Connect with us

National

ਡੰਪਰ ਅਤੇ ਵੈਨ ਦੀ ਟੱਕਰ ਦੌਰਾਨ 5 ਵਿਅਕਤੀਆਂ ਦ ਮੌਤ, 20 ਜ਼ਖਮੀ

Published

on

 

ਭਿੰਡ, 18 ਫਰਵਰੀ (ਸ.ਬ.) ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਅੱਜ ਸਵੇਰੇ ਡੰਪਰ ਟਰੱਕ ਨੇ ਇਕ ਵੈਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਭਿੰਡ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਅਸਿਤ ਯਾਦਵ ਨੇ ਦੱਸਿਆ ਕਿ ਇਹ ਘਟਨਾ ਸਵੇਰੇ 5 ਵਜੇ ਜਵਾਹਰਪੁਰਾ ਪਿੰਡ ਨੇੜੇ ਵਾਪਰੀ ਜਦੋਂ ਲੋਕਾਂ ਦਾ ਇੱਕ ਸਮੂਹ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ। ਕੁਝ ਵਿਅਕਤੀ ਵੈਨ ਵਿੱਚ ਬੈਠੇ ਸਨ ਅਤੇ ਬਾਕੀ ਸੜਕ ਤੇ ਖੜ੍ਹੇ ਸਨ ਜਦੋਂ ਅਚਾਨਕ ਇੱਕ ਤੇਜ਼ ਰਫ਼ਤਾਰ ਡੰਪਰ ਟਰੱਕ ਨੇ ਉਨ੍ਹਾਂ ਨੂੰ ਅਤੇ ਗੱਡੀ ਨੂੰ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਤਿੰਨ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦ ਕਿ ਦੋ ਹੋਰਾਂ ਨੇ ਬਾਅਦ ਵਿਚ ਦਮ ਤੋੜ ਦਿੱਤਾ। ਮ੍ਰਿਤਕਾਂ ਵਿਚ ਤਿੰਨ ਔਰਤਾਂ ਸਮੇਤ 5 ਵਿਅਕਤੀ ਸ਼ਾਮਲ ਹਨ। ਭਿੰਡ ਦੇ ਕੁਲੈਕਟਰ ਸੰਜੀਵ ਸ਼੍ਰੀਵਾਸਤਵ ਨੇ ਪੀਟੀਆਈ ਨੂੰ ਦੱਸਿਆ ਕਿ ਡੰਪਰ ਟਰੱਕ ਨੇ ਸ਼ਾਇਦ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਵੈਨ ਨੂੰ ਟੱਕਰ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਜ਼ਖਮੀਆਂ ਵਿੱਚੋਂ 12 ਨੂੰ ਇਲਾਜ ਲਈ ਗਵਾਲੀਅਰ ਰੈਫਰ ਕਰ ਦਿੱਤਾ ਗਿਆ, ਜਦਕਿ ਬਾਕੀਆਂ ਦਾ ਭਿੰਡ ਜ਼ਿਲਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਸੜਕ ਤੇ ਚੱਕਾ ਜਾਮ ਕਰ ਦਿੱਤਾ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ।

Continue Reading

National

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ ਲਿਆ, ਛੇ ਹੋਰ ਮੰਤਰੀਆਂ ਨੇ ਵੀ ਚੁੱਕੀ ਸਹੁੰ

Published

on

By

 

ਦਿੱਲੀ ਦੀਆਂ ਮਹਿਲਾਵਾਂ ਨੂੰ 8 ਮਾਰਚ ਤੱਕ ਮਿਲ ਜਾਵੇਗੀ 2500 ਰੁਪਏ ਮਾਸਿਕ ਸਹਾਇਤਾ : ਰੇਖਾ ਗੁਪਤਾ

ਨਵੀਂ ਦਿੱਲੀ, 20 ਫਰਵਰੀ (ਸ.ਬ.) ਭਾਜਪਾ ਦੀ ਪਹਿਲੀ ਵਾਰ ਵਿਧਾਇਕ ਬਣੀ ਬੀਬੀ ਰੇਖਾ ਗੁਪਤਾ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਰੇਖਾ ਗੁਪਤਾ ਦੇ ਨਾਲ ਪਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ, ਰਵਿੰਦਰ ਇੰਦਰਰਾਜ ਸਿੰਘ ਅਤੇ ਪੰਕਜ ਸਿੰਘ ਵਲੋਂ ਵੀ ਮੰਤਰੀ ਦੇ ਅਹੁਦੇ ਦੀ ਸੰਹੁ ਚੁੱਕੀ ਗਈ। ਇਹਨਾਂ ਨੂੰ ਅਹੁਦੇ ਦੀ ਸਹੁੰ ਉਪ ਰਾਜਪਾਲ ਵੀਕੇ ਸਕਸੈਨਾ ਨੇ ਚੁਕਾਈ। ਰਾਮਲੀਲਾ ਮੈਦਾਨ ਵਿੱਚ ਹੋਏ ਹਲਫ਼ਦਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂਆਂ ਅਤੇ ਐਨ ਡੀ ਏ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ।

ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੈ। ਸ਼ਾਲੀਮਾਰ ਬਾਗ ਤੋਂ 50 ਸਾਲਾ ਵਿਧਾਇਕ ਮੁੱਖ ਮੰਤਰੀਆਂ ਦੀ ਐਨ ਡੀ ਏ ਟੀਮ ਵਿੱਚ ਇਕਲੌਤੀ ਮਹਿਲਾ ਵੀ ਹੈ। ਉਂਝ ਉਹ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਹੈ ਅਤੇ ਭਾਜਪਾ ਵੱਲੋਂ ਵੀ ਦਿੱਲੀ ਦੀ ਚੌਥੀ ਮੁੱਖ ਮੰਤਰੀ ਬਣੀ ਹੈ।

ਸਮਾਗਮ ਵਿੱਚ ਪੁੱਜੀਆਂ ਹੋਰ ਅਹਿਮ ਹਸਤੀਆਂ ਵਿਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਸ਼ਾਮਿਲ ਸਨ। ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਤੇ ਬ੍ਰਜੇਸ਼ ਪਾਠਕ ਅਤੇ ਆਂਧਰਾ ਪ੍ਰਦੇਸ਼ ਦੇ ਪਵਨ ਕਲਿਆਣ ਵੀ ਮੌਜੂਦ ਸਨ।

ਰੇਖਾ ਗੁਪਤਾ ਨੇ ਹਿੰਦੀ ਵਿਚ ਅਹੁਦੇ ਦੀ ਸਹੁੰ ਚੁੱਕੀ। ਮਨਜਿੰਦਰ ਸਿਰਸਾ ਤੋਂ ਬਿਨਾਂ ਬਾਕੀ ਮੰਤਰੀਆਂ ਨੇ ਵੀ ਹਿੰਦੀ ਵਿਚ ਹਲਫ਼ ਲਿਆ, ਜਦੋਂਕਿ ਸਿਰਸਾ ਨੇ ਪੰਜਾਬੀ ਵਿਚ ਸਹੁੰ ਚੁੱਕੀ। ਇਸ ਦੌਰਾਨ ਮੰਤਰੀਆਂ ਨੇ ਭਾਰਤ ਮਾਤਾ ਕੀ ਜੈ ਅਤੇ ਜੈ ਸ੍ਰੀਰਾਮ ਆਦਿ ਨਾਅਰੇ ਲਾਏ।

ਸੰਹੁ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀਆਂ ਮਹਿਲਾਵਾਂ ਨੂੰ ਮਾਸਿਕ 2500 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ ਤੇ ਮਹਿਲਾਵਾਂ ਨੂੰ 8 ਮਾਰਚ ਤੋਂ ਉਨ੍ਹਾਂ ਦੇ ਖਾਤਿਆਂ ਵਿਚ ਇਹ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਆਮ ਆਦਮੀ ਪਾਰਟੀ ਸਰਕਾਰ ਦੇ ਆਗੂਆਂ ਨੂੰ ਲੋਕਾਂ ਨੂੰ ਪਾਈ ਪਾਈ ਦਾ ਹਿਸਾਬ ਦੇਣਾ ਹੋਵੇਗਾ।

Continue Reading

National

ਨਹਿਰ ਵਿੱਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ

Published

on

By

 

ਅਮੇਠੀ, 20 ਫਰਵਰੀ (ਸ.ਬ.) ਅੱਜ ਅਮੇਠੀ ਜ਼ਿਲੇ ਦੇ ਮੋਹਨਗੰਜ ਵਿੱਚ ਸਥਿਤ ਸ਼ਾਰਦਾ ਸਹਾਇਕ ਨਹਿਰ ਵਿੱਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ। ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ। ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਔਰਤ ਦੀ ਉਮਰ 35 ਤੋਂ 40 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਅੱਜ ਸਵੇਰੇ ਮੋਹਨਗੰਜ ਥਾਣਾ ਖੇਤਰ ਦੇ ਸ਼ਾਰਦਾ ਸਹਾਇਕ ਸੈਕਸ਼ਨ 28 ਦੇ ਗੋਕੁਲਾ ਪੁਲ ਨੇੜੇ ਨਹਿਰ ਵਿੱਚ ਇਕ ਅਣਪਛਾਤੀ ਔਰਤ ਦੀ ਤੈਰਦੀ ਲਾਸ਼ ਮਿਲੀ। ਆਪਣੇ ਖੇਤਾਂ ਵੱਲ ਜਾ ਰਹੇ ਆਸ-ਪਾਸ ਦੇ ਪਿੰਡ ਵਾਸੀਆਂ ਨੇ ਲਾਸ਼ ਦੇਖੀ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ਤੇ ਇਕੱਠੇ ਹੋ ਗਏ ਅਤੇ ਪੁਲੀਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਣ ਤੋਂ ਬਾਅਦ ਮੋਹਨਗੰਜ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਅਤੇ ਸਥਾਨਕ ਲੋਕਾਂ ਵਲੋਂ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਪਰ ਔਰਤ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਹੁਣ ਸੋਸ਼ਲ ਮੀਡੀਆ ਰਾਹੀਂ ਲਾਸ਼ ਦੀ ਪਛਾਣ ਕਰੇਗੀ। ਔਰਤ ਦੀ ਲਾਸ਼ ਨੂੰ ਕਰੀਬ 72 ਘੰਟਿਆਂ ਲਈ ਮੁਰਦਾ ਘਰ ਵਿੱਚ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਪੁਲੀਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਪੂਰੇ ਮਾਮਲੇ ਤੇ ਮੋਹਨਗੰਜ ਦੇ ਐਸਐਚਓ ਰਾਕੇਸ਼ ਸਿੰਘ ਨੇ ਦੱਸਿਆ ਕਿ ਨਹਿਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਪੁਲੀਸ ਨੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਹੈ। ਔਰਤ ਦੀ ਪਛਾਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

