Connect with us

Mohali

ਗਿੱਲ ਅਤੇ ਸੋਹਾਣਾ ਵੱਲੋਂ ਬਲੋਮਾਜਰਾ ਕਬੱਡੀ ਕੱਪ ਦਾ ਪੋਸਟਰ ਜਾਰੀ

Published

on

 

ਐਸ ਏ ਐਸ ਨਗਰ, 19 ਫ਼ਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਅਤੇ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਬਲੋ ਮਾਜਰਾ ਕਬੱਡੀ ਕੱਪ ਦਾ ਰਸਮੀ ਪੋਸਟਰ ਜਾਰੀ ਕੀਤਾ। ਇਹ ਕਬੱਡੀ ਕੱਪ ਮਿਤੀ 5,6 ਮਾਰਚ ਨੂੰ ਪਿੰਡ ਬੱਲੋਮਾਜਰਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਬੱਡੀ ਨੂੰ ਪੰਜਾਬ ਦੀ ਸ਼ਾਨ ਅਤੇ ਮਾਂ ਖੇਡ ਦੱਸਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਇਸ ਖੇਡ ਨੂੰ ਵਿਸ਼ਵ ਪੱਧਰ ਤੇ ਲਿਜਾਣ ਲਈ ਬੇਹੱਦ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਵਿਸ਼ਵ ਕੱਪ ਕਬੱਡੀ ਦੇ ਵੱਡੇ ਟੂਰਨਾਮੈਂਟ ਕਰਵਾਏ ਗਏ ਸਨ, ਜਿਹਨਾਂ ਦੀ ਮਦਦ ਨਾਲ ਪੰਜਾਬ ਦੀ ਮਿੱਟੀ ਨਾਲ ਜੁੜੀ ਇਹ ਖੇਡ ਦੁਨੀਆ ਭਰ ਵਿੱਚ ਮਸ਼ਹੂਰ ਹੋਈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵਰਤਮਾਨ ਸਰਕਾਰ ਨੇ ਕਬੱਡੀ ਖੇਡ ਦੀ ਬੇਹੱਦ ਅਣਦੇਖੀ ਕੀਤੀ ਹੈ, ਜਿਸ ਕਰਕੇ ਕਈ ਉੱਚ ਪੱਧਰੀ ਮੈਚ ਅਤੇ ਲੀਗ ਬੰਦ ਹੋ ਗਈਆਂ ਹਨ। ਉਹਨਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਮੁੜ ਸਰਕਾਰ ਬਣਾਉਂਦਾ ਹੈ, ਤਾਂ ਵਿਸ਼ਵ ਕੱਪ ਕਬੱਡੀ ਦੇ ਮੁਕਾਬਲੇ ਮੁੜ ਸ਼ੁਰੂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਉਣ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵਲ ਪ੍ਰੇਰਿਤ ਕਰਨਾ ਹੈ। ਉਹਨਾਂ ਇਹ ਕੱਪ ਕਰਵਾਉਣ ਵਾਲੇ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਉਹਨਾਂ ਨੂੰ ਵੀ ਇਸ ਵਾਸਤੇ ਅੱਗੇ ਆਉਣਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਕਲੱਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੁਰੀ, ਕਰਨਵੀਰ ਬਾਸੀ, ਮਨਜੀਤ ਸਿੰਘ ਬਾਸੀ, ਨਿਸੂ ਸ਼ਰਮਾ, ਜੀਤੂ ਬੜਮਾਜਰਾ, ਗਗਨ ਬਰਾੜ, ਰੂਪ ਕਮਲ, ਨਿਸਾਤ ਕਪੂਰ, ਹਰਤੇਜ ਬਾਸੀ, ਮਨਪ੍ਰੀਤ ਬਾਸੀ, ਜੱਸੀਬਾਸੀ, ਰੋਬਿਨ ਗਿੱਲ ਆਦਿ ਵੱਡੀ ਗਿਣਤੀ ਵਿੱਚ ਕੱਲਬ ਮੈਂਬਰ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending