National
ਕੰਨੜ ਅਦਾਕਾਰਾ ਕੋਲੋ 12.56 ਕਰੋੜ ਰੁਪਏ ਦਾ ਸੋਨਾ ਜ਼ਬਤ
ਬੰਗਲੂਰੂ, 5 ਮਾਰਚ (ਸ.ਬ.) ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ ਅੱਜ ਦੱਸਿਆ ਕਿ ਕੇਮਪੇਗੌੜਾ ਕੋਮਾਂਤਰੀ ਹਵਾਈ ਅੱਡੇ ਤੇ ਕੰਨੜ ਅਦਾਕਾਰਾ ਰਣਿਆ ਰਾਓ ਤੋਂ ਜ਼ਬਤ ਕੀਤੀਆਂ ਸੋਨੇ ਦੀਆਂ ਬਾਰਾਂ ਦੀ ਕੀਮਤ 12.56 ਕਰੋੜ ਰੁਪਏ ਸੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਰਾਓ ਸੀਨੀਅਰ ਆਈਪੀਐਸ ਅਧਿਕਾਰੀ ਰਾਮਚੰਦਰ ਰਾਓ ਦੀ ਮਤਰੇਈ ਧੀ ਹੈ, ਜੋ ਵਰਤਮਾਨ ਵਿੱਚ ਕਰਨਾਟਕ ਰਾਜ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਦੇ ਡਾਇਰੈਕਟਰ-ਜਨਰਲ ਵਜੋਂ ਸੇਵਾ ਨਿਭਾਅ ਰਹੇ ਹਨ।
ਇਸ ਮਾਮਲੇ ਵਿੱਚ ਕੁੱਲ ਜ਼ਬਤੀ 17.29 ਕਰੋੜ ਰੁਪਏ ਸੀ, ਜਿਸ ਵਿੱਚ 4.73 ਕਰੋੜ ਰੁਪਏ ਦੀ ਜਾਇਦਾਦ ਸ਼ਾਮਲ ਸੀ। ਅਧਿਕਾਰੀਆਂ ਦੇ ਅਨੁਸਾਰ 14.2 ਕਿਲੋਗ੍ਰਾਮ ਸੋਨਾ ਹਾਲ ਹੀ ਦੇ ਸਮੇਂ ਵਿੱਚ ਬੰਗਲੂਰੂ ਹਵਾਈ ਅੱਡੇ ਤੋਂ ਕੀਤੀ ਗਈ ਸਭ ਤੋਂ ਵੱਡੇ ਜ਼ਬਤੀ ਵਿੱਚੋਂ ਇੱਕ ਹੈ।
ਵਿੱਤ ਮੰਤਰਾਲੇ ਅਨੁਸਾਰ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਡੀਆਰਆਈ ਅਧਿਕਾਰੀਆਂ ਨੇ ਲਗਭਗ 33 ਸਾਲ ਦੀ ਉਮਰ ਦੀ ਇੱਕ ਭਾਰਤੀ ਮਹਿਲਾ ਯਾਤਰੀ ਨੂੰ ਰੋਕਿਆ, ਜੋ 3 ਮਾਰਚ ਨੂੰ ਅਮੀਰਾਤ ਦੀ ਉਡਾਣ ਰਾਹੀਂ ਦੁਬਈ ਤੋਂ ਬੈਂਗਲੁਰੂ ਪਹੁੰਚੀ ਸੀ।
National
ਯੂ. ਪੀ. ਦੇ ਸਪੀਕਰ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਪਾਨ ਮਸਾਲਾ ਅਤੇ ਗੁਟਕਾ ਖਾਣ ਤੇ ਲਗਾਈ ਪਾਬੰਦੀ

ਲਖਨਊ, 5 ਮਾਰਚ (ਸ.ਬ.) ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਪਾਨ-ਮਸਾਲਾ ਥੁੱਕਣ ਦੀ ਘਟਨਾ ਤੋਂ ਬਾਅਦ ਸਪੀਕਰ ਸਤੀਸ਼ ਮਹਾਨਾ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਪਾਨ ਮਸਾਲਾ ਅਤੇ ਗੁਟਕਾ ਖਾਣ ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਸਪੀਕਰ ਮਹਿਣਾ ਨੇ ਕਿਹਾ ਕਿ ਵਿਧਾਨ ਸਭਾ ਕੰਪਲੈਕਸ ਵਿੱਚ ਪਾਨ ਮਸਾਲਾ ਅਤੇ ਗੁਟਕੇ ਦੇ ਸੇਵਨ ਤੇ ਤੁਰੰਤ ਪ੍ਰਭਾਵ ਨਾਲ ਰੋਕ ਲਾਈ ਜਾਂਦੀ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਵਿਧਾਨ ਸਭਾ ਕੰਪਲੈਕਸ ਵਿੱਚ ਪਾਨ ਮਸਾਲਾ ਅਤੇ ਗੁਟਕਾ ਦਾ ਸੇਵਨ ਕਰਦਾ ਹੈ ਤਾਂ ਉਸ ਤੇ 1000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਉਸ ਵਿਰੁੱਧ ਨਿਯਮ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਕਿਹਾ ਕਿ ਕੁਝ ਵਿਧਾਨ ਸਭਾ ਮੈਂਬਰਾਂ ਨੇ ਪਾਨ ਮਸਾਲਾ ਖਾਣ ਤੋਂ ਬਾਅਦ ਵਿਧਾਨ ਸਭਾ ਹਾਲ ਵਿੱਚ ਥੁੱਕਿਆ। ਉਹਨਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੇ ਉਨ੍ਹਾਂ ਖ਼ੁਦ ਇਸ ਇਲਾਕੇ ਦੀ ਸਫ਼ਾਈ ਕੀਤੀ।
ਉਹਨਾਂ ਕਿਹਾ ਕਿ ਮੈਂ ਵੀਡੀਓ ਵਿੱਚ ਵਿਧਾਇਕ ਨੂੰ ਅਜਿਹਾ ਕਰਦੇ ਦੇਖਿਆ ਹੈ ਪਰ ਮੈਂ ਕਿਸੇ ਵਿਅਕਤੀ ਨੂੰ ਜ਼ਲੀਲ ਨਹੀਂ ਕਰਨਾ ਚਾਹੁੰਦਾ। ਇਸ ਲਈ ਮੈਂ ਉਨ੍ਹਾਂ ਦਾ ਨਾਂ ਨਹੀਂ ਲੈ ਰਿਹਾ।
ਉਹਨਾਂ ਕਿਹਾ ਕਿ ਇਸ ਵਿਧਾਨ ਸਭਾ ਨੂੰ ਸਾਫ਼ ਰੱਖਣਾ ਸਾਡੀ ਜ਼ਿੰਮੇਵਾਰੀ ਹੈ, ਜੇ ਵਿਧਾਇਕ ਖੁਦ ਆ ਕੇ ਮੈਨੂੰ ਕਹਿਣ ਕਿ ਉਨ੍ਹਾਂ ਨੇ ਅਜਿਹਾ ਕੀਤਾ ਹੈ ਤਾਂ ਚੰਗਾ ਹੋਵੇਗਾ। ਨਹੀਂ ਤਾਂ ਮੈਂ ਉਨ੍ਹਾਂ ਨੂੰ ਬੁਲਾਵਾਂਗਾ।
National
ਬਾਰਾਮੂਲਾ ਵਿੱਚ ਓਲਡ ਟਾਊਨ ਪੁਲੀਸ ਚੌਕੀ ਨੇੜੇ ਸ਼ੱਕੀ ਗ੍ਰਨੇਡ ਹਮਲਾ
ਬਾਰਾਮੂਲਾ, 5 ਮਾਰਚ (ਸ.ਬ.) ਬੀਤੀ ਰਾਤ ਬਾਰਾਮੂਲਾ ਵਿੱਚ ਓਲਡ ਟਾਊਨ ਪੁਲੀਸ ਚੌਕੀ ਨੇੜੇ ਹੋਏ ਸ਼ੱਕੀ ਗ੍ਰਨੇਡ ਹਮਲੇ ਹੋਇਆ ਹੈ। ਬਾਰਾਮੂਲਾ ਪੁਲੀਸ ਨੇ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਪੁਲੀਸ ਮੀਡੀਆ ਸੈਲ ਵਲੋਂ ਜਾਰੀ ਬਿਆਨ ਅਨੁਸਾਰ 4-5 ਮਾਰਚ ਦੀ ਰਾਤ ਲਗਭਗ 9 ਵਜੇ, ਬਾਰਾਮੂਲਾ ਦੀ ਓਲਡ ਟਾਊਨ ਪੁਲੀਸ ਪੋਸਟ ਦੇ ਪਿੱਛੇ ਇੱਕ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ, ਜਿਸ ਨਾਲ ਆਮ ਲੋਕਾਂ ਵਿੱਚ ਦਹਿਸ਼ਤ ਫ਼ੈਲ ਗਈ।
ਪੁਲੀਸ ਟੀਮਾਂ ਨੇ ਤੁਰੰਤ ਹੋਰ ਸਹਾਇਕ ਏਜੰਸੀਆਂ ਨਾਲ ਤਾਲਮੇਲ ਕੀਤਾ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਪੁਲੀਸ ਅਨੁਸਾਰ ਤਲਾਸ਼ੀ ਦੌਰਾਨ ਪੁਲੀਸ ਚੌਕੀ ਦੀ ਪਿਛਲੀ ਕੰਧ ਦੇ ਬਾਹਰ, ਇੱਕ ਗ੍ਰਨੇਡ ਪਿੰਨ ਬਰਾਮਦ ਹੋਇਆ, ਜਿਸ ਬਾਰੇ ਸ਼ੱਕ ਹੈ ਕਿ ਇਹ ਇੱਕ ਗ੍ਰਨੇਡ ਹੈ ਅਤੇ ਪੁਲੀਸ ਨੂੰ ਸ਼ੱਕ ਹੈ ਕਿ ਇਹ ਇੱਕ ਗ੍ਰਨੇਡ ਹਮਲੇ ਦੀ ਕੋਸ਼ਿਸ਼ ਸੀ।
National
