Connect with us

Mohali

ਜਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ

Published

on

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ, ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪਾਬੰਦੀ

ਐਸ ਏ ਐਸ ਨਗਰ, 15 ਫਰਵਰੀ (ਸ.ਬ.) ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰਕੱਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਕੇ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ, ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ ਖੂੰਹਦ ਸੁੱਟਣ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਜਿਲ੍ਹਾ ਮੈਜਿਸਟ੍ਰੇਟ ਅਨੁਸਾਰ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾਂ ਆਦਿ ਵੱਲੋਂ ਰੈਲੀਆਂ-ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਿਕਰਯੋਗ ਹੈ ਕਿ ਸੀਨੀਅਰ ਕਪਤਾਨ ਪੁਲੀਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਲੋਂ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੂਹੰਦ ਖੁੱਲ੍ਹੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ, ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਹੁਕਮ 11 ਫਰਵਰੀ 2025 ਤੋਂ 10 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending