ ਹੈ।
National
ਮਹਾਕੁੰਭ ਤੋਂ ਪਰਤ ਰਹੇ 7 ਸ਼ਰਧਾਲੂਆਂ ਦੀ ਸੜਕ ਹਾਦਸੇ ਦੌਰਾਨ ਮੌਤ
![](https://skyhawktimes.com/wp-content/uploads/2025/02/MP.jpg)
ਜਬਲਪੁਰ, 11 ਫਰਵਰੀ (ਸ.ਬ.) ਮੱਧ ਪ੍ਰਦੇਸ਼ ਵਿੱਚ ਜਬਲਪੁਰ-ਰੇਵਾ-ਪ੍ਰਯਾਗਰਾਜ ਮਾਰਗ ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ ਹੈ। ਸ਼ਹਿਰ ਤੋਂ 50 ਕਿਲੋਮੀਟਰ ਦੂਰ ਜਬਲਪੁਰ ਤੋਂ ਪ੍ਰਯਾਗਰਾਜ ਜਾਣ ਵਾਲੇ ਨੈਸ਼ਨਲ ਹਾਈਵੇਅ 30 ਤੇ ਕੁੰਭ ਤੋਂ ਵਾਪਸ ਆਉਂਦੇ ਸਮੇਂ ਇੱਕ ਟਰੈਵਲਰ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਘਟਨਾ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ। ਇਹ ਸਾਰੇ ਲੋਕ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਬੱਸ ਸੜਕ ਤੇ ਉਲਟ ਦਿਸ਼ਾ ਤੋਂ ਆ ਰਹੇ ਸੀਮਿੰਟ ਨਾਲ ਭਰੇ ਟਰੱਕ ਨਾਲ ਟਕਰਾ ਗਈ।
ਮੌਕੇ ਤੇ ਪਹੁੰਚੇ ਐਸਡੀਓ ਪਾਰੁਲ ਸ਼ਰਮਾ ਨੇ ਦੱਸਿਆ ਕਿ ਇਹ ਘਟਨਾ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਹਾਦਸਾਗ੍ਰਸਤ ਵਾਹਨ ਦਾ ਆਂਧਰਾ ਪ੍ਰਦੇਸ਼ ਦਾ ਹੈ ਅਤੇ ਇਹ ਸਾਰੇ ਲੋਕ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਦੱਸੇ ਜਾਂਦੇ ਹਨ। ਇਸ ਕਾਰ ਦੇ ਬਿਲਕੁਲ ਪਿੱਛੇ ਇੱਕ ਹੋਰ ਕਾਰ ਵੀ ਆ ਰਹੀ ਸੀ, ਉਹ ਵੀ ਟਕਰਾ ਗਈ ਪਰ ਕਾਰ ਦੇ ਏਅਰਬੈਗ ਖੁੱਲ੍ਹਣ ਕਾਰਨ ਇਸ ਵਿੱਚ ਬੈਠੇ ਸਾਰੇ ਲੋਕ ਵਾਲ-ਵਾਲ ਬਚ ਗਏ। ਇਸ ਵਿੱਚ ਕੁਝ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਹੋੜਾ ਹਸਪਤਾਲ ਅਤੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਜਿਸ ਟਰੱਕ ਵਿੱਚ ਇਹ ਹਾਦਸਾ ਵਾਪਰਿਆ ਉਹ ਸੀਮਿੰਟ ਨਾਲ ਭਰਿਆ ਹੋਇਆ ਸੀ ਅਤੇ ਇਹ ਘਟਨਾ ਇੱਕ ਪੁਲ ਉੱਤੇ ਵਾਪਰੀ। ਇਸ ਹਾਦਸੇ ਕਾਰਨ ਇਕ ਵਾਰ ਫਿਰ ਇਸ ਹਾਈਵੇਅ ਤੇ ਮਹਾਕੁੰਭ ਨੂੰ ਜਾਣ ਵਾਲੇ ਵਾਹਨਾਂ ਦਾ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ ਹੈ। ਦੂਜੇ ਪਾਸੇ ਕੁੰਭ ਤੋਂ ਪਰਤਣ ਵਾਲੇ ਲੋਕਾਂ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਜ਼ਿਆਦਾ ਭੀੜ ਹੈ।
National
ਮਹਾਕੁੰਭ ਵਿੱਚ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ 45 ਕਰੋੜ ਤੋਂ ਪਾਰ
![](https://skyhawktimes.com/wp-content/uploads/2025/02/khumb-1.jpg)
