Connect with us

Mohali

ਸੈਕਟਰ 70 ਦੇ ਐਮ ਆਈ ਜੀ ਸੁਪਰ ਮਕਾਨਾ ਦੀ ਐਸੋਸੀਏਸ਼ਨ ਦੀ 16 ਫਰਵਰੀ ਨੂੰ ਹੋਣ ਜਾ ਰਹੀ ਚੋਣ ਦਾ ਮੁੱਦਾ ਭਖਿਆ

Published

on

 

 

ਵਸਨੀਕਾਂ ਨੇ ਐਸ ਡੀ ਐਮ ਮੁਹਾਲੀ ਨੂੰ ਪੱਤਰ ਦੇ ਕੇ ਸਾਰੇ ਮੈਂਬਰਾਂ ਦੀਆਂ ਵੋਟਾਂ ਬਣਾਉਣ ਅਤੇ ਪ੍ਰਬੰਧਕ ਨਿਯੁਕਤ ਕਰਕੇ ਚੋਣ ਕਰਵਾਉਣ ਦੀ ਮੰਗ

ਐਸ ਏ ਐਸ ਨਗਰ, 12 ਫਰਵਰੀ (ਸ.ਬ.) ਸੈਕਟਰ 70 ਦੇ ਐਮ ਆਈ ਜੀ ਸੁਪਰ ਮਕਾਨਾਂ ਦੀ ਐਸੋਸੀਏਸ਼ਨ ਦੀ 16 ਫਰਵਰੀ ਨੂੰ ਹੋਣ ਜਾ ਰਹੀ ਚੋਣ ਤੋਂ ਪਹਿਲਾਂ ਸੈਕਟਰ 70 ਦੇ ਐਮ ਆਈ ਜੀ ਸੁਪਰ ਮਕਾਨਾਂ ਦੇ ਕੁੱਝ ਵਸਨੀਕਾਂ ਵਲੋਂ ਐਸ ਡੀ ਐਮ ਮੁਹਾਲੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਸੰਸਥਾ ਦੇ ਅਹੁਦੇਦਾਰਾਂ ਨੂੰ ਹਿਦਾਇਤ ਕੀਤੀ ਜਾਵੇ ਕਿ ਸੈਕਟਰ 70 ਦੇ ਐਮ ਆਈ ਜੀ ਸੁਪਰ ਮਕਾਨਾਂ ਦੇ ਸਮੂਹ ਅਲਾਟੀਆਂ ਨੂੰ ਚੋਣ ਦੌਰਾਨ ਵੋਟ ਦਾ ਅਧਿਕਾਰ ਦੇਣ ਲਈ ਮੈਂਬਰਸ਼ਿਪ ਖੋਲ੍ਹੀ ਜਾਵੇ ਅਤੇ ਨਵੀਂ ਮੈਂਬਰਸ਼ਿਪ ਦੇ ਆਧਾਰ ਤੇ ਹੀ ਚੋਣ ਕਰਵਾਈ ਜਾਵੇ।

ਇਸ ਸੰਬੰਧੀ ਐਮ ਆਈ ਜੀ ਸੁਪਰ ਮਕਾਨਾਂ ਦੇ ਵਸਨੀਕਾਂ ਸ. ਮੋਹਿੰਦਰ ਸਿੰਘ, ਸ. ਦਲੀਪ ਸਿੰਘ, ਪ੍ਰੇਮ ਚੰਦ, ਗੁਰਦੇਵ ਸਿੰਘ ਚੌਹਾਨ, ਦੀਪਕ ਸ਼ਰਮਾ, ਰਾਕੇਸ਼ ਭੱਲਾ, ਗੋਪਾਲ ਕ੍ਰਿਸ਼ਨ, ਐਡਵੋਕੇਟ ਮਹਾਂਦੇਵ ਸਿੰਘ, ਪੰਕਜ ਮੈਨੀ, ਡਾ. ਕੇਵਲ ਕ੍ਰਿਸ਼ਨ ਭੁੱਕਲ, ਸ. ਅਜੀਤ ਸਿੰਘ ਡੋਡ, ਜਤਿੰਦਰ ਕੁਮਾਰ, ਤਰਨਜੋਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਐੱਮ ਆਈ ਜੀ ਸੁਪਰ ਵਿੱਚ ਕੁਲ 784 ਫਲੈਟਾਂ ਦੀ ਸੁਪਰ ਐਸੋਸੀਏਸ਼ਨ ਆਫ ਵੈਲਫੇਅਰ (ਰਜਿ) ਨਾਮ ਦੀ ਸੰਸਥਾ ਪਿਛਲੇ ਤਕਰੀਬਨ 27 ਸਾਲਾਂ ਤੋਂ ਕੰਮ ਕਰ ਰਹੀ ਹੈ। ਇਸ ਸੰਸਥਾ ਦੇ ਪ੍ਰਧਾਨ ਸ੍ਰੀ ਆਰ ਪੀ ਕੰਬੋਜ ਅਤੇ ਜਨਰਲ ਸਕੱਤਰ ਆਰ ਕੇ ਗੁਪਤਾ ਵਲੋਂ ਕਦੇ ਵੀ ਲੋਕਤੰਤਰ ਪ੍ਰਕਿਰਿਆ ਨਾਲ ਕਦੇ ਵੀ ਜਨਰਲ ਬਾਡੀ ਦੀ ਮੀਟਿੰਗ ਬੁਲਾਕੇ ਐਸੋਸੀਏਸ਼ਨ ਦੀ ਚੋਣ ਨਹੀਂ ਕਰਵਾਈ ਗਈ।

ਉਹਨਾਂ ਕਿਹਾ ਕਿ 784 ਫਲੈਟ ਮੈਂਬਰਾਂ ਵਿਚੋਂ ਕੇਵਲ 241 ਮੈਂਬਰਾਂ ਨੂੰ ਵੋਟਿੰਗ ਵਾਸਤੇ ਮਾਨਤਾ ਦਿੱਤੀ ਜਾ ਰਹੀ ਹੈ ਜਦੋਂ ਕਿ ਕਾਨੂੰਨ ਅਨੁਸਾਰ ਹਰੇਕ ਸਾਲ ਜਨਰਲ ਬਾਡੀ ਦੀ ਮੀਟਿੰਗ ਬੁਲਾਕੇ ਨਵੀਂ ਚੋਣ ਕਰਵਾਉਣੀ ਹੁੰਦੀ ਹੈ, ਪਰ ਇਹ ਪ੍ਰੀਕਿਰਿਆ ਨੂੰ ਨਜ਼ਰ ਅੰਦਾਜ ਕੀਤਾ ਜਾਂਦਾ ਰਿਹਾ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਐਸੋਸੀਏਸ਼ਨ ਨੂੰ ਪਾਰਕਾਂ ਦੀ ਦੇਖਭਾਲ ਤੇ ਮੇਨਟੀਨੈਂਸ ਲਈ ਹਰ ਮਹੀਨੇ 23000 ਦੀ ਰਕਮ ਦਿੱਤੀ ਜਾਂਦੀ ਹੈ ਪਰੰਤੂ ਇਹਨਾਂ ਪਾਰਕਾਂ ਦਾ ਬੁਰਾ ਹਾਲ ਹੈ ਮੇਨਟੀਨੈਂਸ ਦੇ ਨਾਮ ਤੇ ਮਿਲਣ ਵਾਲਾ ਪੈਸਾ ਪਤਾ ਨਹੀਂ ਕਿਥੇ ਜਾਂਦਾ ਹੈ।

ਉਹਨਾਂ ਕਿਹਾ ਕਿ ਇਸ ਵਾਰ ਵੀ ਐਸੋਸੀਏਸ਼ਨ ਦੀ ਕਾਬਜ ਧਿਰ ਆਪਣੇ ਪੱਧਰ ਤੇ ਐਸੋਸੀਏਸ਼ਨ ਦੀ ਚੋਣ ਕਰਵਾ ਰਹੀ ਹੈ ਅਤੇ ਕੁਲ 784 ਫਲੈਟਾਂ ਵਿਚੋਂ ਸਿਰਫ 241 ਦੀਆਂ ਵੋਟਾਂ ਹੀ ਬਣਾਈਆਂ ਗਈਆਂ ਹਨ ਜਿਸ ਨਾਲ ਇਹ ਚੋਣ ਇਕ ਪਾਸੜ ਹੋ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ ਵਸਨੀਕਾਂ ਵਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ, ਐੱਸ ਡੀ ਐਮ ਮੁਹਾਲੀ ਅਤੇ ਰਜਿਸਟਰਾਰ ਸੁਸਾਇਟੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਚੋਣ ਪ੍ਰੀਕਿਰਿਆ ਨੂੰ ਸਹੀ ਢੰਗ ਨਾਲ ਕਰਵਾਉਣ ਲਈ ਇਸ ਚੋਣ ਵਾਸਤੇ ਪ੍ਰਬੰਧਕ ਨਿਯੁਕਤ ਕੀਤਾ ਜਾਵੇ ਅਤੇ ਫਿਰ ਸਾਰੇ ਮੈਂਬਰਾਂ ਦੀਆਂ ਵੋਟਾਂ ਬਣਾ ਕੇ ਇਹ ਚੋਣ ਕਰਵਾਈ ਜਾਵੇ।

ਇਸ ਸੰਬੰਧੀ ਸੰਪਰਕ ਕਰਨ ਤੇ ਸੰਸਥਾ ਦੇ ਪ੍ਰਧਾਨ ਸ੍ਰੀ ਆਰ ਪੀ ਕੰਬੋਜ ਨੇ ਕਿਹਾ ਕਿ ਇਹਨਾਂ ਵਿਅਕਤੀਆਂ ਵਲੋਂ ਮੈਂਬਰਾਂ ਦੀਆਂ ਵੋਟਾਂ ਨਾ ਬਣਵਾਉਣ ਦੇ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਸੰਸਥਾ ਵਲੋਂ ਕਰਵਾਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਮੈਂਬਰਾਂ ਨੂੰ ਫੀਸ ਭਰਕੇ ਮੈਂਬਰਸ਼ਿਪ ਨਵਿਆਉਣ ਲਈ ਕਿਹਾ ਗਿਆ ਸੀ ਅਤੇ ਫਿਰ 15 ਦਸੰਬਰ ਨੂੰ ਜਨਰਲ ਬਾਡੀ ਮੀਟਿੰਗ ਬੁਲਾ ਕੇ 1 ਫਰਵਰੀ ਤਕ ਵੋਟਾਂ ਬਣਾਉਣ ਦਾ ਸਮਾਂ ਤੈਅ ਕੀਤਾ ਗਿਆ ਸੀ। ਉਹਨਾਂ ਕਿਹਾ ਕਿ 30 ਜਨਵਰੀ ਨੂੰ ਹੋਈ ਸੰਸਥਾ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਗੋਪਾਲ ਕ੍ਰਿਸ਼ਨ ਦੀ ਤਜਵੀਜ ਤੇ ਵੋਟਾਂ ਬਣਾਉਣ ਦੀ ਮਿਤੀ 5 ਫਰਵਰੀ ਤੱਕ ਵਧਾਈ ਗਈ ਸੀ ਅਤੇ ਇਸ ਦੌਰਾਨ ਵਾਰ ਵਾਰ ਮੈਂਬਰਾਂ ਨੂੰ ਸਾਲਾਨਾ ਫੀਸ ਜਮ੍ਹਾਂ ਕਰਵਾ ਕੇ ਵੋਟ ਬਣਾਉਣ ਲਈ ਕਿਹਾ ਗਿਆ ਸੀ। ਉਹਨਾਂ ਕਿਹਾ ਕਿ ਜਿਹੜੇ ਵਿਅਕਤੀਆਂ ਵਲੋਂ ਇਸ ਦੌਰਾਨ ਆਪਣੀਆਂ ਵੋਟਾਂ ਬਣਵਾ ਲਈਆਂ ਗਈਆਂ ਉਹ 16 ਫਰਵਰੀ ਨੂੰ ਹੋਣ ਵਾਲੀ ਚੋਣ ਵਿੱਚ ਭਾਗ ਲੈ ਸਕਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending