Punjab
ਈ ਡੀ ਵੱਲੋਂ ਵਿਊ ਨਾਓ ਮਾਰਕੀਟਿੰਗ ਸਰਵਿਸ ਲਿਮਟਿਡ ਦੇ ਸੰਸਥਾਪਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ

ਜਲੰਧਰ, 26 ਫਰਵਰੀ (ਸ.ਬ.) ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ ਦਿੱਲੀ ਵਿਚ ਇਕ ਤਲਾਸ਼ੀ ਮੁਹਿੰਮ ਤੋਂ ਬਾਅਦ ਦਿੱਲੀ ਸਥਿਤ ਵਿਊਨਾਓ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਨਾਲ ਜੁੜੇ ਇਕ ਮੁੱਖ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਂਝੀ ਕੀਤੀ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਆਰਿਫ ਨਿਸਾਰ ਵਜੋਂ ਹੋਈ ਹੈ। ਇਹ ਤਲਾਸ਼ੀਆਂ ਵਿਊਨਾਓ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਅਤੇ ਸੰਬੰਧਿਤ ਸੰਸਥਾਵਾਂ ਅਤੇ ਵਿਅਕਤੀਆਂ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਪੀ. ਐਮ. ਐਲ. ਏ., 2002 ਦੇ ਉਪਬੰਧਾਂ ਤਹਿਤ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ, ਜਦੋਂ ਜਾਂਚ ਵਿਚ ਪੂਰਾ ਸਹਿਯੋਗ ਨਹੀਂ ਮਿਲਿਆ, ਤਾਂ ਈ.ਡੀ. ਜਲੰਧਰ ਨੇ ਨਾਸਿਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਤੋਂ ਵੱਡੀ ਮਾਤਰਾ ਵਿਚ ਰਿਕਾਰਡ ਵੀ ਜ਼ਬਤ ਕਰ ਲਿਆ, ਜਿਸ ਦੇ ਆਧਾਰ ਤੇ ਮਾਮਲੇ ਦੀ ਹੋਰ ਜਾਂਚ ਚੱਲ ਰਹੀ ਹੈ। ਆਰਿਫ ਨਿਸਾਰ, ਜਿਸ ਨੂੰ ਇਸ ਮਾਮਲੇ ਵਿਚ ਦੋਸ਼ੀ ਬਣਾਇਆ ਗਿਆ ਸੀ, ਨੂੰ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਈ.ਡੀ. ਜਲੰਧਰ ਨੇ ਵਿਸ਼ੇਸ਼ ਅਦਾਲਤ (ਪੀ ਐਮ ਐਲ ਏ, ਜਲੰਧਰ) ਵਿਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੇ ਆਰਿਫ਼ ਦਾ 4 ਮਾਰਚ ਯਾਨੀ (8 ਦਿਨ) ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਮਾਮਲੇ ਵਿਚ ਹੋਰ ਸਹਿਯੋਗੀਆਂ ਅਤੇ ਰਿਕਾਰਡਾਂ ਦੇ ਆਧਾਰ ਤੇ ਵੀ ਪੁੱਛਗਿੱਛ ਕੀਤੀ ਜਾਵੇਗੀ।
Mohali
ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਮਹਾਸ਼ਿਵਰਾਤਰੀ ਦਾ ਤਿਉਹਾਰ

ਮੰਦਰਾਂ ਵਿੱਚ ਆਯੋਜਿਤ ਹੋਏ ਵੱਖ ਵੱਖ ਸਮਾਗਮ, ਭੋਲੇ ਨਾਥ ਦੇ ਰੰਗ ਵਿੱਚ ਰੰਗੇ ਸ਼ਰਧਾਲੂ
ਐਸ ਏ ਐਸ ਨਗਰ, 26 ਫਰਵਰੀ (ਸ.ਬ.) ਮਹਾਂਸ਼ਿਵਰਾਤਰੀ ਦਾ ਪਾਵਨ ਤਿਉਹਾਰ ਅੱਜ ਮੁਹਾਲੀ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਪੂਰੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ ਵੱਖ ਮੰਦਿਰਾਂ ਵਿੱਚ ਸਵੇਰ ਤੋਂ ਹੀ ਰੌਣਕਾਂ ਲੱਗੀਆਂ ਰਹੀਆਂ ਅਤੇ ਸਵੇਰ ਤੋਂ ਹੀ ਸ਼ਰਧਾਲੂ ਵੱਖ ਵੱਖ ਮੰਦਿਰਾਂ ਵਿੱਚ ਵੱਡੀ ਗਿਣਤੀ ਵਿੱਚ ਨਤਮਸਤਕ ਹੋਣੇ ਆਰੰਭ ਹੋ ਗਏ ਸਨ।
ਅੱਜ ਤੜਕਸਾਰ ਤੋਂ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿਖੇ ਸ਼ਿਵਲਿੰਗ ਉੱਪਰ ਜਲ ਚੜ੍ਹਾਉਣ ਲਈ ਭਗਤਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਇਸ ਦੌਰਾਨ ਸਾਰਾ ਦਿਨ ਵੱਖ ਵੱਖ ਮੰਦਿਰਾਂ ਵਿੱਚ ਸ਼ਰਧਾਲੂਆਂ ਦੀ ਭੀੜ ਰਹੀ। ਇਸ ਮੌਕੇ ਭਗਤਾਂ ਵੱਲੋਂ ‘ਓਮ ਨਮੋਂ ਸ਼ਿਵਾਏ’ ਦਾ ਜਾਪ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ ਅਤੇ ਭਗਵਾਨ ਸ਼ਿਵ ਤੇ ਮਾਤਾ ਪਾਰਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਬੰਮ ਬੰਮ ਭੋਲੇ ਦੇ ਜੈਕਾਰੇ ਲਗਾਏ ਜਾ ਰਹੇ ਸਨ।
ਸ਼ਿਵਰਾਤਰੀ ਮੌਕੇ ਵੱਖ ਵੱਖ ਮੰਦਰਾਂ ਨੂੰ ਬਿਜਲਈ ਲੜੀਆਂ ਅਤੇ ਹੋਰ ਸਜਾਵਟੀ ਸਾਮਾਨ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਸ਼ਿਵਰਾਤਰੀ ਦੇ ਮੌਕੇ ਤੇ ਵੱਖ ਵੱਖ ਥਾਵਾਂ ਤੇ ਲੰਗਰ ਵੀ ਲਗਾਏ ਗਏ।
ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਸਿਆਸੀ ਆਗੂ ਵੀ ਸਰਗਰਮ ਰਹੇ ਅਤੇ ਉਹਨਾਂ ਵਲੋਂ ਮੰਦਰਾਂ ਵਿੱਚ ਮੱਥਾ ਟੇਕ ਕੇ ਹਾਜਰੀ ਲਗਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ, ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਸਮੇਤ ਵੱਖ ਵੱਖ ਆਗੂਆਂ ਵਲੋਂ ਮੰਦਰਾਂ ਵਿੱਚ ਹਾਜਰੀ ਲਗਵਾਈ ਗਈ ਅਤੇ ਭੋਲੇਨਾਥ ਦਾ ਅਸ਼ੀਰਵਾਦ ਲਿਆ ਗਿਆ।
ਸ਼੍ਰੀ ਮਹਾਦੇਵ ਵੈਲਫੇਅਰ ਕਲੱਬ ਮੁਹਾਲੀ ਵੱਲੋਂ ਮਹਾਂ ਸ਼ਿਵਰਾਤਰੀ ਮੌਕੇ ਐਮ ਸੀ ਬਲਜੀਤ ਕੌਰ ਦੀ ਅਗਵਾਈ ਹੇਠ ਹਰੀ ਮੰਦਰ ਫੇਜ਼ 5 ਵਿਖੇ ਫਲਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕਾਕਾ ਪੁਸ਼ਕਰ, ਰਾਜਪਾਲ ਜੀਜਾ, ਰਮਨ ਥਰੇਜਾ, ਰਵੀ ਰਾਵਤ, ਵਿਵੇਕ ਸ਼ਰਮਾ, ਸਾਹਿਲ ਖਹਿਰਾ, ਰੋਹਿਤ ਜੈਸਵਾਲ, ਕਿਸ਼ੋਰੀ ਲਾਲ, ਮਨਮੋਹਨ ਸਿੰਘ, ਪ੍ਰਿੰਸ ਸੇਖੋਂ, ਅਨਮੋਲ ਸ਼ਰਮਾ, ਪਰਮਿੰਦਰ ਟਿੰਕੂ, ਇਕਬਾਲ ਸਿੰਘ, ਵਿਸ਼ਵਜੀਤ ਬੋਬੀ, ਅਕਸ਼ਿਤ ਮੋਹਿਲ ਆਦਿ ਹਾਜ਼ਰ ਸਨ ।
ਇਸ ਦੌਰਾਨ ਮਹਾਸ਼ਿਵਰਾਤਰੀ ਦੇ ਮੌਕੇ ਤੇ ਸ਼੍ਰੀ ਵੈਸ਼ਨੋ ਮਾਤਾ ਮੰਦਰ ਫੇਜ਼ 3ਬੀ-1 ਮੁਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਅਮਿਤ ਮਰਵਾਹਾ, ਮਾਤਾ ਵੈਸ਼ਨੋ ਮਾਤਾ ਮੰਦਰ ਫੇਜ਼ 3ਬੀ 1 ਦੇ ਪ੍ਰਧਾਨ ਪ੍ਰਦੀਪ ਸੋਨੀ, ਅਸ਼ਵਨੀ ਸ਼ਰਮਾ, ਐਸ ਪੀ ਮਲਹੋਤਰਾ, ਦਿਨੇਸ਼ ਸ਼ਰਮਾ, ਓਮ ਪ੍ਰਕਾਸ਼ ਵਿਜ, ਕ੍ਰਿਸ਼ਨ ਲਾਲ ਪੁਨਿਆਨੀ, ਵੀ ਕੇ ਬਹਿਲ, ਰਮਨ ਕੁਮਾਰ ਸੈਲੀ, ਅਤੁਲ ਕੁਮਾਰ, ਓਮੇਸ਼ ਸ਼ਰਮਾ, ਕੈਲਾਸ਼ ਮਰਵਾਹਾ, ਆਸ਼ਨਾ, ਰੋਹਨ ਮਰਵਾਹਾ ਆਦਿ ਹਾਜ਼ਰ ਸਨ।
ਇਸ ਦੌਰਾਨ ਤਾਜ ਟਾਵਰ ਸੈਕਟਰ-104 ਵਿਖੇ ਸ਼ਿਵਰਾਤਰੀ ਦੇ ਮੌਕੇ ਤੇ ਲੰਗਰ ਲਗਾਇਆ ਗਿਆ। ਸਮਾਜਸੇਵੀ ਜੋਗਿੰਦਰ ਸਿੰਘ ਜੋਗੀ ਨੇ ਦੱਸਿਆ ਕਿ ਵਸਨੀਕਾਂ ਵੱਲੋਂ ਹਰ ਸਾਲ ਸ਼ਿਵਰਾਤਰੀ ਦੇ ਮੌਕੇ ਤੇ ਲੰਗਰ ਲਗਾਇਆ ਜਾਂਦਾ ਹੈ।
Chandigarh
ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢਣ ਦਾ ਮਾਮਲਾ

ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ
ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਬਾਹਰ ਕੱਢੇ ਜਾਣ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ ਬੇਨਕਾਬ ਹੋ ਗਿਆ ਹੈ।
ਐਕਸ ਤੇ ਪਾਈ ਇਕ ਪੋਸਟ ਵਿੱਚ ਸz. ਬੈਂਸ ਨੇ ਕਿਹਾ ਕਿ ਸੀ ਬੀ ਐੱਸ ਈ ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ਵਿੱਚ ਪੰਜਾਬੀ ਨੂੰ ਬਿਲਕੁਲ ਅਣਗੌਲਿਆ ਕੀਤਾ ਗਿਆ ਹੈ। ਇਹ ਦੇਸ਼ ਦੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ ਹੈ। ਉਹਨਾਂ ਕਿਹਾ ਕਿ ਉਹ ਇਸ ਕਦਮ ਦਾ ਪੁਰਜ਼ੋਰ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੰਜਾਬੀ ਦਾ ਬਣਦਾ ਸਥਾਨ ਤੇ ਸਨਮਾਨ ਤੁਰੰਤ ਬਹਾਲ ਕੀਤਾ ਜਾਵੇ।
ਅਗਲੇ ਸਾਲ ਦੋ ਬੋਰਡ ਪ੍ਰੀਖਿਆ ਸਕੀਮ ਵਿੱਚ ਪੰਜਾਬੀ ਭਾਸ਼ਾ ਨੂੰ
ਖੇਤਰੀ ਭਾਸ਼ਾ ਵਜੋਂ ਕੀਤਾ ਜਾਵੇਗਾ ਸ਼ਾਮਲ : ਸੀ ਬੀ ਐਸ ਈ
ਚੰਡੀਗੜ੍ਹ, 26 ਫਰਵਰੀ (ਸ.ਬ.) ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਨਵੀਂ ਸਿੱਖਿਆ ਨੀਤੀ ਅਨੁਸਾਰ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆ ਦੇ ਫਾਰਮੈਟ ਦੇ ਡਰਾਫ਼ਟ ਪਲਾਨ ਵਿੱਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦੀ ਸਖ਼ਤ ਆਲੋਚਨਾ ਕੀਤੇ ਜਾਣ ਤੋਂ ਬਾਅਦ ਇਸ ਸੰਬੰਧੀ ਸਪੱਸ਼ਟੀਕਰਨ ਜਾਰੀ ਕਰਦਿਆਂ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਕਿਹਾ ਹੈ ਕਿ ਅਗਲੇ ਸਾਲ ਯੋਜਨਾ ਦੇ ਨਵੇਂ ਖਰੜੇ ਵਿੱਚ ਪੰਜਾਬੀ ਭਾਸ਼ਾ ਨੂੰ ਜੋੜਿਆ ਜਾਵੇਗਾ ਜਿਸਦਾ ਉਦੇਸ਼ ਸਾਲ ਵਿੱਚ ਦੋ ਵਾਰ ਬੋਰਡ ਪ੍ਰੀਖਿਆਵਾਂ ਕਰਵਾਉਣਾ ਹੈ। ਜਿਸ ਵਿੱਚ ਖੇਤਰੀ ਅਤੇ ਵਿਦੇਸ਼ੀ ਭਾਸ਼ਾ ਨੂੰ ਮੁੱਖ ਰੱਖਿਆ ਜਾਵੇਗਾ।
ਸੀ ਬੀ ਐਸ ਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੱਜ ਪੇਸ਼ ਕੀਤੇ ਗਏ ਵਿਸ਼ਿਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਸੂਚੀ ਸੰਕੇਤਕ ਹੈ। ਅਗਲੇ ਸਾਲ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਹੋਵੇਗੀ।
ਸੀਬੀਐਸਈ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਵਿੱਚ ਰਾਏ, ਉਰੁੰਗ, ਤਮੰਗ, ਸ਼ੇਰਪਾ, ਸੰਸਕ੍ਰਿਤ, ਉਰਦੂ, ਮਰਾਠੀ, ਗੁਜਰਾਤੀ, ਮਨੀਪੁਰੀ, ਤਿੱਬਤੀ, ਭੋਟੀ, ਤੇਲਗੂ, ਬੋਡੋ, ਤੰਗਖੁਲ, ਭੂਟੀਆ, ਕਸ਼ਮੀਰੀ, ਮਿਜ਼ੋ ਅਤੇ ਥਾਈ ਸ਼ਾਮਲ ਹਨ ਪਰ ਪੰਜਾਬੀ ਨੂੰ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ।
Mohali
ਬੀਬੀ ਜਸਵੰਤ ਕੌਰ ਦੇ ਅਕਾਲ ਚਲਾਣੇ ਤੇ ਦੁਖ ਦਾ ਪ੍ਰਗਟਾਵਾ, ਅੰਤਿਮ ਸੰਸਕਾਰ ਭਲਕੇ
ਐਸ ਏ ਐਸ ਨਗਰ, 26 ਫਰਵਰੀ (ਸ.ਬ.) ਖੂਨਦਾਨੀ ਬੀਬੀ ਜਸਵੰਤ ਕੌਰ ਦੇ ਅਚਾਨਕ ਅਕਾਲ ਚਲਾਣੇ ਤੇ ਵੱਖ ਵੱਖ ਵਿਅਕਤੀਆਂ ਵਲੋਂ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੌਰਾਨ ਬੀਬੀ ਜਸਵੰਤ ਕੌਰ ਦੇ ਸੈਕਟਰ 117 ਵਿੱਚ ਸਥਿਤ ਘਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਦੇ ਪਤਵੰਤਿਆਂ ਵਲੋਂ ਉਹਨਾਂ ਦੇ ਪਤੀ ਸz. ਬਲਵੰਤ ਸਿੰਘ ਨੂੰ ਮਿਲ ਕੇ ਦੁਖ ਜਾਹਿਰ ਕੀਤਾ ਗਿਆ।
ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਸz. ਜਸਵੰਤ ਸਿੰਘ ਭੁੱਲਰ ਅਤੇ ਸz. ਕਰਮ ਸਿੰਘ ਬਬਰਾ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਸz. ਮਨਜੀਤ ਸਿੰਘ ਮਾਨ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸੁਖਮਿੰਦਰ ਸਿੰਘ ਬਰਨਾਲਾ, ਗੁਰਮੁਖ ਸਿੰਘ ਸੋਹਲ ਸਮੇਤ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਬੀਬੀ ਜਸਵੰਤ ਕੌਰ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਬੀ ਜਸਵੰਤ ਕੌਰ ਦਾ ਅੰਤਮ ਸੰਸਕਾਰ ਭਲਕੇ 27 ਫਰਵਰੀ ਨੂੰ ਮੁਹਾਲੀ ਦੇ ਸ਼ਮਸ਼ਾਨ ਘਾਟ (ਨੇੜੇ ਬਲੌਂਗੀ) ਵਿਖੇ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।
-
International1 month ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International2 months ago
ਆਸਟਰੇਲੀਆ ਵਿੱਚ ਸੀਪਲੇਨ ਹਾਦਸਾਗ੍ਰਸਤ ਹੋਣ ਕਾਰਨ 3 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ
-
Mohali2 months ago
ਕਣਕ ਦਾ ਰੇਟ 2275 ਰੁਪਏ ਪ੍ਰਤੀ ਕੁਇੰਟਲ, ਆਟਾ ਵਿਕ ਰਿਹਾ 40 ਰੁਪਏ ਕਿਲੋ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali1 month ago
ਦੁਖ ਦਾ ਪ੍ਰਗਟਾਵਾ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