National
ਮਨੀਪੁਰ ਦੇ ਦੋ ਜ਼ਿਲ੍ਹਿਆਂ ਵਿੱਚੋਂ ਇੱਕ ਅੱਤਵਾਦੀ ਸਣੇ ਪੰਜ ਵਿਅਕਤੀ ਗ੍ਰਿਫ਼ਤਾਰ
ਇੰਫਾਲ, 1 ਮਾਰਚ (ਸ.ਬ.) ਸੁਰੱਖਿਆ ਬਲਾਂ ਨੇ ਮਨੀਪੁਰ ਦੇ ਕਾਂਗਪੋਕਪੀ ਤੇ ਕਾਮਜੋਂਗ ਜ਼ਿਲ੍ਹਿਆਂ ਵਿਚੋਂ ਇੱਕ ਅੱਤਵਾਦੀ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਾਂਗਪੋਕਪੀ ਦੇ ਬਿਮਪਰਾਓ ਵਿੱਚੋਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਪਾਬੰਦੀਸ਼ੁਦਾ ਕੁਕੀ ਨੈਸ਼ਨਲ ਫਰੰਟ (ਪੀ) ਅਧੀਨ ਕੰਮ ਕਰਦੇ ਸਨ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਵੱਲੋਂ ਲੰਘੇ ਦਿਨ ਮਨੀਪੁਰ-ਮਿਆਂਮਾਰ ਸਰਹੱਦ ਨਾਲ ਲੱਗਦੇ ਕਾਮਜੋਂਗ ਜ਼ਿਲ੍ਹੇ ਦੇ ਕੁਲਤੂਹ ਪਿੰਡ ਵਿੱਚੋਂ ਪੀਪਲਜ਼ ਲਿਬਰੇਸ਼ਨ ਆਰਮੀ ਦੇ ਇੱਕ ਸਰਗਰਮ ਅਤਿਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀ ਮੁਤਾਬਕ ਉਸ ਕੋਲੋਂ ਇੱਕ ਪਿਸਤੌਲ, ਇੱਕ ਗਰਨੇਡ ਤੇ ਹੋਰ ਅਸਲਾ ਬਰਾਮਦ ਹੋਇਆ। ਪੁਲੀਸ ਮੁਤਾਬਕ ਇਸੇ ਦੌਰਾਨ ਬੀਤੇ ਦਿਨ ਸੂਬੇ ਦੇ ਪੰਜ ਦੱਖਣ-ਪੂਰਬੀ ਜ਼ਿਲ੍ਹਿਆਂ ਤੇਂਗਨੌਪਾਲ, ਇੰਫਾਲ ਪੁੂਰਬੀ, ਕਾਂਗਪੋਕਪੀ, ਇੰਫਾਲ ਪੱਛਮੀ ਤੇ ਥੌਬਰ ਵਿੱਚ ਲੋਕਾਂ ਵੱਲੋਂ ਸਵੈਇੱਛਾ ਨਾਲ ਵੀ ਹਥਿਆਰ ਵੀ ਜਮ੍ਹਾਂ ਕਰਵਾਏ ਗਏ।
National
ਖੜ੍ਹੇ ਟਰੱਕ ਨਾਲ ਟੱਕਰਾਈ ਬੱਸ, 4 ਵਿਅਕਤੀਆਂ ਦੀ ਮੌਤ, 20 ਜ਼ਖਮੀ

ਆਗਰਾ, 1 ਮਾਰਚ (ਸ.ਬ.) ਆਗਰਾ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ, 20 ਵਿਅਕਤੀ ਜ਼ਖ਼ਮੀ ਹੋ ਗਏ। ਬੱਸ ਵਾਰਾਣਸੀ ਤੋਂ ਜੈਪੁਰ ਜਾ ਰਹੀ ਸੀ। ਬੱਸ ਵਿੱਚ 30 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਹਾਂਕੁੰਭ ਵਿੱਚ ਇਸ਼ਨਾਨ ਕਰ ਕੇ ਵਾਪਸ ਆ ਰਹੇ ਸਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਟੁਕੜੇ-ਟੁਕੜੇ ਹੋ ਗਏ। ਬੱਸ ਦੇ ਪਿਛਲੇ ਹਿੱਸੇ ਵਿੱਚ ਫਸੇ ਯਾਤਰੀਆਂ ਨੂੰ ਲੋਕਾਂ ਨੇ ਖਿੜਕੀਆਂ ਤੋੜ ਕੇ ਬਾਹਰ ਕੱਢਿਆ। ਇਹ ਹਾਦਸਾ ਅੱਜ ਸਵੇਰੇ 5 ਵਜੇ ਫਤਿਹਾਬਾਦ ਥਾਣਾ ਖੇਤਰ ਦੇ ਆਗਰਾ ਐਕਸਪ੍ਰੈਸਵੇਅ ਤੇ ਵਾਪਰਿਆ। ਪੁਲੀਸ ਨੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਹਾਦਸੇ ਤੋਂ ਬਾਅਦ, ਐਕਸਪ੍ਰੈਸਵੇਅ ਦੇ ਇੱਕ ਪਾਸੇ ਸੜਕ ਬੰਦ ਹੈ, ਇਸ ਨੂੰ ਸਾਫ਼ ਕੀਤਾ ਜਾ ਰਿਹਾ ਹੈ।
ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ। ਬੱਸ ਵਿੱਚ ਬੈਠੇ ਲਗਭਗ ਸਾਰੇ ਲੋਕ ਜ਼ਖ਼ਮੀ ਹੋ ਗਏ ਹਨ। ਪੁਲੀਸ ਨਿੱਜੀ ਵਾਹਨਾਂ ਦੀ ਮਦਦ ਨਾਲ ਆਗਰਾ ਦੇ ਲੋਕਾਂ ਨੂੰ ਲਿਜਾ ਰਹੀ ਹੈ।
National
ਕਾਰ ਸਵਾਰ ਨੌਜਵਾਨਾਂ ਵੱਲੋਂ ਅੰਬਾਲਾ ਅਦਾਲਤ ਦੇ ਬਾਹਰ ਹਵਾਈ ਫਾਇਰ

ਅੰਬਾਲਾ, 1 ਮਾਰਚ (ਸ.ਬ.) ਅੱਜ ਅੰਬਾਲਾ ਅਦਾਲਤ ਵਿੱਚ ਪੇਸ਼ੀ ਲਈ ਆਏ ਨੌਜਵਾਨਾਂ ਤੇ ਗੋਲੀਬਾਰੀ ਹੋਈ। ਜ਼ਿਕਰਯੋਗ ਹੈ ਕਿ ਦੋ ਨੌਜਵਾਨ ਇੱਕ ਕਾਲੇ ਰੰਗ ਦੀ ਕਾਰ ਵਿੱਚ ਆਏ ਅਤੇ ਹਵਾ ਵਿੱਚ ਦੋ ਗੋਲੀਆਂ ਚਲਾਈਆਂ। ਜਿਸ ਤੋਂ ਬਾਅਦ ਹਮਲਾਵਰ ਆਸਾਨੀ ਨਾਲ ਫ਼ਰਾਰ ਹੋ ਗਏ। ਫ਼ਿਲਹਾਲ ਪੁਲੀਸ ਸੀਸੀਟੀਵੀ ਦੀ ਮਦਦ ਨਾਲ ਗੋਲੀਬਾਰੀ ਕਰਨ ਵਾਲੇ ਲੋਕਾਂ ਦੀ ਭਾਲ ਕਰ ਰਹੀ ਹੈ।
ਅਦਾਲਤ ਵਿੱਚ ਪੇਸ਼ ਹੋਣ ਆਏ ਅਮਨ ਸੋਨਕਰ ਨਾਮ ਦੇ ਇੱਕ ਨੌਜਵਾਨ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਅਮਨ ਸੋਨਕਰ ਅਦਾਲਤ ਵਿੱਚ ਦਾਖ਼ਲ ਹੋ ਰਿਹਾ ਸੀ, ਤਾਂ ਇੱਕ ਕਾਲੇ ਰੰਗ ਦੀ ਸਕਾਰਪੀਓ ਕਾਰ ਵਿੱਚ ਸਵਾਰ 2-3 ਨੌਜਵਾਨ ਹਵਾ ਵਿੱਚ ਗੋਲੀਆਂ ਚਲਾ ਕੇ ਭੱਜ ਗਏ। ਇਸ ਸਮੇਂ ਸਿਟੀ ਪੁਲੀਸ ਸਟੇਸ਼ਨ ਇੰਚਾਰਜ ਅਤੇ ਡੀਐਸਪੀ ਰਜਤ ਗੁਲੀਆ ਘਟਨਾ ਦੀ ਜਾਂਚ ਲਈ ਮੌਕੇ ਤੇ ਪਹੁੰਚੇ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਸੁਨੀਲ ਵਤਸ ਕੋਤਵਾਲੀ ਸਿਟੀ ਪੁਲੀਸ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਅੰਬਾਲਾ ਛਾਉਣੀ ਦੀ ਖਟੀਕ ਮੰਡੀ ਦੇ ਵਾਸੀ ਅਦਾਲਤ ਵਿੱਚ ਪੇਸ਼ ਹੋਣ ਲਈ ਆਏ ਸਨ ਅਤੇ ਜਦੋਂ ਉਹ ਗੇਟ ਨੇੜੇ ਪਹੁੰਚੇ ਤਾਂ ਇੱਕ ਕਾਰ ਵਿੱਚ ਆ ਰਹੇ ਕੁਝ ਨੌਜਵਾਨਾਂ ਨੇ ਅਚਾਨਕ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਧੜਿਆਂ ਦੀ ਆਪਸ ਵਿੱਚ ਪੁਰਾਣੀ ਰੰਜਿਸ਼ ਸੀ। ਫ਼ਿਲਹਾਲ ਮੌਕੇ ਤੋਂ ਦੋ ਗੋਲੀਆਂ ਦੇ ਖੋਲ ਬਰਾਮਦ ਹੋਏ ਹਨ ਅਤੇ ਜਾਂਚ ਜਾਰੀ ਹੈ।
National
ਅੱਗ ਲੱਗਣ ਕਾਰਨ 1 ਸੈਲਾਨੀ ਦੀ ਮੌਤ, 2 ਜ਼ਖਮੀ