 

Continue Reading

National

ਹਾਈ ਕੋਰਟ ਦੇ ਮੌਜੂਦਾ ਜੱਜ ਖਿਲਾਫ਼ ਸ਼ਿਕਾਇਤਾਂ ਸੁਣਨ ਦੇ ਲੋਕਪਾਲ ਦੇ ਹੁਕਮਾਂ ਤੇ ਸੁਪਰੀਮ ਕੋਰਟ ਵੱਲੋਂ ਰੋਕ

Published

on

By

 

 

 

ਨਵੀਂ ਦਿੱਲੀ, 20 ਫਰਵਰੀ (ਸ.ਬ.) ਸੁਪਰੀਮ ਕੋਰਟ ਨੇ ਅੱਜ ਲੋਕਪਾਲ ਦੇ ਹਾਈ ਕੋਰਟ ਦੇ ਇੱਕ ਮੌਜੂਦਾ ਜੱਜ ਵਿਰੁੱਧ ਸ਼ਿਕਾਇਤਾਂ ਸੁਣਨ ਦੇ ਹੁਕਮ ਤੇ ਰੋਕ ਲਗਾ ਦਿੱਤੀ ਹੈ। ਸਰਬਉੱਚ ਕੋਰਟ ਨੇ ਕਿਹਾ ਕਿ ਹਾਈ ਕੋਰਟ ਦਾ ਇਹ ਫੈਸਲਾ ਬਹੁਤ, ਬਹੁਤ ਪਰੇਸ਼ਾਨ ਕਰਨ ਵਾਲਾ ਅਤੇ ਨਿਆਂਪਾਲਿਕਾ ਦੀ ਆਜ਼ਾਦੀ ਨੂੰ ਲੈ ਕੇ ਫ਼ਿਕਰਾਂ ਵਿਚ ਪਾਉਣ ਵਾਲਾ ਹੈ।

ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲੇ ਵਿਸ਼ੇਸ਼ ਬੈਂਚ ਨੇ ਨੋਟਿਸ ਜਾਰੀ ਕਰਕੇ ਕੇਂਦਰ, ਲੋਕਪਾਲ ਰਜਿਸਟਰਾਰ ਅਤੇ ਮੌਜੂਦਾ ਹਾਈ ਕੋਰਟ ਦੇ ਜੱਜ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਵਾਲੇ ਵਿਅਕਤੀ ਤੋਂ ਜਵਾਬ ਮੰਗਿਆ ਹੈ।

ਕੇਂਦਰ ਸਰਕਾਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਹਾਈ ਕੋਰਟ ਦਾ ਜੱਜ ਕਦੇ ਵੀ ਲੋਕਪਾਲ ਤੇ ਲੋਕਆਯੁਕਤ ਐਕਟ 2013 ਦੇ ਘੇਰੇ ਵਿਚ ਨਹੀਂ ਆਉਂਦਾ।

ਬੈਂਚ, ਜਿਸ ਵਿਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਅਭੈ ਐਸ.ਓਕਾ ਵੀ ਸ਼ਾਮਲ ਹਨ, ਨੇ ਸ਼ਿਕਾਇਤਕਰਤਾ ਨੂੰ ਜੱਜ ਦਾ ਨਾਮ ਦੱਸਣ ਤੋਂ ਰੋਕਣ ਲਈ ਹੁਕਮ ਜਾਰੀ ਕੀਤਾ ਅਤੇ ਸ਼ਿਕਾਇਤ ਗੁਪਤ ਰੱਖਣ ਦਾ ਨਿਰਦੇਸ਼ ਦਿੱਤਾ।

Continue Reading

Latest News

Trending