ਗੋਵਿੰਦਘਾਟ ਵਿੱਚ ਪਹਾੜੀ ਡਿੱਗਣ ਕਾਰਨ ਹੇਮਕੁੰਟ ਸਾਹਿਬ ਨੂੰ ਜੋੜਨ ਵਾਲਾ ਪੁਲ ਨੁਕਸਾਨਿਆ

ਚਮੋਲੀ, 5 ਮਾਰਚ (ਸ.ਬ.) ਚਮੋਲੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਗੋਵਿੰਦ ਘਾਟ ਨੇੜੇ ਇਕ ਪਹਾੜੀ ਅਚਾਨਕ ਡਿੱਗ ਗਈ, ਜਿਸ ਕਾਰਨ ਹੇਮਕੁੰਟ ਸਾਹਿਬ ਨੂੰ ਜੋੜਨ ਵਾਲਾ ਪੁਲ ਨੁਕਸਾਨਿਆ ਗਿਆ। ਚਮੋਲੀ ਜ਼ਿਲ੍ਹੇ ਵਿੱਚ ਬਰਫ਼ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ 8 ਮਾਰਚ ਤੋਂ ਮੌਸਮ ਵਿੱਚ ਬਦਲਾਅ ਦੇ ਸੰਕੇਤ ਦਿੱਤੇ ਹਨ।
ਇਸ ਤੋਂ ਪਹਿਲਾਂ ਬੀਤੇ ਦਿਨ ਵੀ ਚਮੋਲੀ ਜ਼ਿਲੇ ਵਿੱਚ ਮੌਸਮ ਖ਼ਰਾਬ ਰਿਹਾ। ਬਦਰੀਨਾਥ ਧਾਮ, ਹੇਮਕੁੰਟ ਸਾਹਿਬ ਸਮੇਤ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਜਦਕਿ ਹੇਠਲੇ ਇਲਾਕਿਆਂ ਵਿੱਚ ਬਾਰਿਸ਼ ਹੋਈ। ਇਸ ਕਾਰਨ ਜ਼ਿਲ੍ਹੇ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਭਾਵੇਂ ਸਵੇਰੇ 11 ਵਜੇ ਮੌਸਮ ਆਮ ਵਾਂਗ ਹੋ ਗਿਆ ਅਤੇ ਧੁੱਪ ਨਿਕਲੀ ਪਰ ਬੀਤੀ ਦੇਰ ਸ਼ਾਮ ਮੌਸਮ ਫਿਰ ਖ਼ਰਾਬ ਹੋ ਗਿਆ।
ਬਦਰੀਨਾਥ ਧਾਮ ਵਿੱਚ ਵੱਧ ਤੋਂ ਵੱਧ ਤਾਪਮਾਨ ਅੱਠ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ ਤਿੰਨ, ਜੋਤੀਰਮਠ ਵਿੱਚ ਵੱਧ ਤੋਂ ਵੱਧ ਤਾਪਮਾਨ ਚਾਰ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ ਇੱਕ, ਔਲੀ ਵਿੱਚ ਵੱਧ ਤੋਂ ਵੱਧ ਤਿੰਨ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ ਦੋ ਦਰਜ ਕੀਤਾ ਗਿਆ। ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕ ਸਾਰਾ ਦਿਨ ਘਰਾਂ ਵਿੱਚ ਹੀ ਬੈਠੇ ਰਹੇ।
-
International1 month ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
Mohali2 months ago
ਦੁਖ ਦਾ ਪ੍ਰਗਟਾਵਾ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
National1 month ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali1 month ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International4 weeks ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