ਸ਼ਿਮਲਾ, 1 ਮਾਰਚ (ਸ.ਬ.) ਸ਼ਿਮਲਾ ਸ਼ਹਿਰ ਦੇ ਕੱਚੀਘਾਟੀ ਖੇਤਰ ਵਿੱਚ ਸੈਲਾਨੀਆਂ ਲਈ ਬਣੀ ਇੱਕ ਨਿੱਜੀ ਰਿਹਾਇਸ਼ ਵਿੱਚ ਭਿਆਨਕ ਅੱਗ ਲੱਗਣ ਕਾਰਨ ਮਹਾਰਾਸ਼ਟਰ ਦੇ ਇੱਕ ਸੈਲਾਨੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਬੀਤੀ ਰਾਤ ਕਰੀਬ 11.30 ਵਜੇ ਅੱਗ ਲੱਗਣ ਸਮੇਂ ਮਹਾਰਾਸ਼ਟਰ ਦੇ ਤਿੰਨੇ ਸੈਲਾਨੀ ਸੌਂ ਰਹੇ ਸਨ। ਜ਼ਖਮੀਆਂ ਨੇ ਦੱਸਿਆ ਕਿ ਘਟਨਾ ਮੌਕੇ ਉਹ ਭੱਜਣ ਵਿੱਚ ਕਾਮਯਾਬ ਹੋ ਗਏ, ਜਦੋਂ ਕਿ ਮਹਾਰਾਸ਼ਟਰ ਦੇ ਕੋਰੇਗਾਓਂ ਦਾ ਰਹਿਣ ਵਾਲਾ ਰਿਤੇਸ਼ ਅੱਗ ਦੀ ਲਪੇਟ ਵਿਚ ਆ ਗਿਆ।
ਅੱਗ ਲੱਗਣ ਕਾਰਨ ਜ਼ਖਮੀ ਹੋਏ ਆਸ਼ੀਸ਼ ਅਤੇ ਅਵਧੂਤ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਅੱਗ ਬੁਝਾਉਣ ਲਈ ਅੱਧੀ ਦਰਜਨ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਜਿਨ੍ਹਾਂ ਨੂੰ ਅੱਗ ਤੇ ਕਾਬੂ ਪਾਉਣ ਵਿੱਚ ਕਈ ਘੰਟੇ ਲੱਗੇ। ਹਾਲਾਂਕਿ ਦੂਜੇ ਕਮਰਿਆਂ ਵਿੱਚ ਰੁਕੇ ਸੈਲਾਨੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ।
ਪੁਲੀਸ ਨੇ ਦੱਸਿਆ ਕਿ ਹੋਟਲ ਦੇ ਤਿੰਨ ਕਮਰੇ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਲੱਖਾਂ ਦੀ ਸੰਪਤੀ ਦਾ ਨੁਕਸਾਨ ਹੋਇਆ ਹੈ। ਅਧਿਕਾਰੀਆਂ ਨੇ ਕਿ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।
-
International2 months ago
ਕੈਲੀਫੋਰਨੀਆ ਵਿੱਚ ਲੱਗੀ ਅੱਗ ਕਾਰਨ ਹੁਣ ਤੱਕ 24 ਵਿਅਕਤੀਆਂ ਦੀ ਮੌਤ
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International2 months ago
ਕੈਲੀਫੋਰਨੀਆ ਵਿਚ ਅੱਗ ਨੇ ਮਚਾਈ ਤਬਾਹੀ, ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਸਿੱਖ ਸੰਸਥਾਵਾਂ
-
Mohali2 months ago
ਦੁਖ ਦਾ ਪ੍ਰਗਟਾਵਾ
-
Mohali2 months ago
ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਗ੍ਰਿਫਤਾਰ, 2 ਦਿਨ ਦੇ ਰਿਮਾਂਡ ਤੇ
-
Punjab2 months ago
ਦੋਸਤ ਵੱਲੋਂ ਦੋਸਤ ਦਾ ਕਤਲ
-
Mohali2 months ago
ਗਣਤੰਤਰਤ ਦਿਵਸ ਨੂੰ ਲੈ ਕੇ ਮੁਹਾਲੀ ਸ਼ਹਿਰ ਅਤੇ ਰੇਲਵੇ ਸਟੇਸ਼ਨ ਤੇ ਪੁਲੀਸ ਨੇ ਚਲਾਇਆ ਚੈਕਿੰਗ ਅਭਿਆਨ
-
National2 months ago
ਘਰ ਦੇ ਬਾਹਰ ਸੁੱਤੀ ਔਰਤ ਅਤੇ ਉਸਦੀ ਦੋਹਤੀ ਦਾ ਕਤਲ