Connect with us

Mohali

ਹਾਈਕੋਰਟ ਨੇ ਸੈਕਟਰ 88-89 ਵਿੱਚ ਪੀ. ਐਲ. ਸੀ. ਖਤਮ ਕੀਤੀ, 118 ਪਟੀਸ਼ਨਾਂ ਦਾ ਨਿਪਟਾਰਾ ਕੀਤਾ

Published

on

 

 

ਲੈਂਡ ਪੂਲਿੰਗ ਪਾਲਿਸੀ ਵਿੱਚ ਕੋਈ ਵੀ ਜ਼ਿਕਰ ਨਾ ਹੋਣ ਦੇ ਬਾਵਜੂਦ ਪੀ.ਐਲ.ਸੀ. ਵਸੂਲ ਰਿਹਾ ਸੀ ਗਮਾਡਾ

ਐਸ ਏ ਐਸ ਨਗਰ, 1 ਮਾਰਚ (ਸ.ਬ.) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਸੈਕਟਰ 88-89 ਨੂੰ ਵਿਕਸਿਤ ਕਰਨ ਲਈ ਲੈਂਡ ਪੂਲਿੰਗ ਸਕੀਮ ਦੇ ਤਹਿਤ ਜ਼ਮੀਨਾਂ ਅਕੁਆਇਰ ਕਰਵਾਉਣ ਵਾਲੇ ਪਿੰਡ ਸੋਹਾਣਾ, ਲਖਨੌਰ, ਮਾਣਕ ਮਾਜਰਾ ਅਤੇ ਭਾਗੋਮਾਜਰਾ ਦੇ ਭੋਂ-ਮਾਲਿਕਾਂ ਨੂੰ ਵੱਡੀ ਰਾਹਤ ਦਿੰਦਿਆਂ ਗਮਾਡਾ ਅਧਿਕਾਰੀਆਂ ਵੱਲੋਂ ਪ੍ਰੈਫਰੈਂਸ਼ਿਅਲ ਲੋਕੇਸ਼ਨ ਚਾਰਜਿਜ਼ (ਪੀ.ਐਲ.ਸੀ.) ਦੀ ਵਸੂਲੀ ਨੂੰ ਖਤਮ ਕਰ ਦਿੱਤਾ ਹੈ। ਅਦਾਲਤ ਨੇ ਕੁੱਲ 118 ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਗਮਾਡਾ ਨੂੰ ਹੁਕਮ ਦਿੱਤੇ ਹਨ ਕਿ ਅਲਾਟੀਆਂ ਨੂੰ 6 ਪ੍ਰਤੀਸ਼ਤ ਸਧਾਰਨ ਵਿਆਜ ਸਮੇਤ ਪੈਸਾ ਵਾਪਿਸ ਕੀਤਾ ਜਾਵੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈਕਟਰ 88 ਨਿਵਾਸੀ ਹਰਦੀਪ ਸਿੰਘ ਉੱਪਲ, ਦੌਲਤ ਰਾਮ ਭੱਟੀ, ਖੁਸ਼ਹਾਲ ਸਿੰਘ ਨੰਬਰਦਾਰ ਨਾਨੋਮਾਜਰਾ, ਅਜਾਇਬ ਸਿੰਘ, ਪਰਮਜੀਤ ਸਿੰਘ ਕੁੰਭੜਾ, ਸਤਪਾਲ ਸ਼ਰਮਾ, ਬਲਵਿੰਦਰ ਸਿੰਘ ਗਿੱਲ, ਕਰਨਲ ਐਮ.ਐਸ. ਧਾਲੀਵਾਲ, ਜਸਵੀਰ ਚੰਦ, ਜਗਦੀਸ਼ ਚੰਦ ਨਿਵਾਸੀ ਮਾਣਕਮਾਜਰਾ ਆਦਿ ਨੇ ਦੱਸਿਆ ਕਿ ਲੈਂਡ ਪੂਲਿੰਗ ਪਾਲਿਸੀ ਵਿੱਚ ਕੋਈ ਵੀ ਜ਼ਿਕਰ ਨਾ ਹੋਣ ਦੇ ਬਾਵਜੂਦ ਵੀ ਗਮਾਡਾ ਨੇ ਅਲਾਟੀਆਂ ਨੂੰ ਪੀ. ਐਲ. ਸੀ. ਚਾਰਿਜਜ਼ ਵਸੂਲੀ ਦੇ ਚੱਕਰ ਵਿੱਚ ਪਾਈ ਰੱਖਿਆ ਅਤੇ ਅਲਾਟੀਆਂ ਨੂੰ ਅਦਾਲਤ ਵਿੱਚ ਜਾਣ ਲਈ ਮਜ਼ਬੂਰ ਕੀਤਾ।

