Connect with us

Mohali

ਪੰਜਾਬ ਮੰਡੀ ਬੋਰਡ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਗੇਟ ਰੈਲੀ

Published

on

 

ਐਸ ਏ ਐਸ ਨਗਰ, 28 ਫਰਵਰੀ (ਸ.ਬ.) ਅੱਜ ਪੰਜਾਬ ਮੰਡੀ ਬੋਰਡ ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੰਡੀ ਬੋਰਡ ਮੁੱਖ ਦਫਤਰ, ਸੈਕਟਰ-65 ਏ, ਐਸ.ਏ.ਐਸ.ਨਗਰ ਵਿਖੇ ਗੇਟ ਰੈਲੀ ਕੀਤੀ ਗਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ, ਪੰਜਾਬ ਮੰਡੀ ਬੋਰਡ ਰਿਟਾਇਰਡ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ, ਪੰਜਾਬ ਮੰਡੀ ਬੋਰਡ ਵਰਕਰ ਯੂਨੀਅਨ (ਵਿੰਗ) ਕੰਟਰੈਕਟ/ਆਉਟਸੋਰਸ ਸਟਾਫ ਯੂਨੀਅਨ ਅਤੇ ਪੰਜਾਬ ਮੰਡੀ ਬੋਰਡ ਦੇ ਕਰਮਚਾਰੀਆਂ/ਪੈਨਸ਼ਨਰਾਂ ਵੱਲੋਂ ਵੀ ਇਸ ਰੈਲੀ ਵਿੱਚ ਸਮੂਲੀਅਤ ਕੀਤੀ ਗਈ।

ਇਸ ਮੌਕੇ ਸਾਂਝੇ ਫਰੰਟ ਵੱਲੋਂ ਬੋਰਡ ਦੇ ਹਿੱਤ ਲਈ ਆਪਣੀਆਂ ਮੰਗਾਂ ਰੱਖੀਆਂ ਗਈਆਂ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਮਾਰਕਿਟ ਫੀਸ ਘਟਾਉਣ ਕਾਰਨ ਅਤੇ ਬੋਰਡ ਵੱਲੋਂ ਸੜਕਾਂ ਦੀ ਰਿਪੇਅਰ ਲਈ 1800 ਕਰੋੜ ਰੁਪਏ ਦੇ ਕਰਜੇ ਕਾਰਨ ਬੋਰਡ ਦੀ ਆਮਦਨ ਵਿੱਚ ਪਹਿਲਾਂ ਹੀ ਬਹੁਤ ਘਾਟਾ ਆ ਗਿਆ ਹੈ। ਜਿਸ ਕਾਰਨ ਬੋਰਡ ਨੂੰ ਆਪਣੇ ਕਮਿਟਿਡ ਖਰਚੇ ਜਿਵੇਂ ਕਿ ਤਨਖਾਹ, ਪੈਨਸ਼ਨ ਅਤੇ ਰੱਖ ਰਖਾਵ ਦੇ ਖਰਚੇ ਹੀ ਪੂਰੇ ਕਰਨ ਵਿੱਚ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਬੋਰਡ ਵੱਲੋਂ ਕਿਸੇ ਵੀ ਤਰ੍ਹਾਂ ਦਾ ਕਰਜਾ ਨਾ ਲਿਆ ਜਾਵੇ।

ਉਹਨਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਅਧੀਨ ਲਾਭ ਪਾਤਰੀਆਂ ਨੂੰ ਉਨ੍ਹਾਂ ਵੱਲੋਂ ਕਰਵਾਏ ਗਏ ਇਲਾਜ ਦੀ ਪ੍ਰਤੀ ਪੂਰਤੀ ਸਬੰਧਤ ਹਸਪਤਾਲ ਨੂੰ 60:40 ਦੀ ਰੇਸ਼ੋ ਵਿੱਚ ਕੀਤੀ ਜਾਂਦੀ ਹੈ ਭਾਵ ਕਿ 60 ਫੀਸਦੀ ਅਦਾਇਗੀ ਕੇਂਦਰ ਸਰਕਾਰ ਅਤੇ 40 ਫੀਸਦੀ ਪੰਜਾਬ ਸਰਕਾਰ ਨੇ ਦੇਣਾ ਹੁੰਦਾ ਹੈ। ਉਹਨਾਂ ਕਿਹਾ ਕਿ ਸਾਲ 2024 ਤੱਕ ਮੰਡੀ ਬੋਰਡ ਵੱਲੋਂ ਲਗਭਗ 202 ਕਰੋੜ ਰੁਪਏ ਅਤੇ ਸਾਲ 2025 ਵਿੱਚ ਹੁਣ ਤੱਕ 155 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਲਈ ਜਦੋਂ ਤੱਕ ਡਾਟਾ ਦੀ ਰੀਕਸੀਲੇਸ਼ਨ ਨਹੀਂ ਹੋ ਜਾਂਦੀ ਉਦੋਂ ਤੱਕ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿ ਕੋਈ ਰਕਮ ਟਰਾਂਸਫਰ ਨਾ ਕੀਤੀ ਜਾਵੇ।

ਇਸ ਮੌਕੇ ਮੰਗ ਕੀਤੀ ਗਈ ਕਿ ਪੰਜਾਬ ਮੰਡੀ ਬੋਰਡ ਦੇ ਜਿਹੜੇ ਕਰਮਚਾਰੀ/ਅਧਿਕਾਰੀ ਬੋਰਡ ਵਿੱਚੋਂ ਆਪਣੀਆਂ ਸੇਵਾਵਾਂ ਨਿਭਾ ਕੇ ਸੇਵਾਮੁਕਤ ਹੁੰਦੇ ਹਨ, ਉਨ੍ਹਾਂ ਨੂੰ ਬਣਦੇ ਵਿੱਤੀ ਲਾਭ ਸੇਵਾਮੁਕਤ ਤੋਂ ਬਾਅਦ ਇੱਕ ਹਫਤੇ ਦੇ ਅੰਦਰ ਅੰਦਰ ਦਿੱਤੇ ਜਾਣ। ਇਹ ਵੀ ਮੰਗ ਕੀਤੀ ਗਈ ਕਿ ਪੰਜਾਬ ਮੰਡੀ ਬੋਰਡ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਬੋਰਡ ਦੇ ਕਰਮਚਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਕਰਮਚਾਰੀਆਂ ਨੂੰ ਮਕਾਨ ਅਲਾਟ ਨਾ ਕੀਤੇ ਜਾਣ।

 

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending