Chandigarh
ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ

ਪੰਜਾਬ ਅਸੈਂਬਲੀ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਦੇ ਖੇਤੀ ਮੰਡੀ ਨੀਤੀ ਖਰੜੇ ਨੂੰ ਰੱਦ ਕਰਨ ਦੀ ਮੰਗ ਕੀਤੀ
ਚੰਡੀਗੜ੍ਹ, 15 ਫਰਵਰੀ (ਸ.ਬ.) ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬੂਟਾ ਸਿੰਘ ਬੁਰਜਗਿਲ, ਬਲਬੀਰ ਸਿੰਘ ਰਾਜੇਵਾਲ, ਲਖਵਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ ਸਣੇ ਹੋਰਨਾਂ ਮੈਂਬਰਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਤੋਂ ਬਾਅਦ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਪਸ਼ੂਆਂ ਡੰਗਰਾਂ ਦੀ ਮੌਤ ਤੇ ਕੋਈ ਮੁਆਵਜ਼ਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਪੂਰਾ ਬਣਦਾ ਮੁਆਵਜ਼ਾ ਨਹੀਂ ਮਿਲਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ 24 ਅਤੇ 25 ਫਰਵਰੀ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੀਂ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਰੱਦ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਸਬੰਧਤ ਹੋਰਨਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ਵਿੱਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
Chandigarh
ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 19 ਫਰਵਰੀ (ਸ.ਬ.) ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਸz. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ ਤੇ ਮਿੰਨੀ ਬੱਸਾਂ ਦੇਣ ਲਈ 154 ਸਟੇਜ ਕੈਰੇਜ ਪਰਮਿਟ ਜਾਰੀ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਇਹ ਪਰਮਿਟ ਪੰਜਾਬ ਸਰਕਾਰ ਦੁਆਰਾ ਮਨਜ਼ੂਰ ਟਰਾਂਸਪੋਰਟ ਸਕੀਮ ਦੀ ਧਾਰਾ 3(ਈ) ਅਤੇ ਮੋਟਰ ਵਹੀਕਲ ਐਕਟ, 1988 ਦੀ ਧਾਰਾ 5 ਅਧੀਨ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਪਰਮਿਟ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣਾ ਟਰਾਂਸਪੋਰਟ ਕਾਰੋਬਾਰ ਸ਼ੁਰੂ ਕਰਨ ਯੋਗ ਬਣਾਉਣਗੇ, ਜਿਸ ਨਾਲ ਪੰਜਾਬ ਵਿੱਚ ਸਵੈ-ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੇਂਡੂ ਅਤੇ ਸ਼ਹਿਰੀ ਖੇਤਰਾਂ ਦਰਮਿਆਨ ਸੰਪਰਕ ਨੂੰ ਮਜ਼ਬੂਤ ਕਰਦਿਆਂ ਨੌਜਵਾਨਾਂ ਨੂੰ ਉੱਦਮ ਕਰਨ ਲਈ ਉਤਸ਼ਾਹਿਤ ਕਰਨਾ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਇਹ ਪਰਮਿਟ ਜਾਰੀ ਕਰਕੇ ਸੂਬਾ ਸਰਕਾਰ ਨੇ ਨਾ ਸਿਰਫ਼ ਆਵਾਜਾਈ ਸੇਵਾਵਾਂ ਦਾ ਵਿਸਥਾਰ ਕੀਤਾ ਹੈ, ਸਗੋਂ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਰਾਹੀਂ ਸਵੈ-ਨਿਰਭਰ ਬਣਾਉਣ ਦੇ ਯੋਗ ਵੀ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਟਰਾਂਸਪੋਰਟ ਸੈਕਟਰ ਦੇ ਵਿਆਪਕ ਵਿਕਾਸ ਲਈ ਵਚਨਬੱਧ ਹੈ ਅਤੇ ਰੋਜ਼ਗਾਰ ਲਈ ਨਵੇਂ ਮੌਕੇ ਪੈਦਾ ਕਰਨ ਵਾਲੀਆਂ ਪਹਿਲਕਦਮੀਆਂ ਨੂੰ ਲਾਗੂ ਕਰਨਾ ਜਾਰੀ ਰੱਖੇਗੀ।
Chandigarh
ਕੇਂਦਰੀ ਮੰਤਰੀ ਰਵਨੀਤ ਬਿੱਟੂ ਸਾਥੀਆਂ ਖਿਲਾਫ਼ ਦਰਜ ਕੇਸਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਪਹੁੰਚੇ

ਆਪ ਤੇ ਦਿੱਲੀ ਦੀ ਹਾਰ ਲਈ ਬਦਲਾਖੋਰੀ ਦੀ ਸਿਆਸਤ ਦਾ ਦੋਸ਼ ਲਾਇਆ
ਚੰਡੀਗੜ੍ਹ, 19 ਫਰਵਰੀ (ਸ.ਬ.) ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਪਣੇੇ ਸਾਥੀਆਂ ਖਿਲਾਫ਼ ਦਰਜ ਕੇਸਾਂ ਦਾ ਵਿਰੋਧ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਉੱਤੇ ਪੁੱਜੇ। ਹਾਲਾਂਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅਚਾਨਕ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਦੇ ਪਿਛਲੇ ਪਾਸੇ ਪਹੁੰਚੇ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਰਵਨੀਤ ਬਿੱਟੂ ਨੇ ਜਦੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਸੁਰੱਖਿਆ ਕਰਮੀ ਅਤੇ ਚੰਡੀਗੜ੍ਹ ਪੁਲੀਸ ਦੇ ਮੁਲਾਜ਼ਮਾਂ ਵਿਚਕਾਰ ਮਾਮੂਲੀ ਖਿੱਚਧੂਹ ਵੀ ਹੋਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ਤੇ ਪੁਲੀਸ ਵੱਲੋਂ ਉਨ੍ਹਾਂ ਦੇ ਸਾਥੀਆਂ ਖਿਲਾਫ਼ ਝੂਠੇ ਪੁਲੀਸ ਕੇਸ ਦਰਜ ਕੀਤੇ ਜਾ ਰਹੇ ਹਨ। ਉਹ ਇਸ ਮਸਲੇ ਤੇ ਗੱਲਬਾਤ ਕਰਨ ਲਈ ਆਏ ਹਨ। ਉਹਨਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਨੇੜਲਿਆਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ।
Chandigarh
ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਚਲਾਏ ਜਾ ਰਹੇ ਮਿਸ਼ਨ ਜੀਵਨਜੋਤ ਅਤੇ

ਬੇਸਹਾਰਾ ਬੱਚਿਆਂ ਲਈ ਸਰਕਾਰ ਵਲੋਂ 15.95 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਫਰਵਰੀ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਉਹਨਾਂ ਦੱਸਿਆ ਕਿ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ 8 ਜੁਲਾਈ 2024 ਤੋਂ ਜੀਵਨਜੋਤ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਉਣਾ, ਉਹਨਾਂ ਦੇ ਮੁੜ ਵਸੇਬੇ ਅਤੇ ਪੁਨਰਗਠਨ ਦਾ ਪ੍ਰਬੰਧ ਕਰਨਾ ਹੈ।
ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਦੌਰਾਨ ਜੁਲਾਈ ਮਹੀਨੇ ਤੋਂ ਹੁਣ ਤੱਕ 268 ਬੱਚੇ ਭੀਖ ਮੰਗਣ ਤੋਂ ਬਚਾਏ ਗਏ ਹਨ। ਉੁਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 7 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ, ਜਿਨਾਂ ਵਿੱਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਬਣਾਉਣ ਜਾ ਰਹੀ ਹੈ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਧਮਾਕਾ, ਇੱਕ ਵਿਅਕਤੀ ਦੀ ਮੌਤ
-
Mohali2 months ago
ਫੇਜ਼ 2 ਵਿਖੇ ਬਾਂਦਰਾਂ ਨੇ ਮਚਾਈ ਦਹਿਸ਼ਤ, ਜਿਲਾ ਪ੍ਰਸਾਸ਼ਨ ਕੋਲੋਂ ਮੱਦਦ ਦੀ ਗੁਹਾਰ
-
International1 month ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
National2 months ago
ਸੰਤ ਚਿਨਮਯ ਪ੍ਰਭੂ ਦਾਸ ਦੀ ਜ਼ਮਾਨਤ ਪਟੀਸ਼ਨ ਦੂਜੀ ਵਾਰ ਖ਼ਾਰਜ
-
National2 months ago
ਬੱਸ ਅਤੇ ਟਰਾਲੇ ਦੀ ਟੱਕਰ ਕਾਰਨ 30 ਯਾਤਰੀ ਜ਼ਖਮੀ
-
Editorial2 months ago
ਪ੍ਰਾਪਰਟੀ ਕਾਰੋਬਾਰ ਦੀ ਲਗਾਤਾਰ ਵੱਧਦੀ ਤੇਜੀ ਦੇ ਅੱਗੇ ਵੀ ਜਾਰੀ ਰਹਿਣ ਦੇ ਆਸਾਰ
-
International1 month ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