ਐਡਵੋਕੇਟ ਐਸ. ਐਸ. ਰੰਗੀ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ”ਦੌਲਤ ਰਾਮ ਭੱਟੀ ਬਨਾਮ ਸਟੇਟ ਆਫ਼ ਪੰਜਾਬ ਤੇ ਹੋਰ” ਕੇਸ ਨਾਲ ਸਬੰਧਿਤ ਕੁੱਲ 118 ਰਿੱਟ ਪਟੀਸ਼ਨਾਂ ਵਿੱਚ ਸਾਂਝੀ ਸੁਣਵਾਈ ਕਰਦਿਆਂ ਸੈਕਟਰ 88-89 ਦੇ ਅਲਾਟੀਆਂ ਨੂੰ ਪੀ.ਐਲ.ਸੀ. ਖਤਮ ਕਰਕੇ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਰੈਵੇਨਿਯੂ ਵਿੱਚੋਂ ਲੈਂਡ ਪੂਲਿੰਗ ਸਕੀਮ ਤਹਿਤ ਸਾਲ-2011 ਵਿੱਚ ਅਕੁਆਇਰ ਕੀਤੀ ਜਾ ਚੁੱਕੀ ਜ਼ਮੀਨ ਦੇ ਮਾਲਿਕਾਂ ਨੂੰ ਪਾਰਕਾਂ ਦੇ ਸਾਹਮਣੇ ਵਾਲੇ ਪਲਾਟਾਂ ਜਾਂ ਕੋਨੇ ਵਾਲੇ ਪਲਾਟਾਂ ਦੀ ਐਨ. ਓ. ਸੀ. ਦੇਣ ਸਮੇਂ ਕੋਈ ਵੀ ਪਾਲਿਸੀ ਨਾ ਹੋਣ ਦੇ ਬਾਵਜੂਦ ਗਮਾਡਾ ਵਲੋਂ ਪੀ. ਐਲ. ਸੀ. ਦੇ ਨਾਂ ਤੇ ਲੱਖਾਂ ਰੁਪਏ ਦੀ ਵਸੂਲੀ ਕੀਤੀ ਗਈ ਅਤੇ ਲੋਕਾਂ ਨੂੰ ਮਾਨਸਿਕ ਅਤੇ ਵਿੱਤੀ ਪ੍ਰੇਸ਼ਾਨੀ ਦਿੱਤੀ ਗਈ।

ਉਹਨਾਂ ਕਿਹਾ ਕਿ ਜੇਕਰ ਭੋਂ-ਮਾਲਿਕ ਕਾਰਨਰ ਜਾਂ ਫੇਸਿੰਗ ਪਾਰਕ ਵਾਲੇ ਪਲਾਟ ਕਿਸੇ ਨੂੰ ਵੇਚਦੇ ਹਨ ਤਾਂ ਗਮਾਡਾ ਅਧਿਕਾਰੀਆਂ ਵੱਲੋਂ ਜਿਮੀਂਦਾਰਾਂ ਨੂੰ ਐਨ. ਓ. ਸੀ. ਦੇਣ ਸਮੇਂ ਐਫੀਡੈਵਿਟ ਮੰਗੇ ਜਾਂਦੇ ਹਨ ਕਿ ਉਹ ਖਰੀਦਦਾਰ ਤੋਂ ਪੀ. ਐਲ. ਸੀ. ਜਮ੍ਹਾਂ ਕਰਵਾਉਣਗੇ। ਗਮਾਡਾ ਅਧਿਕਾਰੀਆਂ ਦੀ ਇਸ ਧੱਕੇਸ਼ਾਹੀ ਕਰਕੇ ਪਲਾਟਾਂ ਦੀਆਂ ਰਜਿਸਟਰੀਆਂ ਰੁਕੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਵੀ ਹੈ ਕਿ ਗਮਾਡਾ ਦੇ ਹੀ ਈਕੋਸਿਟੀ ਪ੍ਰੋਜੈਕਟ ਵਿੱਚ ਉਕਤ ਪੀ. ਐਲ. ਸੀ. ਚਾਰਜਿਜ਼ ਜਾਂ ਕੋਈ ਹੋਰ ਅਜਿਹੀ ਫੀਸ ਜ਼ਿਮੀਂਦਾਰਾਂ ਤੋਂ ਨਹੀਂ ਵਸੂਲੀ ਜਾਂਦੀ ਸੀ ਜਦਕਿ ਸੈਕਟਰ 88-89 ਵਿੱਚ ਵਸੂਲੀ ਜਾ ਰਹੀ ਸੀ ਜੋ ਕਿ ਹੁਣ ਹਾਈਕੋਰਟ ਵੱਲੋਂ ਖ਼ਤਮ ਕਰ ਦਿੱਤੀ ਗਈ ਹੈ।

ਇਸ ਮੌਕੇ ਅਲਾਟੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੀ. ਐਲ. ਸੀ. ਮਾਮਲੇ ਵਿੱਚ ਗਮਾਡਾ ਦੇ ਉਚ ਅਧਿਕਾਰੀਆਂ ਦੀ ਪੁੱਛਗਿੱਛ ਕਰਕੇ ਜਵਾਬਤਲਬੀ ਕਰਕੇ ਉਨ੍ਹਾਂ ਖਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending