Connect with us

Mohali

ਗਿਰਜ਼ਾ ਘਰ ਦੇ ਪਾਸਟਰ ਬਲਜਿੰਦਰ ਸਿੰਘ ਤੇ ਕਾਰਵਾਈ ਕਰੇ ਪੰਜਾਬ ਸਰਕਾਰ : ਅਰਵਿੰਦ ਗੌਤਮ

Published

on

 

 

ਐਸ ਏ ਐਸ ਨਗਰ, 1 ਮਾਰਚ (ਸ.ਬ.) ਸ਼ਿਵ ਸੈਨਾ ਪੰਜਾਬ ਯੂਥ ਸੂਬਾ ਚੇਅਰਮੈਨ ਅਰਵਿੰਦ ਗੌਤਮ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਪੂਰਥਲਾ ਦੀ ਰਹਿਣ ਵਾਲੀ 21 ਸਾਲਾ ਔਰਤ ਵਲੋਂ ਜਲੰਧਰ ਦੇ ਇੱਕ ਗਿਰਜਾ ਘਰ ਦੇ ਪਾਸਟਰ ਤੇ ਉਸ ਨਾਲ ਜਿਸਮਾਨੀ ਛੇੜ ਛਾੜ ਕਰਨ ਦੇ ਗੰਭੀਰ ਦੋਸ਼ਾਂ ਤਹਿਤ ਉਕਤ ਪਾਸਟਰ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੀੜਿਤ ਔਰਤ ਵੱਲੋਂ ਇਹ ਵੀ ਦੋਸ਼ ਲਾਏ ਗਏ ਹਨ ਕਿ ਜਦੋਂ ਉਹ ਨਾਬਾਲਗ ਸੀ ਤਾਂ ਪਾਸਟਰ ਵਲੋਂ ਉਸ ਨਾਲ ਅਕਸਰ ਅਸ਼ਲੀਲ ਹਰਕਤਾਂ ਕੀਤੀਆਂ ਜਾਂਦੀਆਂ ਸਨ ਅਤੇ ਉਕਤ ਪਾਸਟਰ ਉਸ ਨੂੰ ਮੋਬਾਈਲ ਫੋਨ ਤੇ ਇਤਰਾਜ਼ਯੋਗ ਸੰਦੇਸ਼ ਭੇਜਿਆ ਕਰਦਾ ਸੀ, ਜਿਸ ਦੇ ਸਬੂਤ ਪੀੜਤਾਂ ਵਲੋਂ ਐਸ ਐਸ ਪੀ ਕਪੂਰਥਲਾ ਕੋਲ ਬੀਤੀ 20 ਫਰਵਰੀ ਨੂੰ ਲਿਖਿਤ ਸ਼ਿਕਾਇਤ ਸਮੇਤ ਜਮਾਂ ਕਰਵਾਏ ਸਨ ਪਰੰਤੂ ਪੁਲੀਸ ਨੇ ਹੁਣ ਤਕ ਕਾਰਵਾਈ ਨਹੀਂ ਕੀਤੀ। ਉਹਨਾਂ ਸਵਾਲ ਕੀਤਾ ਕਿ ਇਸ ਪਾਸਟਰ ਵਲੋਂ ਪੀੜਤਾ ਦਾ ਜਿਨਸੀ ਸ਼ੋਸ਼ਣ ਕਰਨ ਦੇ ਸਬੂਤ ਹੋਣ ਦੇ ਬਾਵਜੂਦ ਪੁਲੀਸ ਨੇ ਹੁਣ ਤੱਕ ਪਾਸਟਰ ਉੱਤੇ ਕਾਰਵਾਈ ਕਿਉਂ ਨਹੀਂ ਕੀਤੀ।

ਉਹਨਾਂ ਕਿਹਾ ਕਿ ਸ਼ਿਵ ਸੈਨਾ ਪੰਜਾਬ ਪੀੜਿਤ ਲੜਕੀ ਦੇ ਨਾਲ ਖੜ੍ਹੀ ਹੈ ਅਤੇ ਉਕਤ ਪਾਸਟਰ ਤੇ ਕਾਨੂੰਨੀ ਕਾਰਵਾਈ ਕਰਵਾਉਣ ਲਈ ਉਹ ਜਲਦੀ ਹੀ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਅਤੇ ਸ਼ਿਵ ਸੈਨਾ ਦੇ ਕੌਮੀ ਚੇਅਰਮੈਨ ਰਜੀਵ ਟੰਡਨ ਨਾਲ ਗੱਲਬਾਤ ਕਰਨਗੇ ਅਤੇ ਪੁਲੀਸ ਦੇ ਸੀਨੀਅਰ ਅਫਸਰਾਂ ਨਾਲ ਗੱਲ ਕਰਕੇ ਉਕਤ ਪਾਸਟਰ ਤੇ ਕਾਨੂੰਨੀ ਕਾਰਵਾਈ ਕਰਵਾਉਣ ਵਿੱਚ ਪੀੜਿਤ ਔਰਤ ਦਾ ਸਹਿਯੋਗ ਕੀਤਾ ਜਾਵੇਗਾ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending