Connect with us

International

ਟਰੰਪ ਵਲੋਂ 2 ਅਪਰੈਲ ਤੋਂ ਭਾਰਤ ਅਤੇ ਚੀਨ ਦੇ ਖਿਲਾਫ ਬਰਾਬਰੀ ਦਾ ਟੈਕਸ ਦਾ ਐਲਾਨ

Published

on

 

ਵਾਸ਼ਿੰਗਟਨ, 5 ਮਾਰਚ (ਸ.ਬ.) ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਅਮਰੀਕੀ ਸਾਮਾਨ ਤੇ ਲਗਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਅਗਲੇ ਮਹੀਨੇ ਤੋਂ ਭਾਰਤ ਅਤੇ ਚੀਨ ਵਲੋਂ ਲਗਾਏ ਜਾਂਦੇ ਟੈਕਸ ਦੇ ਬਰਾਬਰ ਟੈਕਸ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਅਮਰੀਕੀ ਕਾਂਗਰਸ ਦੇ ਇੱਕ ਸੰਯੁਕਤ ਸੈਸ਼ਨ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ ਇਹ ਬਰਾਬਰੀ ਦਾ ਟੈਕਸ 2 ਅਪਰੈਲ ਤੋਂ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਨੇ ਦਹਾਕਿਆਂ ਤੋਂ ਸਾਡੇ ਵਿਰੁੱਧ ਟੈਕਸ ਦੀ ਵਰਤੋਂ ਕੀਤੀ ਹੈ ਅਤੇ ਹੁਣ ਸਾਡੀ ਵਾਰੀ ਹੈ। ਯੂਰਪੀਅਨ ਯੂਨੀਅਨ, ਚੀਨ, ਬ੍ਰਾਜ਼ੀਲ, ਭਾਰਤ, ਮੈਕਸੀਕੋ ਅਤੇ ਕੈਨੇਡਾ ਸਾਡੇ ਮੁਕਾਬਲੇ ਉਚ ਦਰਾਂ ਤੇ ਟੈਕਸ ਵਸੂਲੀ ਕਰਦੇ ਹਨ, ਕੀ ਤੁਸੀਂ ਉਨ੍ਹਾਂ ਦੇ ਬਾਰੇ ਵਿੱਚ ਸੁਣਿਆ ਹੈ? ਇਹ ਬਹੁਤ ਹੀ ਨਾਜਾਇਜ਼ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਾਡੇ ਤੋਂ 100 ਫੀਸਦੀ ਤੋਂ ਵੱਧ ਆਟੋ ਟੈਕਸ ਵਸੂਲਦਾ ਹੈ। ਸਾਡੇ ਉਤਪਾਦਾਂ ਤੇ ਚੀਨ ਦਾ ਔਸਤ ਟੈਕਸ ਦੁੱਗਣਾ ਹੈ ਅਤੇ ਦੱਖਣੀ ਕੋਰੀਆ ਦਾ ਔਸਤ ਟੈਕਸ ਚਾਰ ਗੁਣਾ ਵੱਧ ਹੈ।

ਫਰਵਰੀ ਵਿੱਚ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਦਾ ਪ੍ਰਸ਼ਾਸਨ ਜਲਦ ਹੀ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੇ ਪਰਸਪਰ ਟੈਕਸ ਲਗਾਏਗਾ। ਟਰੰਪ ਨੇ ਕਿਹਾ ਕਿ 2 ਅਪਰੈਲ ਤੋਂ ਇਹ ਪਾਰਸਪਰਿਕ ਟੈਕਸ ਸ਼ੁਰੂ ਹੋ ਜਾਣਗੇ ਅਤੇ ਜੋ ਵੀ ਦੇਸ਼ ਸਾਡੇ ਸਾਮਾਨ ਟੈਕਸ ਲਗਾਉਂਦੇ ਹਨ, ਅਸੀਂ ਉਨ੍ਹਾਂ ਤੇ ਬਰਾਬਰ ਦਾ ਟੈਕਸ ਲਗਾਵਾਂਗੇ।

 

Continue Reading

International

ਵੈਨਕੂਵਰ ਵਿੱਚ ਕਈ ਦੁਕਾਨਾਂ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Published

on

By

 

 

ਵੈਨਕੂਵਰ, 24 ਅਪ੍ਰੈਲ (ਸ.ਬ.) ਵੈਨਕੂਵਰ ਦੀ ਹੇਸਟਿੰਗ ਸਟਰੀਟ ਤੇ ਕੁਝ ਕਾਰੋਬਾਰੀ ਅਦਾਰਿਆਂ ਵਿੱਚ ਤੜਕਸਾਰ ਅਚਾਨਕ ਅੱਗ ਲੱਗ ਗਈ। ਭਿਆਨਕ ਅੱਗ ਨਾਲ ਵਿੱਤੀ ਨੁਕਸਾਨ ਹੋਣ ਦੀ ਘਟਨਾ ਵਾਪਰੀ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਭਾਰਤੀ ਰੈਸਟੋਰੈਂਟ ਇੱਕ ਮੀਟ ਦੀ ਦੁਕਾਨ ਅਤੇ ਇੱਕ ਜੁੱਤੀਆਂ ਦੀ ਦੁਕਾਨ ਇਸ ਅੱਗ ਦੇ ਕਹਿਰ ਤੋਂ ਕਾਫ਼ੀ ਪ੍ਰਭਾਵਿਤ ਹੋਏ। ਫ਼ਾਇਰ ਸੇਵਾਵਾਂ ਵੱਲੋਂ ਜਾਰੀ ਕੀਤੀ ਇੱਕ ਜਾਣਕਾਰੀ ਮੁਤਾਬਕ ਤੀਸਰੇ ਪੱਧਰ ਦੀ ਇਸ ਅੱਗ ਨੂੰ ਬੁਝਾਉਣ ਲਈ ਤਕਰੀਬਨ 35 ਸੁਰੱਖਿਆ ਕਰਮਚਾਰੀਆਂ ਨੂੰ ਕਾਫ਼ੀ ਘੰਟੇ ਮੁਸ਼ੱਕਤ ਕਰਨੀ ਪਈ। ਫਿਲਹਾਲ ਇਸ ਅੱਗ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

Continue Reading

International

ਬੀਜਿੰਗ ਵਿੱਚ ਅੱਗ ਲੱਗਣ ਤੋਂ ਬਾਅਦ ਡਿੱਗਿਆ ਪੁਲ, ਜਾਨੀ ਨੁਕਸਾਨ ਤੋਂ ਬਚਾਅ

Published

on

By

 

 

ਬੀਜਿੰਗ, 23 ਅਪ੍ਰੈਲ (ਸ.ਬ.) ਬੀਜਿੰਗ ਦੇ ਉੱਤਰ-ਪੂਰਬੀ ਸ਼ੂਨੀ ਜ਼ਿਲ੍ਹੇ ਤੋਂ ਅੱਗ ਲੱਗ ਗਈ, ਜਿਸ ਕਾਰਨ ਇਕ ਪੁਲ ਢਹਿ ਗਿਆ ਹੈ। ਬੀਜਿੰਗ ਮਿਉਂਸਪਲ ਟਰਾਂਸਪੋਰਟ ਕਮਿਸ਼ਨ ਨੇ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਪੁਲ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਇਹ ਪੁਲ ਪਹਿਲਾਂ ਹੀ ਆਵਾਜਾਈ ਲਈ ਬੰਦ ਸੀ।

ਕਮਿਸ਼ਨ ਨੇ ਕਿਹਾ ਕਿ ਸਵੇਰੇ ਅੱਗ ਲੱਗਣ ਤੋਂ ਬਾਅਦ ਚਾਓਬਾਈ ਨਦੀ ਦੇ ਪੁਲ ਨੂੰ ਨੁਕਸਾਨ ਪਹੁੰਚਿਆ ਸੀ। ਅੱਗ ਨੂੰ ਬਾਅਦ ਵਿੱਚ ਬੁਝਾ ਦਿੱਤਾ ਗਿਆ। ਅਧਿਕਾਰੀ ਕਾਰਨ ਦੀ ਜਾਂਚ ਕਰ ਰਹੇ ਹਨ। ਪੁਲ ਤੱਕ ਪਹੁੰਚ ਦੋਵਾਂ ਪਾਸਿਆਂ ਤੋਂ ਬੰਦ ਕਰ ਦਿੱਤੀ ਗਈ ਸੀ ਅਤੇ ਆਵਾਜਾਈ ਨੂੰ ਮੋੜ ਦਿੱਤਾ ਗਿਆ ਸੀ।

 

Continue Reading

International

ਕਰੈਸ਼ ਹੋ ਕੇ ਪਾਣੀ ਵਿੱਚ ਡੁੱਬਿਆ ਜਹਾਜ਼, ਤਿੰਨ ਵਿਅਕਤੀਆਂ ਦੀ ਮੌਤ

Published

on

By

 

 

ਫ੍ਰੀਮੋਂਟ, 19 ਅਪ੍ਰੈਲ (ਸ.ਬ.) ਪੂਰਬੀ ਨੇਬਰਾਸਕਾ ਵਿੱਚ ਇੱਕ ਛੋਟਾ ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਇੱਕ ਛੋਟਾ ਜਹਾਜ਼ ਕਰੈਸ਼ ਹੋ ਕੇ ਨਦੀ ਵਿੱਚ ਡਿੱਗ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਪਲੇਟ ਨਦੀ ਦੇ ਨਾਲ-ਨਾਲ ਯਾਤਰਾ ਕਰ ਰਿਹਾ ਸੀ ਤੇ ਰਾਤ 8:15 ਵਜੇ ਫ੍ਰੀਮੋਂਟ ਦੇ ਦੱਖਣ ਵਿੱਚ ਪਾਣੀ ਵਿੱਚ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਅਧਿਕਾਰੀਆਂ ਨੇ ਮ੍ਰਿਤਕਾਂ ਦੀ ਪਛਾਣ ਤੁਰੰਤ ਜਾਰੀ ਨਹੀਂ ਕੀਤੀ।

Continue Reading

Latest News

Trending