Punjab
ਤਰਨਤਾਰਨ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ
![](https://skyhawktimes.com/wp-content/uploads/2025/02/polic.jpg)
ਤਰਨਤਾਰਨ, 15 ਫਰਵਰੀ (ਸ.ਬ.) ਤਰਨਤਾਰਨ ਵਿੱਚ ਦੇਰ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗੁਰਗਿਆਂ ਅਤੇ ਪੁਲੀਸ ਵਿਚਾਲੇ ਹੋਏ ਮੁਕਾਬਲੇ ਵਿੱਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਜਦਕਿ ਦੋ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਦੇ ਗੁੰਡੇ ਇਲਾਕੇ ਵਿੱਚ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਅਨੁਸਾਰ ਪੁਲੀਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਪੁਲੀਸ ਨੇ ਕਾਰ ਸਵਾਰ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲੀਸ ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦਾ ਇੱਕ ਸਾਥੀ ਜਸਕਰਨ ਸਿੰਘ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀ ਹਰਮੰਦਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਜ਼ਖ਼ਮੀ ਜਸਕਰਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਪਾਕਿਸਤਾਨ ਦਾ ਬਣਿਆ 9 ਐਮ ਐਮ ਦਾ ਪਿਸਤੌਲ, ਦੋ ਮੈਗਜ਼ੀਨ ਅਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ।
Punjab
ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
![](https://skyhawktimes.com/wp-content/uploads/2025/02/POLICE.jpg)
ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਪਹੁੰਚਾਉਂਦਾ ਸੀ ਪਾਕਿਸਤਾਨੀ ਤਸਕਰ ਚਾਚਾ ਬਾਵਾ : ਡੀ.ਜੀ.ਪੀ. ਗੌਰਵ ਯਾਦਵ
ਅੰਮ੍ਰਿਤਸਰ, 19 ਫਰਵਰੀ (ਸ.ਬ.) ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਤੋਂ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਹੀਰੋ ਸਪਲੈਂਡਰ ਮੋਟਰਸਾਈਕਲ, ਜਿਸ ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕੀਤਾ ਹੈ।
