Connect with us

Punjab

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮੰਜੂਰ

Published

on

 

ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ੇ ਤੇ ਮੁੜ ਵਿਚਾਰ ਕਰਨ ਦੀ ਅਪੀਲ

ਅੰਮ੍ਰਿਤਸਰ, 21 ਫਰਵਰੀ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਐੱਸ ਜੀ ਪੀ ਸੀ ਦੇ ਪ੍ਰਧਾਨ ਦੇ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਫਿਲਹਾਲ ਨਾ ਮਨਜ਼ੂਰ ਕਰਦਿਆਂ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਫ਼ੈਸਲੇ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਅੰਤ੍ਰਿੰਗ ਕਮੇਟੀ ਵਿੱਚ ਫ਼ੈਸਲਾ ਲਿਆ ਗਿਆ ਕਿ ਅੰਤ੍ਰਿੰਗ ਕਮੇਟੀ ਦਾ ਵਫ਼ਦ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰੇਗਾ। 5 ਮੈਂਬਰੀ ਕਮੇਟੀ ਧਾਮੀ ਨਾਲ ਮੁਲਾਕਾਤ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸੇਵਾਵਾਂ ਵਾਪਸ ਲੈਣ ਦੀ ਅਪੀਲ ਕਰੇਗੀ। ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਅਸੀਂ ਜਲਦੀ ਦੀ ਹੀ ਦੋ-ਤਿੰਨ ਦਿਨਾਂ ਵਿਚ ਮੁੜ ਤੋਂ ਮੀਟਿੰਗ ਕਰਾਂਗੇ, ਜਿਸ ਵਿਚ ਕੋਈ ਹੋਰ ਵੱਡਾ ਫ਼ੈਸਲਾ ਲਿਆ ਜਾਵੇਗਾ।

ਇਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 17 ਫਰਵਰੀ ਨੂੰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵੱਲੋਂ 72 ਘੰਟਿਆਂ ਦੇ ਨੋਟਿਸ ਤੇ ਹੰਗਾਮੀ ਇਕੱਤਰਤਾ ਬੁਲਾਈ ਗਈ ਹੈ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਅਕਾਲੀ ਲੀਡਰਸ਼ਿਪ ਅਤੇ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਉਹ ਅਜੇ ਤੱਕ ਆਪਣੇ ਫ਼ੈਸਲੇ ਤੇ ਅੜੇ ਹੋਏ ਹਨ।

ਜਿਕਰਯੋਗ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਇਲਜ਼ਾਮਾਂ ਤੇ ਸ਼੍ਰੋਮਣੀ ਕਮੇਟੀ ਨੇ ਜਾਂਚ ਕਰਵਾਈ ਸੀ, ਜਿਸ ਤੋਂ ਬਾਅਦ ਇਸੇ ਜਾਂਚ ਦੇ ਆਧਾਰ ਤੇ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਸੇਵਾ-ਮੁਕਤ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸ ਜੀ ਪੀ ਸੀ ਦੇ ਫ਼ੈਸਲੇ ਤੇ ਇਤਰਾਜ਼ ਜ਼ਾਹਰ ਕੀਤਾ ਸੀ ਅਤੇ ਕਿਹਾ ਸੀ ਕਿ ਐਸ ਜੀ ਪੀ ਸੀ ਕੋਲ ਜੱਥੇਦਾਰ ਖ਼ਿਲਾਫ਼ ਜਾਂਚ ਕਰਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਕਿਸੇ ਵੀ ਜੱਥੇਦਾਰ ਦੀ ਜਾਂਚ ਸਿਰਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਹੀ ਕਰਵਾਈ ਜਾ ਸਕਦੀ ਹੈ।

ਜੱਥੇਦਾਰ ਵਲੋਂ ਪ੍ਰਗਟਾਏ ਇਤਰਾਜ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅਸਤੀਫ਼ੇ ਦੇ ਐਲਾਨ ਦੇ ਨਾਲ ਧਾਮੀ ਨੇ ਇਹ ਵੀ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਈਵ ਉੱਪਰ ਨਿਗਰਾਨੀ ਰੱਖਣ ਲਈ ਬਣਾਈ ਗਈ 7 ਮੈਂਬਰੀ ਕਮੇਟੀ ਤੋਂ ਬਾਹਰ ਹੋ ਰਹੇ ਹਨ। ਉਨ੍ਹਾਂ ਨੇ ਜੱਥੇਦਾਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਸੀ। ਧਾਮੀ ਦੇ ਕਮੇਟੀ ਤੋਂ ਬਾਹਰ ਹੋਣ ਤੋਂ ਬਾਅਦ ਐੱਸ ਜੀ ਪੀ ਸੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵੀ 7 ਮੈਂਬਰੀ ਕਮੇਟੀ ਤੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਕਮੇਟੀ ਦਾ ਪ੍ਰਧਾਨ ਹੀ ਅਸਤੀਫ਼ਾ ਦੇ ਗਿਆ ਹੈ ਤਾਂ ਉਹ ਮੈਂਬਰ ਕਿਵੇਂ ਮੀਟਿੰਗ ਕਰਨਗੇ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending