Connect with us

International

ਐਡਰੀਅਨ ਬਰੌਡੀ ਨੂੰ ਸਰਵੋਤਮ ਅਦਾਕਾਰ ਅਤੇ ਮਿਕੀ ਮੈਡੀਸਨ ਨੂੰ ਸਰਵੋਤਮ ਅਦਾਕਾਰਾ ਲਈ ਮਿਲਿਆ ਆਸਕਰ

Published

on

 

ਲਾਸ ਏਂਜਲਸ, 3 ਮਾਰਚ (ਸ.ਬ.) ਅਦਾਕਾਰ ਐਡਰੀਅਨ ਬਰੌਡੀ ਨੂੰ ਫ਼ਿਲਮ ‘ਦਿ ਬਰੂਟਲਿਸਟ’ ਲਈ ਸਰਵੋਤਮ ਅਦਾਕਾਰ ਤੇ ਮਿਕੀ ਮੈਡੀਸਨ ਨੂੰ ਫਿਲਮ ‘ਅਨੋਰਾ ਲਈ ਸਰਵੋਤਮ ਅਦਾਕਾਰਾ ਦਾ ਆਸਕਰ ਮਿਲਿਆ ਹੈ। ‘ਅਨੋਰਾ’ ਨੂੰ ਸਰਵੋਤਮ ਫ਼ਿਲਮ ਦਾ ਆਸਕਰ ਵੀ ਮਿਲਿਆ ਜਦੋਂਕਿ ਸੀਨ ਬੇਕਰ ਨੂੰ ਇਸੇ ਫ਼ਿਲਮ ਲਈ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ ਦਿੱਤਾ ਗਿਆ।

ਅਦਾਕਾਰਾ ਜ਼ੋਅ ਸਲਦਾਨਾ ਨੇ 97ਵੇਂ ਅਕਾਦਮੀ ਪੁਰਸਕਾਰ ਸਮਾਗਮ ਵਿਚ ਐਮੀਲੀਆ ਪੇਰੇਜ਼ ਲਈ ਸਰਵੋਤਮ ਸਹਾਇਕ ਅਦਾਕਾਰਾ ਤੇ ਕਿਰੇਨ ਕਲਕਿਨ ਨੇ ‘ਏ ਰੀਅਲ ਪੇਨ’ ਵਿੱਚ ਦਮਦਾਰ ਭੂਮਿਕਾ ਲਈ ਸਰਵੋਤਮ ਸਹਾਇਕ ਅਦਾਕਾਰ ਦਾ ਆਸਕਰ ਜਿੱਤਿਆ। ਦਿੱਲੀ ਵਿਚ ਬਣੀ ਲਘੂ ਫ਼ਿਲਮ ‘ਅਨੁਜਾ’ ਆਸਕਰ 2025 ਵਿਚ ਸਰਵੋਤਮ ਲਾਈਵ ਐਕਸ਼ਨ ਸ਼ਾਰਟ ਫਿਲਮ ਵਰਗ ਵਿਚ ਪੁਰਸਕਾਰ ਹਾਸਲ ਕਰਨ ਤੋਂ ਖੁੰਝ ਗਈ। ਇਸ ਵਰਗ ਵਿਚ ਡੱਚ ਭਾਸ਼ਾ ਦੀ ਫ਼ਿਲਮ ‘ਆਈ ਐਮ ਨੌਟ ਏ ਰੋਬੋਟ’ ਆਸਕਰ ਜਿੱਤਣ ਵਿਚ ਸਫ਼ਲ ਰਹੀ।

ਅਨੁਜਾ ਸਰਵੋਤਮ ਲਾਈਵ ਐਕਸ਼ਨ ਸ਼ਾਰਟ ਫਿਲਮ ਵਰਗ ਵਿਚ ਪੁਰਸਕਾਰ ਦੀ ਦੌੜ ਵਿਚ ਸ਼ਾਮਲ ਸੀ ਪਰ ਇਸ ਵਰਗ ਵਿਚ ਡੱਚ ਭਾਸ਼ਾ ਦੀ ‘ਆਈ ਐਮ ਨੌਟ ਏ ਰੋਬੋਟ’ ਨੂੰ ਆਸਕਰ ਮਿਲਿਆ। ਵਿਕਟੋਰੀਆ ਵਾਰਮਰਡੈਮ ਨੇ ਇਸ ਦੀ ਪਟਕਥਾ ਲਿਖੀ ਹੈ ਤੇ ਇਸ ਦਾ ਨਿਰਦੇਸ਼ਨ ਵੀ ਕੀਤਾ ਹੈ। ਐਡਮ ਜੇ ਗ੍ਰੇਵਸ ਤੇ ਸੁਚਿੱਤਰਾ ਮੱਟਈ ਵੱਲੋਂ ਨਿਰਦੇਸ਼ਤ ‘ਅਨੁਜਾ’ ਨੌਂ ਸਾਲ ਦੀ ਪ੍ਰਤਿਭਾਸ਼ਾਲੀ ਅਨੁਜਾ ਦੀ ਕਹਾਣੀ ਹੈ, ਜਿਸ ਨੂੰ ਆਪਣੀ ਸਿੱਖਿਆ ਤੇ ਫੈਕਟਰੀ ਵਿਚ ਕੰਮ ਕਰਨ ਵਿੱਚੋਂ ਕਿਸੇ ਇਕ ਦੀ ਚੋਣ ਕਰਨੀ ਪੈਂਦੀ ਹੈ। ਇਸ ਵਿਚ ਸਜਦਾ ਪਠਾਨ ਤੇ ਅਨੰਨਿਆ ਸ਼ਾਨਬਾਗ ਮੁੱਖ ਭੂਮਿਕਾ ਵਿਚ ਹਨ। ਅਨੁਜਾ ਦਾ ਫ਼ਿਲਹਾਲ ਨੈਟਫਲਿਕਸ ਤੇ ਪ੍ਰਸਾਰਣ ਹੋ ਰਿਹਾ ਹੈ। ਇਸ ਫ਼ਿਲਮ ਦੇ ਕਾਰਜਕਾਰੀ ਨਿਰਮਾਤਾ ਦੋ ਵਾਰ ਆਸਕਰ ਪੁਰਸਕਾਰ ਜਿੱਤਣ ਵਾਲੀ ਗੁਨੀਤ ਮੌਂਗਾ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਹਨ। ਹੌਲੀਵੁੱਡ ਅਦਾਕਾਰਾ ਮਿੰਡੀ ਕਲਿੰਗ ਨਿਰਮਾਤਾ ਹੈ।

97ਵੇਂ ਅਕਾਦਮੀ ਐਵਾਡਰਜ਼ ਦੀ ਵੰਡ ਅਮਰੀਕਾ ਦੇ ਲਾਸ ਏਂਜਲਸ ਦੇ ਡੌਲਬੀ ਥੀਏਟਰ ਵਿਚ ਕੀਤੀ ਗਈ। ਇਸ ਦਾ ਪ੍ਰਸਾਰਣ ‘ਜੀਓਹੌਟਸਟਾਰ’ ਤੇ ਟੀਵੀ ਚੈਨਲ ‘ਸਟਾਰ ਪਲੱਸ’ ਉੱਤੇ ਕੀਤਾ ਗਿਆ। ਸਮਾਗਮ ਦੇ ਮੇਜ਼ਬਾਨ ਕੌਨਨ ਓਬ੍ਰਾਇਨ ਨੇ ਹਿੰਦੀ ਵਿਚ ਲੋਕਾਂ ਦਾ ਸਵਾਗਤ ਕਰਕੇ ਹਿੰਦੀ ਬੋਲਣ ਵਾਲਿਆਂ ਨੂੰ ਹੈਰਾਨ ਕਰ ਦਿੱਤਾ। ਓਬ੍ਰਾਇਨ ਨੇ ਕਿਹਾ ਕਿ ਤੁਹਾਡੇ ਵਿਚੋਂ ਜੋ ਲੋਕ ਭਾਰਤ ਵਿਚ ਦੇਖ ਰਹੇ ਹਨ, ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਭਾਰਤ ਦੇ ਲੋਕਾਂ ਨੂੰ ਨਮਸਕਾਰ, ਉਥੇ ਸਵੇਰ ਹੋ ਚੁੱਕੀ ਹੈ ਤੇ ਮੈਂ ਉਮੀਦ ਕਰਦਾ ਹਾਂ ਕਿ ਉਹ ਨਾਸ਼ਤੇ ਮਗਰੋਂ ਆਸਕਰ ਦੇਖ ਰਹੇ ਹਨ।

 

Continue Reading

International

ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।

ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

Continue Reading

International

ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ

Published

on

By

ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।

ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।

ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।

Continue Reading

International

ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ

Published

on

By

ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।

ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।

Continue Reading

Latest News

Trending