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ. ਆਈ. ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਹਰਮਨਦੀਪ ਦੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਹਾਲ ਹੀ ਵਿੱਚ ਉਸਨੂੰ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਵੱਡੀ ਖੇਪ ਮਿਲੀ ਹੈ, ਜਿਸ ਨੂੰ ਉਹ ਰਾਮ ਤੀਰਥ ਰੋਡ, ਮੋੜ ਪਿੰਡ ਕਾਲੇ ਨੇੜੇ ਡੇਰਾ ਰਾਧਾ ਸਵਾਮੀ, ਅੰਮ੍ਰਿਤਸਰ ਦੇ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਕਤ ਇਤਲਾਹ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ. ਆਈ. ਅੰਮ੍ਰਿਤਸਰ ਨੇ ਖੁਫ਼ੀਆ ਜਾਣਕਾਰੀ ਤੇ ਆਧਾਰ ਤੇ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਤੇ ਲਗਾਏ ਇੱਕ ਵਿਸ਼ੇਸ਼ ਪੁਲੀਸ ਨਾਕੇ ਤੇ ਮੁਲਜ਼ਮ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਮੁਲਜ਼ਮ ਤੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ, ਜਿਸਨੇ ਸੂਬੇ ਵਿੱਚ ਹੋਰ ਥਾਈਂ ਸਪਲਾਈ ਕਰਨ ਲਈ ਅਟਾਰੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜੀ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਹੋਰ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ, ਪੁਲੀਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ. ਐਸ. ਓ. ਸੀ.) ਅੰਮ੍ਰਿਤਸਰ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Mohali
ਅਣਪਛਾਤੇ ਮੋਟਰ ਸਾਈਕਲ ਸਵਾਰ ਘਰ ਦੇ ਬਾਹਰ ਧੁੱਪ ਸੇਕ ਰਹੀ ਮਹਿਲਾ ਦੀ ਚੈਨੀ ਖਿੱਚ ਕੇ ਫਰਾਰ
![](https://skyhawktimes.com/wp-content/uploads/2025/02/sanaching.jpg)
ਐਸ ਏ ਐਸ ਨਗਰ, 19 ਫਰਵਰੀ (ਆਰ ਪੀ ਵਾਲੀਆ) ਸਥਾਨਕ ਫੇਜ਼ 2 ਦੇ ਐਚ ਐਲ ਮਕਾਨਾਂ ਵਿੱਚ ਇੱਕ ਮੋਟਰ ਸਾਈਕਲ ਤੇ ਆਏ ਦੋ ਨੌਜਵਾਨ ਆਪਣੇ ਘਰ ਦੇ ਬਾਹਰ ਧੁੱਪ ਸੇਕ ਰਹੀ ਇੱਕ ਮਹਿਲਾ ਦੀ ਚੈਨੀ ਖਿੱਚ ਕੇ ਫਰਾਰ ਹੋ ਗਏ।
ਫੇਜ਼ 2 ਵਿੱਚ ਐਚ ਐਲ 126 ਦੀ ਜਸਬੀਰ ਕੌਰ ਨੇ ਦੱਸਿਆ ਕਿ ਉਹ ਆਪਣੀ ਗੁਆਂਢਣ ਨਵਨੀਤ ਕੌਰ ਦੇ ਨਾਲ ਆਪਣੇ ਘਰ ਦੇ ਸਾਹਮਣੇ ਧੁੱਪ ਸੇਕਣ ਬੈਠੇ ਹੋਏ ਸੀ ਅਤੇ ਇਸ ਮੌਕੇ ਦੋ ਮੋਟਰਸਾਈਕਲ ਸਵਾਰ ਉੱਥੇ ਆਏ ਅਤੇ ਉਹਨਾਂ ਦੀ ਗਲ ਵਿੱਚ ਪਾਈ ਹੋਈ ਚੈਨੀ ਖੋਹ ਕੇ ਭੱਜ ਗਏ।
ਉਹਨਾਂ ਦੱਸਿਆ ਕਿ ਮੋਟਰਸਾਈਕਲ ਦੇ ਆਏ ਵਿਅਕਤੀਆਂ ਵਿੱਚੋਂ ਇੱਕ ਮੋਟਰਸਾਈਕਲ ਤੇ ਬੈਠਾ ਰਿਹਾ ਅਤੇ ਦੂਜੇ ਨੇ ਆ ਕੇ ਉਹਨਾਂ ਨੂੰ ਨੀਚੇ ਸੁੱਟ ਦਿੱਤਾ ਅਤੇ ਉਹਨਾਂ ਦੇ ਗਲੇ ਵਿੱਚੋਂ ਚੈਨੀ ਖਿੱਚ ਲਈ ਜਿਸ ਕਾਰਨ ਉਹਨਾਂ ਦੇ ਗਲੇ ਵਿੱਚ ਵੀ ਨਿਸ਼ਾਨ ਪੈ ਗਏ ਹਨ। ਉਹਨਾਂ ਦੱਸਿਆ ਕਿ ਚੈਨੀ ਢਾਈ ਤੋਲੇ ਦੀ ਸੀ। ਵਾਰਦਾਤ ਕਾਰਨ ਦਹਿਸ਼ਤ ਵਿੱਚ ਆਈ ਜਸਬੀਰ ਕੌਰ ਨੇ ਕਿਹਾ ਕਿ ਉਹ ਇੱਥੇ ਮੁਹੱਲੇ ਵਿੱਚ ਵੀ ਸੁਰਖਿਅਤ ਨਹੀਂ ਹਨ ਅਤੇ ਹੁਣ ਬਾਹਰ ਬੈਠਣਾ ਵੀ ਔਖਾ ਹੋ ਚੁੱਕਿਆ ਹੈ।
ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਮੁਹਾਲੀ ਵਿੱਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਬਹੁਤ ਵੱਧ ਗਈਆਂ ਹਨ ਅਤੇ ਅਪਰਾਧੀ ਆਏ ਦਿਨ ਕਿਤੇ ਨਾ ਕਿਤੇ ਵਾਰਦਾਤ ਨੂੰ ਅੰਜਾਮ ਦਿੰਦੇ ਰਹਿੰਦੇ ਹਨ। ਹੁਣ ਤਾਂ ਇਹਨਾਂ ਵਲੋਂ ਆਪਣੇ ਘਰਾਂ ਦੇ ਬਾਹਰ ਬੈਠੀਆਂ ਔਰਤਾਂ ਨਾਲ ਵੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣ ਲੱਗ ਪਿਆ ਹੈ ਅਤੇ ਇਹਨਾਂ ਅਪਰਾਧੀਆਂ ਤੇ ਕਾਬੂ ਕਰਨ ਲਈ ਪੁਲੀਸ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਮੌਕੇ ਤੇ ਪਹੁੰਚੀ ਪੁਲੀਸ ਨੇ ਘਟਨਾ ਦੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਅੱਗੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਪੁਲੀਸ ਟੀਮ ਨੇ ਕਿਹਾ ਕਿ ਉਹਨਾਂ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਹੈ ਅਤੇ ਇਸ ਸੰਬੰਧੀ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Mohali
ਮੁਹਾਲੀ ਦੀਆਂ ਸੜਕਾਂ ਤੇ ਜਾਮ ਘਟਾਉਣ ਲਈ ਪ੍ਰਸ਼ਾਸ਼ਨ ਹੋਇਆ ਸਰਗਰਮ
![](https://skyhawktimes.com/wp-content/uploads/2025/02/dc-2.jpg)
ਡਿਪਟੀ ਕਮਿਸ਼ਨਰ, ਸੀ ਏ ਗਮਾਡਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਮੁਹਾਲੀ ਨੇ ਪ੍ਰਗਤੀ ਦਾ ਜਾਇਜ਼ਾ ਲਿਆ
ਐਸ ਏ ਐਸ ਨਗਰ, 19 ਫਰਵਰੀ (ਸ.ਬ.) ਮੁਹਾਲੀ ਦੀਆਂ ਸੜਕਾਂ ਦੀ ਭੀੜ-ਭੜੱਕੇ ਨੂੰ ਦੂਰ ਕਰਨ ਸਬੰਧੀ ਵਿਚਾਰ-ਵਟਾਂਦਰੇ ਨੂੰ ਅੱਗੇ ਤੋਰਦਿਆਂ ਇਸ ਮਾਮਲੇ ਨੂੰ ਸਾਰਥਿਕ ਅੰਤ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕਮੁਨੀਸ਼ ਕੁਮਾਰ, ਨਗਰ ਨਿਗਮ ਦੇ ਕਮਿਸ਼ਨਰ ਟੀ ਬੈਨਿਥ ਅਤੇ ਏ ਡੀ ਸੀ (ਯੂਡੀ) ਅਨਮੋਲ ਸਿੰਘ ਧਾਲੀਵਾਲ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਯੂਟੀ ਪ੍ਰਸ਼ਾਸਨ ਚੰਡੀਗੜ੍ਹ ਦੀ ਟੀਮ ਨੇ ਦੱਸਿਆ ਕਿ ਸੈਕਟਰ 48/65 ਤੋਂ ਦਾਰਾ ਸਟੂਡੀਓ (49/64 ਤੋਂ 50-63) ਤੱਕ ਸੜਕ ਨੂੰ ਚੌੜਾ ਕਰਨ (ਸਿੰਗਲ ਤੋਂ ਦੋਹਰੀ ਕੈਰੇਜ-ਵੇਅ) ਦੇ ਗਮਾਡਾ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਸ਼੍ਰੀ ਗੁਰਦੁਆਰਾ ਸਾਂਝਾ ਸਾਹਿਬ ਦੀ ਸੜਕ ਨੂੰ ਚੌੜਾ ਕਰਨ ਅਤੇ ਬਦਲਣ ਦਾ ਮੁੱਦਾ ਵਿਚਾਰ ਅਧੀਨ ਹੈ ਜੋ ਜਲਦੀ ਹੀ ਅੱਗੇ ਯੋਜਨਾ ਵਿਭਾਗ ਨੂੰ ਭੇਜਿਆ ਜਾਵੇਗਾ। ਯੂਟੀ ਦੀ ਟੀਮ ਨੇ ਕਿਹਾ ਕਿ ਯੂਟੀ ਖੇਤਰ ਵਿੱਚ ਇਸ ਸੜਕ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਨੂੰ ਹੱਲ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਸੈਕਟਰ 43 ਬੱਸ ਸਟੈਂਡ ਤੋਂ ਮੁਹਾਲੀ ਨੂੰ ਆਉਣ ਵਾਲੀ ਸੜਕ ਨੂੰ ਜੋੜਨ ਵਾਲੀ ਪੀਆਰ 5 ਸੜਕ ਵੀ ਵਿਚਾਰ ਅਧੀਨ ਹੈ।
ਮੀਟਿੰਗ ਵਿੱਚ ਮੌਜੂਦ ਰੇਲਵੇ ਇੰਜਨੀਅਰਾਂ ਨੇ ਦੱਸਿਆ ਕਿ ਛੱਤ ਲਾਈਟ ਪੁਆਇੰਟਸ ਤੋਂ ਗੋਪਾਲ ਸਵੀਟਸ ਰੋਡ ਤੱਕ ਦੀ ਸੜ੍ਹਕ ਤੇ ਪੈਂਦੀ ਜੇ ਐਲ ਪੀ ਐਲ ਕਰਾਸਿੰਗ, ਜਿਸ ਵਿੱਚ ਪੀਕ ਸਮੇਂ ਦੌਰਾਨ ਬਹੁਤ ਜ਼ਿਆਦਾ ਟ੍ਰੈਫਿਕ ਹੁੰਦੀ ਹੈ, ਨੂੰ ਦੋਹਰੀ ਕੈਰੇਜ਼-ਵੇਅ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਮੁੱਢਲੀ ਸਾਂਝੀ ਫੇਰੀ ਤੋਂ ਬਾਅਦ ਰੇਲਵੇ ਅਥਾਰਟੀਆਂ ਨੂੰ ਪੇਸ਼ ਕਰਨ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਚੀਮਾ ਬੋਇਲਰ ਪੁਆਇੰਟ (ਕੁਆਰਕ ਸਿਟੀ), ਸੈਮੀ ਕੰਡਕਟਰ ਲਿਮਟਿਡ ਅਤੇ ਆਈ. ਆਈ. ਐਸ. ਈ. ਆਰ. ਰੋਡ ਵਿਖੇ ਸਲਿਪ ਸੜਕਾਂ ਬਣਵਾਉਣ ਬਾਰੇ ਚਰਚਾ ਕੀਤੀ ਗਈ। ਸੈਮੀਕੰਡਕਟਰ ਲਿਮਟਿਡ ਦੇ ਨੁਮਾਇੰਦੇ ਵੱਲੋਂ ਉਠਾਏ ਗਏ ਮੁੱਦੇ ਨੂੰ ਗਮਾਡਾ ਅਧਿਕਾਰੀਆਂ ਨੇ ਹੱਲ ਕੀਤਾ। ਇਸ ਮੌਕੇ ਪੀ. ਐਸ. ਆਈ. ਈ. ਸੀ. ਦੇ ਖੇਤਰਾਂ ਵਿਚ ਪੈਂਦੀਆਂ ਸੜਕਾਂ ਤੇ ਭੀੜ ਭੜੱਕੇ ਦੇ ਮੁੱਦੇ ਤੇ ਪੀ. ਐਸ. ਆਈ. ਈ. ਸੀ. ਦੇ ਨੁਮਾਇੰਦੇ ਨੇ ਕਿਹਾ ਕਿ ਇਨ੍ਹਾਂ ਬਾਰੇ ਫੈਸਲਾ ਲੈਣ ਦਾ ਅਖਤਿਆਰ ਨਗਰ ਨਿਗਮ ਕੋਲ ਹੈ ਕਿਉਂਕਿ ਸੜਕਾਂ ਨਗਰ ਨਿਗਮ ਮੁਹਾਲੀ ਨੂੰ ਸੌਂਪ ਦਿੱਤੀਆਂ ਗਈਆਂ ਹਨ, ਜਿਸਤੇ ਡਿਪਟੀ ਕਮਿਸ਼ਨਰ ਨੇ ਨਿਗਮ ਰਾਹੀਂ ਜਲਦੀ ਤੋਂ ਜਲਦੀ ਕੰਮ ਕਰਵਾਉਣ ਲਈ ਵਿਭਾਗ ਪਾਸੋਂ ਪੱਤਰ ਭਿਜਵਾਉਣ ਲਈ ਕਿਹਾ।
ਮੀਟਿੰਗ ਦੌਰਾਨ ਡੀ ਐਸ ਪੀ ਟਰੈਫਿਕ ਕਰਨੈਲ ਸਿੰਘ ਨੇ ਏਅਰਪੋਰਟ ਰੋਡ ਤੇ ਬਣ ਰਹੇ ਚੌਕਾਂ ਦੇ ਨੇੜੇ ਹਾਦਸਿਆਂ ਦੀ ਸੰਭਾਵਨਾ ਨੂੰ ਘੱਟ ਤੋਂ ਘੱਟ ਕਰਨ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਸੀ. ਏ. ਗਮਾਡਾ ਨੇ ਟ੍ਰੈਫਿਕ ਪੁਲੀਸ ਨੂੰ ਕਿਹਾ ਕਿ ਸ਼ਹਿਰ ਦੇ ਹਸਪਤਾਲਾਂ ਦੇ ਬਾਹਰ ਵਾਹਨਾਂ ਦੀ ਹੋ ਰਹੀ ਅਣਅਧਿਕਾਰਤ ਪਾਰਕਿੰਗ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਤੋਂ ਪੈਦਾ ਹੋ ਰਹੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਗਮਾਡਾ ਦੇ ਅਸਟੇਟ ਦਫ਼ਤਰ ਨੇ ਡਰਾਇੰਗਾਂ ਵਿੱਚ ਪਾਰਕਿੰਗ ਲਈ ਨਿਰਧਾਰਤ ਥਾਂ ਦੀ ਵਰਤੋਂ ਨਾ ਕਰਨ ਲਈ ਹਸਪਤਾਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਹਨ।
ਮੀਅਿੰਗ ਦੌਰਾਨ ਏ ਡੀ ਸੀ (ਜੀ) ਵਿਰਾਜ ਐਸ ਤਿੜਕੇ, ਐਸ ਡੀ ਐਮਜ਼ ਅਮਿਤ ਗੁਪਤਾ, ਦਮਨਦੀਪ ਕੌਰ ਅਤੇ ਗੁਰਮੰਦਰ ਸਿੰਘ ਵੀ ਹਾਜ਼ਰ ਸਨ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
Mohali2 months ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ
-
National2 months ago
ਸੰਤ ਚਿਨਮਯ ਪ੍ਰਭੂ ਦਾਸ ਦੀ ਜ਼ਮਾਨਤ ਪਟੀਸ਼ਨ ਦੂਜੀ ਵਾਰ ਖ਼ਾਰਜ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
National2 months ago
ਬੱਸ ਅਤੇ ਟਰਾਲੇ ਦੀ ਟੱਕਰ ਕਾਰਨ 30 ਯਾਤਰੀ ਜ਼ਖਮੀ
-
Editorial2 months ago
ਪ੍ਰਾਪਰਟੀ ਕਾਰੋਬਾਰ ਦੀ ਲਗਾਤਾਰ ਵੱਧਦੀ ਤੇਜੀ ਦੇ ਅੱਗੇ ਵੀ ਜਾਰੀ ਰਹਿਣ ਦੇ ਆਸਾਰ
-
Punjab2 months ago
ਗੰਨੇ ਦੀ ਟਰਾਲੀ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, 7 ਵਿਅਕਤੀ ਜ਼ਖਮੀ