ਪ੍ਰਯਾਗਰਾਜ, 11 ਫਰਵਰੀ (ਸ.ਬ.) ਮਾਂ ਗੰਗਾ, ਮਾਂ ਯਮੁਨਾ ਅਤੇ ਅਦਿੱਖ ਮਾਂ ਸਰਸਵਤੀ ਦੇ ਪਵਿੱਤਰ ਸੰਗਮ ਤੇ ਸ਼ਰਧਾ ਅਤੇ ਆਸਥਾ ਨਾਲ ਭਰੇ ਸੰਤਾਂ, ਭਗਤਾਂ, ਕਲਪਵਾਸੀਆਂ, ਇਸ਼ਨਾਨ ਕਰਨ ਵਾਲਿਆਂ ਅਤੇ ਗ੍ਰਹਿਸਥੀਆਂ ਦਾ ਇਸ਼ਨਾਨ ਹੁਣ ਉਸ ਸਿਖਰ ਤੇ ਪਹੁੰਚ ਗਿਆ ਹੈ, ਜਿਸ ਦੀ ਉਮੀਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮਹਾਕੁੰਭ ਤੋਂ ਪਹਿਲਾਂ ਹੀ ਕੀਤੀ ਸੀ। ਉਨ੍ਹਾਂ ਪਹਿਲਾਂ ਹੀ ਕਿਹਾ ਸੀ ਕਿ ਇਸ ਵਾਰ ਆਯੋਜਿਤ ਹੋਣ ਵਾਲਾ ਵਿਸ਼ਾਲ ਅਤੇ ਬ੍ਰਹਮ ਮਹਾਕੁੰਭ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ ਵਿਚ ਇਕ ਨਵਾਂ ਰਿਕਾਰਡ ਕਾਇਮ ਕਰੇਗਾ। ਸ਼ੁਰੂ ਵਿਚ ਹੀ, ਉਨ੍ਹਾਂ ਨੇ 45 ਕਰੋੜ ਸ਼ਰਧਾਲੂਆਂ ਦੇ ਆਉਣ ਦੀ ਭਵਿੱਖਬਾਣੀ ਕੀਤੀ ਸੀ। ਮਹਾਂਕੁੰਭ ਦੀ ਸਮਾਪਤੀ ਤੋਂ 15 ਦਿਨ ਪਹਿਲਾਂ ਉਨ੍ਹਾਂ ਦਾ ਮੁਲਾਂਕਣ ਸੱਚ ਸਾਬਤ ਹੋਇਆ। ਅੱਜ ਸਵੇਰੇ 8 ਵਜੇ ਤੱਕ, ਮਹਾਂਕੁੰਭ ਵਿੱਚ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ 45 ਕਰੋੜ ਨੂੰ ਪਾਰ ਕਰ ਗਈ। ਅੱਜ ਸਵੇਰੇ 8 ਵਜੇ ਤੱਕ, ਲਗਭਗ 50 ਲੱਖ ਸ਼ਰਧਾਲੂਆਂ ਨੇ ਤ੍ਰਿਵੇਣੀ ਸੰਗਮ ਵਿਚ ਪਵਿੱਤਰ ਡੁਬਕੀ ਲਗਾਈ, ਜਿਸ ਨਾਲ ਮਹਾਂਕੁੰਭ ਵਿਚ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ 45 ਕਰੋੜ ਨੂੰ ਪਾਰ ਕਰ ਗਈ। ਮਹਾਂਕੁੰਭ ਵਿਚ ਅਜੇ 15 ਦਿਨ ਅਤੇ ਦੋ ਮਹੱਤਵਪੂਰਨ ਇਸ਼ਨਾਨ ਉਤਸਵ ਬਾਕੀ ਹਨ ਅਤੇ ਉਮੀਦ ਹੈ ਕਿ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ 50-55 ਕਰੋੜ ਤੋਂ ਵੱਧ ਹੋ ਸਕਦੀ ਹੈ।
-
National2 months ago
ਨਾਬਾਲਗ ਨੂੰ ਨੰਗਾ ਕਰ ਕੇ ਕੁੱਟਿਆ, ਚਿਹਰੇ ਤੇ ਕੀਤਾ ਪਿਸ਼ਾਬ, ਸ਼ਰਮ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
-
National2 months ago
ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ : ਰਾਹੁਲ ਗਾਂਧੀ
-
International1 month ago
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ
-
International1 month ago
ਬੈਂਕਾਕ ਦੇ ਪ੍ਰਸਿੱਧ ਹੋਟਲ ਵਿੱਚ ਅੱਗ ਲੱਗਣ ਕਾਰਨ ਤਿੰਨ ਵਿਦੇਸ਼ੀ ਸੈਲਾਨੀਆਂ ਦੀ ਮੌਤ
-
International4 weeks ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Mohali1 month ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