Mohali
ਮਾਲ ਮਹਿਕਮੇ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਸੁਆਗਤ ਕੀਤਾ
ਖਰੜ, 5 ਮਾਰਚ (ਸ.ਬ.) ਆਮ ਆਦਮੀ ਘਰ ਬਚਾਓ ਮੋਰਚਾ (ਪੰਜਾਬ), ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ (ਪੰਜਾਬ ਯੂਨਿਟ) ਅਤੇ ਮੁਹਾਲੀ ਬਿਲਡਰ ਅਤੇ ਪ੍ਰੋਪਰਟੀ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮਾਲ ਮਹਿਕਮੇ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਸੁਆਗਤ ਕਰਦਿਆਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ, ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਅਤੇ ਭ੍ਰਿਸ਼ਟ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਮੋਰਚੇ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਅਤੇ ਲਾਇਰਜ਼ ਐਸੋਸੀਏਸ਼ਨ ਦੇ ਸੂਬਾ ਸਕੱਤਰ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਕਾਰਨ ਪੰਜਾਬ ਵਿੱਚ ਕੋਈ ਵੀ ਵਿਅਕਤੀ ਜਾਂ ਕੰਪਨੀ ਨਿਵੇਸ਼ ਕਰਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਕਾਰਨ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹੈ। ਉਹਨਾਂ ਦੋਸ਼ ਲਗਾਇਆ ਕਿ ਮਾਲ ਮਹਿਕਮੇ ਵਿੱਚ ਹਰ ਰੋਜ਼ ਕਰੋੜਾਂ ਰੁਪਏ ਦੀ ਰਿਸ਼ਵਤ ਲਈ ਜਾਂਦੀ ਹੈ ਅਤੇ ਇਸਦੀ ਜਿੰਮੇਵਾਰੀ ਮੌਜੂਦਾ ਮੁੱਖ ਮੰਤਰੀ, ਮੰਤਰੀ, ਵਧਾਇਕ ਅਤੇ ਸੂਬੇ ਦੇ ਉਚ ਅਧਿਕਾਰੀਆਂ ਦੀ ਬਣਦੀ ਹੈ।
ਉਹਨਾਂ ਮੰਗ ਕੀਤੀ ਕਿ ਇਸ ਸਬੰਧੀ ਮਾਣਯੋਗ ਹਾਈਕੋਰਟ ਦੇ ਅਧੀਨ ਕਿਸੇ ਰਿਟਾਇਰਡ ਹਾਈਕੋਰਟ ਦੇ ਜੱਜ ਵੱਲੋਂ ਨਿਰੱਪਖ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਭ੍ਰਿਸ਼ਟਾਚਾਰ ਰੋਕਣ ਲਈ ਸਰਕਾਰ ਵੱਲੋਂ ਇੱਕ ਪੱਕੀ ਨੀਤੀ ਬਣਾਈ ਜਾਵੇ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੀਆਂ ਲਾਲ ਲਕੀਰਾਂ ਅਧੀਨ ਪੈਂਦੀਆਂ ਜਾਇਦਾਦਾਂ ਦੀਆਂ ਰਜਿਸਟਰੀਆਂ ਬੰਦ ਕਰਕੇ ਪੰਜਾਬ ਦੇ ਕਰੋੜਾਂ ਦਲਿਤਾਂ, ਗਰੀਬਾਂ ਅਤੇ ਬੇਜਮੀਨੇ ਲੋਕਾਂ ਨਾਲ ਬੇਇੰਨਸਾਫੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖੁਦ ਮਿਤੀ 24.2.2024 ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਾਫ ਲਿਖਆ ਹੈ ਕਿ ਲਾਲ ਲਕੀਰ ਦੀ ਰਜਿਸਟਰੀ ਲਈ ਕਿਸੇ ਵੀ ਐਨ.ਓ.ਸੀ. ਦੀ ਜਰੂਰਤ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਪਿੰਡਾਂ ਦੀਆਂ ਫਿਰਨੀਆਂ ਦਾ ਏਰੀਆ 300 ਮੀਟਰ ਤੀਕ ਵਧਾਇਆ ਜਾਵੇ ਕਿਉਂਕਿ ਪਿੰਡਾਂ ਦੀ ਅਬਾਦੀ ਬਹੁਤ ਵੱਧ ਚੁੱਕੀ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
ਉਹਨਾਂ ਕਿਹਾ ਕਿ ਗੈਰ ਕਾਨੂੰਨੀ ਕਲੋਨੀਆਂ ਸਬੰਧੀ ਐਨ.ਓ.ਸੀ. ਦੀ ਸ਼ਰਤ ਵੀ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੀਆਂ ਬੇਲੋੜੀਆਂ ਰੋਕਾਂ ਲਗਾ ਕੇ ਰਿਸ਼ਵਤ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਇਹ ਰੋਕਾਂ ਤੁਰੰਤ ਖਤਮ ਕਰਕੇ ਸਿਸਟਮ ਨੂੰ ਸਰਲ ਬਣਾਇਆ ਜਾਵੇ।
ਉਹਨਾਂ ਕਿਹਾ ਕਿ ਮਾਲ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਨੂੰ ਉੱਪਰੋਂ ਬਗਾਰਾਂ ਕਰਨ ਦੀਆਂ ਹਦਾਇਤਾਂ ਆਉਂਦੀਆਂ ਹਨ, ਜਿਸ ਬਾਰੇ ਇਹਨਾਂ ਅਧਿਕਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਸਰਕਾਰ ਨੂੰ ਖੁੱਲ੍ਹ ਕੇ ਦੱਸਣੀਆਂ ਚਾਹੀਦੀਆਂ ਹਨ ਅਤੇ ਜੇਕਰ ਉਹਨਾਂ ਨੂੰ ਉੱਚ ਅਧਿਕਾਰੀਆਂ ਜਾਂ ਸਿਆਸੀ ਨੇਤਾਵਾਂ ਵੱਲੋਂ ਕੋਈ ਬਗਾਰ ਜਾਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਤੌਰ ਤੇ ਗੁਪਤ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਰਾਹਤ ਮਿਲ ਸਕੇ।
ਇਸ ਮੌਕੇ ਬਿਲਡਰ ਐਸੋਸੀਏਸ਼ਨ ਵੱਲੋਂ ਸ਼੍ਰੀ ਰਜਨੀਸ਼ ਖੰਨਾ, ਓਮ ਪ੍ਰਕਾਸ਼ ਅਤੇ ਨਾਰੇਸ਼ ਖੰਨਾ ਵੀ ਮੌਜੂਦ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
