Connect with us

Punjab

ਕਿਸਾਨਾਂ ਦੀਆਂ ਜ਼ਮੀਨਾਂ ਤੇ ਜਬਰੀ ਕਬਜ਼ਿਆਂ ਖਿਲਾਫ ਪੰਜਾਬ ਸਰਕਾਰ ਖਿਲਾਫ਼ ਵੀ ਖੋਲ੍ਹਾਂਗੇ ਮੋਰਚਾ : ਸਰਵਣ ਸਿੰਘ ਪੰਧੇਰ

Published

on

 

ਅੰਮ੍ਰਿਤਸਰ, 24 ਫਰਵਰੀ (ਸ.ਬ.) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਿਸਾਨਾਂ ਦੀਆਂ 12 ਮੰਗਾਂ ਵਾਲਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਹੈ। ਪੰਧੇਰ ਨੇ ਚੇਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਲਈ ਮਜਬੂਰ ਹੋਣਗੇ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿੱਚ ਲੋਕ ਮੁੱਦੇ ਵਿਚਾਰੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਖੇਤੀ ਮੰਡੀਕਰਨ ਦੇ ਖਰੜੇ ਖਿਲਾਫ ਵੀ ਮਤਾ ਪਾਸ ਕੀਤਾ ਜਾਵੇ ਅਤੇ ਇਸ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਉਭਾਰਨ।

ਉਹਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਮਾਮਲੇ ਵਿੱਚ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਇਸ ਦੀ ਪਹਿਲ ਵਿਧਾਨ ਸਭਾ ਸੈਸ਼ਨ ਵਿੱਚ ਕੀਤੀ ਜਾਵੇ। ਉਨ੍ਹਾਂ ਭਾਰਤ ਮਾਲਾ ਯੋਜਨਾ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਐਕੁਆਇਰ ਕੀਤੇ ਜਾਣ ਤੇ ਸਖ਼ਤ ਇਤਰਾਜ਼ ਕੀਤਾ ਅਤੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਜਾਇਜ਼ ਮੁੱਲ ਨਹੀਂ ਮਿਲ ਜਾਂਦਾ, ਉਨ੍ਹਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਵੀ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰ ਦੇ ਪ੍ਰਤੀਨਿਧ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨ ਗਏ ਹਨ, ਜਿਸ ਦਾ ਉਨ੍ਹਾਂ ਸਖ਼ਤ ਇਤਰਾਜ਼ ਕੀਤਾ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸਾਨਾਂ ਦੀਆਂ ਜ਼ਮੀਨਾਂ ਤੇ ਜਬਰੀ ਕਬਜ਼ਾ ਨਾ ਕਰੇ, ਨਹੀਂ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਖਿਲਾਫ਼ ਲੱਗੇ ਮੋਰਚੇ ਤੋਂ ਆਪਣਾ ਧਿਆਨ ਹਟਾ ਕੇ ਪੰਜਾਬ ਸਰਕਾਰ ਵੱਲ ਕਰਨਾ ਪਵੇਗਾ।

ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ ਵੱਖ ਬਾਰਡਰਾਂ ਤੇ ਚੱਲ ਰਹੇ ਮੋਰਚਿਆਂ ਦੌਰਾਨ ਇਹ ਦਿਵਸ ਵੱਡੇ ਪੱਧਰ ਤੇ ਮਨਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਆਖਿਆ ਕਿ ਸਰਹੱਦਾਂ ਤੇ ਚੱਲ ਰਹੇ ਮੋਰਚਿਆਂ ਵਿੱਚ ਵੱਡੀ ਪੱਧਰ ਤੇ ਇਕੱਠ ਕੀਤੇ ਜਾਣ, ਇਸ ਨਾਲ ਸਰਕਾਰ ਤੇ ਪ੍ਰਭਾਵ ਪਵੇਗਾ। ਕਿਸਾਨਾਂ ਵੱਲੋਂ ਲਾਏ ਮੋਰਚਿਆਂ ਕਾਰਨ ਬੰਦ ਰਸਤਿਆਂ ਨਾਲ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਰਸਤਿਆਂ ਨੂੰ ਖੋਲ੍ਹੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲੇ।

ਇਸ ਦੌਰਾਨ ਭਲਕੇ 25 ਫਰਵਰੀ ਨੂੰ 101 ਕਿਸਾਨ ਕਾਰਕੁਨਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਇਹ ਜਥਾ ਹੁਣ 25 ਮਾਰਚ ਨੂੰ ਦਿੱਲੀ ਵੱਲ ਪੈਦਲ ਕੂਚ ਕਰੇਗਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending